Congress Government - Sach Kahoon Punjabi
ਪੰਜਾਬ ਭਰ ਦੀਆਂ ਸਰਕਾਰੀ ਇਮਾਰਤਾਂ ਵਿੱਚ ਲਗਾਈ ਜਾਏਗੀ 65 ਇੰਚ ਦੀ ਇਹ ਐਲ.ਐਫ.ਡੀ.
ਸਰਕਾਰ ਦੇ ਤਿੰਨ ਸਾਲ ਮੁਕੰਮਲ ਹੋਣ ਤੋਂ ਪਹਿਲਾਂ ਪ੍ਰਚਾਰ ਦੀ ਤਿਆਰੀ, ਪੀ.ਆਰ. ਵਿਭਾਗ ਨੇ ਸੰਭਾਲੀ ਕਮਾਨ
ਐਲ.ਈ.ਡੀ. ਤੋਂ ਵੱਡੀ ਅਤੇ ਪ੍ਰਚਾਰ ਲਈ ਕਾਰਗਰ ਸਾਬਤ ਹੁੰਦੀ ਐ ਐਲ.ਐਫ.ਡੀ., ਤਾਂ ਹੀ ਇਸ ਨੂੰ ਖਰੀਦ ਰਹੀ ਐ ਸਰਕਾਰ
ਪੰਜਾਬ ਭਰ ਵਿੱਚ 3 ਸਾਲ ਲਈ ਲੱਗਣਗੀਆਂ ਇਹ ਐਲ.ਐਫ.ਡੀ. ਸਕਰੀਨ, ਸਰਕਾਰ ਤਿਆਰ ਕਰੇਗੀ ਸਪੈਸ਼ਲ ਪ੍ਰੋਗਰਾਮ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ‘ਚ ਅਮਰਿੰਦਰ ਸਿੰਘ ਦੀ ਸਰਕਾਰ ਆਪਣੇ ਤਿੰਨ ਸਾਲ ਮੁਕੰਮਲ ਕਰਨ ਤੋਂ ਪਹਿਲਾਂ ਹੀ ਪ੍ਰਚਾਰ ਕਰਨ ਦੀ ਤਿਆਰੀ ਵਿੱਚ ਜੁਟ ਗਈ ਹੈ।ਇਸ ਕੰਮ ਲਈ ਸਰਕਾਰੀ ਇਮਾਰਤਾਂ ਨੂੰ ਵਰਤਿਆ ਜਾਏਗਾ ਪੰਜਾਬ ਭਰ ‘ਚ ਸਰਕਾਰੀ ਇਮਾਰਤਾਂ ਦੇ ਅੰਦਰ ਖ਼ਾਸ ਕਿਸਮ ਦੀ 65 ਇੰਚ ਦੀ ਐਲ.ਐਫ.ਡੀ. ਲਗਾਈ ਜਾ ਰਹੀਂ ਹੈ, ਜਿਸ ਵਿੱਚ ਹੁਣ ਤੱਕ ਦੀ ਸਾਰੀਆਂ ਖੂਬੀਆਂ ਮੌਜੂਦ ਰਹਿਣਗੇ। ਇਸ ਐਲ.ਐਫ.ਡੀ. ਰਾਹੀਂ ਡਿਜੀਟਲ ਤਰੀਕੇ ਨਾਲ ਸਰਕਾਰੀ ਕੰਮਾਂ ਦਾ ਵੇਰਵਾ ਦਿੰਦੇ ਹੋਏ ਸਰਕਾਰ ਦਾ ਪ੍ਰਚਾਰ ਕਰਨ ਦੀ ਕੋਸ਼ਸ਼ ਕੀਤੀ ਜਾਏਗੀ।
ਜਾਣਕਾਰੀ ਅਨੁਸਾਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਸਰਕਾਰ ਦੇ ਇਸ਼ਾਰੇ ‘ਤੇ 65 ਇੰਚ ਦੀ ਐਲ.ਐਫ.ਡੀ ਦਾ ਟੈਂਡਰ ਜਾਰੀ ਕਰ ਦਿੱਤੀ ਹੈ। ਸ਼ੁਰੂਆਤੀ ਦੌਰ ਵਿੱਚ 100 ਐਲ.ਐਫ.ਡੀ. ਦੀ ਖਰੀਦ ਕੀਤੀ ਜਾ ਰਹੀਂ ਹੈ। ਜਿਸ ਨੂੰ ਪਹਿਲਾਂ ਤੋਂ ਤੈਅ ਕੀਤੇ ਗਏ ਪ੍ਰੋਗਰਾਮ ਅਨੁਸਾਰ ਹੀ ਸਰਕਾਰੀ ਇਮਾਰਤਾਂ ਦੇ ਅੰਦਰ ਲਗਾਇਆ ਜਾਏਗਾ ਅਤੇ ਉਸ ਥਾਂ ਨੂੰ ਟਾਰਗੈਟ ਕੀਤਾ ਜਾਏਗਾ, ਜਿਥੇ ਕਿ ਸਭ ਤੋਂ ਜਿਆਦਾ ਆਮ ਲੋਕ ਆਉਂਦੇ ਹੋਏ ਆਪਣਾ ਸਮਾਂ ਜਿਆਦਾ ਬਿਤਾਉਂਦੇ ਹੋਣ। ਇਨਾਂ ਸਰਕਾਰੀ ਇਮਾਰਤਾਂ ਵਿੱਚ ਸਾਂਝ ਕੇਂਦਰਾਂ ਅਤੇ ਸੇਵਾ ਕੇਂਦਰ ਨੂੰ ਮੁੱਖ ਰੂਪ ਵਿੱਚ ਸ਼ਾਮਲ ਕੀਤਾ ਜਾਏਗਾ
ਐਲ.ਐਫ.ਡੀ. ਦੇ ਲੱਗਣ ਤੋਂ ਬਾਅਦ ਇਨਾਂ ਦਾ ਕੰਟਰੋਲ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਕੋਲ ਹੀ ਰਹੇਗਾ ਅਤੇ ਉਹ ਆਪਣੇ ਵਲੋਂ ਤਿਆਰ ਕੀਤੇ ਗਏ ਇਸ਼ਤਿਹਾਰ ਚਲਾਉਣ ਦੇ ਨਾਲ ਹੀ ਸਰਕਾਰੀ ਕੰਮਕਾਜ ਦਾ ਪ੍ਰਚਾਰ ਕਰਨਗੇ। ਇਥੇ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਲਏ ਗਏ ਫੈਸਲੇ ਅਤੇ ਉਨਾਂ ਵਲੋਂ ਕੀਤੇ ਗਏ ਵਾਅਦੇ ਦਾ ਵੇਰਵਾ ਵੀ ਦਿੱਤਾ ਜਾਏਗਾ। ਇਥੇ ਹੀ ਇਸ ਐਲ.ਐਫ.ਡੀ. ਵਿੱਚ ਨਸ਼ੇ ਦੇ ਖ਼ਾਤਮੇ ਨੂੰ ਲੈ ਕੇ ਸਰਕਾਰ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਖਾਸ ਤੌਰ ‘ਤੇ ਦੇਣ ਦੀ ਕੋਸ਼ਸ਼ ਕੀਤੀ ਜਾਏਗੀ ਤਾਂ ਕਿ ਆਮ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾਵੇ ਕਿ ਇਸ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਸ਼ੇ ਦੇ ਖ਼ਾਤਮੇ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਪੰਜਾਬ ਸਰਕਾਰ ਵਲੋਂ ਇਨਾਂ ਐਲ.ਐਫ.ਡੀ. ਨੂੰ ਸ਼ੁਰੂਆਤੀ ਦੌਰ ਵਿੱਚ ਤਿੰਨ ਸਾਲਾਂ ਲਈ ਲਗਾਇਆ ਜਾ ਰਿਹਾ ਹੈ
ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਵੀ ਲੱਗੇਗੀ ਖ਼ਾਸ ਸਕਰੀਨ
ਪੰਜਾਬ ਭਰ ਦੀਆਂ ਸਰਕਾਰੀ ਇਮਾਰਤਾਂ ਦੇ ਅੰਦਰ ਐਲ.ਐਫ.ਡੀ. ਲਗਾਉਣ ਦੇ ਨਾਲ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਿਹਾਇਸ਼ ਵਿੱਚ ਵੀ ਐਲ.ਐਫ.ਡੀ. ਲਗਾਈ ਜਾਏਗੀ ਤਾਂ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲਣ ਲਈ ਆਉਣ ਵਾਲੇ ਵਿਧਾਇਕ ਅਤੇ ਸਿਆਸੀ ਆਗੂ ਸਰਕਾਰੀ ਪ੍ਰਚਾਰ ਨੂੰ ਦੇਖ ਸਕਣ
ਕਿਥੇ ਕਿਥੇ ਲਗਣਗੀਆ ਕਿੰਨੀ ਐਲ.ਐਫ.ਡੀ. ?
ਸਥਾਨ    ਐਲ.ਐਫ.ਡੀ. ਦੀ ਗਿਣਤੀ
ਸੇਵਾ ਕੇਂਦਰ (ਸਾਰੇ ਜ਼ਿਲੇ)   44
ਸਾਂਝ ਕੇਂਦਰ (ਸਾਰੇ ਜ਼ਿਲੇ)   22
ਸਾਰੇ ਨਗਰ ਨਿਗਮ    6
ਸਿਵਲ ਸਕੱਤਰੇਤ    4
ਮਿੰਨੀ ਸਕੱਤਰੇਤ    3
ਪੰਜਾਬ ਭਵਨ ਦਿੱਲੀ   2
ਸਾਇੰਸ ਸਿਟੀ ਜਲੰਧਰ   2
ਵਿਰਾਸਤ ਏ ਖਾਲਸਾ   1
ਜੰਗ ਏ ਆਜ਼ਾਦੀ ਮੈਮੋਰੀਅਲ   1
ਵਾਰ ਮੈਮੋਰੀਅਲ     1
ਗਮਾਡਾ ਮੁਹਾਲੀ    1
ਸਿੱਖਿਆ ਬੋਰਡ ਮੁਹਾਲੀ   1
ਵਿਕਾਸ ਭਵਨ ਮੁਹਾਲੀ   1
ਸਥਾਨਕ ਸਰਕਾਰਾਂ ਵਿਭਾਗ   1
ਮੁੱਖ ਮੰਤਰੀ ਦਫ਼ਤਰ   1
ਪੰਜਾਬ ਭਵਨ ਚੰਡੀਗੜ   1
ਬਾਕੀ ਰਿਜ਼ਰਵ    7
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰਿਆਣਾ ਦੇ ਮੁਕਾਬਲੇ ਪੰਜਾਬ ‘ਚ ਪੈਟਰੋਲ, ਡੀਜ਼ਲ ਤੇ ਬਿਜਲੀ ਮਹਿੰਗੀ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਕਾਂਗਰਸ ਸਰਕਾਰ ਨੂੰ ਆਮ ਆਦਮੀ ਵਾਸਤੇ ਸਭ ਤੋਂ ਮਾੜਾ ਸਮਾਂ ਕਰਾਰ ਦਿੰਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਟੈਂਪ ਡਿਊਟੀ ਵਧਾਉਣ ਦਾ ਫੈਸਲਾ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦੇਵੇਗਾ।
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ‘ਚ ਪ੍ਰਾਪਰਟੀ ਸਮੇਤ ਹਰ ਬਿਜਨੈਸ ਦਾ ਮਾੜਾ ਹਾਲ ਹੈ ਤੇ ਫੈਸਲਾ ਲੋਕ ਮਾਰੂ ਸਾਬਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵੋਟਰਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ ਤੇ17 ਚੀਜ਼ਾਂ ‘ਤੇ ਸਟੈਂਪ ਡਿਊਟੀ ‘ਚ ਕੀਤਾ ਗਿਆ ਵਾਧਾ ਪਹਿਲਾਂ ਤੋਂ ਟੈਕਸਾਂ ਦੇ ਰੂਪ ‘ਚ ਭਾਰੀ ਰਕਮ ਅਦਾ ਕਰ ਰਹੇ ਆਮ ਆਦਮੀ ਦਾ ਕਚੂੰਮਰ ਕੱਢ ਕੇ ਰੱਖ ਦੇਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਵੀਕਾਰ ਕੀਤਾ ਹੈ ਕਿ ਸਾਡੇ ਗੁਆਂਢੀ ਰਾਜ ਹਰਿਆਣਾ ਦੇ ਮੁਕਾਬਲੇ ਪੰਜਾਬ ‘ਚ ਪੈਟਰੋਲ, ਡੀਜ਼ਲ ਤੇ ਬਿਜਲੀ ਮਹਿੰਗੀ ਹੈ। ਉਨ੍ਹਾਂ ਕਿਹਾ ਕਿ ਵੱਧ ਟੈਕਸ ਲਾਉਣ ਬਾਰੇ ਮੁੱਖ ਮੰਤਰੀ ਦੀ ਘਸੀ ਪਿਟੀ ‘ਆਮਦਨ ਵਧਾਉਣ’ ਦੀ ਦਲੀਲ ਸਮਾਜ ਦੇ ਸਾਰੇ ਵਰਗਾਂ ਦਾ ਗਲਾ ਘੁੱਟ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬਿਜਲੀ ਦੀਆਂ ਦਰਾਂ ਵਧਾ ਕੇ ਵੀ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਅੰਦਰ ਬਿਜਲਈ ਪਲਾਂਟ ਲਾ ਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਗਿਆ ਸੀ। ਉਨ੍ਹਾਂ ਨੇ ਕੈਬਨਿਟ ਦੇ ਫੈਸਲੇ ਨੂੰ ਗਰੀਬ-ਵਿਰੋਧੀ, ਸੂਝ ਤੋਂ ਕੋਰਾ ਤੇ ਤਰਕਹੀਣ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਟੈਂਪ ਡਿਊਟੀ ਵਿਚ ਪਿਛਲੀ ਵਾਰ ਸੋਧ 2009 ‘ਚ ਕੀਤੀ ਗਈ ਸੀ, ਕਿਉਂਕਿ ਅਕਾਲੀ ਦਲ ਹਮੇਸ਼ਾ ਗਰੀਬ ਤੇ ਆਮ ਆਦਮੀ ਨਾਲ ਡਟ ਕੇ ਖੜ੍ਹਦਾ ਹੈ।
ਇਸ ਮੌਕੇ ਚਰਨਜੀਤ ਸਿੰਘ ਰੱਖੜਾ ਸੀਨੀਅਰ ਅਕਾਲੀ ਨੇਤਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਜਸਪਾਲ ਸਿੰਘ ਬਿੱਟੂ ਚੱਠਾ, ਹਰਵਿੰਦਰ ਸਿੰਘ ਬੁੱਬੂ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿੱਲ, ਰਜਿਦੰਰ ਸਿੰਘ ਵਿਰਕ, ਜਥੇਦਾਰ ਭੁਪਿੰਦਰ ਸਿੰਘ ਡਕਾਲਾ ਤੇ ਹੋਰ ਵੀ ਨੇਤਾ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਸਰਕਾਰ ਖਿਲਾਫ਼ ਰਾਜਪਾਲ ਨੂੰ ਮਿਲਿਆ ਅਕਾਲੀ-ਭਾਜਪਾ ਵਫ਼ਦ
ਗਰਮ ਖਿਆਲੀਆਂ ਨਾਲ ਰਲਕੇ ਸਾਜਿਸ਼ ਰਚਣ ਦਾ ਲਾਇਆ ਦੋਸ਼
ਕਿਹਾ, ਪੰਜਾਬ ‘ਚ ਅਮਨ ਅਤੇ ਭਾਈਚਾਰਕ ਸਾਂਝ ਵਿਗਾੜਣ ਲਈ ਰਚੀ ਸਾਜ਼ਿਸ਼ ਨੂੰ ਬੇਨਕਾਬ ਕਰਨ ਵਾਸਤੇ ਸੀਬੀਆਈ ਜਾਂਚ ਕਰਵਾਈ ਜਾਵੇ
ਚੰਡੀਗੜ੍ਹ, ਸੱਚ ਕਹੂੰ ਨਿਊਜ
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਅਹੁਦੇ ਦੀ ਸਹੁੰ ਭੰਗ ਕਰਨ ਅਤੇ ਗਰਮਖ਼ਿਆਲੀਆਂ ਨਾਲ ਮਿਲ ਕੇ ਮੁਲਕ ਨੂੰ ਤੋੜਨ ਦੀ ਸਾਜਿਸ਼ ਕਰਨ ਵਾਸਤੇ ਕਾਂਗਰਸ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ ਇਸ ਦੇ ਨਾਲ ਹੀ ਵਫ਼ਦ ਨੇ ਪੰਜਾਬ ‘ਚ ਅਮਨ ਅਤੇ ਭਾਈਚਾਰਕ ਸਾਂਝ ਵਿਗਾੜਣ ਲਈ ਰਚੀ ਸਾਜ਼ਿਸ਼ ਨੂੰ ਬੇਨਕਾਬ ਕਰਨ ਵਾਸਤੇ ਸੀਬੀਆਈ ਜਾਂਚ ਕਰਵਾਏ ਜਾਣ ਦੀ ਵੀ ਮੰਗ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ ਵਿਚ ਗਏ ਅਕਾਲੀ-ਭਾਜਪਾ ਦੇ ਸਾਂਝੇ ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਨੂੰ ਉਹਨਾਂ ਮੁਤਵਾਜੀ ਜਥੇਦਾਰਾਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦਾ ਨਿਰਦੇਸ਼ ਦੇਣ, ਜਿਹੜੇ ਰਾਸ਼ਟਰੀ-ਵਿਰੋਧੀ ਤਾਕਤਾਂ ਵਾਸਤੇ ਕੰਮ ਕਰ ਰਹੇ ਹਨ ਅਤੇ ਸੂਬੇ ਨੂੰ ਦੁਬਾਰਾ ਤੋਂ ਕਾਲੇ ਦੌਰ ਵੱਲ ਧੱਕਣ ਦੀ ਸਾਜ਼ਿਸ਼ ਰਚ ਰਹੇ ਹਨ।
ਵਫ਼ਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਂਗਰਸ ਸਰਕਾਰ ਨੂੰ ਚਿਤਾਵਨੀ ਦੇਣ ਕਿ ਉਹ ਗਰਮਖ਼ਿਆਲੀ ਤੱਤਾਂ ਨਾਲ ਮਿਲ ਕੇ ਜਿਹੜੀਆਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਰਹੀ ਹੈ, ਇਹ ਅੱਗ ਨਾਲ ਖੇਡਣ ਦੇ ਬਰਾਬਰ ਹੈ ਵਫ਼ਦ ਨੇ ਰਾਜਪਾਲ ਨੂੰ ਗੁਜਾਰਿਸ਼ ਕੀਤੀ ਕਿ ਉਹ ਕਾਂਗਰਸ ਸਰਕਾਰ ਨੂੰ ਝੂਠਾ ਧਾਰਮਿਕ ਤਨਾਅ ਪੈਦਾ ਨਾ ਕਰਨ ਦਾ ਨਿਰਦੇਸ਼ ਦੇਣ, ਕਿਉਂਕਿ ਕਾਂਗਰਸ ਦੀ ਇਹ ਹਰਕਤ ਪੰਜਾਬ ਦੀ ਸ਼ਾਂਤੀ ਲਈ ਘਾਤਕ ਸਾਬਿਤ ਹੋਵੇਗੀ
ਵਫ਼ਦ ਨੇ ਇਹ ਗੱਲ ਵੀ ਰਾਜਪਾਲ ਦੇ ਧਿਆਨ ਵਿਚ ਲਿਆਂਦੀ ਕਿ ਕਾਂਗਰਸ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਤਾਮੀਲ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ, ਜਿਸ ਨੇ ਹੁਕਮ ਦਿੱਤਾ ਸੀ ਕਿ ਅਕਾਲੀ ਦਲ ਦੀ 16 ਸਤੰਬਰ ਦੀ ਜਬਰ ਵਿਰੋਧੀ ਰੈਲੀ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ ਵਫ਼ਦ ਨੇ ਕਿਹਾ ਕਿ ਰੈਲੀ ਤੋਂ ਵਾਪਸ ਆਉਂਦੇ ਸਮੇਂ ਅਕਾਲੀ ਦਲ ਦੇ ਵਰਕਰਾਂ ਦੇ ਵਾਹਨਾਂ ਉੱਤੇ ਗਰਮਖ਼ਿਆਲੀਆਂ ਵੱਲੋਂ ਹਮਲਾ ਕੀਤਾ ਗਿਆ ਸੀ ਅਤੇ ਪੁਲਿਸ ਇਹਨਾਂ ਘਟਨਾਵਾਂ ਨੂੰ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ ਸੀ।
ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਗੜਬੜੀ ਕਰਵਾਉਣ ਦੀ ਸਾਜ਼ਿਸ਼ ਨੂੰ ਸ਼ੁਰੂਆਤ ਵਿਚ ਹੀ ਦਬਾ ਦਿੱਤਾ ਜਾਵੇ ਉਹਨਾਂ ਕਿਹਾ ਕਿ ਇੱਕ ਵਾਰ ਪਹਿਲਾਂ ਵੀ ਇਸੇ ਤਰਾਂ ਫਿਰਕੂ ਜਜ਼ਬਾਤ ਭੜਕਾ ਕੇ ਸੂਬੇ ਦੀ ਸ਼ਾਂਤੀ ਭੰਗ ਕੀਤੀ ਜਾ ਚੁੱਕੀ ਹੈ ਉਹਨਾਂ ਕਿਹਾ ਕਿ ਅਸੀਂ ਪੰਜਾਬ ਨੂੰ ਦੁਬਾਰਾ ਕਾਲੇ ਦੌਰ ਵੱਲ ਧੱਕੇ ਜਾਣ ਦੀ ਇਜਾਜ਼ਤ ਨਹੀਂ  ਦੇ ਸਕਦੇ।
ਵਫਦ ਨੇ ਬਲਾਕ ਸੰਮਤੀ ਤੇ ਪੰਚਾਇਤ ਸੰਮਤੀ ਚੋਣਾ ‘ਚ ਕਾਂਗਰਸੀ ਆਗੂਆਂ ‘ਤੇ ਅਕਾਲੀ ਉਮੀਦਵਾਰ ਡਰਾਉਣ-ਧਮਕਾਉਣ ਤੇ ਕਾਗਜ ਦਾਖਲ ਨਾ ਕਰਨ ਤੇ ਦੋਸ਼ ਲਾਇਆ। ਅਕਾਲੀ-ਭਾਜਪਾ ਦੇ ਇਸ ਸਾਂਝੇ ਵਫ਼ਦ ਵਿਚ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਪ੍ਰੋਫੂਸਰ ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਤੋਤਾ ਸਿੰਘ, ਸੇਵਾ ਸਿੰਘ ਸੇਖਵਾਂ, ਡਾਕਟਰ ਦਲਜੀਤ ਸਿੰਘ ਚੀਮਾ, ਮਦਨ ਮੋਹਨ ਮਿੱਤਲ, ਰਜਿੰਦਰ ਭੰਡਾਰੀ, ਸੁਰਜੀਤ ਕੁਮਾਰ ਜਿਆਨੀ, ਸੋਮ ਪ੍ਰਕਾਸ਼, ਪ੍ਰਵੀਨ ਬਾਂਸਲ, ਦਿਆਲ ਸੋਢੀ, ਨਰੋਤਮ ਦੇਵ ਰੱਤੀ, ਅਰੁਣ ਨਾਰੰਗ ਅਤੇ ਕੇਵਲ ਕੁਮਾਰ ਸ਼ਾਮਿਲ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।