Assembly Session - Sach Kahoon Punjabi
Buddha Dariya Ludhiana: ਬੁੱਢੇ ਦਰਿਆ ਦੇ ਮੁੱਦੇ ’ਤੇ ਵਿਧਾਇਕ ਪਰਾਸ਼ਰ ਵੱਲੋਂ ਵਿਧਾਇਕ ਗੋਗੀ ’ਤੇ ਜ਼ੁਬਾਨੀ ਹਮਲਾ
ਮਾਮਲਾ; ਵਿਧਾਇਕ ਗੋਗੀ ਵੱਲੋਂ ਬੁੱਢੇ ਦਰਿਆ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਸੈਸ਼ਨ ’ਚ ਨਾ ਬੋਲ੍ਹਣ ਦਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। Buddha Dariya Ludhiana: ਹਾਲ ਹੀ ’ਚ ਖ਼ਤਮ ਹੋਏ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਕਿਸੇ ਕਾਰਨ ਬੁੱਢੇ ਦਰਿਆ ਦੇ ਮੁੱਦੇ ਨੂੰ ਨਾ ਉਠਾਏ ਜਾਣ ’ਤੇ ਵਿਧਾਇਕ ਅਸ਼ੋਕ ਪਰਾਸਰ ਪੱਪੀ ਨੇ ਨਿਸ਼ਾਨਾ ਸਾਧਿਆ ਹੈ। ਬੁੱਢਾ ਦਰਿਆ ਜੋ ਕਿ ਪੰਜਾਬ ਦਾ ਸਭ ਤੋਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ, ਨੂੰ ਲੈ ਕੇ ਇੱਕ ਵਾਰ ਫ਼ਿਰ ਸਿਆਸਤ ਗਰਮਾ ਗਈ ਹੈ।
ਭਾਵੇਂ ਵਿਧਾਇਕ ਗੋਗੀ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਬੁੱਢੇ ਦਰਿਆ ਦਾ ਮੁੱਦਾ ਨਾ ਉਠਾਏ ਜਾਣ ਦਾ ਕਾਰਨ ਜ਼ੀਰੋ ਕਾਲ ਦੱਸਿਆ ਹੈ ਪਰ ਵਿਧਾਇਕ ਪਰਾਸ਼ਰ ਨੇ ਵਿਧਾਇਕ ਗੋਗੀ ’ਤੇ ਸੈਸ਼ਨ ਦੌਰਾਨ ਜਾਣਬੁੱਝ ਕੇ ਨਾ ਬੋਲਣ ਦੇ ਦੋਸ਼ ਲਗਾਏ ਹਨ। ਵਿਧਾਇਕ ਪਰਾਸ਼ਰ ਨੇ ਇੱਥੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਕਿਹਾ ਕਿ ਵਿਧਾਨ ਸਭਾ ਸੈਸ਼ਨ ’ਚ ਲੋਕਾਂ ਵੱਲੋਂ ਚੁਣੇ ਗਏ ਹਰ ਨੁਮਾਇੰਦੇ ਨੂੰ ਬੋਲਣ ਦਾ ਪੂਰਾ ਅਧਿਕਾਰ ਹੈ। Buddha Dariya Ludhiana
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਸੈਸ਼ਨ ਦੌਰਾਨ ਵਿਧਾਇਕ ਗੋਗੀ ਖੁਦ ਹੀ ਬੋਲਣਾ ਨਹੀਂ ਚਾਹੁੰਦੇ ਸੀ। ਉਨ੍ਹਾਂ ਨੂੰ ਕਿਸੇ ਵੱਲੋਂ ਰੋਕਿਆ ਨਹੀਂ ਗਿਆ। ਜਦਕਿ ਉਹ ਸੈਸ਼ਨ ਦੌਰਾਨ ਦੋ ਦਿਨਾਂ ਵਿੱਚ ਤਿੰਨ ਵਾਰ ਆਪਣੇ ਹਲਕੇ ਦੇ ਵੱਖ-ਵੱਖ ਮੁੱਦਿਆਂ ’ਤੇ ਬੋਲੇ ਹਨ ਤੇ ਵਿਰੋਧੀਆਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ’ਚ ਲੋਕਾਂ ਦੇ ਨੁਮਾਇੰਦਿਆਂ ਨੂੰ ਕਿਸੇ ਵੱਲੋਂ ਵੀ ਬੋਲਣ ਤੋਂ ਮਨ੍ਹਾਂ ਨਹੀਂ ਕੀਤਾ ਜਾਂਦਾ। ਚਾਹੇ ਉਹ ਵਿਰੋਧੀ ਧਿਰ ਦਾ ਨੇਤਾ ਹੋਵੇ, ਚਾਹੇ ਰਾਜਪਾਠ ਦਾ। ਉਨ੍ਹਾਂ ਇਹ ਵੀ ਕਿਹਾ ਕਿ ਵਿਧਾਇਕ ਗੋਗੀ ਨੇ ਵਿਧਾਇਕਾਂ ਦੀ ਸੁਣਵਾਈ ਨਾ ਕਰਨ ਵਾਲੇ ਅਫ਼ਸਰਾਂ ਖਿਲਾਫ਼ ਜੋ ਸਰਕਾਰੇ-ਦਰਬਾਰੇ ਅਵਾਜ਼ ਉਠਾਈ ਹੈ, ਇਹ ਉਨ੍ਹਾਂ ਦਾ ਸਲਾਘਾਯੋਗ ਕਦਮ ਹੈ। ਕਿਉਂਕਿ ਪਿਛਲੀਆਂ ਸਰਕਾਰਾਂ ’ਚ ਕਿਸੇ ਵੀ ਅਧਿਕਾਰੀ ਦੀ ਜਵਾਬ-ਤਲਬੀ ਨਹੀਂ ਹੁੰਦੀ ਸੀ।
‘ਰਿਕਾਰਡਿੰਗ ਕਢਵਾ ਲਈ ਜਾਵੇ’ | Buddha Dariya Ludhiana
ਸੰਪਰਕ ਕੀਤੇ ਜਾਣ ’ਤੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਜਿਸ ਨੂੰ ਉਨ੍ਹਾਂ ਦੇ ਵਿਧਾਨ ਸਭਾ ਸੈਸ਼ਨ ’ਚ ਜਾਣਬੁੱਝ ਕੇ ਨਾ ਬੋਲਣ ’ਤੇ ਸ਼ੱਕ ਹੈ ਉਹ ਸੈਸ਼ਨ ਦੀ ਰਿਕਾਰਡਿੰਗ ਕੱਢਵਾ ਲੈਣ। ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੀ ਹੀ ਸਰਕਾਰ ਦੇ ਕਾਰਜ਼ਕਾਲ ’ਚ ਆਪਣੇ ਹੀ ਰੱਖੇ ਨੀਂਹ ਪੱਥਰ ਨੂੰ ਢਾਹ ਤੇ ਖੁੱਲ੍ਹੇਆਮ ਬੋਲ ਸਕਦੇ ਹਨ ਤਾਂ ਵਿਧਾਨ ਸਭਾ ’ਚ ਬੋਲ੍ਹਣ ’ਤੇ ਉਨ੍ਹਾਂ ਨੂੰ ਕੀ ਡਰ ਹੈ। ਸਮੇਂ ਦੀ ਘਾਟ ਕਾਰਨ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਨਹੀਂ ਮਿਲ ਸਕਿਆ।
ਰੂਸ ’ਚ ਫਸੇ ਸੱਤ ਪੰਜਾਬੀਆਂ ਨੂੰ ਛੁਡਵਾਉਣ ਲਈ ਸਰਕਾਰ ਆਵੇ ਅੱਗੇ, ਭਾਰਤ ਸਰਕਾਰ ਰੂਸ ਨਾਲ ਕਰੇ ਸੰਪਰਕ | Vidhan Sabha Session
ਪੰਜਾਬ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਮੁੱਦਾ, ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਕਰੇ ਤੁਰੰਤ ਕਾਰਵਾਈ
ਐੱਨਆਰਆਈ ਮੰਤਰੀ ਧਾਲੀਵਾਲ ਨੇ ਦਿੱਤਾ ਜੁਆਬ, ਅਸੀਂ ਸਰਕਾਰਾਂ ਦੇ ਸੰਪਰਕ ’ਚ, ਜਲਦ ਹੋਵੇਗੀ ਕਾਰਵਾਈ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਰੂਸ ਵਿੱਚ ਫਸੇ ਹੋਏ ਸੱਤ ਪੰਜਾਬੀਆਂ ਨੂੰ ਜਲਦ ਹੀ ਵਾਪਸ ਦੇਸ਼ ਵਿੱਚ ਲਿਆਂਦਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਲਗਾਤਾਰ ਕੇਂਦਰ ਸਰਕਾਰ ਅਤੇ ਰੂਸ ਵਿੱਚ ਭਾਰਤੀ ਦੂਤਾਵਾਸ ਦੇ ਸੰਪਰਕ ’ਚ ਹੈ। ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਰੂਸ ਤੋਂ ਇਹ ਸੱਤ ਪੰਜਾਬੀ ਵਾਪਸ ਪੰਜਾਬ ਵਿੱਚ ਪੁੱਜ ਜਾਣਗੇ। ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਇਸ ਮੁੱਦੇ ਨੂੰ ਚੁੱਕਦੇ ਹੋਏ ਕਿਹਾ ਕਿ ਰੂਸ ਵਿੱਚ ਸਾਡੇ ਪੰਜਾਬ ਦੇ 7 ਨੌਜਵਾਨ ਘੁੰਮਣ ਲਈ ਗਏ ਹੋਏ ਸਨ ਤੇ ਉਨ੍ਹਾਂ ਨੂੰ ਰੂਸ ਦੀ ਪੁਲਿਸ ਨੇ ਫੜ ਕੇ ਜ਼ਬਰੀ ਫੌਜ ਵਿੱਚ ਭਰਤੀ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਲੜਾਈ ਕਰਨ ਲਈ ਯੂਕਰੇਨ ਵਿੱਚ ਭੇਜ ਦਿੱਤਾ ਗਿਆ ਹੈ। (Vidhan Sabha Session)
ਇਸ ਲਈ ਸਰਕਾਰ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਸਾਰੇ ਪੰਜਾਬੀਆਂ ਨੂੰ ਰੂਸ ਤੋਂ ਵਾਪਸ ਲੈ ਕੇ ਆਉਣਾ ਚਾਹੀਦਾ ਹੈ। ਪਰਗਟ ਸਿੰਘ ਵੱਲੋਂ ਚੁੱਕੇ ਗਏ ਇਸ ਮੁੱਦੇ ’ਤੇ ਬੋਲਦੇ ਹੋਏ ਐੱਨਆਰਆਈ ਵਿਭਾਗ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ 7 ਨੌਜਵਾਨ ਘੁੰਮਣ ਲਈ ਨਹੀਂ, ਸਗੋਂ ਅਮਰੀਕਾ ਜਾਣ ਲਈ ਗਏ ਹੋਏ ਸਨ ਪਰ ਏਜੰਟ ਵੱਲੋਂ ਉਨ੍ਹਾਂ ਨੂੰ ਰੂਸ ਵਿੱਚ ਛੱਡਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੂਸ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਹੁਣ ਇਨ੍ਹਾਂ ਨੂੰ ਯੂਕਰੇਨ ਦੀ ਜੰਗ ਵਿੱਚ ਭੇਜਿਆ ਗਿਆ ਹੈ ਤਾਂ ਉਹ ਲਗਾਤਾਰ ਕੇਂਦਰ ਸਰਕਾਰ ਅਤੇ ਰੂਸ ਵਿੱਚ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹਨ। ਉਨ੍ਹਾਂ ਵੱਲੋਂ ਜਲਦ ਤੋਂ ਜਲਦ ਆਪਣੇ ਪੰਜਾਬੀ ਨੌਜਵਾਨਾਂ ਦੀ ਵਾਪਸੀ ਮੰਗ ਗਈ ਹੈ ਤਾਂ ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਹੀ ਪੰਜਾਬੀ ਵਾਪਸ ਆ ਜਾਣਗੇ। ਇਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਟਵਿੱਟਰ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਸੀ। (Vidhan Sabha Session)
ਸਵੈਮਾਨ ਨਾਲ ਜਿਉਣ ਦਾ ਹੁਨਰ ਸਿੱਖ ਗਈ ਹੈ ਅੱਜ ਦੀ ਔਰਤ
ਜਿਸ ਵਿੱਚ ਨੋ ਨੌਜਵਾਨਾਂ ਵੱਲੋਂ ਆਪਣੀ ਵੀਡੀਓ ਵਿੱਚ ਦੱਸਿਆ ਜਾ ਰਿਹਾ ਸੀ ਕਿ ਉਹ ਰੂਸ ਵਿੱਚ ਨਵੇਂ ਸਾਲ ਮੌਕੇ 27 ਦਸੰਬਰ ਨੂੰ ਘੁੰਮਣ ਲਈ ਗਏ ਸਨ ਤਾਂ ਉਨ੍ਹਾਂ ਨੂੰ ਇੱਕ ਵਿਅਕਤੀ ਵੱਲੋਂ ਬੇਲਾਰੂਸ ਵਿੱਚ ਘੁੰਮਣ ਦੀ ਪੇਸ਼ਕਸ਼ ਕੀਤੀ ਤਾਂ ਉਹ ਉਥੇ ਚਲੇ ਗਏ ਪਰ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉੱਥੋਂ ਦਾ ਵੀ ਵੀਜ਼ਾ ਚਾਹੀਦਾ ਹੁੰਦਾ ਹੈ, ਜਿਸ ਤੋਂ ਬਾਅਦ ਉਕਤ ਵਿਅਕਤੀ ਨੇ ਵਾਪਸ ਭੇਜਣ ਲਈ ਪੈਸੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਪੈਸੇ ਨਾ ਦਿੱਤੇ ਤਾਂ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਰੂਸ ਸਰਕਾਰ ਵੱਲੋਂ ਉਨ੍ਹਾਂ ਤੋਂ ਕੁਝ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਵਾਉਂਦੇ ਹੋਏ ਜੰਗ ਲੜਨ ਲਈ ਯੂਕਰੇਨ ਭੇਜ ਦਿੱਤਾ ਗਿਆ। ਪੰਜਾਬ ਦੇ ਇਨ੍ਹਾਂ ਨੌਜਵਾਨਾਂ ਵਿੱਚ ਗਗਨਦੀਪ ਸਿੰਘ (24), ਲਵਪ੍ਰੀਤ ਸਿੰਘ (24), ਨਾਰਾਇਣ ਸਿੰਘ (22), ਗੁਰਪ੍ਰੀਤ ਸਿੰਘ (21), ਗੁਰਪ੍ਰੀਤ ਸਿੰਘ (23), ਹਰਸ਼ ਕੁਮਾਰ (20) ਅਤੇ ਅਭਿਸ਼ੇਕ ਕੁਮਾਰ (21) ਸ਼ਾਮਲ ਹਨ। (Vidhan Sabha Session)
ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ 3:30 ਵਜੇ ਤੱਕ ਮੁਲਤਵੀ
ਚੰਡਗੀੜ੍ਹ। ਵਿਧਾਨ ਸਭਾ ਬਜ਼ਟ ਸੈਸ਼ਨ ਦੀ ਕਾਰਵਾਈ ਅੱਜ ਤੀਜੇ ਦਿਨ ਚੱਲ ਰਹੀ ਹੈ। ਇਹ ਕਾਰਵਾਈ ਅੱਜ ਪੂਰਾ ਦਿਨ ਸ਼ਾਂਤਮਈ ਢੰਗ ਨਾਲ ਚੱਲ ਰਹੀ ਹੈ। ਵਿਚਕਾਰ ਇੱਕ-ਦੋ ਵਾਰ ਵਿਰੋਧੀ ਧਿਰ ਨੇ ਰੌਲਾ-ਰੱਪਾ ਕੀਤਾ ਅਤੇ ਬਾਅਦ ਵਿੱਚ ਕਾਂਗਰਸ ਨੇ ਵਾਕਆਊਟ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਸੰਬੋਧਨ ਲਗਾਤਾਰ ਜਾਰੀ ਰੱਖਿਆ। ਮੁੱਖ ਮੰਤਰੀ ਦੇ ਸੰਬੋਧਨ ਤੋਂ ਬਾਅਦ ਮਤਿਆਂ ‘ਤੇ ਚਰਚਾ ਕੀਤੀ ਗਈ। ਇਸ ਤੋਂ ਬਾਅਦ ਲੰਚ ਨੁੰ ਧਿਆਨ ਵਿੱਚ ਰੱਖਦਿਆਂ ਸਦਨ ਦੀ ਕਾਰਵਾਈ 3:30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। (Assembly Session)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ
ਡੀਜੀਪੀ ਦਿਨਕਰ ਗੁਪਤਾ ਦੀ ਛੁੱਟੀ
ਡੀਜੀਪੀ ਦਿਨਕਰ ਗੁਪਤਾ ਦੀ ਛੁੱਟੀ
ਹੰਗਾਮੇ ਨਾਲ ਸ਼ੁਰੂ ਹੋਇਆ ਵਿਧਾਨ ਸਭਾ ਸੈਸ਼ਨ
ਅਕਾਲੀ ਦਲ ਦੇ ਵਿਧਾਇਕਾਂ ਕੀਤਾ ਵਾਕ ਆਊਟ
ਚੰਡੀਗੜ, ਅਸ਼ਵਨੀ ਚਾਵਲਾ। ਵਿਧਾਨ ਸਭਾ ਦੇ ਦੋ ਰੋਜ਼ਾ ਸਪੈਸ਼ਲ ਇਜਲਾਸ ਦੇ ਅੱਜ ਦੂਜੇ ਦਿਨ ਵਿਧਾਨ ਸਭਾ ਸੈਸ਼ਨ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੌਰਾਨ ਸੈਸ਼ਨ ਦੇ ਸ਼ੁਰੂ ‘ਚ ਪ੍ਰਸ਼ਨ ਕਾਲ ਤੇ ਸਿਫਰ ਕਾਲ ਨਾ ਕਰਵਾਉਣ ‘ਤੇ ਰੌਲਾ ਪੈਣਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਅਕਾਲੀ ਦਲ ਵਿਧਾਇਕਾਂ ਨੂੰ ਲੀਡ ਕਰ ਰਹੇ ਮਜੀਠੀਆ ਸਾਰੇ ਅਕਾਲੀ ਦਲ ਦੇ ਵਿਧਾਇਕਾਂ, ਜਿਹਨਾਂ ਦੇ ਮੂੰਹ ‘ਤੇ ਕਾਲੀਆਂ ਪੱਟੀਆਂ ਬੰਨੀਆਂ ਹੋਈਆਂ ਸਨ, ਨੂੰ ਨਾਲ ਲੈ ਕੇ ਵਿਧਾਨ ਸਭਾ ਤੋਂ ਵਾਕ ਆਊਟ ਕਰ ਦਿੱਤਾ। ਇਸ ਤੋਂ ਪਹਿਲਾਂ ਸੈਸ਼ਨ ਦੇ ਸ਼ੁਰੂ ਵਿੱਚ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਧੱਕਾ ਮੁੱਕੀ ਹੋਈ। ਇਸ ਦੌਰਾਨ ਕੈਟ ਦੇ ਆਦੇਸ਼ ਉਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਛੁੱਟੀ ਕਰ ਦਿੱਤੀ ਗਈ ਤੇ ਨਵੇ ਪੈਨਲ ਦੀ ਮੰਗ ਕੀਤੀ ਗਈ। Assembly Session
ਆਪ ਸੰਸਦ ਮੈਂਬਰ ਭਗਵੰਤ ਵੀ ਵਿਧਾਨ ਸਭਾ ਸੈਸ਼ਨ ਦੇਖਣ ਲਈ ਪਹੁੰਚੇ।
ਅਕਾਲੀ ਦਲ ਵਿਧਾਇਕ ਦਲ ਦਾ ਲੀਡਰ ਸ਼ਰਨਜੀਤ ਢਿੱਲੋਂ ਗੈਰ ਹਾਜ਼ਰ
ਪੱਤਰਕਾਰ ਪਰਮਿੰਦਰ ਬਾਰਿਆਣਾ ਖਿਲਾਫ ਵਿਧਾਨ ਸਭਾ ਕਾਰਵਾਈ ਪਾਸ
ਪਰਮਿੰਦਰ ਬਾਰਿਆਣਾ ਖਿਲਾਫ ਤੁਰੰਤ ਐਫਆਈਆਰ ਦਰਜ ਕਰਨ ਦੇ ਆਦੇਸ਼
ਵਿਧਾਨ ਸਭਾ ਮਾਮਲੇ  ਸਾਬਕਾ ਡੀਜੀਪੀ ਦਾ ਕੀਤਾ ਸੀ ਇੰਟਰਵਿਊ
ਪਰਮਿੰਦਰ ਬਾਰਿਆਣਾ ਇਕ ਮਾਸਟਰ ਅਤੇ ਸਿੱਖਿਆ ਵਿਭਾਗ ਤੋਂ ਇਜਾਜਤ ਲੈ ਕੇ ਕਰ ਰਹੇ ਸਨ ਪੱਤਰਕਾਰੀ
ਸਿੱਖਿਆ ਵਿਭਾਗ ਚੋਂ ਛੁੱਟੀ ਕਰਨ ਦੇ ਆਦੇਸ਼
ਰਿਟਾਇਰਮੈਂਟ ਦੇ ਵੀ ਨਹੀਂ ਮਿਲਣਗੇ ਕੋਈ ਫਾਇਦੇ
ਜਲਦ ਹੀ ਨਵਾਂ ਡੀਜੀਪੀ ਮਿਲੇਗਾ ਪੰਜਾਬ ਨੂੰ
ਡੀਜੀਪੀ ਦਿਨਕਰ ਗੁਪਤਾ ਦੀ ਛੁੱਟੀ
ਦਿਨਕਰ ਗੁਪਤਾ ਜਾ ਸਕਦੇ ਹਨ ਅਦਾਲਤ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀਆਂ ਵੱਲੋਂ ਬਾਈਕਾਟ, ਕੇਪੀਐੱਸ ਗਿੱਲ ਨੂੰ ਸ਼ਰਧਾਂਜਲੀ ਦੇਣ ‘ਤੇ ਪ੍ਰਗਟਾਈ ਨਰਾਜ਼ਗੀ
ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਬੈਂਸ ਭਰਾਵਾਂ ਨੇ ਵੀ ਕੀਤਾ ਕਾਰਵਾਈ ਦਾ ਬਾਈਕਾਟ
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਰਮਿਆਨ ਮੁੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਨੂੰ ਲੈ ਕੇ ਹੰਗਾਮਾ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇਣ ਦਾ ਵਿਰੋਧ ਕਰ ਰਹੇ ਸਨ, ਜਦੋਂ ਕਿ ਕਾਂਗਰਸ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇਣ ‘ਤੇ ਅੜੀ ਹੋਈ ਸੀ, ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਸੱਤਾਧਿਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅੱਜ ਦੀ ਕਾਰਵਾਈ ਨੂੰ ਵਿਚਕਾਰ ਛੱਡਦੇ ਹੋਏ ਕਾਰਵਾਈ ਦਾ ਬਾਈਕਾਟ ਕਰ ਦਿੱਤਾ।
ਇਸ ਤੋਂ ਕੁਝ ਦੇਰ ਬਾਅਦ ਹੀ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਵੀ ਕਾਰਵਾਈ ਦਾ ਬਾਈਕਾਟ ਕਰਕੇ ਬਾਹਰ ਚਲੇ ਗਏ।
ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਪੀਕਰ ਰਾਣਾ ਕੰਵਰਪਾਲ ਸਿੰਘ ਵੱਲੋਂ ਜਿਵੇਂ ਹੀ ਮੁੱਖ ਸ਼ਖਸੀਅਤਾਂ ਨੂੰ ਸਰਧਾਂਜਲੀ ਦੇਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਗਈ ਤਾਂ ਸਾਬਕਾ ਪੁਲਿਸ ਮੁਖੀ ਕੰਵਰ ਪਾਲ ਸਿੰਘ ਗਿੱਲ ਨੂੰ ਸਰਧਾਂਜਲੀ ਨਾ ਦੇਣ ‘ਤੇ ਅਕਾਲੀ ਦਲ ਅੜ ਗਿਆ ਅਤੇ ਸੁਖਬੀਰ ਬਾਦਲ ਸਣੇ ਅਕਾਲੀ ਵਿਧਾਇਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ‘ਤੇ ਸਪੀਕਰ ਕੰਵਰਪਾਲ ਸਿੰਘ ਨੇ ਅਕਾਲੀ ਵਿਧਾਇਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਅਕਾਲੀ ਵਿਧਾਇਕ ਹੰਗਾਮਾ ਕਰਦੇ ਹੋਏ ਸਦਨ ‘ਚੋਂ ਬਾਈਕਾਟ ਕਰਕੇ ਚਲੇ ਗਏ।
ਇਸ ਉਪਰੰਤ ਸਦਨ ਵੱਲੋਂ ਸੰਸਦ ਮੈਂਬਰ ਵਿਨੋਦ ਖੰਨਾ ਅਤੇ ਸੂਬੇ ਦੇ ਸਾਬਕਾ ਪੁਲਿਸ ਮੁਖੀ ਕੰਵਰ ਪਾਲ ਸਿੰਘ ਗਿੱਲ ਤੋਂ ਇਲਾਵਾ ਨਿਸ਼ਾਨ ਸਿੰਘ, ਗੁਰਦੇਵ ਸਿੰਘ ਅਤੇ ਬੰਤਾ ਸਿੰਘ (ਸਾਰੇ ਆਜ਼ਾਦੀ ਘੁਲਾਟੀਏ), ਸ਼ਹੀਦ ਪਰਮਜੀਤ ਸਿੰਘ ਅਤੇ ਇੰਸਪੈਕਟਰ-ਕਮ-ਕੰਪਨੀ ਕਮਾਂਡਰ (ਸੀ.ਆਰ.ਪੀ.ਐਫ) ਰਘੁਬੀਰ ਸਿੰਘ, ਕਾਂਸਟੇਬਲ ਲਵਪ੍ਰੀਤ ਸਿੰਘ, ਖੇਤੀ ਵਿਗਿਆਨੀ ਡਾ. ਦਿਲਬਾਗ ਸਿੰਘ ਅਠਵਾਲ ਅਤੇ ਕਿਰਪਾਲ ਸਿੰਘ ਖੀਰਨੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਥੇ ਹੀ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਦੀ ਅਪੀਲ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਸਪੀਕਰ ਨੂੰ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਜਿਸ ਲਈ ਸਪੀਕਰ ਸਹਿਮਤ ਹੋ ਗਏ।
ਮੁੱਖ ਝਲਕੀਆਂ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਦਨ ਵਿੱਚ ਆਉਂਦੇ ਸਾਰ ਹੀ ਆਪ ਵਿਧਾਇਕਾਂ ਕੋਲ ਜਾ ਕੇ ਖ਼ੁਦ ਹੱਥ ਮਿਲਾਇਆ, ਜਿਸ ਨੂੰ ਦੇਖ ਕੇ ਆਪ ਵਿਧਾਇਕ ਉਤਸ਼ਾਹਿਤ ਹੋ ਗਏ।
ਆਪ ਤੋਂ ਬਾਅਦ ਜਿਵੇਂ ਹੀ ਅਮਰਿੰਦਰ ਸਿੰਘ ਸੁਖਬੀਰ ਬਾਦਲ ਵੱਲ ਗਏ ਤਾਂ ਸਾਰੇ ਅਕਾਲੀ ਵਿਧਾਇਕ ਸੀਟਾਂ ਤੋਂ ਖੜ੍ਹੇ ਹੋ ਕੇ ਅਮਰਿੰਦਰ ਸਿੰਘ ਨੂੰ ਮਿਲਣ ਲਈ ਖੁਦ ਅੱਗੇ ਆ ਗਏ।
ਅਮਰਿੰਦਰ ਸਿੰਘ ਦੀ ਪਹਿਲ ਨੂੰ ਦੇਖ ਕੇ ਸੁਖਬੀਰ ਬਾਦਲ ਵੀ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵਧਾਈ ਦੇਣ ਲਈ ਉਨ੍ਹਾਂ ਦੀਆਂ ਸੀਟਾਂ ਵਲ ਚਲੇ ਗਏ।
ਸੁਖਬੀਰ ਬਾਦਲ ਨਾਲ ਸਾਰੇ ਕਾਂਗਰਸੀ ਮੰਤਰੀਆਂ ਨੇ ਖੜ੍ਹੇ ਹੋ ਕੇ ਹੱਥ ਮਿਲਾਇਆ ਪਰ ਮਨਪ੍ਰੀਤ ਆਪਣੀ ਸੀਟ ਤੋਂ ਨਹੀਂ ਉੱਠੇ ਤੇ ਚੰਗੀ ਤਰ੍ਹਾਂ ਹੱਥ ਵੀ ਨਹੀਂ ਮਿਲਾਇਆ।