Patiala News - Sach Kahoon Punjabi

Patiala Crime News: ਪਟਿਆਲਾ ’ਚ 24 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪਟਿਆਲਾ (ਸੱਚ ਕਹੂੂੰ ਨਿਊਜ਼/ਹਿੰ.ਸ.)। ਪਟਿਆਲਾ ਜ਼ਿਲ੍ਹੇ ਦੇ ਕਸਬਾ ਸਨੌਰ ’ਚ ਰੰਜਿਸ਼ ਦੇ ਚਲਦਿਆਂ ਇੱਕ 24 ਸਾਲਾ ਨੌਜਵਾਨ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸ਼ਨ ਵਿਰਕ ਵਜੋਂ ਹੋਈ ਹੈ। ਇਸ ਹਮਲੇ ਦੌਰਾਨ ਜਸ਼ਨ ਨੂੰ ਬਚਾਉਣ ਲਈ ਅੱਗੇ ਆਏ ਬਲਦੇਵ ਸਿੰਘ ਨਾਮਕ ਵਿਅਕਤੀ ’ਤੇ ਵੀ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਦਾ ਇਲਾਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਜਸ਼ਨ ਵਿਰਕ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਜਸ਼ਨ ਦੀ ਕਿਸੇ ਗੱਲ ਨੂੰ ਲੈਕੇ ਨੌਜਵਾਨਾਂ ਨਾਲ ਬਹਿਸ ਹੋ ਗਈ। ਵੇਖਦੇ ਹੀ ਵੇਖਦੇ ਬਹਿਸ ਨੇ ਝਗੜੇ ਦਾ ਰੂਪ ਧਾਰ ਲਿਆ ਤੇ ਹਮਲਾਵਰਾਂ ਨੇ ਕਥਿਤ ਤੌਰ ’ਤੇ ਜਸ਼ਨ ’ਤੇ ਚਾਕੂ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਜਸ਼ਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਵਾਰਦਾਤ ਦੌਰਾਨ ਮੌਕੇ ’ਤੇ ਮੌਜੂਦ ਬਲਦੇਵ ਸਿੰਘ ਨੇ ਹਮਲਾਵਰਾਂ ਨੂੰ ਰੋਕਣ ਤੇ ਜਸ਼ਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। Patiala Crime News

ਇਹ ਵੀ ਪੜ੍ਹੋ : ਚੌਕਸੀ: ਬਜ਼ਾਰ ’ਚ ਆ ਜਾਣੀ ਸੀ ਇੱਕ ਕਰੋੜ ਦੀ ਨਕਲੀ ਕਰੰਸੀ, 500 ਦੇ ਨਕਲੀ ਨੋਟਾਂ ਨਾਲ ਭਰੀ ਕਾਰ ਫੜੀ

ਇਸ ਦੌਰਾਨ ਕਥਿਤ ਤੌਰ ’ਤੇ ਹਮਲਾਵਰਾਂ ਨੇ ਬਲਦੇਵ ਸਿੰਘ ’ਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ। ਖੂਨ ਨਾਲ ਲੱਥਪੱਥ ਹਾਲਤ ’ਚ ਦੋਵਾਂ ਨੂੰ ਤੁਰੰਤ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਜਸ਼ਨ ਵਿਰਕ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਬਲਦੇਵ ਸਿੰਘ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਇਲਾਕੇ ’ਚ ਗੁੰਡਾਗਰਦੀ ਤੇ ਕਾਨੂੰਨ-ਵਿਵਸਥਾ ਨਾਲ ਸਬੰਧਤ ਘਟਨਾਵਾਂ ਵਧ ਰਹੀਆਂ ਹਨ, ਪਰ ਅਸਮਾਜਿਕ ਤੱਤਾਂ ਖਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਕਥਿਤ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੈ ਤੇ ਸੰਭਾਵਿਤ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ। Patiala Crime News

Patiala News: ਗੁਰਬਾਜ਼ ਸਿੰਘ ਦੀ ਪੁਸਤਕ ‘ਹੁਣ ਉਹ ਗੱਲਾਂ ਕਿੱਥੇ’ ਰਿਲੀਜ਼
ਪਟਿਆਲਾ (ਖੁਸ਼ਵੀਰ ਸਿੰਘ ਤੁੂਰ)। ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਅੱਜ ਪੰਜਾਬੀ ਲੇਖਕ ਗੁਰਬਾਜ਼ ਸਿੰਘ ਦੀ ਪਲੇਠੀ ਪੁਸਤਕ ‘ਹੁਣ ਉਹ ਗੱਲਾਂ ਕਿੱਥੇ’  ਭਾਸ਼ਾ ਵਿਭਾਗ, ਪੰਜਾਬ, ਸ਼ੇਰਾਂ ਵਾਲਾ ਗੇਟ, ਪਟਿਆਲਾ ਦੇ ਲੈਕਚਰ ਹਾਲ ਵਿਖੇ ਰਿਲੀਜ਼ ਕੀਤੀ ਗਈ। ਇਸ ਸਮਾਗਮ ਦੇ ਆਰੰਭ ਵਿੱਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ ਕਿ 1957 ’ਚ ਹੋਂਦ ਵਿੱਚ ਆਈ ਪੰਜਾਬੀ ਸਾਹਿਤ ਸਭਾ ਪਟਿਆਲਾ ਲਗਭਗ ਇੱਕ ਸਦੀ ਦੀ ਆਪਣੀ ਮੁੱਲਵਾਨ ਵਿਰਾਸਤ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ ਤੋਰਦੀ ਹੋਈ ਮਾਤ-ਭਾਸ਼ਾ ਦੇ ਖ਼ਜ਼ਾਨੇ ਨੂੰ ਅਨਮੋਲ ਸਾਹਿਤਕ ਹੀਰਿਆਂ ਨਾਲ ਅਮੀਰ ਬਣਾ ਰਹੀ ਹੈ।

ਸਮਾਗਮ ਦੇ ਮੁੱਖ ਮਹਿਮਾਨ ਵਜੋਂ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਅਧਿਐਨ ਸਕੂਲ ਦੇ ਪ੍ਰੋਫੈਸਰ ਅਤੇ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਦੇ ਉਪ ਚੇਅਰਮੈਨ ਡਾ. ਯੋਗਰਾਜ ਨੇ ਗੁਰਬਾਜ਼ ਸਿੰਘ ਦੀ ਪੁਸਤਕ ਦੇ ਹਵਾਲੇ ਨਾਲ ਵਰਤਮਾਨ ਪੰਜਾਬੀ ਕਵਿਤਾ ਅਤੇ ਸਾਹਿਤ ਦੇ ਪ੍ਰਯੋਜਨ ਤੇ ਤਨਕੀਕੀ ਪੱਖਾਂ ਤੋਂ ਗੰਭੀਰ ਚਰਚਾ ਨੂੰ ਛੋਹਿਆ ਤੇ ਕਿਹਾ ਕਿ ਲੇਖਕ ਦਾ ਸਮਾਜ ਪ੍ਰਤੀ ਉਸਾਰੂ ਦ੍ਰਿਸ਼ਟੀਕੋਣ ਹੋਣਾ ਚਾਹੀਦਾ ਹੈ।

Read Also : ਵਿਦੇਸ਼ੀ ਧਰਤੀ 'ਤੇ ਡੇਰਾ ਸ਼ਰਧਾਲੂਆਂ ਦਾ ਪਰਉਪਕਾਰ, ਪੰਛੀਆਂ ਦੀ ਸੰਭਾਲ ਲਈ ਚੁੱਕਿਆ ਕਦਮ

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪ੍ਰੋਫ਼ੈਸਰ ਆਫ਼ ਜਰਨਲਿਜ਼ਮ ਡਾ. ਹਰਜਿੰਦਰ ਪਾਲ ਸਿੰਘ ਵਾਲੀਆ ਨੇ ਪੁਸਤਕ ਬਾਰੇ ਚਰਚਾ ਕਰਦਿਆਂ ਕਿਹਾ ਕਿ ਅਜੋਕੇ ਪਦਾਰਥਵਾਦੀ ਅਤੇ ਧਨ ਕਮਾਉਣ ਦੀ ਲਾਲਸਾ ਨੇ ਖ਼ੂਨ ਦੇ ਰਿਸ਼ਤਿਆਂ ਨੂੰ ਤਾਰ-ਤਾਰ ਕਰਕੇ ਰੱਖ ਦਿੱਤਾ ਹੈ ਅਤੇ ਅਜੋਕਾ ਮਨੁੱਖ ਆਪਣੀ ਪਿਛਲੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਕਦਰਾਂ ਕੀਮਤਾਂ ਨੂੰ ਤਰਸ ਰਿਹਾ ਹੈ। ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ, ਡਾ. ਮਦਨ ਲਾਲ ਹਸੀਜਾ ਨੇ ਕਿਹਾ ਕਿ ਗੁਰਬਾਜ਼ ਸਿੰਘ ਦੀ ਪੁਸਤਕ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸਾਂਝੀ ਰਵਾਇਤ ਅਤੇ ਵਿਰਾਸਤ ਬਾਰੇ ਸਮਾਜ ਅੱਗੇ ਗੰਭੀਰ ਸੁਆਲ ਛੱਡਦੀ ਹੈ।

ਪ੍ਰਸਿੱਧ ਕਹਾਣੀਕਾਰ ਮੁਖਤਿਆਰ ਸਿੰਘ (ਖੰਨਾ) ਦੀ ਧਾਰਨਾ ਸੀ ਕਿ ਸਾਹਿਤ ਅਤੇ ਸਮਾਜ ਇੱਕ ਦੂਜੇ ਦੇ ਪੂਰਕ ਹਨ ਜਦੋਂ ਕਿ ਸ਼ੁਭ ਕਰਮਨ ਫਾਊਂਡੇਸ਼ਨ, ਪਟਿਆਲਾ ਦੇ ਪ੍ਰਧਾਨ ਅਤੇ ਅਧਿਆਪਕਾ ਗੁਰਪ੍ਰੀਤ ਕੌਰ ਦਾ ਕਹਿਣਾ ਸੀ ਕਿ ਅਜਿਹੇ ਸਾਰਥਿਕ ਸਮਾਗਮ ਨਵੀਂ ਪੀੜ੍ਹੀ ਦੇ ਮਨ ਵਿੱਚ ਮਾਂ ਬੋਲੀ ਅਤੇ ਸਾਹਿਤਕ ਰੁਚੀਆਂ ਪ੍ਰਤੀ ਚੇਤਨਾ ਜਗਾਉਂਦੇ ਹਨ। ਇਸ ਪੜਾਅ ਦੌਰਾਨ ਲੇਖਕ ਗੁਰਬਾਜ਼ ਸਿੰਘ ਨੇ ਆਪਣੀ ਪੁਸਤਕ ਦੀ ਸਿਰਜਣ ਪ੍ਰਕਿਰਿਆ ਬਾਰੇ ਰੌਸ਼ਨੀ ਪਾਈ ਅਤੇ ਇਸ ਦੇ ਲਿਖੇ ਜਾਣ ਦੇ ਕਾਰਨਾਂ ਬਾਰੇ ਦਿਲਚਸਪ ਢੰਗ ਨਾਲ ਚਰਚਾ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਜਨਰਲ ਸਕੱਤਰ ਦਵਿੰਦਰ ਪਟਿਆਲਵੀ ਨੇ ਨਿਭਾਈ।

Welfare Work: ਸਪੋਟਾਂ ਸਹਾਰੇ ਖਸਤਾ ਹਾਲਤ ’ਚ ਖੜ੍ਹਾ ਸੀ ਘਰ, ਕੁਝ ਹੀ ਸਮੇਂ ’ਚ ਬਣਾਇਆ ਨਵਾਂ
ਪਟਿਆਲਾ, ਨਾਭਾ (ਖੁਸ਼ਵੀਰ ਸਿੰਘ ਤੂਰ/ਤਰੁਣ ਕੁਮਾਰ ਸ਼ਰਮਾ)। ਇੱਕ ਜ਼ਰੂਰਤਮੰਦ ਭੈਣ ਦਾ ਮਕਾਨ ਬਹੁਤ ਹੀ ਖਸਤਾ ਹਾਲਤ ’ਚ ਸੀ ਜੋ ਕਿ ਡਿੱਗਣ ਕਿਨਾਰੇ ਸੀ ਤੇ ਜਿਸ ਦੇ ਗਾਡਰਾਂ ਨੂੰ ਲੋਹੇ ਦੀਆਂ ਸਪੋਟਾਂ ਸਹਾਰੇ ਖੜ੍ਹਾ ਕੀਤਾ ਹੋਇਆ ਸੀ। ਮੀਂਹ ਆਉਣ ’ਤੇ ਇਸ ਦੀ ਛੱਤ ’ਚੋਂ ਪਾਣੀ ਚਿਓਂਦਾ ਸੀ ਤੇ ਹਨ੍ਹੇਰੀ ’ਚ ਇਸਦੇ ਡਿੱਗਣ ਦਾ ਖਤਰਾ ਬਣਿਆ ਹੋਇਆ ਸੀ। ਇਸ ਲੋੜਵੰਦ ਪਰਿਵਾਰ ਦੀ ਸਾਰ ਬਲਾਕ ਸਾਧੋਹੇੜੀ ਦੀ ਸਾਧ-ਸੰਗਤ ਨੇ ਲਈ ਤੇ ਕੁਝ ਹੀ ਸਮੇਂ ’ਚ ਪੱਕਾ ਮਕਾਨ ਬਣਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ।

ਇਕੱਤਰ ਵੇਰਵਿਆਂ ਮੁਤਾਬਿਕ ਬਲਾਕ ਸਾਧੋਹੇੜੀ ਦੇ ਪਿੰਡ ਸਾਧੋਹੇੜੀ ਵਿਖੇ ਭੈਣ ਸੰਦੀਪ ਕੌਰ ਪਤਨੀ ਗੁਰਮੀਤ ਸਿੰਘ ਜੋ ਕਿ ਪਿਛਲੇ ਕਾਫ਼ੀ ਸਾਲਾਂ ਤੋਂ ਖਸਤਾ ਹਾਲਤ ਘਰ ’ਚ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੀ ਸੀ, ਪਰ ਮੀਂਹ ਅਤੇ ਹਨੇ੍ਹਰੀ ਦੇ ਮੌਸਮ ’ਚ ਉਸ ਨੂੰ ਆਪਣੇ ਘਰ ਦੀ ਚਿੰਤਾ ਸਤਾਉਣ ਲੱਗਦੀ ਸੀ ਕਿਉਂਕਿ ਇਹ ਕਦੇ ਵੀ ਕੋਈ ਨੁਕਸਾਨ ਪਹੁੰਚਾ ਸਕਦਾ ਸੀ। ਘਰ ਦੀ ਛੱਤ ਨੂੰ ਸਪੋਟਾਂ ਦੇ ਸਹਾਰੇ ਖੜ੍ਹਾ ਕੀਤਾ ਹੋਇਆ ਸੀ ਤਾਂ ਜੋ ਇਸ ਦੀ ਕੁਝ ਮਜ਼ਬੂਤੀ ਬਣੀ ਰਹੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਵਿਜੇ ਇੰਸਾਂ ਨਾਭਾ ਤੇ ਕੁਲਦੀਪ ਇੰਸਾਂ ਨੇ ਦੱਸਿਆ ਕਿ ਜ਼ਰੂਰਤਮੰਦ ਪਰਿਵਾਰ ਦੇ ਘਰ ਦੀ ਹਾਲਤ ਖਸਤਾਹਾਲ ਸੀ, ਛੱਤ ’ਚੋਂ ਪਾਣੀ ਟਪਕ ਰਿਹਾ ਸੀ ਤੇ ਕੰਧਾਂ ਦੀ ਵੀ ਬੁਰੀ ਹਾਲਤ ਬਣੀ ਹੋਈ ਸੀ। ਉਨ੍ਹਾਂ ਦੱਸਿਆ ਕਿ ਭੈਣ ਸੰਦੀਪ ਕੌਰ ਨੇ ਬਲਾਕ ਦੇ ਜ਼ਿੰਮੇਵਾਰਾਂ ਨੂੰ ਮਕਾਨ ਬਣਾ ਕੇ ਦੇਣ ਦੀ ਬੇੇਨਤੀ ਕੀਤੀ ਤਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਸਾਧੋਹੇੜੀ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਕੁਝ ਹੀ ਸਮੇਂ ’ਚ ਮਕਾਨ ਬਣਾਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ। ਜਿਵੇਂ-ਜਿਵੇਂ ਮਕਾਨ ਬਣ ਰਿਹਾ ਸੀ ਤਾਂ ਪਰਿਵਾਰ ਦੀਆਂ ਖੁਸ਼ੀਆਂ ਦੂਣ-ਸਵਾਈਆਂ ਹੋ ਰਹੀਆਂ ਸਨ, ਕਿਉਂਕਿ ਦਿਹਾੜੀ-ਦੱਪਾ ਕਰਕੇ ਹੀ ਪਰਿਵਾਰ ਆਪਣਾ ਗੁਜ਼ਾਰਾ ਕਰ ਰਿਹਾ ਹੈ। ਜ਼ਿੰਮੇਵਾਰਾਂ ਨੇ ਦੱਸਿਆ ਕਿ ਬਲਾਕ ਦਾ ਇਹ ਪੰਜਵਾਂ ਮਕਾਨ ਹੈ, ਜੋ ਸਾਧ-ਸੰਗਤ ਨੇ ਬਣਾ ਕੇ ਦਿੱਤਾ ਹੈ।

Read Also : ਪੰਜਾਬ ’ਚ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਤਿਆਰੀ!

ਇਸ ਮੌਕੇ ਭੈਣ ਸੰਦੀਪ ਕੌਰ ਨੇ ਕਿਹਾ ਕਿ ਅੱਜ ਉਹਨਾਂ ਦਾ ਮਕਾਨ ਪੂਜਨੀਕ ਗੁਰੂ ਜੀ ਦੀ ਰਹਿਮਤ ਸਦਕਾ ਸਾਧ-ਸੰਗਤ ਨੇ ਬਣਾ ਕੇ ਦਿੱਤਾ ਹੈ ਅਤੇ ਅਸੀਂ ਪੂਜਨੀਕ ਗੁਰੂ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਇਸ ਮੌਕੇ ਪ੍ਰੇਮੀ ਸੰਮਤੀ ਮੈਂਬਰ ਪਰਮਿੰਦਰ ਸਿੰਘ, ਬਲਜੀਤ ਸਿੰਘ, ਬਿੱਟੂ ਸਿੰਘ, ਮਨਜੀਤ ਸਿੰਘ, ਸਰਵਣ ਸਿੰਘ, ਬਹਾਦਰ ਸਿੰਘ, ਹਰਬੰਸ ਸਿੰਘ, ਗੁਰਸੇਵਕ ਸਿੰਘ ਹੈਪੀ, ਲਛਮਣ ਸਿੰਘ, ਸੁਨੀਲ ਕੁਮਾਰ, ਵਿਜੈ ਕੁਮਾਰ, ਬਲਵਾਨ ਸਿੰਘ ਸਮੇਤ ਸਾਧ-ਸੰਗਤ ਹਾਜ਼ਰ ਸੀ।

ਪਿੰਡ ਦੀ ਸਰਪੰਚ ਵੱਲੋਂ ਡੇਰਾ ਸ਼ਰਧਾਲੂਆਂ ਦੀ ਸਲਾਹੁਤਾ

ਇਸ ਸਬੰਧੀ ਪਿੰਡ ਦੀ ਸਰਪੰਚ ਕਿਰਨਜੀਤ ਕੌਰ ਦਾ ਕਹਿਣਾ ਸੀ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਲੋੜਵੰਦ ਪਰਿਵਾਰ ਨੂੰ ਮਕਾਨ ਸੌਂਪ ਕੇ ਪੁੰਨ ਦਾ ਕੰਮ ਕੀਤਾ ਹੈ। ਉਨ੍ਹਾਂ ਸਾਧ-ਸੰਗਤ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਸਾਧ-ਸੰਗਤ ਨੇ ਕੁਝ ਹੀ ਸਮੇਂ ਵਿੱਚ ਮਕਾਨ ਬਣਾ ਕੇ ਦੇ ਦਿੱਤਾ ਅਤੇ ਇਓਂ ਪ੍ਰਤੀਤ ਹੋਇਆ ਜਿਵੇਂ ਬਣਿਆ-ਬਣਾਇਆ ਹੀ ਰੱਖਿਆ ਹੋਵੇ। ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਹੀ ਖ਼ਸਤਾ ਹਾਲਤ ਵਿੱਚ ਆਪਣਾ ਜੀਵਨ ਬਤੀਤ ਕਰ ਰਿਹਾ ਸੀ ਅਤੇ ਸਾਧ-ਸੰਗਤ ਦਾ ਇਸ ਪਰਿਵਾਰ ਨੂੰ ਮਕਾਨ ਬਣਾ ਕੇ ਦੇਣ ਲਈ ਉਹ ਧੰਨਵਾਦ ਕਰਦੇ ਹਨ।

Patiala News: ਪਟਿਆਲਾ ਦੇ ਸੁਨਿਆਰਹੇੜੀ ’ਚ ਸਨੌਰ ਸੂਆ ਟੁੱਟਣ ਨਾਲ 100 ਏਕੜ ਝੋਨੇ ਦੀ ਫਸਲ ਪਾਣੀ ’ਚ ਡੁੱਬੀ
Patiala News: ਪਟਿਆਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਪਟਿਆਲਾ ਜ਼ਿਲ੍ਹੇ ਦੇ ਪਿੰਡ ਸੁਨਿਆਰਹੇੜੀ ’ਚ ਸਨੌਰ ਸੂਆ ਟੁੱਟਣ ਕਾਰਨ ਕਰੀਬ 100 ਏਕੜ ’ਚ ਲੱਗੀ ਝੋਨੇ ਦੀ ਫਸਲ ਪਾਣੀ ’ਚ ਡੁੱਬ ਗਈ ਹੈ। ਕਿਸਾਨਾਂ ਨੇ ਨਹਿਰੀ ਵਿਭਾਗ ’ਤੇ ਲਾਪਰਵਾਹੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਵਿਭਾਗ ਨੂੰ ਵਾਰ-ਵਾਰ ਸੂਚਿਤ ਕਰਨ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਕਿਸਾਨਾਂ ਮੁਤਾਬਕ ਸੂਆ ਟੁੱਟਣ ਤੋਂ ਬਾਅਦ ਵੱਡੀ ਮਾਤਰਾ ’ਚ ਪਾਣੀ ਖੇਤਾਂ ’ਚ ਦਾਖ਼ਲ ਹੋ ਗਿਆ। ਸੂਚਨਾ ਮਿਲਣ ’ਤੇ ਨਹਿਰੀ ਵਿਭਾਗ ਦੇ ਸਿਰਫ਼ ਦੋ ਬੇਲਦਾਰ ਮੌਕੇ ’ਤੇ ਪਹੁੰਚੇ। ਉਨ੍ਹਾਂ ਵੱਲੋਂ ਮਿੱਟੀ ਨਾਲ ਭਰੀਆਂ ਬੋਰੀਆਂ ਲਾ ਕੇ ਪਾਣੀ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਇਹ ਕੋਸ਼ਿਸ਼ ਨਾਕਾਮ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਘਟਨਾ ਨੂੰ 24 ਘੰਟਿਆਂ ਤੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਸੂਏ ਦੀ ਪੱਕੀ ਮੁਰੰਮਤ ਨਹੀਂ ਕੀਤੀ ਗਈ।

ਇਹ ਖਬਰ ਵੀ ਪੜ੍ਹੋ : Raksha Bandhan 2026: ਡਾਕ ਵਿਭਾਗ ਨੇ ਡਾਕਘਰਾਂ 'ਚ ਰੱਖੜੀ ਬੁਕਿੰਗ ਲਈ ਕੀਤੀ ਵਿਸ਼ੇਸ਼ ਵਿਵਸਥਾ

ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਸੂਆ ਪਹਿਲਾਂ ਵੀ ਦੋ ਵਾਰ ਟੁੱਟ ਚੁੱਕਾ ਹੈ। ਇਸ ਬਾਵਜੂਦ ਨਹਿਰੀ ਵਿਭਾਗ ਵੱਲੋਂ ਇਸ ਦੀ ਸਥਾਈ ਮੁਰੰਮਤ ਵੱਲ ਕੋਈ ਢੁਕਵਾਂ ਧਿਆਨ ਨਹੀਂ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸੂਏ ਦੀ ਮੁਰੰਮਤ ਕਰ ਦਿੱਤੀ ਜਾਂਦੀ ਤਾਂ ਫਸਲ ਦੇ ਹੋਏ ਇਸ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ। ਦੂਜੇ ਪਾਸੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਕ ਵਾਰ ਪਾਣੀ ਬੰਦ ਕਰਵਾਇਆ ਗਿਆ ਸੀ। ਹਾਲਾਂਕਿ ਅਧਿਕਾਰੀਆਂ ਦਾ ਦਾਅਵਾ ਹੈ ਕਿ ਰਾਤ ਸਮੇਂ ਕਿਸੇ ਅਣਪਛਾਤੇ ਵਿਅਕਤੀ ਨੇ ਸੂਏ ਦੇ ਫੱਟੇ ਮੁੜ ਖੋਲ੍ਹ ਦਿੱਤੇ, ਜਿਸ ਕਾਰਨ ਪਾਣੀ ਦੁਬਾਰਾ ਖੇਤਾਂ ਵੱਲ ਵਹਿ ਗਿਆ। ਕਿਸਾਨਾਂ ਨੇ ਵਿਭਾਗ ਦੇ ਇਸ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਵਿਭਾਗ ਦੀ ਜਾਣਕਾਰੀ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਨਹੀਂ ਹੈ। ਪ੍ਰਭਾਵਿਤ ਕਿਸਾਨਾਂ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ, ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਤੇ ਪਾਣੀ ’ਚ ਡੁੱਬ ਕੇ ਖਰਾਬ ਹੋਈ ਝੋਨੇ ਦੀ ਫਸਲ ਦਾ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। Patiala News

Patiala News: ਵਿਧਾਇਕ ਜੌੜਾਮਾਜਰਾ ਨੀਂਹ ਪੱਥਰਾਂ ਤੋਂ ਵੀ ਗਾਇਬ, ਸੁਰਜੀਤ ਰੱਖੜਾ ਨੇ ਮੱਲੀ ਥਾਂ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਹੁਣ ਨੀਂਹ ਪੱਥਰਾਂ ਤੋਂ ਵੀ ਗਾਇਬ ਹੋਣ ਲੱਗੇ ਹਨ। ਨੀਂਹ ਪੱਥਰਾਂ ’ਤੇ ਵੀ ਉਨ੍ਹਾਂ ਦੀ ਥਾਂ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਮੱਲ ਲਈ ਹੈ। ਇੱਥੋਂ ਤੱਕ ਕਿ ਸਮਾਣਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਵਜੋਂ ਸੁਰਜੀਤ ਸਿੰਘ ਰੱਖੜਾ ਹੀ ਵਿਚਰ ਰਹੇ ਹਨ।

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸਮਾਣਾ ਸ਼ਹਿਰ ਵਿੱਚ ਸ਼ਹਿਰ ਦੀਆਂ ਸੜਕਾਂ ਦੀ ਉਸਾਰੀ ਲਈ 92 ਲੱਖ ਰੁਪਏ ਤੋਂ ਵੱਧ ਦੇ ਪੈਸੇ ਰਾਹੀਂ ਸੜਕਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ ਸੀ।

ਇਸ ਨੀਂਹ ਪੱਥਰ ’ਤੇ ਲੋਕਾਂ ਵੱਲੋਂ ਚੁਣੇ ਹੋਏ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਦਾ ਨਾਂਅ ਗਾਇਬ ਸੀ, ਜਦੋਂ ਕਿ ਜੌੜਮਾਜਰਾ ਤੋਂ ਚੋਣ ਹਾਰੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋੋਂ ਇਹ ਨੀਂਹ ਪੱਥਰ ਰੱਖਿਆ ਗਿਆ ਅਤੇ ਉਨ੍ਹਾਂ ਦਾ ਨਾਂਅ ਵੀ ਇਸ ਨੀਂਹ ਪੱਥਰ ’ਤੇ ਲਿਖਿਆ ਹੋਇਆ ਸੀ। ਇਸ ਨੀਂਹ ਪੱਥਰ ਦੀ ਵੀਡੀਓ ਵੀ ਸ਼ੋਸਲ ਮੀਡੀਆ ’ਤੇ ਵਾਇਰਲ ਹੋ ਗਈ ਅਤੇ ਚਰਚਾ ਛਿੜ ਗਈ ਹੈ ਕਿ ਲੋਕਾਂ ਵੱਲੋਂ ਚੁਣੇ ਵਿਧਾਇਕ ਨੂੰ ਆਮ ਆਦਮੀ ਪਾਰਟੀ ਵੱਲੋਂ ਨੁੱਕਰੇ ਲਾ ਦਿੱਤਾ ਗਿਆ ਹੈ, ਜਦੋਂ ਕਿ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ ਨੂੰ ਹਲਕੇ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ।

ਰੱਖੜਾ ਦੀ ਅਗਵਾਈ ਹੇਠ ਹੀ ਹਲਕਾ ਸਮਾਣਾ ਵਿੱਚ ਵਿਕਾਸ ਕਾਰਜਾਂ ਦੇ ਕੰਮ ਕੀਤੇ ਜਾ ਰਹੇ ਹਨ। ਇੱਥੋਂ ਤੱਕ ਕਿ ਪਿਛਲੇ ਦਿਨੀਂ ਸਰਪੰਚਾਂ ਨੂੰ ਵਿਕਾਸ ਕਾਰਜਾਂ ਦੇ ਦਿੱਤੇ ਗਏ ਚੈੱਕ ਵੀ ਸੁਰਜੀਤ ਸਿੰਘ ਰੱਖੜਾ ਵੱਲੋਂ ਹੀ ਵੰਡੇ ਗਏ ਸਨ। ਰੱਖੜਾ ਵੱਲੋਂ ਆਪਣੇ ਘਰ ਹਰ ਰੋਜ਼ ਹੀ ਲੋਕ ਦਰਬਾਰ ਲਾ ਕੇ ਹਲਕੇ ਦੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸਮੇਤ ਕੰਮਾਂ-ਕਾਰਾਂ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ।

ਰੱਖੜਾ ਨਾਲ ਜੁੜੇ ਉਨ੍ਹਾਂ ਦੇ ਪੁਰਾਣੇ ਵਰਕਰ ਤੇ ਆਗੂ ਮੁੜ ਸਰਗਰਮ ਹੋ ਗਏ ਹਨ, ਜਦੋਂਕਿ ਆਮ ਆਦਮੀ ਪਾਰਟੀ ਅਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨਾਲ ਜੁੜੇ ਸਮਰੱਥਕ ਪੁੱਛਗਿੱਛ ਘਟਣ ਤੋਂ ਅੰਦਰਖਾਤੇ ਨਾਰਾਜ਼ ਦਿਖਾਈ ਦੇ ਰਹੇ ਹਨ।

Patiala News: ਭਾਜਪਾ ਨੂੰ ਮਿਲਿਆ ਹੁੰਗਾਰਾ, ਕਈ ਪ੍ਰਮੁੱਖ ਸ਼ਖਸ਼ੀਅਤਾਂ ਭਾਜਪਾ ’ਚ ਸ਼ਾਮਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੰਗਠਨਾਤਮਕ ਆਧਾਰ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਆਗੂ ਕੇ.ਕੇ. ਸ਼ਰਮਾ ਦੇ ਯਤਨਾਂ ਸਦਕਾ ਇਲਾਕੇ ਦੀਆਂ ਵੱਖ-ਵੱਖ ਸਮਾਜਿਕ, ਰਾਜਨੀਤਿਕ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦਾ ਪੱਲਾ ਫੜ ਲਿਆ।

ਪਟਿਆਲਾ ਵਿਖੇ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।

Read Also : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਰਿਆਣਾ ਦੇ ਜੀਂਦ ਤੋਂ ਕਰਨਗੇ ਸਵੱਛ ਰੇਲ ਆਵਾਜਾਈ ਦੀ ਸ਼ੁਰੂਆਤ

ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਸ਼ਾਮਲ ਹੋਣ ਵਾਲੇ ਸਾਰੇ ਸਾਥੀ ਆਪੋ-ਆਪਣੇ ਖੇਤਰਾਂ ਵਿੱਚ ਸਮਾਜਿਕ ਕਾਰਜਾਂ ਲਈ ਜਾਣੇ ਜਾਂਦੇ ਹਨ ਅਤੇ ਇਨ੍ਹਾਂ ਦੇ ਆਉਣ ਨਾਲ ਭਾਜਪਾ ਪਰਿਵਾਰ ਨੂੰ ਜ਼ਮੀਨੀ ਪੱਧਰ ’ਤੇ ਵੱਡੀ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਦੇਸ਼ ਨੂੰ ਵਿਸ਼ਵ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਦੇਖ ਕੇ ਭਾਜਪਾ ਵੱਲ ਰੁਖ ਕਰ ਰਿਹਾ ਹੈ। ਪੰਜਾਬ ਦੇ ਲੋਕ ਵੀ ਹੁਣ ਵਿਕਾਸ ਅਤੇ ਸੁਰੱਖਿਆ ਦੀ ਰਾਜਨੀਤੀ ਚਾਹੁੰਦੇ ਹਨ।

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਿਸ ਤੇਜ਼ੀ ਨਾਲ ਰੋਜ਼ਾਨਾ ਭਾਜਪਾ ਦੇ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ, ਇਹ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਅਗਵਾਈ ਵਾਲੀ ਇੱਕ ਮਜ਼ਬੂਤ ਸਰਕਾਰ ਬਣੇਗੀ ਅਤੇ ਸੂਬੇ ਵਿੱਚ ’ਕਮਲ ਦਾ

ਫੁੱਲ’ ਪੂਰੀ ਸ਼ਾਨ ਨਾਲ ਖਿੜੇਗਾ। ਇਸ ਦੌਰਾਨ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਕੇ.ਕੇ. ਸ਼ਰਮਾ ਨੇ ਪਾਰਟੀ ਲੀਡਰਸ਼ਿਪ ਅਤੇ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਅੰਤ ਵਿੱਚ ਪ੍ਰਨੀਤ ਕੌਰ ਨੇ ਸਮੂਹ ਵਰਕਰਾਂ ਨੂੰ ਕਿਹਾ ਕਿ ਉਹ ਹੁਣੇ ਤੋਂ ਹੀ ਘਰ-ਘਰ ਜਾ ਕੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਆਯੁਸ਼ਮਾਨ ਭਾਰਤ, ਅਤੇ ਕਿਸਾਨ ਸਨਮਾਨ ਨਿਧੀ ਵਰਗੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਤਾਂ ਜੋ ਪੰਜਾਬ ਦੇ ਉੱਜਵਲ ਭਵਿੱਖ ਲਈ ਭਾਜਪਾ ਦੇ ਹੱਥਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਪਟਿਆਲਾ ਸ਼ਹਿਰੀ ਜਿਲ੍ਹਾ ਪ੍ਰਧਾਨ ਵਿਜੇ ਕੁਮਾਰ ਕੂਕਾ, ਜਨਰਲ ਸਕੱਤਰ ਹੈਪੀ ਸ਼ਰਮਾ ਅਤੇ ਹਰਦੇਵ ਬੱਲੀ ਆਦਿ ਹਾਜ਼ਰ ਸਨ।

Patiala News: ਏਡੀਸੀ ਪਟਿਆਲਾ ਨੇ 30 ਜੁਲਾਈ ਤੋਂ ਕਰਵਾਈ ਜਾਣ ਵਾਲੀ ਅਗਨੀਵੀਰ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪਟਿਆਲਾ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ, ਪਟਿਆਲਾ ਵਿਖੇ 30 ਜੁਲਾਈ ਤੋਂ 10 ਅਗਸਤ, 2026 ਤੱਕ ਹੋਣ ਵਾਲੀ ਪੰਜਾਬ ਦੀ ਸਭ ਤੋਂ ਵੱਡੀ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਸ ਮੌਕੇ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਰਤੀ ਰੈਲੀ ਨੂੰ ਸਫਲਤਾਪੂਰਵਕ ਕਰਵਾਉਣ ਲਈ ਭਾਰਤੀ ਫੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹਿਯੋਗ ਮੁੱਹਈਆ ਕਰਵਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਦੌਰਾਨ ਸੁਚੱਜੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

Read Also : ਸ਼ਿਮਲਾ ’ਚ ਤੜਕੇ ਚਾਰ ਵਜੇ ਖਿਸਕੀ ਜ਼ਮੀਨ, ਪੈ ਗਿਆ ਰੌਲਾ, ਦਹਿਸ਼ਤ ’ਚ ਲੋਕ

ਏ.ਡੀ.ਸੀ. ਨੇ ਕਿਹਾ ਕਿ ਇਹ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਇਕ ਸੁਨਹਿਰੀ ਮੌਕਾ ਹੈ। ਓਹਨਾ ਦਸਿਆ ਕਿ ਇਸ ਭਰਤੀ ਰੈਲੀ ਦਾ ਆਯੋਜਨ ਪਟਿਆਲਾ ਸਿਵਲ ਪ੍ਰਸ਼ਾਸਨ ਅਤੇ ਆਰਮੀ ਰਿਕਰੂਟਿੰਗ ਦਫ਼ਤਰ (ਏ.ਆਰ.ਓ.), ਪਟਿਆਲਾ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡਾਇਰੈਕਟਰ ਭਰਤੀ, ਆਰਮੀ ਭਰਤੀ ਦਫ਼ਤਰ, ਪਟਿਆਲਾ ਨੇ ਕਿਹਾ ਕਿ ਪੰਜਾਬ ਦੀ ਪਹਿਲੀ ਅਤੇ ਸਭ ਤੋਂ ਵੱਡੀ ਭਰਤੀ ਰੈਲੀ ਹੋਣ ਦੇ ਕਾਰਨ ਭਰਤੀ ਪ੍ਰਕਿਰਿਆ ਨੂੰ ਸਭ ਤੋਂ ਵੱਧ ਪਾਰਦਰਸ਼ੀ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Patiala News: ਪਟਿਆਲਾ ’ਚ ਬੈਂਕ ਮੈਨੇਜਰ ਨੇ ਚੁੱਕਿਆ ਖੌਫਨਾਕ ਕਦਮ, ਨਿਗਲਿਆ ਜਹਿਰ
Patiala News: ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਟਿਆਲਾ ਸ਼ਹਿਰ ’ਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਚਾਰਾਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਪਰਿਵਾਰ ਦੇ ਮੁੱਖੀ ਵਿਕਾਸ ਬਾਤਿਸ਼ ਜੋ ਕਿ ਨਿੱਜੀ ਬੈਂਕ ’ਚ ਮੈਨੇਜਰ ਸੀ ਤੇ ਉਸ ਦੀ 11 ਸਾਲਾ ਧੀ (ਖੁਸ਼ੀ ਬਾਤਿਸ਼) ਦੀ ਮੌਤ ਹੋ ਗਈ, ਜਦੋਂ ਕਿ ਪਤਨੀ (ਤਮੰਨਾ ਬਾਤਿਸ਼) ਤੇ 14 ਸਾਲਾ ਪੁੱਤਰ (ਕਨਵ ਬਾਤਿਸ਼) ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਇਸ ਘਟਨਾ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਪੁਲਿਸ ਨੂੰ ਦੇਰ ਰਾਤ ਹਸਪਤਾਲ ਤੋਂ ਸੂਚਨਾ ਮਿਲੀ ਕਿ ਇੱਕੋ ਪਰਿਵਾਰ ਦੇ ਚਾਰ ਮੈਂਬਰ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਦਾਖ਼ਲ ਕਰਵਾਏ ਗਏ ਹਨ। Patiala News

Read Also : Punjab News: ਨਸ਼ਿਆਂ ਵਿਰੁੱਧ ਲੜਾਈ ਸਬੰਧੀ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ, ਮੁੱਖ ਉਦੇਸ਼ ਦੀ ਦਿੱਤੀ ਜਾਣਕਾਰੀ

ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਕਾਰਜਕਾਰੀ ਮੈਜਿਸਟਰੇਟ ਨੂੰ ਵੀ ਹਸਪਤਾਲ ਬੁਲਾਇਆ ਗਿਆ, ਜਿਨ੍ਹਾਂ ਦੀ ਮੌਜੂਦਗੀ ’ਚ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਪਰਿਵਾਰ ਵਿੱਚ ਘਰੇਲੂ ਲੈਣ-ਦੇਣ ਨੂੰ ਲੈ ਕੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹਾਲਾਂਕਿ, ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ ’ਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਜ਼ਹਿਰੀਲੀ ਚੀਜ਼ ਨਿਗਲਣ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Patiala News: ਜਖਮੀਆਂ ਤੇ ਪੀੜਤਾਂ ਨੂੰ ਸਮੇਂ ਸਿਰ ਡਾਕਟਰੀ ਤੇ ਮੁੱਢਲੀ ਸਹਾਇਤਾ ਦਿਵਾਉਣ ਵਾਲਿਆਂ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਆਖੀ ਵੱਡੀ ਗੱਲ
ਪਟਿਆਲਾ (ਹਿੰ.ਸ.)। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਜ਼ਖ਼ਮੀ ਜਾਂ ਪੀੜਤ ਵਿਅਕਤੀ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਮੁਹੱਈਆ ਕਰਵਾਉਣਾ ਸਭ ਤੋਂ ਵੱਡੀ ਮਾਨਵਤਾਵਾਦੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸਿਵਲ ਡਿਫੈਂਸ ਅਤੇ ਫਸਟ ਏਡ ਦੀ ਸਿਖਲਾਈ ਪ੍ਰਾਪਤ ਅਧਿਆਪਕ ਨਾ ਸਿਰਫ਼ ਐਮਰਜੈਂਸੀ ਹਾਲਾਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਮਦਦ ਕਰਨਗੇ, ਸਗੋਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵੀ ਜੀਵਨ ਬਚਾਉਣ ਵਾਲੇ ਹੁਨਰਾਂ ਬਾਰੇ ਸਿਖਲਾਈ ਦੇ ਕੇ ਸੁਰੱਖਿਅਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾਉਣਗੇ।

ਡਾ. ਹਿਮਾਂਸ਼ੂ ਅਗਰਵਾਲ ਸਰਕਾਰੀ ਮਹਿੰਦਰਾ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਚੇਤਨਾ ਪ੍ਰਾਜੈਕਟ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਸਕੂਲੀ ਅਧਿਆਪਕਾਂ ਲਈ ਸ਼ੁਰੂ ਕੀਤੇ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਪ੍ਰੋਗਰਾਮ ਦੇ ਪਹਿਲੇ ਬੈਚ ਦੀ ਹੌਂਸਲਾ ਅਫ਼ਜ਼ਾਈ ਕਰ ਰਹੇ ਸਨ।

Read Also : ਨਸ਼ਿਆਂ ਵਿਰੁੱਧ ਲੜਾਈ ਸਬੰਧੀ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ, ਮੁੱਖ ਉਦੇਸ਼ ਦੀ ਦਿੱਤੀ ਜਾਣਕਾਰੀ

ਉਨ੍ਹਾਂ ਕਿਹਾ ਕਿ ਮੁੱਢਲੀ ਸਹਾਇਤਾ ਅਤੇ ਸਿਵਲ ਡਿਫੈਂਸ ਦਾ ਬੁਨਿਆਦੀ ਗਿਆਨ ਕਈ ਕੀਮਤੀ ਜਾਨਾਂ ਬਚਾ ਸਕਦਾ ਹੈ। ਇਸ ਲਈ ਹਰ ਨਾਗਰਿਕ ਨੂੰ ਐਮਰਜੈਂਸੀ ਦੌਰਾਨ ਵਰਤੇ ਜਾਣ ਵਾਲੇ ਜੀਵਨ ਰੱਖਿਅਕ ਹੁਨਰਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ ਅਤੇ ਪਟਿਆਲਾ ਵਿੱਚ ਵੀ ਚੇਤਨਾ ਪ੍ਰਾਜੈਕਟ ਅਧੀਨ ਮੁੱਢਲੀ ਸਹਾਇਤਾ ਦੀ ਸਿਖਲਾਈ ਦੇ ਕੇ ਸਰਟੀਫਿਕੇਟ ਜਾਰੀ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਸਿਖਲਾਈ ਪ੍ਰਾਪਤ ਅਧਿਆਪਕਾਂ ਨੂੰ ਆਪਣੇ-ਆਪਣੇ ਸਕੂਲਾਂ ਵਿੱਚ ਮਾਸਟਰ ਟ੍ਰੇਨਰ ਵਜੋਂ ਕੰਮ ਕਰਨ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਅਤੇ ਫਸਟ ਏਡ ਦੀ ਟ੍ਰੇਨਿੰਗ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਆਫ਼ਤ ਪ੍ਰਬੰਧਨ, ਐਮਰਜੈਂਸੀ ਪ੍ਰਤੀਕਿਰਿਆ ਅਤੇ ਮੁੱਢਲੀ ਸਹਾਇਤਾ ਸਬੰਧੀ ਜਾਗਰੂਕਤਾ ਵਧਾਉਣ ਨਾਲ ਸਮਾਜ ਨੂੰ ਹੋਰ ਸੁਰੱਖਿਅਤ ਅਤੇ ਸਮਰੱਥ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਮੁਹਿੰਮ ਤਹਿਤ ਪੜਾਅਵਾਰ ਜ਼ਿਲ੍ਹੇ ਦੇ ਲਗਭਗ 190 ਅਧਿਆਪਕਾਂ ਨੂੰ ਸਿਵਲ ਡਿਫੈਂਸ ਅਤੇ ਫਸਟ ਏਡ ਦੇ ਵਿਹਾਰਕ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ। ਸਮਾਗਮ ਦੌਰਾਨ ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ, ਹੋਮ ਗਾਰਡ ਦੇ ਨੋਡਲ ਅਫ਼ਸਰ ਮੋਹਨਦੀਪ ਸਿੰਘ, ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਕੇ.ਐਸ. ਸੇਖੋਂ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅਤੇ ਸਿਵਲ ਡਿਫੈਂਸ ਨਾਲ ਜੁੜੇ ਹੋਰ ਅਧਿਕਾਰੀ ਅਤੇ ਵਲੰਟੀਅਰ ਵੀ ਹਾਜ਼ਰ ਸਨ।

Patiala News: ਬਾਰਿਸ਼ ਦੌਰਾਨ ਹੋਏ ਸੜਕ ਨਿਰਮਾਣ ਦੇ ਕੰਮ ਦੀ ਨਹੀਂ ਹੋਵੇਗੀ ਅਦਾਇਗੀ, ਸੜਕ ਮੁੜ ਬਣਾਉਣ ਦੇ ਹੁਕਮ: ਪੀਡੀਏ
ਪਟਿਆਲਾ (ਹਿੰ.ਸ.)। ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਨੇ ਅਰਬਨ ਅਸਟੇਟ ਫੇਜ਼-2 ਵਿੱਚ ਬਾਰਿਸ਼ ਦੌਰਾਨ ਹੋਏ ਸੜਕ ਨਿਰਮਾਣ ਦੇ ਕੰਮ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਏਜੰਸੀ ਨੂੰ ਸੜਕ ਮੁੜ ਤੋਂ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਬਾਰਿਸ਼ ਦੌਰਾਨ ਕੀਤੇ ਗਏ ਕੰਮ ਦੀ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ।

ਪੀਡੀਏ ਦੀ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਦੇ ਨਿਰਦੇਸ਼ਾਂ ਅਨੁਸਾਰ 4 ਜੁਲਾਈ ਨੂੰ ਅਰਬਨ ਅਸਟੇਟ ਫੇਜ਼-2 ਵਿੱਚ ਸੜਕਾਂ ਦੀ ਰੀ-ਕਾਰਪੈਟਿੰਗ ਦਾ ਕੰਮ ਚੱਲ ਰਿਹਾ ਸੀ। ਪੀਡੀਏ ਦੇ ਮੰਡਲ ਇੰਜੀਨੀਅਰ (ਸਿਵਲ) ਨੇ ਦੱਸਿਆ ਕਿ ਉਸ ਦਿਨ ਮੌਸਮ ਸਾਫ਼ ਹੋਣ ਤੋਂ ਬਾਅਦ ਹੀ ਏਜੰਸੀ ਨੇ ਕੰਮ ਸ਼ੁਰੂ ਕੀਤਾ ਸੀ, ਪਰ ਕੰਮ ਦੌਰਾਨ ਅਚਾਨਕ ਤੇਜ਼ ਬਾਰਿਸ਼ ਸ਼ੁਰੂ ਹੋ ਗਈ।

Read Also: ਕੰਨ, ਨੱਕ ਤੇ ਮੂੰਹ ਦੀਆਂ ਬਿਮਾਰੀਆਂ ਨੂੰ ਨਾ ਕਰੋ ਨਜ਼ਰਅੰਦਾਜ਼, ਦਿਸਣ ਇਹ ਲੱਛਣ ਤਾਂ ਤੁਰੰਤ ਕਰਵਾਓ ਜਾਂਚ ਤੇ ਇਲਾਜ

ਉਨ੍ਹਾਂ ਦੱਸਿਆ ਕਿ ਬਾਰਿਸ਼ ਸ਼ੁਰੂ ਹੁੰਦੇ ਹੀ ਮੌਕੇ 'ਤੇ ਮੌਜੂਦ ਪੀਡੀਏ ਅਧਿਕਾਰੀਆਂ ਨੇ ਠੇਕੇਦਾਰ ਨੂੰ ਤੁਰੰਤ ਕੰਮ ਬੰਦ ਕਰਨ ਦੀ ਹਦਾਇਤ ਦਿੱਤੀ, ਜਿਸ ਦੀ ਪਾਲਣਾ ਕਰਦਿਆਂ ਏਜੰਸੀ ਨੇ ਕੰਮ ਰੋਕ ਦਿੱਤਾ। ਅਧਿਕਾਰੀਆਂ ਮੁਤਾਬਕ ਬਾਰਿਸ਼ ਤੋਂ ਪਹਿਲਾਂ ਪਾਏ ਗਏ ਲੁੱਕ ਮਟੀਰੀਅਲ ਨੂੰ ਸਿਰਫ਼ ਸਮਤਲ (ਲੈਵਲ) ਕੀਤਾ ਗਿਆ ਸੀ ਅਤੇ ਕੋਈ ਹੋਰ ਕੰਮ ਨਹੀਂ ਕੀਤਾ ਗਿਆ।

ਪੀਡੀਏ ਨੇ ਕਿਹਾ ਕਿ ਇਸ ਦੇ ਬਾਵਜੂਦ ਬਾਰਿਸ਼ ਦੌਰਾਨ ਪ੍ਰਭਾਵਿਤ ਹੋਏ ਹਿੱਸੇ ਨੂੰ ਖੁਰਚ ਕੇ ਦੁਬਾਰਾ ਨਿਯਮਾਂ ਅਨੁਸਾਰ ਤਿਆਰ ਕਰਨ ਦੇ ਹੁਕਮ ਏਜੰਸੀ ਨੂੰ ਦਿੱਤੇ ਗਏ ਹਨ। ਇਸ ਕੰਮ ਲਈ ਏਜੰਸੀ ਨੂੰ ਵੱਖਰੀ ਅਦਾਇਗੀ ਨਹੀਂ ਕੀਤੀ ਜਾਵੇਗੀ ਅਤੇ ਬਾਰਿਸ਼ ਦੌਰਾਨ ਕੀਤੇ ਗਏ ਕੰਮ ਦਾ ਕੋਈ ਭੁਗਤਾਨ ਨਹੀਂ ਹੋਵੇਗਾ।

ਪੀਡੀਏ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਦੇ ਨਿਰਦੇਸ਼ਾਂ ਅਨੁਸਾਰ ਵਿਭਾਗੀ ਸਟਾਫ ਨੇ ਮੁੜ ਮੌਕੇ 'ਤੇ ਪਹੁੰਚ ਕੇ ਨਿਰੀਖਣ ਕੀਤਾ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਵੀ ਪੁਸ਼ਟੀ ਕੀਤੀ ਕਿ ਬਾਰਿਸ਼ ਸ਼ੁਰੂ ਹੁੰਦੇ ਹੀ ਕੰਮ ਰੋਕ ਦਿੱਤਾ ਗਿਆ ਸੀ।

ਪੀਡੀਏ ਨੇ ਕਿਹਾ ਕਿ ਵਿਭਾਗ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਵਿਕਾਸ ਕਾਰਜ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਹੋਵੇ। ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੜਕ ਦਾ ਕੰਮ ਮੁੜ ਕਰਵਾਇਆ ਜਾਵੇਗਾ।

Patiala News: ਪਾਵਰਕਾਮ ਦੇ ਆਊਟਸੋਰਸ ਮੀਟਰ ਰੀਡਰਾਂ ਦਾ ਸੰਘਰਸ਼ ਤੇਜ਼, 10 ਮੁਲਾਜ਼ਮ ਪਾਣੀ ਦੀ ਟੈਂਕੀ 'ਤੇ ਚੜ੍ਹੇ
ਪਟਿਆਲਾ (ਹਿੰ.ਸ.)। ਪਟਿਆਲਾ ਵਿੱਚ ਪਾਵਰਕਾਮ ਦੇ ਆਊਟਸੋਰਸ ਮੀਟਰ ਰੀਡਰ ਮੁਲਾਜ਼ਮਾਂ ਦਾ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਬੁੱਧਵਾਰ ਨੂੰ 10 ਮੁਲਾਜ਼ਮ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ, ਜਦਕਿ ਹੋਰ ਮੁਲਾਜ਼ਮ ਹੇਠਾਂ ਧਰਨਾ ਦੇ ਰਹੇ ਹਨ।

ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਆਊਟਸੋਰਸ ਪ੍ਰਣਾਲੀ ਖ਼ਤਮ ਕਰਕੇ ਕਰੀਬ 65 ਹਜ਼ਾਰ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰ ਇਸ ਦਿਸ਼ਾ ਵਿੱਚ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਉਨ੍ਹਾਂ ਦੱਸਿਆ ਕਿ ਮੀਟਰ ਰੀਡਰਾਂ ਸਮੇਤ ਆਊਟਸੋਰਸ ਮੁਲਾਜ਼ਮ ਪਿਛਲੇ ਕਰੀਬ 10 ਦਿਨਾਂ ਤੋਂ ਪਟਿਆਲਾ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਦੇ ਰਹੇ ਹਨ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਆਊਟਸੋਰਸ ਪ੍ਰਣਾਲੀ ਨੂੰ ਖ਼ਤਮ ਕਰਕੇ ਸਾਰੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰਦਿਆਂ ਰੈਗੂਲਰ ਕੀਤਾ ਜਾਵੇ।

ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਈ ਵਾਰ ਮੀਟਿੰਗਾਂ ਦਾ ਭਰੋਸਾ ਦਿੱਤਾ ਗਿਆ, ਪਰ ਹਰ ਵਾਰ ਮੀਟਿੰਗ ਜਾਂ ਤਾਂ ਮੁਲਤਵੀ ਕਰ ਦਿੱਤੀ ਗਈ ਜਾਂ ਰੱਦ ਕਰ ਦਿੱਤੀ ਗਈ। ਸਰਕਾਰ ਦੇ ਇਸ ਰਵੱਈਏ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੋਈ ਸਕਾਰਾਤਮਕ ਫ਼ੈਸਲਾ ਨਾ ਲਏ ਜਾਣ ਦੇ ਵਿਰੋਧ ਵਿੱਚ ਹੁਣ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਗਿਆ ਹੈ। ਇਸੇ ਤਹਿਤ ਅੱਜ ਕੁਝ ਮੁਲਾਜ਼ਮ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

Patiala News: ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Patiala News: ਪਟਿਆਲਾ, (ਸੱਚ ਕਹੂੰ ਨਿਊਜ਼/ਹਿੰ.ਸ.)। 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕਰਵਾਉਣਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ।

Patiala News: ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਜਿਸ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿਛਲੇ ਦਿਨੀਂ ਹਾਈਬ੍ਰਿਡ ਸਫ਼ਾਈ ਸ਼ੁਰੂ ਕਰਵਾਈ ਗਈ ਸੀ, ਉਸੇ ਨੂੰ ਅੱਗੇ ਵਧਾਉਂਦੇ ਹੋਏ ਪਟਿਆਲਾ ਨੂੰ ਸਫ਼ਾਈ ਪੱਖੋਂ ਮਾਡਲ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਬਹੁਤ ਸਾਰੀਆਂ ਸੰਸਥਾਵਾਂ ਸਾਫ਼-ਸਫ਼ਾਈ ਲਈ ਕੰਮ ਕਰਦੀਆਂ ਹਨ, ਜਿਸ ਲਈ ਅਜਿਹੀਆਂ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ।

ਸਿਮਰਪ੍ਰੀਤ ਕੌਰ ਵੱਲੋਂ ਅਹੁਦਾ ਸੰਭਾਲਣ ਸਮੇਂ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ 2014 ਬੈਚ ਦੇ ਪੀ.ਸੀ.ਐਸ ਅਧਿਕਾਰੀ ਸਿਮਰਪ੍ਰੀਤ ਕੌਰ ਪਟਿਆਲਾ ਅਤੇ ਮਾਨਸਾ ਵਿਖੇ ਏ.ਡੀ.ਸੀ ਸਮੇਤ ਪਟਿਆਲਾ ਦੇ ਸਹਾਇਕ ਕਮਿਸ਼ਨਰ ਜਨਰਲ ਅਤੇ ਏ.ਸੀ. ਸ਼ਿਕਾਇਤਾਂ ਸਮੇਤ ਪੀ.ਡੀ.ਏ ਦੇ ਏ.ਸੀ.ਏ, ਪੀ.ਪੀ.ਐਸ.ਸੀ ਦੇ ਸਕੱਤਰ, ਨਾਭਾ, ਦਿੜਬਾ, ਦੂਧਨਸਾਧਾਂ ਤੇ ਤਪਾ ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।