Dhindsa - Sach Kahoon Punjabi
ਟਕਸਾਲੀ ਅਕਾਲੀ ਦਲ ਤੇ ਢੀਂਡਸਿਆਂ ਨੂੰ ਝਟਕਾ
ਅਜਨਾਲਾ ਪਿਓ ਪੁੱਤ ਨੇ ਕੀਤੀ ਘਰ ਵਾਪਸੀ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਅਕਾਲੀ ਦਲ ਟਕਸਾਲੀ Akali Dal Taksali ਤੇ ਸੁਖਦੇਵ ਸਿੰਘ ਢੀਂਡਸਾ ਪਰਿਵਾਰ ਨੂੰ ਅੱਜ ਸੁਖਬੀਰ ਬਾਦਲ ਤੇ ਅਜਨਾਲਾ ਪਰਿਵਾਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਝਟਕਾ ਲੱਗਿਆ। ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਵਾਈਸ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਮੁੜ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਜਾਣਕਾਰੀ ਅਨੁਸਾਰ ਸ੍ਰੋਮਣੀ ਅਕਾਲੀ ਦਲ ਵੱਲੋਂ ਅੱਜ ਅਜਨਾਲਾ ਵਿਖੇ ਕਾਂਗਰਸ ਵਿਰੁੱਧ ਕੀਤੀ ਜਾ ਰਹੀ ਰੋਸ ਰੈਲੀ ਤੋਂ ਪਹਿਲਾਂ ਸੁਖਬੀਰ ਬਾਦਲ ਅਜਨਾਲਾ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਬੰਦ ਕਮਰੇ ਵਿੱਚ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਜਨਾਲਾ ਪਿਓ-ਪੁੱਤ ਨੂੰ ਰਾਜਾਸਾਂਸੀ ਵਿਖੇ ਰੱਖੀ ਗਈ ਰੋਸ ਰੈਲੀ ਵਿੱਚ ਸ਼ਾਮਲ ਹੋਣ ਲਈ ਆਪਣੇ ਨਾਲ ਲੈ ਗਏ।
ਕਈ ਦਿਨਾਂ ਤੋਂ ਚੱਲ ਰਹੀ ਸੀ ਘਰ ਵਾਪਸੀ ਦੀ ਚਰਚਾ।
ਅਜਨਾਲਾ ਪਰਿਵਾਰ ਨਾਲ ਹੋਈ ਮੀਟਿੰਗ ਤੋਂ ਮੀਡੀਆ ਨੂੰ ਰੱਖਿਆ ਦੂਰ।
ਮੀਟਿੰਗ ਸਮਾਪਤ ਹੁੰਦਿਆਂ ਹੀ ਰੋਸ ਰੈਲੀ ਵੱਲ ਨੂੰ ਹੋਏ ਰਵਾਨਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਦਲ ਦੀ ਰੈਲੀ ਵਾਲੀ ਥਾਂ ‘ਤੇ ਹੀ ਉਸ ਤੋਂ ਵੀ ਵੱਡੀ ਰੈਲੀ ਕਰਨ ਦਾ ਕੀਤਾ ਐਲਾਨ
ਮੈਨੂੰ ਤੇ ਮੇਰੇ ਪਿਤਾ ਨੂੰ ਪਾਰਟੀ ਵਿੱਚੋਂ ਕੱਢਣ ਦੀ ਕਾਰਵਾਈ ਸੁਖਬੀਰ ਦੀ ਤਾਨਾਸ਼ਾਹੀ ਦਾ ਪੁਖ਼ਤਾ ਸਬੂਤ : ਪਰਮਿੰਦਰ ਢੀਂਡਸਾ
ਸਾਨੂੰ ਬਿਨ੍ਹਾਂ ਨੋਟਿਸ ਕੱਢਿਆਂ ਤੇ ਜਵਾਬ ਸੁਣਨ ਤੋਂ ਬਿਨ੍ਹਾਂ ਕੀਤੀ ਸਾਰੀ ਕਾਰਵਾਈ
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਵਿੱਚ ਕੀਤੀ ਰੈਲੀ ਪਿੱਛੋਂ ਢੀਂਡਸਾ (Dhindsa) ਪਰਿਵਾਰ ਦੀ ਨੀਂਦ ਉਡ ਗਈ ਹੈ ਆਪਣੀ ਘਬਰਾਹਟ ਨੂੰ ਦੂਰ ਕਰਨ ਲਈ ਹੁਣ ਢੀਂਡਸਾ ਪਰਿਵਾਰ ਨੇ ਵੀ ਉਸੇ ਜਗ੍ਹਾ ‘ਤੇ ਰੈਲੀ ਕਰਨ ਦਾ ਫੈਸਲਾ ਕੀਤਾ ਹੈ ਇਹ ਰੈਲੀ ਇਸੇ ਮਹੀਨੇ ਕੀਤੇ ਜਾਣ ਦਾ ਵੀ ਫੈਸਲਾ ਕੀਤਾ ਗਿਆ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅੰਦਰ ਜਵਾਬ ਦਾ ਸਾਹਮਣਾ ਕਰਨ ਦਾ ਦਮ ਨਹੀਂ ਹੈ।
ਇਸ ਕਰਕੇ ਬਿਨਾ ਨੋਟਿਸ ਭੇਜਿਆ ਤੇ ਬਿਨਾਂ ਜਵਾਬ ਸੁਨਣ ਦੇ ਸੁਖਦੇਵ ਸਿੰਘ ਢੀਂਡਸਾ ਤੇ ਮੈਨੂੰ ਪਾਰਟੀ ਵਿੱਚੋਂ ਕੱਢਣ ਦੀ ਕਾਰਵਾਈ ਕੀਤੀ ਹੈ। ਉਨਾਂ ਕਿਹਾ ਕਿ ਇਸ ਕਾਰਵਾਈ ਨੇ ਸੁਖਬੀਰ ਸਿੰਘ ਬਾਦਲ ਦੀ ਤਾਨਾਸ਼ਾਹੀ ਦਾ ਪੁਖਤਾ ਸਬੂਤ ਦਿੱਤਾ ਹੈ।  ਇੱਥੇ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਪਰਮਿੰਦਰ ਸਿੰਘ ਢੀਂਡਸਾ ਉੱਤੇ ਦਬਾਆ ਪਾਇਆ ਗਿਆ ਕਿ ਸੰਗਰੂਰ ਅੰਦਰ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾਵੇ ਤਾਂ ਕਿ ਸੁਖਬੀਰ ਸਿੰਘ ਬਾਦਲ ਦੀ ਤਾਨਾਸ਼ਾਹੀ ਦਾ ਜਵਾਬ ਦਿੱਤਾ ਜਾਵੇ। ਅਕਾਲੀ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਧਰੀ ਰੈਲੀ ਤੋਂ ਇੱਕ ਜਿਲ੍ਹੇ ਦਾ ਵੱਡਾ ਇਕੱਠ ਕਰਕੇ ਦਿਖਾਵਾਂਗੇ।
ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਜਗੀਰ ਨਹੀਂ ਹੈ। ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋ੍ਰਮਣੀ ਅਕਾਲੀ ਦਲ ਅੰਦਰ ਜਮਹੂਰੀਅਤ ਤੇ ਨਿਰਪੱਖਤਾ ਨੂੰ ਵੱਡੀ ਢਾਹ ਲਾਈ ਹੈ। ਕੁਰਸੀ  ਦੇ ਲਾਲਚਵਸ ਪਾਰਟੀ ਦੇ ਸਿਧਾਂਤਾਂ ਤੇ ਵਿਚਾਰਧਾਰਾ ਨੂੰ ਦਾਅ ਤੇ ਲਾ ਦਿੱਤਾ। ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਇੱਕ ਇੱਕ ਪ੍ਰਧਾਨ ਹੈ ਜੋ ਹਰ ਮਾਮਲੇ ਤੇ ਫੇਲ ਹੋਇਆ ਤੇ ਪੰਥ ਦੀ ਸਹੀ ਅਗਵਾਈ ਨਹੀਂ ਕਰ ਸਕਿਆ।
ਢੀਂਡਸਾ ਨੇ ਕਿਹਾ ਕਿ ਸੰਗਰੂਰ ਤੇ ਬਰਨਾਲਾ ਜ਼ਿਲਿਆਂ ਦਾ ਬੱਚਾ ਬੱਚਾ ਜਾਣਦਾ ਹੈ ਕਿ ਸੰਗਰੂਰ ਰੈਲੀ ਲਈ ਕਿਹੜੇ ਕਿਹੜੇ ਹਰਬੇ ਵਰਤੇ ਹਨ। ਉਨ੍ਹਾਂ ਕਿਹਾ ਕਿ ਇਕੱਠ ਕਰਨ ਲਈ ਵੱਡੇ ਬਾਦਲ ਦਾ ਸਹਾਰਾ ਲੈਣਾ ਪਿਆ। ਢੀਂਡਸਾ ਨੇ ਕਿਹਾ ਸੁਖਬੀਰ ਸਿੰਘ ਬਾਦਲ ਨੂੰ ਸਿਆਸਤ ਤੋਂ ਲਾਂਭੇ ਕਰਨ ਲਈ ਹੁਣ ਪ੍ਰਕਾਸ਼ ਸਿੰਘ ਬਾਦਲ ਦਾ ਸਹਾਰਾ ਨਹੀਂ ਬਚਾ ਸਕੇਗਾ ਕਿਉਕਿ ਸ੍ਰੋਮਣੀ ਅਕਾਲੀ ਦਲ ਹਰ ਵਰਕਰ ਸੁਖਬੀਰ ਬਾਦਲ ਦੀਆਂ ਨਾਕਾਮੀਆਂ ਤੇ ਪੰਥ ਵਿਰੋਧੀ ਕਾਰਵਾਈਆਂ ਨੂੰ ਸਮਝ ਚੁੱਕਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ 80 ਫੀਸਦੀ ਲੋਕ ਢੀਂਡਸਾ ਦੀ ਸੋਚ ਨਾਲ ਖੜੇ ਹਨ ਜੋ ਇਲਾਕੇ ਸੰਗਰੂਰ ਜਿਲੇ ਅੰਦਰ ਬਾਦਲਕਿਆਂ ਦੀ ਰੈਲੀ ਤੋਂ ਵੱਡੀ ਕਰਨ ਲਈ ਉਤਾਵਲੇ ਹਨ।
ਮੀਟਿੰਗ ਵਿੱਚ ਇਸੇ ਮਹੀਨੇ ਉਸੇ ਥਾਂ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਜਿੱਥੇ ਬਾਦਲ ਦਲ ਦੀ ਰੈਲੀ ਹੋਈ ਸੀ। ਇਸ ਮੀਟਿੰਗ ਵਿੱਚ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਰਜਿੰਦਰ ਸਿੰਘ ਕਾਂਝਲਾ, ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਬਚੀ, ਸ਼੍ਰੋਮਣੀ ਕਮੇਟੀ ਦੀ ਪ੍ਰਚਾਰ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਬਹਿਣੀਵਾਲ, ਪੀਪੀਐਸ  ਈ ਦੇ ਮੈਂਬਰ ਸੁਖਵੰਤ ਸਿੰਘ ਸਰਾਓ, ਸ੍ਰੋਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ, ਮਲਕੀਤ ਸਿੰਘ ਚੰਗਾਲ, ਅਜੀਤ ਸਿੰਘ ਚੰਦੂਰਾਈਆਂ, ਸਾਬਕਾ ਮੰਤਰੀ ਅਬਦੂਲ ਗੁਫਾਰ, ਜੀਤ ਸਿੰਘ ਸਿੱਧੂ, ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਚੰਨਾ, ਮਹੀਪਾਲ ਭੂਲਣ, ਪ੍ਰਿਤਪਾਲ ਸਿੰਘ ਕਾਕੜਾ, ਅਜੈਬ ਸਿੰਘ ਗਹਿਲਾ, ਗੁਰਵਿੰਦਰ ਸਿੰਘ ਗੋਗੀ ਆਦਿ ਅਕਾਲੀ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੀਤੇ ਦਿਨੀਂ ਸੰਗਰੂਰ ਦੀ ਰੈਲੀ ਦੌਰਾਨ ਦੋਹਾਂ ਨੂੰ ਪਾਰਟੀ ਤੋਂ ਕੱਢਣ ਲਈ ਪਾਸ ਕੀਤਾ ਗਿਆ ਸੀ ਮਤਾ
ਚੰਡੀਗੜ, (ਅਸ਼ਵਨੀ ਚਾਵਲਾ)। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸੋਮਵਾਰ ਨੂੰ ਵੱਡਾ ਫੈਸਲਾ ਕਰਦੇ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਂਦੇ ਹੋਏ ਬਰਖ਼ਾਸਤ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਵਰਕਰਾਂ ਹੀ ਇਹ ਮਤਾ ਪਾਸ ਕੀਤਾ ਗਿਆ ਸੀ ਕਿ ਦੋਵੇਂ ਢੀਂਡਸਿਆ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਜਾਵੇ। ਇਸੇ ਮਤੇ ‘ਤੇ ਕੋਰ ਕਮੇਟੀ ਨੇ ਆਪਣੀ ਮੁਹਰ ਲਾਉਂਦਿਆਂ ਇਹ ਫੈਸਲਾ ਲਿਆ ਹੈ।
ਕੋਰ ਕਮੇਟੀ ਦੇ ਇਸ ਫੈਸਲੇ ਤੋਂ ਬਾਅਦ ਹੁਣ ਸੁਖਦੇਵ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਨਹੀਂ ਰਹੇ। 100 ਸਾਲ ਪੁਰਾਣੀ ਪਾਰਟੀ ਨਾਲ ਸ਼ੁਰੂ ਤੋਂ ਹੀ ਜੁੜੇ ਇਨਾਂ ਢੀਂਡਸਾ ਪਰਿਵਾਰ ਨੂੰ ਹੁਣ ਹੋਰ ਪਾਰਟੀ ਵਲ ਰੁੱਖ ਕਰਨਾ ਪੈਣਾ ਹੈ। ਇਸ ਫੈਸਲੇ ਨੂੰ ਲੈ ਕੇ ਅਜੇ ਤੱਕ ਸੁਖਦੇਵ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਵਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਦੋਹੇ ਢੀਂਡਸਾ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਸਕਦੇ ਹਨ।
ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਲੀਡਰ ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਦੇ ਸਾਰੇ ਮੈਂਬਰਾਂ ਨੇ ਇੱਕ ਮਤ ਹੁੰਦੇ ਹੋਏ ਸੁਖਦੇਵ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਨੂੰ ਪਾਰਟੀ ‘ਚੋਂ ਕੱਢਣ ਦਾ ਫੈਸਲਾ ਲਿਆ ਹੈ। ਇਨਾਂ ਦੋਵਾਂ ਲੀਡਰਾਂ ਵੱਲੋਂ ਆਪਣੀ ਹੀ ਪਾਰਟੀ ਦੇ ਖ਼ਿਲਾਫ਼ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ ਉਨਾਂ ਕਿਹਾ ਕਿ ਸੰਗਰੂਰ ਵਿੱਚ ਲੱਖਾਂ ਦੀ ਗਿਣਤੀ ਵਿੱਚ ਹੋਏ ਵੱਡੇ ਇਕੱਠ ਨੇ ਹੀ ਇਹ ਫੈਸਲਾ ਕੀਤਾ ਸੀ, ਜਿਸ ਨੂੰ ਸਵੀਕਾਰ ਕੀਤਾ ਗਿਆ ਹੈ।
ਇਥੇ ਜਿਕਰ ਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਤੱਕ ਇਹ ਸਭ ਤੋਂ ਵੱਡਾ ਫੈਸਲਾ ਕੀਤਾ ਗਿਆ ਹੈ। ਜਿਸ ਰਾਹੀਂ ਇੱਕ ਰਾਜ ਸਭਾ ਮੈਂਬਰ ਅਤੇ ਮੌਜੂਦਾ ਵਿਧਾਇਕ ਨੂੰ ਪਾਰਟੀ ਤੋਂ ਬਾਹਰ ਕੀਤਾ ਗਿਆ ਹੋਵੇ।
ਜਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਕੇਂਦਰ ‘ਚ ਮੰਤਰੀ ਵੀ ਰਹਿ ਚੁੱਕੇ ਹਨ ਤੇ ਕੌਮੀ ਮੁੱਦਿਆਂ ‘ਤੇ ਅਕਾਲੀ ਦਲ ਦੀ ਨੁਮਾਇਦਗੀ ਵੀ ਉਹੀ ਕਰਦੇ ਸਨ ਪਰਮਿੰਦਰ ਸਿੰਘ ਢੀਂਡਸਾ ਹਲਕਾ ਲਹਿਰਾ ਤੋਂ ਵਿਧਾਇਕ ਹਨ ਉਹ ਦੋ ਵਾਰ ਅਕਾਲੀ ਭਾਜਪਾ ਸਰਕਾਰ ‘ਚ ਮੰਤਰੀ ਰਹਿ ਚੁੱਕੇ ਹਨ ਇਕ ਵਾਰ Àਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਤੇ ਵਿੱਤ ਵਿਭਾਗ ਦੀ ਜਿੰਮੇਵਾਰੀ ਸੌਂਪੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਸ਼ਾਲ ਰੈਲੀ ਕਰਕੇ ਢੀਂਡਸਾ ਪਰਿਵਾਰ ਪਾਰਟੀ ‘ਚੋਂ ਲਾਇਆ ਨੁੱਕਰੇ
ਢੀਂਡਸਾ ਪਰਿਵਾਰ ਨੇ ਪਾਰਟੀ ਦੀ ਪਿੱਠ ‘ਚ ਛੁਰਾ ਮਾਰਿਆ : ਪ੍ਰਕਾਸ਼ ਸਿੰਘ ਬਾਦਲ
ਢੀਂਡਸਾ ਪਰਿਵਾਰ ਅਕਾਲੀ ਦਲ ਦਾ ‘ਗੱਦਾਰ’ : ਸੁਖਬੀਰ ਬਾਦਲ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸ਼੍ਰੋਮਣੀ ਅਕਾਲੀ ਦਲ (ਬ) (Badal and Dhindsa controversy) ਵੱਲੋਂ ਢੀਂਡਸਾ ਪਰਿਵਾਰ ਦੇ ਗੜ੍ਹ ‘ਚ ਵਿਸ਼ਾਲ ਰੈਲੀ ਕਰਕੇ ਢੀਂਡਸਾ ਪਰਿਵਾਰ ਵੱਲੋਂ ਸੁਖਬੀਰ ਤੇ ਹੋਰ ਪਾਰਟੀ ਲੀਡਰਸ਼ਿਪ ‘ਤੇ ਹਮਲਿਆਂ ਦਾ ਜ਼ੋਰਦਾਰ ਜਵਾਬ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿੱਚ ਸਮੁੱਚੀ ਸੀਨੀਅਰ ਲੀਡਰਸ਼ਿਪ ਤੋਂ ਬਿਨ੍ਹਾਂ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੀ ਸਾਰੀ ਲੀਡਰਸ਼ਿਪ ਨੇ ਇਕਮੁੱਠ ਹੋ ਕੇ ਢੀਂਡਸਾ ਪਰਿਵਾਰ ਨੂੰ ਅਕਾਲੀ ਦਲ ਤੋਂ ਨੁੱਕਰੇ ਲਾ ਦਿੱਤਾ।
ਸੰਗਰੂਰ ਦੀ ਅਨਾਜ ਮੰਡੀ ਦੇ ਖੁੱਲ੍ਹੇ ਫੜ੍ਹ ਵਿੱਚ ਹੋਈ ਇਸ ਵਿਸ਼ਾਲ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੀ ਪਹਿਲੀ ਕਤਾਰ ਦੇ ਆਗੂ ਤੇ ਭਾਜਪਾ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੇਸ਼ੱਕ ਇਸ ਰੈਲੀ ਨੂੰ ਕਾਂਗਰਸ ਸਰਕਾਰ ਖਿਲਾਫ਼ ਰੋਸ ਰੈਲੀ ਦਾ ਨਾਂਅ ਦਿੱਤਾ ਗਿਆ ਸੀ ਪਰ ਅਕਾਲੀ ਆਗੂਆਂ ਨੇ ਢੀਂਡਸਾ ਪਰਿਵਾਰ ‘ਤੇ ਕੀਤੇ ਸਿੱਧੇ ਸ਼ਬਦੀ ਹਮਲਿਆਂ ਕਾਰਨ ਇਹ ਸਮੁੱਚੀ ਰੈਲੀ ਢੀਂਡਸਾ ਪਰਿਵਾਰ ਦੇ ਵਿਰੁੱਧ ਹੀ ਹੋ ਨਿੱਬੜੀ।
ਇਸ ਵੱਡੀ ਰੈਲੀ ਨੂੰ ਸਭ ਤੋਂ ਅਖ਼ੀਰ ‘ਤੇ ਸੰਬੋਧਨ ਕਰਨ ਪੁੱਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਹਿਲੀ ਵਾਰ ਜਨਤਕ ਤੌਰ ‘ਤੇ ਅਕਾਲੀ ਦਲ ਤੋਂ ਬਾਗੀ ਹੋਏ ਢੀਂਡਸਾ ਪਰਿਵਾਰ ਤੇ ਬੋਲਦਿਆਂ ਆਖਿਆ ਕਿ ਸ: ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿੱਚ ਜਿੰਨਾ ਸਤਿਕਾਰ ਦਿੱਤਾ ਜਾਂਦਾ ਸੀ, ਅੱਜ ਤੱਕ ਕਿਸੇ ਹੋਰ ਆਗੂ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪਾਰਟੀ ਪ੍ਰਧਾਨ ਹੋਣ ਦੇ ਬਾਵਜ਼ੂਦ ਵੱਡੇ ਢੀਂਡਸਾ ਜਿਹੜੇ ਸਕੱਤਰ ਜਨਰਲ ਸੀ, ਦੇ ਪੈਰੀਂ ਹੱਥ ਲਾਉਂਦਾ ਹੁੰਦਾ ਸੀ। ਬਾਦਲ ਨੇ ਕਿਹਾ ਢੀਂਡਸਾ ਤੋਂ ਬਿਨ੍ਹਾਂ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਵਿੱਚ ਹੀ ਨਹੀਂ ਸਗੋਂ ਸਮੁੱਚੀ ਪਾਰਟੀ ਵਿੱਚ ਪੱਤਾ ਨਹੀਂ ਹਿੱਲਦਾ ਪਰ ਉਹ ਹੈਰਾਨ ਹਨ ਕਿ ਉਹ ਕਿਹੜੀਆਂ ਮਜ਼ਬੂਰੀਆਂ ਕਾਰਨ ਪਾਰਟੀ ਦੀ ਪਿੱਠ ‘ਚ ਛੁਰਾ ਮਾਰ ਕੇ ਗਏ ਹਨ।
ਵੱਡੇ ਬਾਦਲ ਨੇ ਭਾਵਪੂਰਤ ਭਾਸ਼ਣ ਵਿੱਚ ਕਿਹਾ ਕਿ ਹਰੇਕ ਦੇ ਜੀਵਨ ਵਿੱਚ ਤਿੰਨ ਮਾਵਾਂ ਹੁੰਦੀਆਂ ਹਨ, ਇੱਕ ਸਾਡੀ ਜਨਣੀ, ਦੂਜੀ ਧਰਤੀ ਮਾਤਾ ਜਿਹੜੀ ਸਾਨੂੰ ਖਾਣ ਨੂੰ ਦਿੰਦੀ ਹੈ ਅਤੇ ਤੀਜੀ ਮਾਂ ਪਾਰਟੀ ਹੁੰਦੀ ਹੈ ਜਿਹੜੀ ਸਾਨੂੰ ਮਾਣ ਇੱਜ਼ਤ ਬਖ਼ਸ਼ਦੀ ਹੈ। ਢੀਂਡਸਾ ਨੇ ਆਪਣੀ ਮਾਂ ਪਾਰਟੀ ਨਾਲ ਧੋਖਾ ਕੀਤਾ ਹੈ ਇਸ ਤੋਂ ਮਾੜੀ ਕੋਈ ਗੱਲ ਨਹੀਂ ਹੋ ਸਕਦੀ। ਬਾਦਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਮੈਂ ਢੀਂਡਸਾ ਨਾਲ ਸਿਰਫ਼ ਰਾਜਨੀਤਕ ਮਸਲੇ ਹੀ ਨਹੀਂ ਸੀ ਵਿਚਾਰਦਾ ਸਗੋਂ ਪਰਿਵਾਰਕ ਮਸਲਿਆਂ ਤੇ ਵੀ ਉਸ ਦੇ ਨਾਲ ਰਾਇ ਮਸ਼ਵਰਾ ਕਰਦਾ ਰਹਿੰਦਾ ਸੀ।
ਅਸੀਂ ਆਪਣੀਆਂ ਧੀਆਂ ਦੇ ਵਿਆਹ ਤੱਕ ਵੀ ਢੀਂਡਸਾ ਤੇ ਬ੍ਰਹਮਪੁਰਾ ਨਾਲ ਗੱਲਬਾਤ ਕਰਨ ਤੋਂ ਬਾਅਦ ਕੀਤੇ ਸਨ। ਢੀਂਡਸਾ ਦਾ ਹੁਕਮ ਪਾਰਟੀ ਵਿੱਚ ‘ਇਲਾਹੀ’ ਹੁਕਮ ਹੁੰਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਢੀਂਡਸਾ ਉਨ੍ਹਾਂ ਦੀ ਜਾਨ ਵੀ ਮੰਗ ਲੈਂਦੇ ਤਾਂ ਉਨ੍ਹਾਂ ਨੇ ਜਵਾਬ ਨਹੀਂ ਸੀ ਦੇਣਾ। ਭਰੇ ਗਲ਼ ਨਾਲ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਜਿਹੜੇ ਲੋਕ ਬਿਗਾਨਿਆਂ ਦੇ ਸਹਾਰੇ ਆਪਣੇ ਸਿਰ ‘ਤੇ ਤਾਜ਼ ਟਿਕਾਉਂਦੇ ਹਨ, ਉਨ੍ਹਾਂ ਦੀ ਕਦੇ ਸ਼ੋਭਾ ਨਹੀਂ ਹੁੰਦੀ।
ਇੱਕ ਕਤਰਾ ਵੀ ਦਰਿਆ ਤੋਂ ਵੱਖ ਹੋ ਕੇ ਆਪਣੀ ਹੋਂਦ ਗੁਆ ਬਹਿੰਦਾ ਹੈ। ਉਨ੍ਹਾਂ ਆਖਿਆ ਕਿ ਕੁਦਰਤ ਨੇ ਢੀਂਡਸਾ ਪਰਿਵਾਰ ਤੋਂ ਇੱਕ ਅਜਿਹਾ ਫੈਸਲਾ ਕਰਵਾ ਲਿਆ ਜਿਹੜਾ ਉਸ ਲਈ ਭਾਰੀ ਸਾਬਤ ਹੋਵੇਗਾ ਅਤੇ ਉਸ ਦੇ ਲੜਕੇ ਪਰਮਿੰਦਰ ਦਾ ਸਿਆਸੀ ਭਵਿੱਖ ਵੀ ਧੂਮਲ ਹੋ ਗਿਆ।
ਢੀਂਡਸਾ ਪਰਿਵਾਰ ਅਕਾਲੀ ਦਲ ਦਾ ‘ਗੱਦਾਰ’ : ਸੁਖਬੀਰ ਬਾਦਲ
ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਢੀਂਡਸਾ ਪਰਿਵਾਰ ‘ਤੇ ਹਮਲਾ ਕਰਦਿਆਂ ਉਸ ਨੂੰ ‘ਗੱਦਾਰ’ ਤੱਕ ਕਹਿ ਦਿੱਤਾ। ਸੁਖਬੀਰ ਨੇ ਕਿਹਾ ਕਿ ਢੀਂਡਸਾ ਪਰਿਵਾਰ ਨੇ ਪਾਰਟੀ ਦੀ ਪਿੱਠ ਵਿੱਚ ਚਾਕੂ ਮਾਰ ਕੇ ਗੱਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ 20-25 ਸਾਲਾਂ ਦੀ ਸਿਆਸਤ ਵੱਡੇ ਢੀਂਡਸਾ ਦੇ ਪੈਰੀਂ ਹੱਥ ਲਾਉਂਦਾ ਸੀ ਅਤੇ ਉਨ੍ਹਾਂ ਵੱਲੋਂ ਕਿਹਾ ਜਾਣ ਵਾਲਾ ਕੋਈ ਕੰਮ, ਕਰ ਕੇ ਮੈਂ ਖੁਦ ਉਨ੍ਹਾਂ ਦੇ ਘਰ ਜਾ ਕੇ ਰਿਪੋਰਟ ਦਿੰਦਾ ਸੀ।
ਉਨ੍ਹਾਂ ਇੱਥੋਂ ਤੱਕ ਵੀ ਕਿਹਾ ਕਿ ਹੁਣ ਵੀ ਮੈਂ ਇਸ ਮਸਲੇ ‘ਤੇ 6 ਵਾਰ ਢੀਂਡਸਾ ਤੋਂ ਮੁਆਫ਼ੀ ਵੀ ਮੰਗੀ ਅਤੇ ਇੱਥੋਂ ਤੱਕ ਵੀ ਕਹਿ ਦਿੱਤਾ ਜੇਕਰ ਤੁਸੀਂ ਚਾਹੁੰਦੇ ਹੋ ਤਾਂ ਮੈਂ ਅਖ਼ਬਾਰਾਂ ਦੇ ਮਾਧਿਅਮ ਰਾਹੀਂ ਵੀ ਜਨਤਕ ਤੌਰ ਤੇ ਮੁਆਫ਼ੀ ਮੰਗਣ ਲਈ ਤਿਆਰ ਹਾਂ ਪਰ ਢੀਂਡਸਾ ਪਰਿਵਾਰ ਕਾਂਗਰਸ ਦੇ ਹੱਥੇ ਚੜ੍ਹ ਕੇ ਪਾਰਟੀ ਨੂੰ ਖਤਮ ਕਰਨ ਤੇ ਤੁਲ ਗਿਆ ਜਿਹੜਾ ਪਾਰਟੀ ਨੂੰ ਕਦੇ ਵੀ ਮਨਜ਼ੂਰ ਨਹੀਂ।
ਬਾਦਲ ਨੇ ਕਿਹਾ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਜਿੰਨੇ ਵਾਰ ਪਾਰਟੀ ਵਿੱਚੋਂ ਬਾਹਰ ਕੱਢਿਆ ਉਹ ਕਾਰਵਾਈ ਢੀਂਡਸਾ ਦੇ ਕਹਿਣ ਤੇ ਹੀ ਕੀਤੀ, ਜੋ ਸਾਡੀ ਵੱਡੀ ਭੁੱਲ ਵੀ ਸੀ। ਉਨ੍ਹਾਂ ਕਿਹਾ ਵੱਡੇ ਢੀਂਡਸਾ ਨੇ ਪਰਮਿੰਦਰ ਨੂੰ ਬੇਦਖ਼ਲ ਕਰਨ ਤੱਕ ਵੀ ਧਮਕੀ ਦੇ ਦਿੱਤੀ ਸੀ ਜਿਸ ਕਾਰਨ ਮਜ਼ਬੂਰਨ ਉਸ ਨੂੰ ਆਪਣੇ ਪਿਤਾ ਨਾਲ ਜਾਣਾ ਪਿਆ।
ਇਨ੍ਹਾਂ ਆਗੂਆਂ ਨੇ ਕੀਤਾ ਸੰਬੋਧਨ :
ਅੱਜ ਦੀ ਇਸ ਰੈਲੀ ਨੂੰ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਬਲਵਿੰਦਰ ਸਿੰਘ ਭੂੰਦੜ, ਭਾਜਪਾ ਦੇ ਮਦਨ ਮੋਹਨ ਮਿੱਤਲ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਦੇ ਵਿਨਰਜੀਤ ਸਿੰਘ ਗੋਲਡੀ, ਹਰੀ ਸਿੰਘ, ਮੁਹੰਮਦ ਉਵੈਸ, ਗੁਲਜ਼ਾਰ ਸਿੰਘ ਮੂਣਕ, ਰਾਜਿੰਦਰ ਦੀਪਾ ਸੁਨਾਮ, ਪ੍ਰਿਤਪਾਲ ਸਿੰਘ ਲਹਿਰਾਗਾਗਾ, ਜ਼ਿਲ੍ਹਾ ਬਰਨਾਲਾ ਤੋਂ ਕੁਲਵੰਤ ਸਿੰਘ ਕੀਤੂ, ਸਤਨਾਮ ਸਿੰਘ ਰਾਹੀ, ਗਗਨਜੀਤ ਸਿੰਘ ਬਰਨਾਲਾ, ਮਹਿਲ ਕਲਾਂ ਤੋਂ ਬਲਵੀਰ ਸਿੰਘ ਘੁੰਨਸ ਨੇ ਵੀ ਸੰਬੋਧਨ ਕਰਦਿਆਂ ਢੀਂਡਸਾ ਪਰਿਵਾਰ ‘ਤੇ ਰਗੜੇ ਲਾਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Delhi elections : ਦਿੱਲੀ ਚੋਣਾਂ ਵਿੱਚ ਭਾਜਪਾ ਦੀ ਕਰਾਂਗੇ ਮੱਦਦ: ਢੀਂਡਸਾ
ਕਿਹਾ, ਸੰਗਰੂਰ ਰੈਲੀ ਸਭਨਾਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ
ਲਹਿਰਾਗਾਗਾ (ਤਰਸੇਮ ਸਿੰਘ ਬਬਲੀ) (Delhi elections)ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿ ਕੇ ਹੀ ਪਾਰਟੀ ਨੂੰ ਸਿਧਾਂਤਕ ਪਾਰਟੀ ਬਣਾਉਣ ਤੇ ਐੱਸਜੀਪੀਸੀ ਨੂੰ ਸਿਆਸਤ ਮੁਕਤ ਕਰਨ ਲਈ ਸਾਡਾ ਸੰਘਰਸ਼ ਜਾਰੀ ਰਹੇਗਾ ਇਸ ਗੱਲ ਦਾ ਪ੍ਰਗਟਾਵਾ  ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਲਹਿਰਾਗਾਗਾ ਵਿਖੇ ਅਧਿਆਪਕ ਆਗੂ ਨਰਿੰਦਰ ਸਿੰਘ ਰੈਡੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕੀਤਾ
ਉਨ੍ਹਾਂ ਕਿਹਾ ਕਿ ਫਿਲਹਾਲ ਉਹ ਪੰਥਕ ਸੋਚ ਵਾਲੇ ਤੇ ਅਕਾਲੀ ਦਲ ਦੀਆਂ ਤਾਨਾਸ਼ਾਹੀ ਨੀਤੀਆਂ ਦਾ ਸ਼ਿਕਾਰ ਨੇਤਾਵਾਂ ਨੂੰ ਇੱਕ ਪਲੇਟ ਫਾਰਮ ‘ਤੇ ਇਕੱਠਾ ਕਰ ਰਹੇ ਹਨ ਅਤੇ 14 ਦਸੰਬਰ 2020 ਨੂੰ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਮੌਕੇ ਉਹ ਅਕਾਲੀ ਦਲ ਨੂੰ ਸਿਧਾਂਤਕ ਪਾਰਟੀ ਬਣਾ ਦੇਣਗੇ ਜਾਂ ਫਿਰ ਨਵੀਂ ਪਾਰਟੀ ਦਾ ਗਠਨ ਕਰ ਦੇਣਗੇ ਉਨ੍ਹਾਂ ਪਾਰਟੀ ਵੱਲੋਂ ਨੋਟਿਸ ਮਿਲਣ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਹ ਸਿਰਫ਼ ਅਖ਼ਬਾਰੀ ਗੱਲ ਬਣ ਕੇ ਰਹਿ ਗਈ ਹੈ
ਉਨ੍ਹਾਂ ਦਿੱਲੀ ਚੋਣਾਂ ਦੀ ਗੱਲ ਕਰਦਿਆਂ ਕਿਹਾ ਦਿੱਲੀ ਚੋਣਾਂ ‘ਚ ਉਹ ਖ਼ੁਦ ,ਜੀ. ਕੇ .ਤੇ ਸਰਨਾ ਭਰਾ ਆਪਣੇ ਸਮਰਥਕਾਂ ਦੇ ਨਾਲ ਭਾਜਪਾ ਦੀ ਹੀ ਮੱਦਦ ਕਰਨਗੇ ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਖਾਸਕਰ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰੈਲੀ ‘ਤੇ ਵਿਅੰਗ ਕਸਦਿਆਂ ਸ. ਢੀਂਡਸਾ ਨੇ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਸਹਿਯੋਗ  ਰਾਜਨੀਤਿਕ ਸ਼ਕਤੀ ਨਾਲੋਂ ਵੀ ਵੱਡੀ ਤਾਕਤ ਹੈ ,2 ਤਰੀਕ ਦੀ ਸੰਗਰੂਰ ਰੈਲੀ ਸਭਨਾਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ
ਸੁਖਬੀਰ ਬਾਦਲ ਦੀ ਬੋਲੀ ਬੋਲਣ ਵਾਲੇ ਨੇਤਾ ਕੁੱਝ ਮਹੀਨੇ ਵਿੱਚ ਹੀ ਸੁਖਬੀਰ ਦਾ ਸਾਥ ਛੱਡਣ ਲਈ ਮਜਬੂਰ ਹੋ ਜਾਣਗੇ ਅਤੇ ਸੁਖਬੀਰ ਬਾਦਲ ਇਕੱਲਾ ਰਹਿ ਜਾਵੇਗਾ ਮਸਤੂਆਣਾ ਸਾਹਿਬ ਟਰੱਸਟ ਤੇ ਕਬਜ਼ੇ ਸਬੰਧੀ ਲੱਗ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਅੱਜ ਤੱਕ ਕਦੇ ਵੀ ਕਿਸੇ ਵਿੱਦਿਅਕ ਸੰਸਥਾ ਜਾਂ ਧਾਰਮਿਕ ਸੰਸਥਾ ਦਾ ਮੈਂਬਰ ਜਾਂ ਅਹੁਦੇਦਾਰ ਹੋਣ ਦੇ ਨਾਤੇ ਡੀ ਏ ਜਾਂ ਟੀ ਏ ਤੱਕ ਨਹੀਂ ਲਿਆ, ਜੋ ਕਥਿਤ ਆਗੂ ਇਹ ਦੋਸ਼ ਲਾ ਰਹੇ ਹਨ ਇਹ ਉਨ੍ਹਾਂ ਦੀ ਬੁਖਲਾਹਟ ਦੀ ਨਿਸ਼ਾਨੀ ਹੈ
ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ ਪੁੱਛਣ ‘ਤੇ ਸ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਕਦੇ ਕਿਸੇ ਮੁੱਦੇ ‘ਤੇ ਕੋਈ ਗੱਲਬਾਤ ਨਹੀਂ ਹੋਈ  ਉਨ੍ਹਾਂ ਪੰਜਾਬ ਸਰਕਾਰ ਨੂੰ ਹਰ ਫਰੰਟ ‘ਤੇ ਫੇਲ੍ਹ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਸਰਕਾਰ ਤੋਂ ਦੁਖੀ ਤੇ ਪ੍ਰੇਸ਼ਾਨ ਹਨ ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਅੰਦਰ ਅਕਾਲੀ ਦਲ ਨੂੰ ਸਿਧਾਂਤਕ ਪਾਰਟੀ ਬਣਾਉਣ ਲਈ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ
ਜਿਸ ਵਿੱਚ ਸਾਰੇ ਆਗੂ ਤੇ ਵਰਕਰ ਸ਼ਾਮਿਲ ਹੋਣਗੇ ਉਨ੍ਹਾਂ ਵੱਖ-ਵੱਖ ਯੂਥ ਅਤੇ ਸੀਨੀਅਰ ਅਕਾਲੀ ਨੇਤਾਵਾਂ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਜਾ ਰਹੇ ਅਸਤੀਫ਼ਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਢੀਂਡਸਾ ਪਰਿਵਾਰ ਦੀ ਮੁਅੱਤਲੀ ਸਬੰਧੀ ਉਨ੍ਹਾਂ ਦੇ ਦਿਲਾਂ ਵਿੱਚ ਰੋਸ ਹੈ ਪਰ ਉਨ੍ਹਾਂ ਕਿਸੇ ਨੂੰ ਵੀ ਅਸਤੀਫ਼ਾ ਦੇਣ ਲਈ ਨਹੀਂ ਕਿਹਾ ਐੱਸਜੀਪੀਸੀ ਚੋਣਾਂ ਸਬੰਧੀ ਉਹ ਜਲਦ ਹੀ ਕੇਂਦਰ ਸਰਕਾਰ ਨਾਲ ਗੱਲ ਕਰਨਗੇ  ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ ,ਗੁਰਸੰਤ ਸਿੰਘ ਭੂਟਾਲ ਡਾਇਰੈਕਟਰ ਮਾਰਕਫੈਡ, ਮਾਸਟਰ ਬਲਵਿੰਦਰ ਸਿੰਘ ਕੋਹਰੀਆ , ਸ਼ਾਮ ਸਿੰਘ ਖਰੌੜ ਪ੍ਰਧਾਨ ਗੁਰਦੁਆਰਾ ਕਮੇਟੀ, ਧਰਮਜੀਤ ਸਿੰਘ ਸੰਗਤਪੁਰਾ, ਛੱਜੂ ਸਿੰਘ ਸਰਾਓ ਕਾਲਬੰਜਾਰਾ, ਮੈਡਮ ਬਲਵਿੰਦਰ ਕੌਰ ਸਾਬਕਾ ਪ੍ਰਧਾਨ ਨਗਰ ਕੌਂਸਲ ਤੋਂ ਇਲਾਵਾ ਹੋਰ ਬਹੁਤ ਆਗੂ ਅਤੇ ਸਮਰਥਕ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Akali Dal  | ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਅਤੇ ਹਰਪਾਲ ਜੁਨੇਜਾ ਦੀ ਸੁਖਬੀਰ ਬਾਦਲ ਨੇ ਲਾਈ ਡਿਊਟੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਅਕਾਲੀ ਦਲ ( Akali Dal) ਵੱਲੋਂ ਸੰਗਰੂਰ ਜ਼ਿਲ੍ਹੇ ‘ਚ ਢੀਡਸਿਆਂ ਵੱਲੋਂ ਅਪਣਾਏ ਬਾਗੀ ਰੁਖ ਤੋਂ ਬਾਅਦ ਇੱਥੇ ਕੀਤੀ ਜਾ ਰਹੀ ਰੈਲੀ ਨੂੰ ਇਕੱਠ ਪੱਖੋਂ ਸਫ਼ਲ ਬਣਾਉਣ ਲਈ ਗੁਆਂਢੀ ਜ਼ਿਲ੍ਹਿਆਂ ਦੇ ਅਕਾਲੀ ਆਗੂਆਂ ਦਾ ਵਕਾਰ ਵੀ ਦਾਅ ‘ਤੇ ਲੱਗ ਗਿਆ ਹੈ। ਅਕਾਲੀ ਦਲ ਦੇ ਪਾਰਟੀ ਪ੍ਰਧਾਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਅਕਾਲੀ ਆਗੂਆਂ ਦੀ ਸੰਗਰੂਰ ਜ਼ਿਲ੍ਹੇ ‘ਚ ਅਕਾਲੀ ਦਲ ਨਾਲ ਸਬੰਧਿਤ ਵਰਕਰਾਂ ਨੂੰ ਲਾਮਬੰਦ ਕਰਨ ਦੀ ਡਿਊਟੀ ਲਗਾਈ ਗਈ ਹੈ। ਅਕਾਲੀ ਦਲ ਵੱਲੋਂ ਢੀਡਸਿਆਂ ਦੇ ਗੜ੍ਹ ‘ਚ ਰੈਲੀ ਨੂੰ ਲੈ ਕੇ ਕੋਈ ਕਸਰ ਨਹੀਂ ਛੱਡੀ ਜਾ ਰਹੀ।
ਜਾਣਕਾਰੀ ਅਨੁਸਾਰ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਜਰਨੈਲ ਸੁਖਦੇਵ ਸਿੰਘ ਢੀਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ ਖਿਲਾਫ਼ ਬਾਗੀ ਰੁਖ ਅਪਣਾਇਆ ਹੋਇਆ ਹੈ ਅਤੇ ਉੁਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿੱਧਾ ਆਪਣੇ ਨਿਸ਼ਾਨੇ ‘ਤੇ ਲੈ ਰਹੇ ਹਨ। ਅਕਾਲੀ ਦਲ ਵੱਲੋਂ ਢੀਂਡਸਾ ਦੇ ਗੜ੍ਹ ‘ਚ ਹੀ 2 ਫਰਵਰੀ ਨੂੰ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ ਤਾ ਜੋ ਢੀਂਡਸਾ ਪਰਿਵਾਰ ਵੱਲੋਂ ਪਾਰਟੀ ਖਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਵਾਬ ਦਿੱਤਾ ਜਾ ਸਕੇ।
ਅਕਾਲੀ ਦਲ ਲਈ ਇਹ ਰੈਲੀ ਸੰਗਰੂਰ ਜਾਂ ਬਰਨਾਲਾ ਜ਼ਿਲ੍ਹਿਆਂ ਤੱਕ ਸੀਮਿਤ ਨਾ ਰਹਿ ਕੇ ਗੁਆਂਢੀ ਜ਼ਿਲ੍ਹਿਆਂ ਵਿੱਚ ਵੀ ਇਸ ਰੈਲੀ ਨੂੰ ਲੈ ਕੇ ਜੋਰ ਅਜਵਾਈ ਸ਼ੁਰੂ ਹੋ ਗਈ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਰੂਰ ਜ਼ਿਲ੍ਹੇ ‘ਚ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਨੂੰ ਲਾਮਬੰਦ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਆਗੂਆਂ ਦੀ ਵੀ ਡਿਊਟੀ ਲਗਾ ਦਿੱਤੀ ਹੈ ਅਤੇ ਇਹ ਆਗੂ ਰੈਲੀ ਤੱਕ ਸੰਗਰੂਰ ਜ਼ਿਲ੍ਹੇ ‘ਚ ਹੀ ਦਸਤਕ ਦੇਣਗੇ।
ਰੈਲੀ ਨੂੰ ਸਫਲ ਬਣਾਉਣ ਲਈ ਅਕਾਲੀ ਦਲ ਦੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੂੰ ਸੁਖਬੀਰ ਬਾਦਲ ਵੱਲੋਂ ਥਾਪੜਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਪਿਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਸੰਗਰੂਰ ਜ਼ਿਲ੍ਹੇ ਵਿਚ ਲਹਿਰਾਗਾਗਾ, ਸੁਨਾਮ, ਦਿੜ੍ਹਬਾ ਆਦਿ ਇਲਾਕਿਆਂ ਵਿੱਚ ਵੱਡਾ ਪ੍ਰਭਾਵ ਹੈ ਕਿਉਂਕਿ ਪਿਛਲੇ ਸਮਿਆਂ ਵਿੱਚ ਚੰਦੂਮਾਜਰਾ ਇੱਥੋਂ ਚੋਣ ਲੜਦੇ ਰਹੇ ਹਨ।
ਇਨ੍ਹਾਂ ਇਲਾਕਿਆਂ ਵਿਚ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਵੀ ਨੌਜਵਾਨਾਂ ਨਾਲ ਵੱਡੇ ਪੱਧਰ ‘ਤੇ ਵਿਚਰੇ ਹਨ। ਇਸ ਲਈ ਸੁਖਬੀਰ ਸਿੰਘ ਬਾਦਲ ਨੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਜੋ ਕਿ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਵੀ ਹਨ ਦੀ ਡਿਊਟੀ ਲਾਈ ਗਈ ਹੈ।  ਇਸ ਦੇ ਨਾਲ ਹੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਜੋ ਕਿ ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਮਾਲਵਾ ਜ਼ੋਨ 2 ਦੇ ਪ੍ਰਧਾਨ ਸਨ ਅਤੇ ਉਨ੍ਹਾਂ ਵਲੋਂ ਟੀਮ ਬਣਾ ਕੇ ਹਰ ਹਲਕੇ, ਹਰ ਸ਼ਹਿਰ ਅਤੇ ਪਿੰਡਾਂ ਵਿੱਚ ਆਪਣੀਆਂ ਟੀਮਾਂ ਬਣਾਈਆਂ ਗਈਆਂ ਸਨ।
ਅਕਾਲੀ ਦਲ ਢੀਂਡਸਾ ਪਰਿਵਾਰ ਨੂੰ ਇਸ ਰੈਲੀ ਰਾਹੀਂ ਪੂਰੀ ਤਰ੍ਹਾਂ ਅਲੱਖ-ਥਲੱਗ ਕਰਨ ਦੇ ਰੋਂਅ ਵਿੱਚ ਹੈ, ਜਿਸ ਕਾਰਨ ਹੀ ਇਸ ਰੈਲੀ ਸਬੰਧੀ ਗੁਆਂਢੀ ਜ਼ਿਲ੍ਹਿਆਂ ਦੇ ਅਕਾਲੀ ਆਗੂਆਂ ਦੀ ਡਿਊਟੀ ਲਗਾਈ ਗਈ ਹੈ। ਪਤਾ ਲੱਗਾ ਹੈ ਕਿ ਇਹ ਆਗੂ ਸੰਗਰੂਰ ਵਿੱਚ ਜ਼ਿਲ੍ਹੇ ਵਿੱਚ ਡਟ ਗਏ ਹਨ ਅਤੇ ਇੱਥੇ ਰੈਲੀ ਨੂੰ ਲੈ ਕੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਲੱਗੇ ਹਨ। ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦਾ ਸੰਗਰੂਰ ਜ਼ਿਲ੍ਹੇ ਵਿੱਚ ਕਾਫੀ ਲੋਕਾਂ ਨਾਲ ਸਬੰਧ ਹਨ ਅਤੇ ਪਾਰਟੀ ਖਿਲਾਫ਼ ਕਾਰਵਾਈਆਂ ਕਰਨ ਵਾਲੇ ਲੋਕਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਪਤਾ ਲੱਗਾ ਹੈ ਕਿ ਪਟਿਆਲਾ ਸਮੇਤ ਹੋਰ ਜ਼ਿਲ੍ਹਿਆਂ ਵਿੱਚੋਂ ਵੀ ਵੱਡੀ ਗਿਣਤੀ ਅਕਾਲੀ ਵਰਕਰ ਇਸ ਰੈਲੀ ਵਿੱਚ ਸ਼ਿਰਕਤ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿਛਲੀ 11 ਜਨਵਰੀ ਨੂੰ ਲਿਆ ਗਿਆ ਸੀ ਫੈਸਲਾ, 9 ਦਿਨ ਬੀਤਣ ਦੇ ਬਾਵਜੂਦ ਨਹੀਂ ਭੇਜਿਆ ਗਿਆ ਨੋਟਿਸ
ਢੀਂਡਸਾ ਪਰਿਵਾਰ ਕਰ ਰਿਹਾ ਐ ਅਕਾਲੀ ਦਲ ‘ਤੇ ਲਗਾਤਾਰ ਵਾਰ, ਚੁੱਪ ਬੈਠ ਗਿਆ ਐ ਅਕਾਲੀ ਦਲ
ਨੋਟਿਸ ਵਿੱਚ ਦੋਸ਼ ਪੱਤਰ ਕੀਤਾ ਜਾਏਗਾ ਸ਼ਾਮਲ, ਬਣਾਈ ਜਾ ਰਹੀ ਐ ਪੂਰੀ ਸੂਚੀ
ਚੰਡੀਗੜ, (ਅਸ਼ਵਨੀ ਚਾਵਲਾ)। ਆਪਣੀ ਹੀ ਜੱਦੀ ਪਾਰਟੀ ਦੇ ਖ਼ਿਲਾਫ਼ ਜੰਗ ਛੇੜਨ ਵਾਲੇ ਸੁਖਦੇਵ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਨੂੰ ਕਾਰਨ ਦੱਸੋ ਨੋਟਿਸ ਭੇਜਣ ਲਈ ਸ਼੍ਰੋਮਣੀ ਅਕਾਲੀ ਦਲ (Akali Dal ) ਹੁਣ ਤੱਕ ਕੋਈ ਮਹੂਰਤ ਹੀ ਨਹੀਂ ਕੱਢ ਸਕਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ 11 ਜਨਵਰੀ ਨੂੰ ਇਨਾਂ ਦੋਵਾਂ ਢੀਂਡਸਿਆਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਲਈ ਨੋਟਿਸ ਜਾਰੀ ਕਰਨ ਦਾ ਫੈਸਲਾ ਲਿਆ ਸੀ ਇਸ ਫੈਸਲੇ ਨੂੰ ਲਏ ਹੋਏ 9 ਦਿਨ ਬੀਤ ਚੁੱਕੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਹੁਣ ਤੱਕ ਇਨਾਂ ਦੋਹਾਂ ਨੂੰ ਨੋਟਿਸ ਹੀ ਜਾਰੀ ਨਹੀਂ ਕਰ ਸਕਿਆ।
ਇਸ ਨੋਟਿਸ ਲਈ ਕੋਈ ਮਹੂਰਤ ਕੱਢਣਾ ਬਾਕੀ ਹੈ ਜਾਂ ਫਿਰ ਕਿਸੇ ਹੋਰ ਕਾਰਨ ਕਰਕੇ ਦੇਰੀ ਹੋ ਰਹੀਂ ਹੈ, ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਨਹੀਂ ਦੇ ਰਹੀ। ਪਾਰਟੀ ਵੱਲੋਂ ਸਿਰਫ਼ ਇੰਨਾਂ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਨੋਟਿਸ ਭੇਜ ਦਿੱਤਾ ਜਾਏਗਾ। ਦੂਜੇ ਪਾਸੇ ਢੀਂਡਸਾ ਪਰਿਵਾਰ ਦੇ ਸਾਰੇ ਮੈਂਬਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਹਮਲੇ ਤੇਜ ਕਰ ਦਿੱਤੇ ਗਏ ਹਨ ਅਤੇ ਸਭ ਤੋਂ ਵੱਡਾ ਨਿਸ਼ਾਨਾ ਸੁਖਬੀਰ ਬਾਦਲ ਨੂੰ ਹੀ ਲਗਾਤਾਰ ਬਣਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਬਗਾਵਤ ਕਰਕੇ ਬਾਦਲ ਪਰਿਵਾਰ ‘ਤੇ ਹਮਲੇ ਕੀਤੇ ਜਾ ਰਹੇ ਹਨ। ਪਿਛਲੇ ਇੱਕ ਮਹੀਨੇ ਤੋਂ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ਼ ਮੁਹਿੰਮ ਵਿੱਚ ਆਪਣੇ ਪੁੱਤਰ ਪਰਮਿੰਦਰ ਢੀਂਡਸਾ ਨੂੰ ਵੀ ਸ਼ਾਮਲ ਕਰਨ ਦਾ ਐਲਾਨ ਕਰ ਦਿੱਤਾ ਸੀ। ਹਾਲਾਂਕਿ ਸੁਖਬੀਰ ਬਾਦਲ ਨੂੰ ਉਮੀਦ ਸੀ ਕਿ ਪਰਮਿੰਦਰ ਢੀਂਡਸਾ ਉਨਾਂ ਤੋਂ ਬਗਾਵਤ ਨਹੀਂ ਕਰਨਗੇ ਪਰ ਪਰਮਿੰਦਰ ਢੀਂਡਸਾ ਵੱਲੋਂ ਵੀ ਬਗਾਵਤ ਕਰ ਦਿੱਤੀ ਗਈ, ਜਿਸ ਤੋਂ ਬਾਅਦ ਸੁਖਬੀਰ ਬਾਦਲ ਦੀ ਅਗਵਾਈ ਹੇਠ 11 ਜਨਵਰੀ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ। ਜਿਥੇ ਕਿ ਇਹ ਫੈਸਲਾ ਕੀਤਾ ਜਾਣਾ ਸੀ ਕਿ ਇਨਾਂ ਦੋਵਾਂ ਢੀਂਡਸਿਆਂ ਖ਼ਿਲਾਫ਼ ਕੋਈ ਕਾਰਵਾਈ ਕਰਨੀ ਹੈ ਜਾਂ ਫਿਰ ਹੋਰ ਇੰਤਜ਼ਾਰ ਕਰਨਾ ਹੈ।
ਦੋਹਾਂ ਆਗੂਆਂ ਨੂੰ ਨੋਟਿਸ ਭੇਜਣ ਦਾ ਐਲਾਨ ਕਰ ਦਿੱਤਾ ਗਿਆ।
ਕੋਰ ਕਮੇਟੀ ਦੀ ਮੀਟਿੰਗ ਵਿੱਚ ਇਨਾਂ ਦੋਵਾਂ ਢੀਂਡਸਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ ਹੀ ਪਾਰਟੀ ਤੋਂ ਬਾਹਰ ਕੱਢਣ ਤੱਕ ਦਾ ਫੈਸਲਾ ਲਿਆ ਗਿਆ। ਇਸ ਲਈ ਬਕਾਇਦਾ ਦੋਸ਼ ਪੱਤਰ ਜਾਰੀ ਕਰਕੇ ਦੋਹਾਂ ਆਗੂਆਂ ਨੂੰ ਨੋਟਿਸ ਭੇਜਣ ਦਾ ਐਲਾਨ ਕਰ ਦਿੱਤਾ ਗਿਆ। ਇਹ ਵੀ ਦੱਸਿਆ ਗਿਆ ਸੀ ਕਿ ਦੋਹਾਂ ਢੀਂਡਸਿਆ ਨੂੰ ਆਪਣੇ ਇਸ ਨੋਟਿਸ ਦਾ ਜੁਆਬ 15 ਦਿਨਾਂ ਦੇ ਅੰਦਰ ਦੇਣਾ ਪਏਗਾ। ਕੋਰ ਕਮੇਟੀ ਦੇ ਇਸ ਫੈਸਲੇ ਤੋਂ ਬਾਅਦ ਇੰਜ ਲਗ ਰਿਹਾ ਸੀ ਕਿ ਤੁਰੰਤ ਹੀ ਢੀਂਡਸਿਆਂ ਨੂੰ ਨੋਟਿਸ ਜਾਰੀ ਕਰਕੇ ਜੁਆਬ ਤਲਬ ਕਰ ਲਿਆ ਜਾਏਗਾ ਪਰ ਇਸ ਫੈਸਲੇ ਨੂੰ ਲਏ ਹੁਣ 9 ਦਿਨ ਬੀਤ ਚੁੱਕੇ ਹਨ ਪਰ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਇਨਾਂ ਨੂੰ ਭੇਜਣ ਲਈ ਦੋਸ਼ ਪੱਤਰਾਂ ਸਣੇ ਨੋਟਿਸ ਹੀ ਤਿਆਰ ਨਹੀਂ ਕਰ ਸਕਿਆ।
ਜਲਦ ਭੇਜ ਦਿੱਤਾ ਜਾਏਗਾ ਨੋਟਿਸ : ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਮੰਨਿਆ ਕਿ ਨੋਟਿਸ ਅਜੇ ਤੱਕ ਨਹੀਂ ਭੇਜਿਆ ਜਾ ਸਕਿਆ ਹੈ ਪਰ ਜਲਦ ਹੀ ਨੋਟਿਸ ਭੇਜ ਦਿੱਤਾ ਜਾਏਗਾ, ਇਸ ਸਬੰਧੀ ਕਾਰਵਾਈ ਜਾਰੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਅਮਰਿੰਦਰ ਸਿੰਘ ਕੀਹਦੇ ਹਿੱਤਾਂ ਨੂੰ ਪਾਲ ਰਹੇ ਹਨ, ਇਹ ਸਾਰਾ ਜੱਗ ਜਾਣਦੈ : Dhindsa
ਅਮਰਿੰਦਰ ਸਿੰਘ ਕੀਹਦੇ ਹਿੱਤਾਂ ਨੂੰ ਪਾਲ ਰਹੇ ਹਨ, ਇਹ ਸਾਰਾ ਜੱਗ ਜਾਣਦੈ : Dhindsa
ਲਹਿਰਾਗਾਗਾ, (ਰਾਜ ਸਿੰਗਲਾ) ਪਾਰਟੀ ਨੇ ਸਾਨੂੰ ਅਹੁਦੇ ਦਿੱਤੇ ਹਨ, ਪਰ ਅਹੁਦੇ ਲੈਣ ਦਾ ਇਹ ਮਤਲਬ ਨਹੀਂ ਕਿ ਅਸੀਂ ਜ਼ਮੀਰ ਵੇਚ ਦਿੱਤੀ ਇਸ ਲਈ ਪਾਰਟੀ ਨੂੰ ਜ਼ਮੀਰ ਵੇਚ ਕੇ , ਗਹਿਣੇ ਧਰ ਕੇ ਜਾਂ
ਲੋਕਾਂ ਦੇ ਹਿੱਤਾਂ ਵਿਰੁੱਧ ਕੋਈ ਸਮਝੌਤਾ ਨਹੀਂ ਕਰ ਸਕਦੇ ਇਹ ਵਿਚਾਰ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਵਿੱਚੋਂ ਮੁਅੱਤਲੀ ਤੋਂ ਬਾਅਦ ਹਜਾਰਾਂ ਵਰਕਰਾਂ ਨਾਲ ਸਥਾਨਕ ਸ਼ਹਿਰ ਵਿੱਚ ਵਿਸ਼ਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਸਾਂਝੇ ਕੀਤੇ
ਨਵੀਂ ਪਾਰਟੀ ਬਣਾਉਣ ਬਾਰੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ‘ਤੇ ਨਿਰਭਰ ਹੈ, ਮੈਂ ਇਕੱਲਾ ਇਹ ਫ਼ੈਸਲਾ ਨਹੀਂ ਕਰ ਸਕਦਾ ਸ. ਢੀਂਡਸਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਜਿਨ੍ਹਾਂ ਨੇ ਪਾਰਟੀ ਲਈ ਕੁਰਬਾਨੀ ਦਿੱਤੀ, ਇਸੇ ਪਾਰਟੀ  ਦੀ ਚੜ੍ਹਦੀ ਕਲਾ ਲਈ ਹੀ ਅਸੀਂ ਇਹ ਬੀੜਾ ਚੁੱਕਿਆ ਹੈ ਪਾਰਟੀ ਵੱਲੋਂ ਕੋਈ ਨੋਟਿਸ ਆਉਣ ਸਬੰਧੀ ਢੀਂਡਸਾ ਨੇ ਕਿਹਾ ਕਿ ਅਜੇ ਤੱਕ ਉਹਨਾਂ ਨੂੰ ਕੋਈ ਵੀ ਕਿਸੇ ਤਰ੍ਹਾਂ ਦਾ ਨੋਟਿਸ ਪਾਰਟੀ ਵੱਲੋਂ ਨਹੀਂ ਮਿਲਿਆ ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੀਹਦੇ ਹਿੱਤਾਂ ਨੂੰ ਪਾਲ ਰਹੇ ਹਨ, ਇਹ ਸਾਰਾ ਜੱਗ ਜਾਣਦਾ ਹੈ, ਢੀਂਡਸਾ ਦਾ ਇਹ ਇਸ਼ਾਰਾ ਬਿਨਾਂ ਨਾਮ ਲੈਂਦਿਆਂ ਕੈਪਟਨ ਵੱਲੋਂ ਬਾਦਲ ਦੇ ਹੱਕ ਵਿੱਚ ਭੁਗਤਣ ਦਾ ਸੀ
ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ : ਢੀਂਡਸਾ
ਸ. ਢੀਂਡਸਾ ਇਹ ਗੱਲ ਵੀ ਸਾਫ਼ ਕਰ ਗਏ ਕਿ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ, ਸਮਝੌਤੇ ਸਿਰਫ ਨਿੱਜੀ ਮੁਫ਼ਾਦ ਲਈ ਹੁੰਦੇ ਹਨ ਜਾਂ ਅਹੁਦਿਆਂ ਲਈ ਪ੍ਰੰਤੂ ਸਾਨੂੰ ਕਿਸੇ ਵੀ ਅਹੁਦੇ ਦੀ ਲੋੜ ਨਹੀਂ ਹੈ ਸਰਨਾ ਭਰਾਵਾਂ ਨਾਲ 18 ਤਰੀਕ ਨੂੰ ਦਿੱਲੀ ਮੀਟਿੰਗ ਵਿੱਚ ਉਨ੍ਹਾਂ ਸ਼ਾਮਿਲ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਸੀਂ ਸ਼ਾਮਿਲ ਹੋਵਾਂਗੇ ਅਤੇ ਲੋਕਾਂ ਦੀ ਰਾਏ ਮੁਤਾਬਕ ਅਗਲੀ ਕਾਰਵਾਈ ਅਰੰਭਾਂਗੇ
ਇਸ ਸਮੇਂ ਉਨ੍ਹਾਂ ਨਾਲ ਪਾਵਰਕੌਮ ਦੇ ਸਾਬਕਾ ਏ ਐਮ ਗੁਰਬਚਨ ਸਿੰਘ ਬਚੀ, ਰਿਟਾਇਰਡ ਏ ਡੀ ਸੀ ਸੁਖਵੰਤ ਸਿੰਘ ਸਰਾਓ ,ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਅਨਿਲ ਗਰਗ ਐਡਵੋਕੇਟ, ਜਸਵੀਰ ਕਲੇਰ, ਛੱਜੂ ਸਿੰਘ ਧਾਲੀਵਾਲ ,ਭਾਜਪਾ ਦੇ ਬਜ਼ੁਰਗ ਆਗੂ ਦਲੀਪ ਚੰਦ ਪੰਸਾਰੀ,ਕੌਰ ਸਿੰਘ ਸਰਪੰਚ , ਚਮੇਲਾ ਰਾਮ ਠੇਕੇਦਾਰ, ਜਥੇਦਾਰ ਪ੍ਰਗਟ ਸਿੰਘ ਗਾਗਾ, ਜਗਦੀਸ਼ ਠੇਕੇਦਾਰ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਪੱਪੀ ਨੰਗਲਾ, ਗੁਰਮੇਲ ਮੇਲੀ, ਜਗਦੀਪ ਜੌਲੀ ਐਡਵੋਕੇਟ ਅਤੇ ਹੋਰ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਮੌਜੂਦ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਿੰਸਕ ਹੋਣ ਦਾ ਡਰ, ਦੋਵੇਂ ਧੜੇ ਇੱਕ ਦੂਜੇ ਦੀਆਂ ਮੀਟਿੰਗਾਂ ਲਈ ਸੂਹੀਏ ਰੱਖਣ ਲੱਗੇ
ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ (Dhindsa and Badal) ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵਿਚਾਲੇ ਚੱਲ ਰਹੀ ਸਿਧਾਂਤਕ ਲੜਾਈ ਕਿਸੇ ਵੇਲੇ ਵੀ ‘ਬਾਹੂਬਲ’ ਦਾ ਰੂਪ ਧਾਰਨ ਕਰ ਸਕਦੀ ਹੈ ਪ੍ਰਸ਼ਾਸਨ ਨੂੰ ਹੁਣ ਇਨ੍ਹਾਂ ਸਰਗਰਮੀਆਂ ਦੇ ਚਲਦਿਆਂ ਦੋਵੇ ਧੜਿਆਂ ਦੀਆਂ ਮੀਟਿੰਗਾਂ ‘ਤੇ ਖ਼ਾਸ ਨਿਗ੍ਹਾ ਰੱਖਣੀ ਪੈ ਰਹੀ ਹੈ ਢੀਂਡਸਾ ਪਰਿਵਾਰ ਵੱਲੋਂ ‘ਸਿਧਾਂਤਕ’ ਲੜਾਈ ਦੇ ਤੌਰ ‘ਤੇ ਆਰੰਭ ਹੋਈ ਇਸ ਸਿਆਸਤ ਨੇ ਹੁਣ ਹੋਰ ਰੂਪ ਲੈਣਾ ਆਰੰਭ ਕਰ ਦਿੱਤਾ ਹੈ
ਢੀਂਡਸਾ ਪਰਿਵਾਰ ਵੱਲੋਂ ਜਿਸ ਤਰ੍ਹਾਂ ਸੰਗਰੂਰ ਤੇ ਬਰਨਾਲਾ ਹਲਕਿਆਂ ਤੋਂ ਬਾਹਰ ਦੌਰੇ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਲੈ ਕੇ ਕਈ ਹੋਰ ਪ੍ਰਸਥਿਤੀਆਂ ਜਨਮ ਲੈ ਸਕਦੀਆਂ ਹਨ ਬੀਤੇ ਦਿਨੀਂ ਪਰਮਿੰਦਰ ਢੀਂਡਸਾ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਅਕਾਲੀ ਦਲ ਬਾਦਲ ਤੋਂ ਗੁੱਸੇ ਹੋਏ ਕਈ ਆਗੂਆਂ ਨਾਲ ਮੀਟਿੰਗਾਂ ਵੀ ਕੀਤੀਆਂ ਬਾਦਲ ਧੜੇ ਦੇ ਆਗੂਆਂ ਨੂੰ ਢੀਂਡਸਾ ਪਰਿਵਾਰ ਦੀ ਆਮਦ ਦੀ ਭਿਣਕ ਲੱਗਦਿਆਂ ਹੀ ਉਨ੍ਹਾਂ ਦੇ ਪਿੱਛੇ ਆਪਣੇ ‘ਸੂਹੀਆ’ ਛੱਡ ਦਿੱਤੇ ਅਤੇ ਉਨ੍ਹਾਂ ਨੇ ਕਈ ਪਿੰਡਾਂ ਵਿੱਚ ਢੀਂਡਸਾ ਪਰਿਵਾਰ ਦੇ ਕਾਫ਼ਲੇ ਦਾ ਪਿੱਛਾ ਵੀ ਕੀਤਾ ਪਰ ਕੁਦਰਤਨ ਲੜਾਈ ਝਗੜੇ ਵਾਲੀ ਸਥਿਤੀ ਪੈਦਾ ਨਹੀਂ ਹੋਈ
ਪਰਮਿੰਦਰ ਸਿੰਘ ਢੀਂਡਸਾ ਨੇ ਸਪੱਸ਼ਟ ਕਿਹਾ ਹੈ ਕਿ ਉਹ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਜਾਣਗੇ ਅਤੇ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਹੋ ਕੇ ਘਰਾਂ ਵਿੱਚ ਬੈਠੇ ਆਗੂਆਂ ਨੂੰ ਉਹ ਮੁੜ ਤੋਂ ਪਾਰਟੀ ਨਾਲ ਤੋਰਨ ਦਾ ਯਤਨ ਕਰਨਗੇ ਉਨ੍ਹਾਂ ਫਿਰ ਕਿਹਾ ਕਿ ਸਾਡੇ ਵੱਲੋਂ ਕੋਈ ਬਾਹੂਬਲ ਦੀ ਨਹੀਂ ਸਗੋਂ ਸਿਧਾਂਤਕ ਲੜਾਈ ਲੜੀ ਜਾ ਰਹੀ ਹੈ ਅਤੇ ਇਹ ਲੜਾਈ ਉਹ ਜਾਰੀ ਰੱਖਣਗੇ ਬਾਦਲ ਧੜੇ ਦੇ ਆਗੂਆਂ ਦਾ ਕਹਿਣਾ ਹੈ ਕਿ ਢੀਂਡਸਾ ਪਰਿਵਾਰ ਨੂੰ ਆਖ਼ਰ ਏਨੇ ਚਿਰ ਪਿੱਛੋਂ ਕਿਉਂ ਪਾਰਟੀ ਤੋਂ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਦੀ ਚਿੰਤਾ ਹੋ ਗਈ ਹੈ, ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਆਪਣੇ ਧੜੇ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਅਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ
ਸੰਗਰੂਰ ਤੇ ਬਰਨਾਲਾ ਦੀ ਲੀਡਰਸ਼ਿਪ ਦੀ ਅਗਵਾਈ ਸੁਖਬੀਰ ਬਾਦਲ ਖੁਦ ਕਰ ਰਹੇ ਹਨ
ਢੀਂਡਸਾ ਪਰਿਵਾਰ ਦੀ ਹਲਕਿਆਂ ਵਿੱਚ ਪਾਈ ਜਾ ਰਹੀ ਫੇਰੀ ਤੋਂ ਬਾਅਦ ਬਾਦਲ ਧੜੇ ਵੱਲੋਂ ਆਪਣੇ ਰੁੱਸੇ ਲੀਡਰਾਂ ਨੂੰ ਗੁੱਸੇ ਗਿਲੇ ਮਿਟਾਉਣ ਲਈ ਬਕਾਇਦਾ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਵਿਸ਼ੇਸ਼ ਤੌਰ ‘ਤੇ ਫੋਨ ਵੀ ਕੀਤੇ ਜਾਣ ਦੀ ਚਰਚਾ ਹੈ ਇਸ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੀ ਲੀਡਰਸ਼ਿਪ ਦੀ ਅਗਵਾਈ ਸੁਖਬੀਰ ਬਾਦਲ ਖੁਦ ਕਰ ਰਹੇ ਹਨ ਇਸ ਤੋਂ ਇਲਾਵਾ ਸੁਖਬੀਰ ਵੱਲੋਂ ਹਲਕਾ ਸੰਗਰੂਰ ਤੇ ਬਰਨਾਲਾ ਦੇ ਅਕਾਲੀ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ ਆਪਣੇ ਪਾਰਟੀ ਪ੍ਰਧਾਨ ਦਾ ਥਾਪੜਾ ਮਿਲਣ ਤੋਂ ਬਾਅਦ ਜ਼ਿਲ੍ਹੇ ਵਿੱਚੋਂ ਅਕਾਲੀ ਲੀਡਰਾਂ ਨੇ ਧੜਾਧੜ ਢੀਂਡਸਾ ਪਰਿਵਾਰ ‘ਤੇ ਸ਼ਬਦੀ ਹਮਲੇ ਕਰਨੇ ਆਰੰਭ ਕਰ ਦਿੱਤੇ ਹਨ
ਅੱਜ ਸ਼ੇਰਪੁਰ ਵਿਖੇ ਸਾਬਕਾ ਵਿਧਾਇਕ ਬਲਵੀਰ ਸਿੰਘ ਘੁੰਨਸ ਨੇ ਅਕਾਲੀ ਵਰਕਰਾਂ ਨਾਲ ਇੱਕ ਵੱਡੀ ਮੀਟਿੰਗ ਕਰਕੇ ਢੀਂਡਸਾ ਪਰਿਵਾਰ ‘ਤੇ ਸਿੱਧੇ ਹਮਲੇ ਕਰਦਿਆਂ ਕਿਹਾ ਕਿ ਢੀਂਡਸਾ ਪਰਿਵਾਰ ਨੇ ਹੁਣ ਤੱਕ ਮਨਮਾਨੀਆਂ ਹੀ ਕੀਤੀਆਂ ਹਨ ਅਤੇ ਉਨ੍ਹਾਂ ਨੇ ਹੁਣ ਕਈ ਕਈ ਵੱਡੇ ਆਗੂਆਂ ਨੂੰ ਪਾਰਟੀ ਵਿੱਚੋਂ ਖੁੱਡੇ ਲਾਈਨ ਲਾਇਆ ਹੈ, ਅੱਜ ਉਹ ਲੋਕਤੰਤਰ ਹੋਣ ਦਾ ਅਲਾਪ ਕਰ ਰਹੇ ਹਨ
ਢੀਂਡਸਾ ਦੇ ਹੱਕ ਵਿੱਚ ਵੀ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਉੱਭਰ ਕੇ ਸਾਹਮਣੇ ਆ ਰਹੇ ਹਨ
ਉੱਧਰ ਢੀਂਡਸਾ ਦੇ ਹੱਕ ਵਿੱਚ ਵੀ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਉੱਭਰ ਕੇ ਸਾਹਮਣੇ ਆ ਰਹੇ ਹਨ ਬੀਤੇ ਦਿਨੀਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਰਹੇ ਹਰਪ੍ਰੀਤ ਸਿੰਘ ਢੀਂਡਸਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਪੂਰੀ ਤਰ੍ਹਾਂ ਨਾਲ ਢੀਂਡਸਾ ਪਰਿਵਾਰ ਦੇ ਨਾਲ ਖੜ੍ਹਨ ਦਾ ਫੈਸਲਾ ਕੀਤਾ ਹੈ ਇਸ ਤੋਂ ਪਹਿਲਾਂ ਮੀਡੀਆ ਨਾਲ ਸਬੰਧਿਤ ਗੁਰਮੀਤ ਸਿੰਘ ਜੌਹਲ ਵੱਲੋਂ ਵੀ ਅਸਤੀਫ਼ਾ ਦਿੱਤਾ ਗਿਆ ਸੀ ਉਨ੍ਹਾਂ ਦਾਅਵਾ ਕੀਤਾ ਸੀ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਯੂਥ ਆਗੂ ਢੀਂਡਸਾ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ
ਅਜਿਹੇ ਹਾਲਾਤਾਂ ਵਿੱਚ 2 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹੋਣ ਵਾਲੀ ਰੈਲੀ ਵਿੱਚ ਕੋਈ ਟਕਰਾਅ ਦੀ ਸਥਿਤੀ ਬਣ ਸਕਦੀ ਹੈ ਸੀਆਈਡੀ ਦੀਆਂ ਰਿਪੋਰਟਾਂ ਨੂੰ ਆਧਾਰ ਬਣਾ ਕੇ ਪੁਲਿਸ ਵੱਲੋਂ ਅਕਾਲੀ ਦਲ ਦੀਆਂ ਮੀਟਿੰਗਾਂ ਨੂੰ ਸੁਰੱਖਿਆ ਘੇਰੇ ਵਿੱਚ ਲੈਣਾ ਆਰੰਭ ਕਰ ਦਿੱਤਾ ਹੈ  ਸੀਆਈਡੀ ਵੀ ਦੋਵੇਂ ਧੜਿਆਂ ਦੀਆਂ ਚੱਲ ਰਹੀਆਂ ਮੀਟਿੰਗਾਂ ‘ਤੇ ਵਿਸ਼ੇਸ਼ ਨਿਗ੍ਹਾ ਰੱਖ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
fight of Dhindsa and Badal has begun take on more form
ਸੀਨੀਅਰ ਢੀਂਡਸਾ ਦੀ ਪਤਨੀ ਨੇ ਅਕਾਲੀ ਦਲ ਵਿਰੁੱਧ ਝੰਡਾ ਚੁੱਕਿਆ
ਸ: ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਦੱਸਣ ਕਿ ਉਨ੍ਹਾਂ ਦੀ ਪਾਰਟੀ ਲਈ ਕੀ ਕੁਰਬਾਨੀ : ਬੀਬੀ ਢੀਂਡਸਾ
ਸੰਗਰੁਰ, (ਗੁਰਪ੍ਰੀਤ ਸਿੰਘ) ਢੀਂਡਸਾ ਪਿਓ ਪੁੱਤਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦੇ ਆਏ ‘ਫੁਰਮਾਨ’ ਤੋਂ ਬਾਅਦ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਬਗਾਵਤ ਦਾ ਝੰਡਾ ਚੁੱਕ ਲਿਆ ਹੈ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਵਿਅਕਤੀ ਦੱਸਣ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ ਅਤੇ ਪਾਰਟੀ ਨੂੰ ਕੀ ਦੇਣ ਹੈ।  ਬੀਬੀ ਹਰਜੀਤ ਕੌਰ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਸ. ਢੀਂਡਸਾ ਨੂੰ ਮੁਅੱਤਲ ਕਰਨ ਸਬੰਧੀ ਲਏ ਗਏ ਫੈਸਲੇ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਦੀ ਕੁਰਬਾਨੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਕੁਰਬਾਨੀ ਦੇ ਬਰਾਬਰ ਹੈ।
ਉਨ੍ਹਾਂ ਮੌਜੂਦਾ ਲੀਡਰਸ਼ਿਪ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਅੱਜ ਢੀਂਡਸਾ ਪਰਿਵਾਰ ਨੂੰ ਮੁਅੱਤਲ ਕਰਨ ਦੀ ਗੱਲ ਕਰ ਰਹੇ ਹਨ,
ਅਸਲ ਵਿੱਚ ਜਨਤਾ ਨੇ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ।
ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨੂੰ ਬਹੁਤ ਵੱਡੀ ਦੇਣ ਹੈ।
ਉਨ੍ਹਾਂ ਨੇ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਅਨੇਕਾਂ ਵਾਰ ਜੇਲ੍ਹ ਕੱਟੀ ਹੈ।
ਜਦੋਂ ਉਹ ਪਹਿਲੀ ਵਾਰ ਜੇਲ੍ਹ ਗਏ ਸਨ, ਉਦੋਂ ਪਰਮਿੰਦਰ ਸਿੰਘ ਢੀਂਡਸਾ ਦਾ ਜਨਮ ਨਹੀਂ ਹੋਇਆ ਸੀ।
ਜਦੋਂ  ਢੀਂਡਸਾ ਪੰਜਾਬ ਦੇ ਭਲੇ ਤੇ ਲੋਕ ਹਿੱਤਾਂ ਲਈ ਦੂਜੀ ਵਾਰ ਜੇਲ੍ਹ ਗਏ, ਉਸ ਵੇਲੇ ਪਰਮਿੰਦਰ ਸਿਰਫ ਦੋ ਸਾਲ ਦਾ ਸੀ
ਉਹ ਆਪਣੇ ਤਾਏ ਨਾਲ ਉਸ ਦੇ ਮੋਢੇ ‘ਤੇ ਬੈਠ ਕੇ ਆਪਣੇ ਪਿਤਾ ਨੂੰ ਮਿਲਣ ਜੇਲ੍ਹ ਗਿਆ ਸੀ।
ਉਹਨਾਂ ਕਿਹਾ ਕਿ ਸਾਡਾ ਪਰਿਵਾਰ ਸ਼ੁਰੂ ਤੋਂ ਅਕਾਲੀ ਸੀ, ਅਕਾਲੀ ਹੈ ਅਤੇ ਅਕਾਲੀ ਹੀ ਰਹੇਗਾ।
ਸਾਨੂੰ ਅਖੌਤੀ ਲੀਡਰਸ਼ਿਪ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ।
ਢੀਂਡਸਾ ਦੇ ਪਿਤਾ ਦੇ ਬਜੁਰਗ ਨਨਕਾਣਾ ਗੁਰੂ ਘਰ ਵਿਚ ਨਿਸ਼ਕਾਮ ਸੇਵਾ ਕਰਦੇ ਸਨ
ਸ. ਸੁਖਦੇਵ ਸਿੰਘ ਢੀਂਡਸਾ ਦੇ ਪਿਤਾ ਦੇ ਬਜੁਰਗ ਨਨਕਾਣਾ ਗੁਰੂ ਘਰ ਵਿਚ ਨਿਸ਼ਕਾਮ ਸੇਵਾ ਕਰਦੇ ਸਨ। ਉਨ੍ਹਾਂ ਦੀ ਇਸ ਸੇਵਾ ਸਦਕਾ ਹੀ ਢੀਂਡਸਾ ਪਰਿਵਾਰ ਨੂੰ ਅਕਾਲੀ ਲਾਣੇ ਦਾ ਖਿਤਾਬ ਮਿਲਿਆ ਸੀ। ਪਾਰਟੀ ਨੂੰ ਅੱਜ ਨਿਘਾਰ ਵੱਲ ਲੈ ਕੇ ਜਾਣ ਵਿਚ ਉਨ੍ਹਾਂ ਲੋਕਾਂ ਦਾ ਹੱਥ ਹੈ, ਜੋ ਪਾਰਟੀ ਨੂੰ ਤਾਨਾਸ਼ਾਹ ਵਾਂਗ ਚਲਾ ਰਹੇ ਹਨ ਅਤੇ ਉਨ੍ਹਾਂ ਚਾਪਲੂਸਾਂ ਦਾ ਹੱਥ ਹੈ, ਜੋ ਸਮੇਂ- ਸਮੇਂ ਗੁੰਮਰਾਹਕੁੰਨ ਪ੍ਰਚਾਰ ਕਰਕੇ ਉਨ੍ਹਾਂ ਦੇ ਆਲੇ-ਦੁਆਲੇ ਹਨ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਅਕਾਲੀ ਦਲ ਦੀ ਅਖੌਤੀ ਲੀਡਰਸ਼ਿਪ ਵੱਲੋਂ ਕੀਤੀ ਜਾਣ ਵਾਲੀ ਰੈਲੀ ਵਿੱਚ ਇਕੱਠ ਦਿਖਾਉਣ ਲਈ ਬਾਹਰਲੇ ਹਲਕਿਆਂ ਤੋਂ ਬੱਸਾਂ ਭਰ ਕੇ ਲੋਕ ਲਿਆਉਣ ਦੇ ਸੁਨੇਹੇ ਦਿੱਤੇ ਜਾ ਰਹੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਢੀਂਡਸਾ ਪਿਓ ਪੁੱਤ ਨੂੰ Shiromani Akali Dal (ਬ) ਵਿੱਚੋਂ ਕੱਢਣ ਦੀ ਕਵਾਇਦ ਆਰੰਭ
ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੇ ਆਗੂਆਂ ਨੇ ਦੋਵਾਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਕੀਤੀ ਮੰਗ
ਸੰਗਰੂਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਥਿਤ ਆਪਹੁਦਰੀਆਂ ਤੋਂ ਤੰਗ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਹੁਣ ਪਾਰਟੀ ਵਿੱਚੋਂ ਬਾਹਰ ਕੱਢਣ ਦੀਆਂ ਤਿਆਰੀਆਂ ਆਰੰਭ ਹੋ ਚੁੱਕੀਆਂ ਹਨ ਅੱਜ ਇੱਕ ਰਸਮੀ ਮੀਟਿੰਗ ਵਿੱਚ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੇ ਆਗੂਆਂ ਨੇ ਮਤਾ ਪਾ ਕੇ ਦੋਵਾਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਰੱਖ ਦਿੱਤੀ ਹੈ
ਇਸ ਸਬੰਧੀ ਮੀਟਿੰਗ ਦੌਰਾਨ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਜਿਹੜੇ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੇ ਪਾਰਟੀ ਇੰਚਾਰਜ ਹਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੇ ਸਾਰੇ ਸੀਨੀਅਰ ਮੈਂਬਰਾਂ ਨੇ ਲਿਖਤੀ ਤੌਰ ‘ਤੇ ਮਤਾ ਪਾਇਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਦੋਵਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ ਜਾਵੇ ਇਸ ਸਬੰਧੀ ਮਲੂਕਾ ਨੇ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਪਾਰਟੀ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਹੋਈ ਪਾਰਟੀ ਵਿੱਚ ਸ਼ਾਮਿਲ ਹੋਏ ਸੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਉਹ ਪਾਰਟੀ ਵਿੱਚ ਰਹਿਣਗੇ ਅਤੇ ਆਪਣੇ ਪਿਤਾ  ਨੂੰ ਵੀ ਸਮਝਾ ਕੇ ਵਾਪਿਸ ਲਿਆਉਣਗੇ ਪਰ ਹੁਣ ਪਤਾ ਨਹੀਂ ਕਿਹੜੇ ਦਬਾਅ ਵਿੱਚ ਆ ਕੇ ਉਨ੍ਹਾਂ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ
ਉਨ੍ਹਾਂ ਕਿਹਾ ਕਿ ਦੋਵੇਂ ਢੀਂਡਸਾ ਪਿਓ ਪੁੱਤਰ ਆਖ ਰਹੇ ਹਨ
ਉਹ ਪਾਰਟੀ ਦੇ ਮੈਂਬਰ ਹਨ ਪਰ ਮੈਂਬਰ ਰਹਿ ਕੇ ਪਾਰਟੀ ਗਤੀਵਿਧੀਆਂ ਕਰਨਾ ਕਿੱਥੋਂ ਜਾਇਜ਼ ਹੈ
ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਵੀ ਭੰਬਲਭੂਸਾ ਬਣਿਆ ਹੋਇਆ ਸੀ
ਜੇਕਰ ਇਹ ਦੋਵੇਂ ਪਾਰਟੀ ਵਿੱਚ ਵਾਪਿਸ ਆ ਗਏ ਤਾਂ ਉਨ੍ਹਾਂ ਖਿਲਾਫ਼ ਸਿਆਸੀ ਕਿੜ ਕੱਢਣਗੇ
ਇਸ ਕਾਰਨ ਅਸੀਂ ਪਾਰਟੀ ਪ੍ਰਧਾਨ ਨੂੰ ਕਿਹਾ ਹੈ ਕਿ ਇਸ ਸਬੰਧੀ ਛੇਤੀ ਤੋਂ ਛੇਤੀ ਹੀ ਕੋਈ ਫੈਸਲਾ ਕਰਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਬੀਰ ਬਾਦਲ ਦੀ ਸ੍ਰੋਮਣੀ ਅਕਾਲੀ ਦਲ ਲਈ ਕੋਈ ਕੁਰਬਾਨੀ ਨਹੀਂ : ਢੀਂਡਸਾ
ਪਟਿਆਲਾ ਰੈਲੀ ਲਈ ਕੋਈ ਸੱਦਾ ਪੱਤਰ ਨਹੀਂ ਮਿਲਿਆ
ਸੁਖਬੀਰ ਆਪਣੇ ਪੱਧਰ ‘ਤੇ ਕਰ ਰਿਹੈ ਰੈਲੀ ‘ਚ ਕਰ ਰਹੇ ਹਨ ਤੰਗ
ਤਰੁਣ ਕੁਮਾਰ ਸ਼ਰਮਾ/ਨਾਭਾ। ‘ਮੈਂ ਅਕਾਲੀ ਹਾਂ ਅਤੇ ਅਕਾਲੀ ਦਲ ਨਹੀਂ ਛੱਡਿਆ ਪਰ ਮੈਂ ਅਕਾਲੀ ਦਲ ਤੋਂ ਨਾਰਾਜ਼ ਹਾਂ’ ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਨਾਰਾਜ਼ ਚੱਲ ਰਹੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨਾਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕਰਦਿਆਂ ਪ੍ਰਗਟਾਏ ਸੁਖਦੇਵ ਢੀਂਡਸਾ ਨੇ ਕਿਹਾ ਕਿ ਉਸ ਨੇ ਪਾਰਟੀ ਲਈ ਕਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਜੇਲ੍ਹਾਂ ਵੀ ਕੱਟੀਆਂ ਹਨ ਜਦਕਿ ਸੁਖਬੀਰ ਬਾਦਲ ਦੀ ਪਾਰਟੀ ਲਈ ਕੋਈ ਕੁਰਬਾਨੀ ਹੀ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਪਾਰਟੀ ਨਹੀਂ ਛੱਡੀ ਹੈ ਸਗੋਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੈਂ ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗਾ, ਪਰੰਤੂ ਮੈਂ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹਾਂ। ਪਟਿਆਲਾ ਵਿਖੇ ਅਕਾਲੀ ਦਲ ਦੀ ਰੈਲੀ ਨੂੰ ਸੁਖਬੀਰ ਸਿੰਘ ਬਾਦਲ ਦੀ ਰੈਲੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਰੈਲੀ ਸੁਖਬੀਰ ਬਾਦਲ ਵੱਲੋਂ ਆਪਣੇ ਪੱਧਰ ‘ਤੇ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਸ ਨਾਲ ਕੋਈ ਲੈਣ-ਦੇਣ ਨਹੀਂ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਸ ਰੈਲੀ ਸਬੰਧੀ ਉਨ੍ਹਾਂ ਨੂੰ ਕੋਈ ਸੱਦਾ ਪੱਤਰ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਆਪਣੀਆਂ ਮੰਗਾਂ ਦੱਸਦਿਆਂ ਕਿਹਾ ਕਿ ਜਿਨ੍ਹਾਂ ਚਿਰ ਪਾਰਟੀ ਵਿੱਚ ਸੁਧਾਰ ਨਹੀਂ ਹੋ ਜਾਂਦਾ ਅਤੇ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਦਬਾਅ ਤੋਂ ਮੁਕਤ ਨਹੀਂ ਕੀਤਾ ਜਾਂਦਾ।
ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਆਪਣੇ ਭਵਿੱਖ ਦੀ ਰਣਨੀਤੀ ਸਬੰਧੀ ਕਿਹਾ ਕਿ ਉਹ ਇੱਕ ਸਾਲ ਤਾਂ ਸ੍ਰੋਮਣੀ ਅਕਾਲੀ ਦਲ ਦੀ ਸ਼ਤਾਬਦੀ ਸਬੰਧੀ ਪ੍ਰੋਗਰਾਮ ਜਾਰੀ ਕਰਨਗੇ ਅਤੇ ਅਕਾਲੀ ਦਲ ਨੂੰ ਬਚਾਉਣ ਦੀ ਵਿਚਾਰਧਾਰਾ ਵਾਲੇ ਵਿਅਕਤੀਆਂ, ਨਾਰਾਜ਼ ਹੋ ਕੇ ਘਰ ਬੈਠੇ ਅਕਾਲੀਆਂ, ਬੁੱਧੀਜੀਵੀਆਂ, ਕਿਸਾਨਾਂ ਅਤੇ ਸੰਸਥਾਵਾਂ ਨੂੰ ਇੱਕ ਮੰਚ ‘ਤੇ ਇਕੱਤਰ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਸੁਖਬੀਰ ‘ਤੇ ਵਰਦਿਆਂ ਕਿਹਾ ਕਿ ਸੁਖਬੀਰ ਬਾਦਲ ਤੋਂ ਅਕਾਲੀ ਦਲ ਦੇ ਕਾਫੀ ਲੀਡਰ ਔਖੇ ਅਤੇ ਤੰਗ ਚੱਲ ਰਹੇ ਹਨ।
ਸੁਖਬੀਰ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਜਿੱਤ ਨਹੀਂ
ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਸੁਖਬੀਰ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਜਿੱਤ ਨਹੀਂ ਸਕਦਾ। ਆਪਣੇ ਪੁੱਤਰ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਸਬੰਧੀ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਉਹ ਅਜੇ ਵਿਦੇਸ਼ ਗਏ ਹੋਏ ਹਨ ਪਰੰਤੂ ਵਾਪਸ ਪਰਤ ਕੇ ਉਹ ਉਨ੍ਹਾਂ ਦੇ ਹੀ ਸਮੱਰਥਣ ਵਿੱਚ ਆਉਣਗੇ। ਪੰਜਾਬ ‘ਚ ਮੌਜੂਦਾ ਕਾਂਗਰਸ ਸਰਕਾਰ ਸਬੰਧੀ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਭਰਮਾ ਰਹੀ ਹੈ। ਘਰ-ਘਰ ਨੌਕਰੀ ਦਾ ਵਾਅਦਾ ਅੱਜ ਵੀ ਹਵਾ ਵਿੱਚ ਹੀ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕ, ਕਿਸਾਨ, ਵਪਾਰੀਆਂ, ਕਿਸਾਨਾਂ ਅਤੇ ਸਰਕਾਰੀ ਮੁਲਾਜ਼ਮ ਤੱਕ ਪੰਜਾਬ ਸਰਕਾਰ ਤੋਂ ਅੋਖੇ ਹੋਏ ਪਏ ਹਨ।  ਇਸ ਮੌਕੇ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਨਾਗਰਿਕਤਾ ਸੋਧ ਐਕਟ ਵਿੱਚ ਮੁਸਲਿਮ ਭਾਈਚਾਰੇ ਨੂੰ ਵੀ ਲੈਣ ਦੀ ਅਪੀਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।