Parminder Dhindsa - Sach Kahoon Punjabi
ਮੁਲਾਜ਼ਮਾਂ ਨੂੰ ਬਜਟ ਵਾਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੱਦਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਸਾਬਕਾ ਚੇਅਰਮੈਂਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੂੰ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਮਨਾ ਲਿਆ ਗਿਆ ਹੈ ਅਤੇ ਰੱਖੜਾ ਦੇ ਗਿਲੇ ਸ਼ਿਕਵੇ ਦੂਰ ਕਰ ਦਿੱਤੇ ਗਏ ਹਨ। ਇਸ ਮੌਕੇ ਰਣਧੀਰ ਰੱਖੜਾ ਦੇ ਘਰ ਪੁੱਜੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਤੇ ਉਹਨਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਅਕਾਲੀ ਸਰਕਾਰ  ਅਤੇ ਪਾਰਟੀ ਵੱਲੋਂ ਲਏ ਹਰ ਫੈਸਲੇ ਵਿਚ ਸ਼ਾਮਲ ਸਨ ਤੇ ਉਹਨਾਂ ਵੱਲੋਂ ਅਕਾਲੀ ਦਲ ਖਿਲਾਫ  ਕੂੜ ਪ੍ਰਚਾਰ ਮੁਹਿੰਮ ਵਿੱਢਣਾ ਮੰਦਭਾਗਾ ਹੈ।
ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਸੁਰਜੀਤ ਸਿੰਘ ਰੱਖੜਾ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਸੰਗਰੂਰ ਵਿਖੇ ਇਕੱਠ ਦੇ ਦਾਅਵੇ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਇਹ ਇਕ ਪਾਰਟੀ ਦਾ ਨਹੀਂ ਬਲਕਿ ਕਈ ਪਾਰਟੀਆਂ ਦਾ ਇਕੱਠ ਸੀ ਜਿਸਦੀ ਹਮਾਇਤ ਕਾਂਗਰਸ ਪਾਰਟੀ ਕਰ ਰਹੀ ਸੀ। ਉਹਨਾਂ ਕਿਹਾ ਕਿ ਢੀਂਡਸਾ ਪਰਿਵਾਰ ਨੇ ਪਿਛਲੇ 40 ਸਾਲਾਂ ਤੋਂ ਸੰਗਰੂਰ ‘ਚ ਅਕਾਲੀ ਦਲ ਦੀ ਕਮਾਂਡ ਸੰਭਾਲੀ ਹੋਈ ਸੀ। ਉਹਨਾਂ ਕਿਹਾ ਕਿ ਉਹ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਥਾਨਕ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਵਧਾਈ ਦੇਣਾ ਚਾਹੁੰਦੇ ਹਨ ਜਿਹਨਾਂ ਨੇ ਰੈਲੀ ਲਈ ਵਧੀਆ ਪ੍ਰਬੰਧ ਕੀਤੇ।
ਇੱਕ ਸਵਾਲ ਦੇ ਜਵਾਬ ਵਿੱਚ ਮਜੀਠੀਆ ਨੇ ਮੁਲਾਜ਼ਮਾਂ ਤੇ ਕਾਂਗਰਸ ਸਰਕਾਰ ਤੋਂ ਪੀੜਤ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ 28 ਫਰਵਰੀ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਜਿਸ ਦਿਨ ਵਿੱਤ ਮੰਤਰੀ ਬਜਟ ਪੇਸ਼ ਕਰਨਗੇ। ਉਹਨਾਂ ਕਿਹਾ ਕਿ ਜੋ ਲੋਕ ਸਰਕਾਰ ਤੋਂ ਪੀੜਤ ਹਨ
ਉਹਨਾਂ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਾ ਚਾਹੀਦਾ ਹੈ ਤਾਂ ਕਿ ਏਅਰਕੰਡੀਸ਼ਨਰਾਂ ਵਿਚ ਅੰਦਰ ਬੈਠੇ ਲੋਕਾਂ ਨੂੰ ਉਹਨਾਂ ਦੀ ਪੀੜ ਤੇ ਹਾਲਤ ਦਾ ਪਤਾ ਲੱਗ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਅਜੈ ਥਾਪਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਪ੍ਰਧਾਨ ਇੰਦਰਜੀਤ ਸਿੰਘ ਰੱਖੜਾ, ਸਰਬਜੀਤ ਸਿੰਘ ਝਿੰਜਰ, ਜਸਪਾਲ ਸਿੰਘ ਬਿੱਟੂ ਚੱਠਾ, ਸੁਖਵਿੰਦਰਪਾਲ ਸਿੰਘ ਮਿੰਟਾ, ਨਿਰਮਲ ਸਿੰਘ ਰੀਹਲ,  ਜੋਗਿੰਦਰ ਸਿੰਘ ਲਵਲੀ ਬਵੇਜਾ, ਅਮਨ ਬਵੇਜਾ ਤੇ ਹੋਰ ਆਗੂ ਮੌਜੂਦ ਸਨ।
ਆਦਰਸ਼ ਦੀ ਥਾਂ ਵਿਹਲਾ ਮੁੱਖ ਮੰਤਰੀ ਰੱਖ ਲੈਣਾ ਚਾਹੀਦਾ
ਇੱਕ ਪ੍ਰਾਈਵੇਟ ਸੰਸਥਾ ਵੱਲੋਂ ਮੁੱਖ ਮੰਤਰੀ ਨੂੰ ਦਿੱਤੇ ਐਵਾਰਡ ਦਾ ਮਖੌਲ ਉਡਾਉਂਦਿਆਂ ਅਕਾਲੀ ਨੇਤਾ ਨੇ ਕਿਹਾ ਕਿ ਇਸਦਾ ਨਾਂਅ ਆਦਰਸ਼ ਸੀ ਐਮ ਦੀ ਥਾਂ ਵਿਹਲਾ ਮੁੱਖ ਮੰਤਰੀ ਰੱਖ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜਿਹੜਾ ਮੁੱਖ ਮੰਤਰੀ ਲੋਕਾਂ ‘ਚ ਵਿਚਰਦਾ ਨਹੀਂ, ਉਸ ਨੂੰ ਕਿਸ ਗੱਲ ਦਾ ਅਵਾਰਡ ਦਿੱਤਾ ਗਿਆ ਹੈ।  ਉਹਨਾਂ ਕਿਹਾ ਕਿ ਸੱਚਾਈ ਦਰਸਾਉਂਦਾ ਅਜਿਹਾ ਐਵਾਰਡ ਮਿਲਣ ‘ਤੇ ਪੰਜਾਬੀ ਬਹੁਤ ਖੁਸ਼ੀ ਮਨਾਉਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਢੀਂਡਸਾ ਪਰਿਵਾਰ ਦੀ ਸਿਆਸੀ ਪਰਖ਼ ਦੀ ਘੜੀ ਅੱਜ
ਨਾਜ ਮੰਡੀ ‘ਚ ਹੋਣ ਵਾਲੀ ਰੈਲੀ ਲਈ ਵੱਡੇ ਪੰਡਾਲ ‘ਚ ਲਾਈਆਂ 15 ਹਜ਼ਾਰ ਕੁਰਸੀਆਂ
ਚਾਹ ਪਾਣੀ, ਲੰਗਰ ਦੇ ਪ੍ਰਬੰਧ, ਆਗੂ ਕਰਦੇ ਰਹੇ ਨੇ ਦਿਨ ਰਾਤ ਡਿਊਟੀਆਂ
ਸੰਗਰੂਰ, (ਗੁਰਪ੍ਰੀਤ ਸਿੰਘ)। ਢੀਂਡਸਾ (Dhindsa) ਪਰਿਵਾਰ ਦੀ ਸਿਆਸੀ ਪ੍ਰੀਖਿਆ ਦੀ ਘੜੀ ਆ ਗਈ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਣ ਤੋਂ ਬਾਅਦ ਢੀਂਡਸਾ ਪਰਿਵਾਰ ਵੱਲੋਂ ਅੱਜ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ। ਸੰਗਰੂਰ ਦੀ ਅਨਾਜ ਮੰਡੀ ਦੇ ਵੱਡੇ ਫੜ ਵਿੱਚ ਹੋਣ ਵਾਲੀ ਇਸ ਰੈਲੀ ਲਈ ਢੀਂਡਸਾ ਪਰਿਵਾਰ ਅਤੇ ਉਨਾਂ ਦੇ ਹਮਾਇਤੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ। ਢੀਂਡਸਾ ਪਰਿਵਾਰ ਨੇ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੇ ਪਿੰਡ-ਪਿੰਡ ਤੇ ਹਲਕਿਆਂ ਵਿੱਚ ਜਾ ਕੇ ਆਪਣੇ ਹਮਾਇਤੀਆਂ ਨੂੰ ਰੈਲੀ ਲਈ ਲਾਮਬੰਦ ਕੀਤਾ ਹੋਇਆ ਹੈ।
ਰੈਲੀ ਦੇ ਅਗਾਊਂ ਪ੍ਰਬੰਧਾਂ ਦੀ ਜਾਣਕਾਰੀ ਲਈ ਇਸ ਪ੍ਰਤੀਨਿਧ ਵੱਲੋਂ ਰੈਲੀ ਵਾਲੇ ਸਥਾਨ ਦਾ ਦੌਰਾ ਕੀਤਾ ਤਾਂ ਉੱਥੇ ਦਰਜ਼ਨਾਂ ਦੀ ਗਿਣਤੀ ਵਿੱਚ ਢੀਂਡਸਾ ਹਮਾਇਤੀ ਆਗੂ ਮੌਜ਼ੂਦ ਸਨ। ਅਨਾਜ ਮੰਡੀ ਦੇ ਤਕਰੀਬਨ 3 ਏਕੜ ਪੰਡਾਲ ‘ਚ ਵੱਡਾ ਟੈਂਟ ਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਰੈਲੀ ਦੇ ਪ੍ਰਬੰਧ ਵੇਖ ਰਹੇ ਅਕਾਲੀ ਆਗੂ ਜਸਵਿੰਦਰ ਸਿੰਘ ਪ੍ਰਿੰਸ, ਸੰਦੀਪ ਦਾਨੀਆ, ਵਿਜੈ ਲੰਕੇਸ਼ ਨੇ ਦੱਸਿਆ ਕਿ ਰੈਲੀ ਦੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਵਿੱਚ ਰਿਕਾਰਡ ਤੋੜ ਇਕੱਠ ਹੋਵੇਗਾ ਜਿਸ ਕਾਰਨ ਉਹ ਪ੍ਰਬੰਧ ਪੂਰੇ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਾਰੇ ਪੰਡਾਲ ਵਿੱਚ 15 ਹਜ਼ਾਰ ਦੇ ਕਰੀਬ ਕੁਰਸੀਆਂ ਲਾ ਦਿੱਤੀਆਂ ਗਈਆਂ ਹਨ। ਸਟੇਜ ਤੋਂ ਥੋੜਾ ਅੱਗੇ ਹੇਠਾਂ ਬੈਠਣ ਵਾਲਿਆਂ ਲਈ ਦਰੀਆਂ ਵਿਛਾਈਆਂ ਗਈਆਂ ਹਨ, ਇਸ ਤੋਂ ਇਲਾਵਾ ਇੱਕ ਮੇਨ ਸਟੇਜ ਤਿਆਰ ਕੀਤੀ ਗਈ ਹੈ ਢਾਡੀ-ਰਾਗੀਆਂ ਵਾਸਤੇ ਛੋਟੀ ਸਟੇਜ ਲਾਈ ਗਈ ਹੈ। ਪ੍ਰਿੰਸ ਨੇ ਦੱਸਿਆ ਕਿ ਰੈਲੀ ਵਿੱਚ ਪਹੁੰਚਣ ਵਾਲੇ ਲੋਕਾਂ ਦੀ ਹਰ ਸੁਵਿਧਾ ਦਾ ਪੂਰਾ ਧਿਆਨ ਰੱਖਿਆ ਗਿਆ ਹੈ। ਪਿਛਲੇ ਪਾਸੇ ਦੋ ਵੱਡੀਆਂ ਐਲਸੀਡੀਜ਼ ਲਾਈਆਂ ਜਾਣਗੀਆਂ ਤਾਂ ਜੋ ਪਿੱਛੇ ਬੈਠਣ ਵਾਲੇ ਲੋਕਾਂ ਨੂੰ ਵੀ ਸਟੇਜ ਦੀ ਸਾਰੀ ਕਾਰਵਾਈ ਪਤਾ ਲੱਗਦੀ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵੱਲੋਂ ਕੀਤੀ ਗਈ ਰੈਲੀ ਤੋਂ ਦੁੱਗਣਾ ਇਕੱਠ ਇਸ ਰੈਲੀ ਵਿੱਚ ਹੋਵੇਗਾ।
ਰੈਲੀ ਸਾਬਤ ਕਰੇਗੀ ਕਿ ਲੋਕ ਕਿਹੜੀ ਪਾਰਟੀ ਦੇ ਨਾਲ ਹਨ : ਪਰਮਿੰਦਰ ਢੀਂਡਸਾ
ਸੰਗਰੂਰ: 23 ਫਰਵਰੀ ਦੀ ਰੈਲੀ ਦੀ ਕਵਰੇਜ਼ ਲਈ ਸੱਦਾ ਪੱਤਰ ਦੇਣ ਲਈ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸੰਗਰੂਰ ਦੇ ਸਮੂਹ ਪੱਤਰਕਾਰ ਭਾਈਚਾਰੇ ਦੀ ਆਓ ਭਗਤ ਕੀਤੀ। ਉਨਾਂ ਇੱਕ ਨਿੱਜੀ ਹੋਟਲ ਵਿਖੇ ਪ੍ਰੈਸ ਕਾਨਫਰੰਸ ਵੀ ਕੀਤੀ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਨੇ ਆਖਿਆ ਕਿ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ ਜੁੜਨ ਜਾ ਰਿਹਾ ਹੈ। ਉਨਾਂ ਕਿਹਾ ਕਿ ਕੱਲ ਸੰਗਰੂਰ ਵਿਖੇ ਹੋਣ ਵਾਲੇ ਇਕੱਠ ਨੇ ਸਾਬਤ ਕਰ ਦੇਣਾ ਹੈ ਕਿ ਕਿਹੜਾ ਦਲ ਪੰਥਕ ਸਿਧਾਂਤਾਂ ‘ਤੇ ਪਹਿਰਾ ਦੇਣ ਵਾਲਾ ਹੈ।
ਉਨਾਂ ਕਿਹਾ ਕਿ ਜਿਸ ਤਰਾਂ ਦਾ ਲੋਕਾਂ ਵੱਲੋਂ ਉਤਸ਼ਾਹ ਸਾਹਮਣੇ ਆ ਰਿਹਾ ਹੈ, ਉਸ ਤੋਂ ਸਾਬਤ ਹੋ ਰਿਹਾ ਹੈ ਕਿ ਇਹ ਰੈਲੀ ਸੰਗਰੂਰ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ। ਉਨਾਂ ਕਿਹਾ ਕਿ ਅਸੀਂ ਉਸੇ ਥਾਂ ‘ਤੇ ਰੈਲੀ ਕਰ ਰਹੇ ਹਾਂ ਜਿੱਥੇ ਕੁਝ ਦਿਨ  ਪਹਿਲਾਂ ਅਕਾਲੀ ਦਲ ਬਾਦਲ ਵੱਲੋਂ ਕੀਤੀ ਗਈ ਸੀ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਲੋਕ ਕਿਹੜੀ ਪਾਰਟੀ ਦੇ ਨਾਲ ਖੜੇ ਹਨ। ਉਨਾਂ ਇਹ ਵੀ ਕਿਹਾ ਕਿ ਇਸ ਰੈਲੀ ਵਿੱਚ ਸਿਰਫ਼ ਜ਼ਿਲਾ ਸੰਗਰੂਰ ਦਾ ਇਕੱਠ ਹੀ ਹੋਵੇਗਾ ਜਦੋਂ ਕਿ ਬਾਦਲ ਦਲ ਵੱਲੋਂ ਕੀਤੀ ਰੈਲੀ ਵਿੱਚ ਸਾਰੇ ਪੰਜਾਬ ਵਿੱਚੋਂ ਲੋਕ ਇਕੱਠੇ ਕੀਤੇ ਗਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਬੀਰ ਹੁਣ ਢੀਂਡਸਾ ‘ਤੇ ਕਾਰਵਾਈ ਦੇ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਅਕਾਲੀ ਆਗੂ
ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਪਾਰਟੀ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ‘ਤੇ ਕਾਰਵਾਈ ਸਬੰਧੀ ਲਏ ਫੈਸਲੇ ਤੋਂ ਬਾਅਦ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਉਠਿਆ ਵਿਰੋਧ ਦਿਨੋਂ ਦਿਨ ਤੇਜੀ ਫੜ੍ਹਦਾ ਜਾ ਰਿਹਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਗੇ ਵੱਡੀ ਮੁਸੀਬਤ ਖੜ੍ਹੀ ਹੋਣ ਦਾ ਸੰਕੇਤ ਦਿੰਦਾ ਪ੍ਰਤੀਤ ਹੋ ਰਿਹਾ ਹੈ।
ਸੁਖਬੀਰ ਬਾਦਲ ਗੰਭੀਰ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਆਗੂ
ਫੈਸਲੇ ਦੇ ਵਿਰੋਧ ਦੀ ਕੜੀ ਵਿੱਚ ਮਾਲਵਾ ਹਲਕੇ ਨਾਲ ਸਬੰਧਤ ਸੂਬੇ ਦੇ ਵੱਖ-ਵੱਖ ਸੂਬਾ ਪੱਧਰ ਦੇ ਸੀਨੀਅਰ ਆਗੂਆਂ ਵੱਲੋਂ ਉਪਰੋਕਤ ਫੈਸਲੇ ਦਾ ਵਿਰੋਧ ਤਿੱਖੇ ਸ਼ਬਦਾਂ ਵਿੱਚ ਪ੍ਰਗਟਾਉਂਦਿਆਂ ਸਿੱਧੇ ਸੰਕੇਤ ਦਿੱਤੇ ਗਏ ਹਨ ਕਿ ਸ. ਢੀਂਡਸਾ ‘ਤੇ ਕਾਰਵਾਈ ਮਗਰੋਂ ਪ੍ਰਧਾਨ ਸੁਖਬੀਰ ਬਾਦਲ ਗੰਭੀਰ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਸ. ਅਜੀਤ ਸਿੰਘ ਚੰਦੂਰਾਈਆਂ ਸਾਬਕਾ ਸੂਚਨਾ ਕਮਿਸ਼ਨਰ, ਸ. ਸੁਖਵੰਤ ਸਿੰਘ ਸਰਾਓ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਜਥੇਦਾਰ ਗੁਰਬਚਨ ਸਿੰਘ ਬਚੀ ਸਾਬਕਾ ਏ.ਐਮ., ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਜੈਪਾਲ ਸਿੰਘ ਮੰਡੀਆ ਸ਼੍ਰੋਮਣੀ ਕਮੇਟੀ ਮੈਂਬਰ, ਜਥੇਦਾਰ ਹਰਦੇਵ ਸਿੰਘ ਰੋਗਲਾ ਸ਼੍ਰੋਮਣੀ ਕਮੇਟੀ ਮੈਂਬਰ, ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਮੰਤਰੀ ਅਬਦੁੱਲ ਗੱਫਾਰ ਅਤੇ ਸਤਿਗੁਰ ਸਿੰਘ ਨਮੋਲ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਨੇ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਨੂੰ ਉੱਚੇ ਮੁਕਾਮ ਤੱਕ ਲੈ ਕੇ ਜਾਣ ਵਾਲੇ ਮੂਹਰਲੀ ਕਤਾਰ ਦੇ ਆਗੂ ਹਨ,
ਜਿਨ੍ਹਾਂ ਨੇ ਆਪਣੇ ਜੀਵਨ ਵਿੱਚ ਅਨੇਕਾਂ ਕੁਰਬਾਨੀਆਂ ਦੇ ਕੇ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ ਅਤੇ ਹਮੇਸ਼ਾ ਹੱਕ-ਸੱਚ ਦੀ ਆਵਾਜ ਨੂੰ ਬੁਲੰਦ ਕੀਤਾ ਹੈ। ਢੀਂਡਸਾ ਦੇ ਪੰਜਾਬੀ ਜਗਤ ਵਿੱਚ ਲੱਖਾਂ ਸਮਰੱਥਕ ਹਨ, ਜੋ ਸੁਖਦੇਵ ਸਿੰਘ ਢੀਂਡਸਾ ਦੀ ਸੋਚ ਦੇ ਨਾਲ ਡੱਟ ਕੇ ਖੜ੍ਹੇ ਹਨ। ਉਨ੍ਹਾਂ ‘ਤੇ ਕਾਰਵਾਈ ਕਰਨ ਦੇ ਲਏ ਫੈਸਲੇ ਨਾਲ ਲੱਖਾਂ ਦੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਦੀ ਲਹਿਰ ਹੈ।
ਆਗੂਆਂ ਨੇ ਕਿਹਾ ਕਿ ਜੇਕਰ ਸ. ਸੁਖਦੇਵ ਸਿੰਘ ਢੀਂਡਸਾ
ਵਰਗੇ ਸੀਨੀਅਰ ਆਗੂ ਅਤੇ ਉਨ੍ਹਾਂ ਦੇ ਸਪੁੱਤਰ ਸ. ਪਰਮਿੰਦਰ ਸਿੰਘ ਢੀਂਡਸਾ ‘ਤੇ ਕਾਰਵਾਈ ਨੂੰ ਅਮਲੀ ਰੂਪ ਦਿੱਤਾ ਜਾਂਦਾ ਹੈ ਤਾਂ ਬਾਦਲ ਪਰਿਵਾਰ ਦੇ ਸਿਆਸੀ ਪਤਨ ਦਾ ਮੁੱਢ ਬੱਝ ਜਾਵੇਗਾ। ਆਗੂਆਂ ਨੇ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਅਕਾਲੀ ਦਲ ਦੇ ਕੁਝ ਕੁ ਆਗੂਆਂ ਵੱਲੋਂ ਢੀਂਡਸਾ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝ ਬਾਰੇ ਦਿੱਤੇ ਬਿਆਨ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਬਾਦਲ ਪਰਿਵਾਰ ਦੀ ਸਾਂਝ ਜੱਗ ਜਾਹਿਰ ਹੋ ਚੁੱਕੀ ਹੈ। ਬਾਦਲ ਹਮਾਇਤ ਉਕਤ ਆਗੂ ਅਜਿਹੇ ਬਿਆਨ ਦੇ ਕੇ ਬਾਦਲ ਪਰਿਵਾਰ ਦੀਆਂ ਨਾਕਾਮੀਆਂ ਅਤੇ ਗਲਤੀਆਂ ਉਪਰ ਪਰਦਾ ਪਾਉਣ ਦੀ ਕੋਸ਼ਿਸ ਵਿੱਚ ਹਨ। ਉਨ੍ਹਾਂ ਲੋਕਾਂ ਨੂੰ ਬਾਦਲ ਹਮਾਇਤੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿ ਕੇ ਸਰਬਤ ਦੇ ਭਲੇ ਲਈ ਸ. ਢੀਂਡਸਾ ਦਾ
ਸਾਥ ਦੇਣ ਦੀ ਅਪੀਲ ਵੀ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
‘ਅਸੀਂ ਦੋਵੇਂ ਪਾਰਟੀ ਨੂੰ ਦੇਵਾਂਗੇ ਸਪੱਸ਼ਟੀਕਰਨ’ : Parminder Dhindsa
ਲਹਿਰਾਗਾਗਾ, (ਤਰਸੇਮ ਸਿੰਘ ਬਬਲੀ) ਸ੍ਰੋਮਣੀ ਅਕਾਲੀ ਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਮੈਨੂੰ (Parminder Dhindsa) ਪਾਰਟੀ ‘ਚੋਂ ਮੁਅੱਤਲ ਕਰਨ ਦਾ ਨੋਟਿਸ ਜਾਰੀ ਕਰਕੇ ਸਾਡੇ ਨਾਲ ਧੱਕਾ ਕੀਤਾ ਗਿਆ ਹੈ ਪਰ ਅਸੀਂ ਪਾਰਟੀ ਚ ਰਹਿ ਕੇ ਪਾਰਟੀ ਦੀ ਬਿਹਤਰੀ ਲਈ ਆਖਰੀ ਦਮ ਤੱਕ ਕੰਮ ਕਰਦੇ ਰਹਾਂਗੇ। ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼ਹਿਰ ਦੇ ਵੱਖ-ਵੱਖ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹੋਣ ਉਪਰੰਤ ਵਿਸੇਸ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ, ਨੋਟਿਸ ਮਿਲਣ ਤੋਂ ਬਾਅਦ ਉਹ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਪਾਰਟੀ ਨੂੰ ਆਪਣਾ ਸਪੱਸ਼ਟੀਕਰਨ ਜ਼ਰੂਰ ਦੇਣਗੇ ਕਿਉਂਕਿ ਉਨ੍ਹਾਂ ਨੇ ਪਾਰਟੀ ਜਾਂ ਕਿਸੇ ਵਿਅਕਤੀ ਵਿਸ਼ੇਸ਼ ਵਿਰੋਧੀ ਕੋਈ ਕਾਰਵਾਈ ਨਹੀਂ ਕੀਤੀ ਬਲਕਿ ਪਹਿਲਾਂ ਪਾਰਟੀ ਦੇ ਅੰਦਰ ਬੈਠ ਕੇ ਪਾਰਟੀ ਦੀਆਂ ਨੀਤੀਆਂ ਸੁਧਾਰਨ ਲਈ ਆਵਾਜ਼ ਉਠਾਉਂਦੇ ਰਹੇ ਪਰ ਜਦ ਪਾਰਟੀ ‘ਚ ਉਨ੍ਹਾਂ ਦੇ ਸੁਝਾਵਾਂ ਨੂੰ ਨਜਰਅੰਦਾਜ ਕੀਤਾ ਗਿਆ ਤਾਂ ਉਨ੍ਹਾਂ ਨੂੰ ਜਨਤਕ ਤੌਰ ‘ਤੇ ਆਪਣੀ ਗੱਲ ਕਹਿਣ ਲਈ ਮਜ਼ਬੂਰ ਹੋਣਾ ਪਿਆ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਇਸ ਹਰਕਤ ਨਾਲ ਸਪੱਸ਼ਟ ਹੋ ਗਿਆ ਹੈ
ਕਿ ਪਾਰਟੀ ‘ਚ ਕਿਸੇ ਨੂੰ ਆਪਣੀ ਗੱਲ ਕਹਿਣ ਦੀ ਕੋਈ ਆਜ਼ਾਦੀ ਨਹੀਂ,
ਜੇ ਕੋਈ ਆਗੂ ਗੱਲ ਕਰਨ ਦੀ ਹਿੰਮਤ ਕਰਦਾ ਹੈ ਤਾਂ ਉਸ ਨੂੰ ਪਾਰਟੀ ਵਿਰੋਧੀ ਕਰਾਰ ਦੇ ਦਿੱਤਾ ਜਾਂਦਾ ਹੈ ।
ਉਨ੍ਹਾਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਾਰਟੀ ਅੰਦਰ ਪਾਰਦਰਸ਼ੀ ਬਣਾਉਣ ਦਾ ਉਪਰਾਲਾ ਹੀ ਕੀਤਾ ਹੈ
ਜੋ ਕਿ ਆਉਣ  ਵਾਲੇ ਸਮੇਂ ਦੇ ਵਿੱਚ ਵੀ ਜਾਰੀ ਰਹੇਗਾ ।
ਪਾਰਟੀ ਦੇ ਸਪਸ਼ਟੀਕਰਨ ਤੋਂ ਸੰਤੁਸ਼ਟ ਨਾ ਹੋਣ ਤੇ ਉਨ੍ਹਾਂ ਕਿਹਾ ਕਿ ਪਾਰਟੀ ਕੀ ਰੁੱਖ ਅਪਣਾਏਗੀ
ਉਸ ਤੋਂ ਬਾਅਦ ਉਹ ਮਿਲ ਬੈਠ ਕੇ ਕੋਈ ਸਖਤ ਫੈਸਲਾ ਲੈਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਟਕਸਾਲੀ ਅਕਾਲੀ ਆਗੂਆਂ ਵੱਲੋਂ ਦਿੱਲੀ ਵਿੱਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਜਰੂਰ ਸ਼ਾਮਲ ਹੋਣਗੇ ਪਰ ਪੰਜਾਬ ਵਿੱਚੋ ਉਨ੍ਹਾਂ ਦੇ ਸਮਰਥਕ ਨਹੀਂ ਜਾਣਗੇ ।ਸ ਢੀਂਡਸਾ ਨੇ ਨਵੀਂ ਪਾਰਟੀ ਬਣਾਉਣ ਜਾਂ ਕਿਸੇ ਹੋਰ ਪਾਰਟੀ ਵਿੱਚ ਜਾਣ ਤੋਂ ਫਿਲਹਾਲ ਸਪੱਸ਼ਟ ਇਨਕਾਰ ਕਰਦਿਆਂ ਕਿਹਾ ਕਿ ਬਾਕੀ ਸਭ ਪਾਰਟੀ ਦੇ ਫੈਸਲੇ ਤੇ ਨਿਰਭਰ ਕਰੇਗਾ । ਉਨ੍ਹਾਂ ਦੇ ਸਮਰਥਕਾਂ ਵਿੱਚ ਪੂਰਾ ਉਤਸ਼ਾਹ ਤੇ ਜੋਸ਼ ਹੈ। ਇਸ ਮੌਕੇ ਪੀ ਏ ਵਰਿੰਦਰਪਾਲ ਸਿੰਘ ਟੀਟੂ  ,ਜਨਰਲ ਕੌਂਸਲ ਦੇ ਮੈਂਬਰ ਚਮੇਲਾ ਰਾਮ ਠੇਕੇਦਾਰ, ਜ਼ਿਲ੍ਹਾ ਉਪ ਪ੍ਰਧਾਨ ਅਸ਼ਵਨੀ ਸ਼ਰਮਾ ,ਕੌਂਸਲਰ ਜਗਦੀਸ ਰਾਏ ਠੇਕੇਦਾਰ, ਯੂਥ ਆਗੂ ਆਸ਼ੂ ਜਿੰਦਲ , ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ੍ਰੀਮਤੀ ਬਲਵਿੰਦਰ ਕੌਰ ,ਰਾਜ ਕੁਮਾਰ ਗਰਗ, ਮਨੀਸ਼ ਕੁਮਾਰ ਕੋਹਰੀਆ ,ਗੁਰਮੀਤ ਸਿੰਘ ਖਾਈ,ਕੇਵਲ ਕ੍ਰਿਸ਼ਨ ਸਿੰਗਲਾ, ਜਸਵੰਤ ਸਿੰਘ ਹੈਪੀ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਢੀਂਡਸਾ ਪਿਓ ਪੁੱਤ ਅਕਾਲੀ ਦਲ ‘ਚੋਂ ਮੁਅੱਤਲ
ਚੰਡੀਗੜ੍ਹ,  (ਸੱਚ ਕਹੂੰ ਨਿਊਜ਼) ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਚੱਲੀ ਮੈਰਾਥਨ ਮੀਟਿੰਗ ਦੌਰਾਨ ਕੋਰ ਕਮੇਟੀ ਵੱਲੋਂ ਅਕਾਲੀ ਦਲ ਦੇ ਬਾਗੀ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਹੈ ਇਸ ਦੌਰਾਨ ਹੀ ਪਾਰਟੀ ਵੱਲੋਂ ਉਨ੍ਹਾਂ ਨੂੰ ਦੋ ਹਫਤਿਆਂ ਦਾ ਸਮਾਂ ਦਿੰਦਿਆਂ ਆਪਣਾ ਜਵਾਬ ਦੇਣ ਲਈ ਵੀ ਕਿਹਾ ਗਿਆ ਹੈ ਜਾਣਕਾਰੀ ਅਨੁਸਾਰ ਕੋਰ ਕਮੇਟੀ ਦੀ ਇਹ ਮੀਟਿੰਗ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਕੋਰ ਕਮੇਟੀ ਵੱਲੋਂ ਫ਼ੈਸਲਾ ਲੈਂਦਿਆਂ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰ ਦਿੱਤਾ ਹੈ ਇਸ ਮੀਟਿੰਗ ‘ਚ 2022 ‘ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਕਿਵੇਂ ਤਿਆਰ ਕਰਨਾ ਹੈ ਇਸ ‘ਤੇ ਵੀ ਚਰਚਾ ਕੀਤੀ ਗਈ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਹੀ ਜਾਣਕਾਰੀ ਦਿੱਤੀ ਗਈ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸੰਗਰੂਰ ਇਕਾਈ ਦੀ ਮੀਟਿੰਗ ਹੋਈ ਸੀ
ਜਿਸ ਵਿੱਚ ਸੰਗਰੂਰ ਇਕਾਈ ਦੇ ਅਕਾਲੀ ਦਲ ਦੇ ਆਗੂਆਂ ਵੱਲੋਂ ਮਤਾ ਪਾ ਕੇ ਇਹ ਮੰਗ ਕੀਤੀ ਗਈ ਸੀ ਕਿ ਦੋਵੇਂ ਢੀਂਡਸਿਆਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਜ਼ਿਲ੍ਹਾ ਸੰਗਰੂਰ ਦੇ ਅਜਰਬਰ ਹਨ ਉਨ੍ਹਾਂ ਦੀ ਅਗਵਾਈ ਵਿੱਚ ਹੀ ਇਹ ਸੰਗਰੂਰ ਜ਼ਿਲ੍ਹੇ ਦੀ ਮੀਟਿੰਗ ਹੋਈ ਸੀ ਦੱਸਣਯੋਗ ਹੈ ਕਿ ਸਿਕੰਦਰ ਸਿੰਘ ਮਲੂਕਾ ਕੋਰ ਕਮੇਟੀ ਦੇ ਵੀ ਮੈਂਬਰ ਹਨ ਤੇ ਅੱਜ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਮਲੂਕਾ ਵੱਲੋਂ ਉਕਤ ਮਤੇ ਨੂੰ ਪੇਸ਼ ਕੀਤਾ ਗਿਆ ਜਿਸ ਦੌਰਾਨ ਕੋਰ ਕਮੇਟੀ ਵੱਲੋਂ ਫ਼ੈਸਲਾ ਲੈਂਦਿਆਂ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼੍ਰੋਮਣੀ ਅਕਾਲੀ ਦਲ (ਬ) ‘ਚ ਆਰੰਭ ਹੋਈ ਸਿਧਾਂਤਕ ਲੜਾਈ ‘ਚ ਮੈਂ ਆਪਣੇ ਪਿਤਾ ਦੇ ਨਾਲ : ਪਰਮਿੰਦਰ ਢੀਂਡਸਾ
ਆਪਣੀ ਰਿਹਾਇਸ਼ ਵਿਖੇ ਵਰਕਰਾਂ ਨੂੰ ਵੀ ਕੀਤਾ ਸੰਬੋਧਨ
ਸੰਗਰੂਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਉਠੀਆਂ ਬਗ਼ਾਵਤੀ ਸੁਰਾਂ ਠੱਲ੍ਹਣ ਦਾ ਨਾਂਅ ਨਹੀਂ ਲੈ ਰਹੀਆਂ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਆਰੰਭੀ ਸਿਆਸੀ ਲੜਾਈ ਵਿੱਚ ਅੱਜ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ (Parminder Dhindsa) ਨੇ ਵੀ ਕੁੱਦਣ ਦਾ ਫੈਸਲਾ ਕਰ ਲਿਆ ਹੈ ਅੱਜ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਹੁਣ ਸਿਧਾਂਤ ਨਾਲੋਂ ਨਿੱਜ ਭਾਰੂ ਪੈ ਚੁੱਕੇ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਵੱਲੋਂ ਆਰੰਭ ਕੀਤੀ ਲੜਾਈ ਵਿੱਚ ਉਹ ਪੂਰੀ ਤਰ੍ਹਾਂ ਆਪਣੇ ਪਿਤਾ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਢੀਂਡਸਾ ਨੇ ਅਸਿੱਧੇ ਢੰਗ ਨਾਲ ਸੁਖਬੀਰ ਸਿੰਘ ਬਾਦਲ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਜਿਸ ਤਰ੍ਹਾਂ ਦੀ ਚੋਣ ਪ੍ਰਕ੍ਰਿਆ ਸ਼ੁਰੂ ਹੋਈ ਹੈ, ਉਸ ਸ਼ੱਕੀ ਹੈ ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਪਾਰਟੀ ਪ੍ਰਧਾਨ (ਸੁਖਬੀਰ ਬਾਦਲ) ਦੀ ਚੋਣ ਕੀਤੀ ਗਈ ਹੈ, ਉਹ ਸਹੀ ਨਹੀਂ ਹੈ ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਬਲਾਕ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਹੋਣੀ ਚਾਹੀਦੀ ਸੀ ਇਸ ਪਿੱਛੋਂ ਸੂਬਾ ਪ੍ਰਧਾਨ ਚੁਣਿਆ ਜਾਣਾ ਚਾਹੀਦਾ ਸੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਵੱਲੋਂ ਵੀ ਇਸ ਪ੍ਰਕ੍ਰਿਆ ‘ਤੇ ਸਵਾਲ ਕੀਤਾ ਗਿਆ ਸੀ
ਮੈਂ ਆਪਣੇ ਪਿਤਾ ਤੇ ਹੋਰ ਆਗੂਆਂ ਨਾਲ ਡਟਣ ਦਾ ਫੈਸਲਾ ਆਪਣੇ ਪੱਧਰ ‘ਤੇ ਲਿਆ
ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਮੈਂ ਆਪਣੇ ਪਿਤਾ ਤੇ ਹੋਰ ਆਗੂਆਂ ਨਾਲ ਡਟਣ ਦਾ ਫੈਸਲਾ ਆਪਣੇ ਪੱਧਰ ‘ਤੇ ਲਿਆ ਹੈ ਇਸ ਵਿੱਚ ਉਨ੍ਹਾਂ ‘ਤੇ ਕੋਈ ਦਬਾਅ ਨਹੀਂ ਹੈ, ਉਹ ਪੰਜ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਆਪਣੇ ਮਾੜੇ ਚੰਗੇ ਦਾ ਉਨ੍ਹਾਂ ਨੂੰ ਬਾਖੂਬੀ ਪਤਾ ਹੈ ਉਨ੍ਹਾਂ ਕਿਹਾ ਕਿ ਅਸੀਂ ਅੱਜ ਵੀ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਅਸੀਂ ਹੁਣ ਵੀ ਅਕਾਲੀ ਦਲ ਦੇ ਨਾਲ ਡਟ ਕੇ ਖੜ੍ਹੇ ਰਹਾਂਗੇ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ  ਪਰਮਿੰਦਰ ਨੇ ਕਿਹਾ ਕਿ ਉਹ ਆਪਣੇ ਪਿਤਾ ਤੇ ਹੋਰ ਆਗੂਆਂ (ਟਕਸਾਲੀਆਂ) ਨਾਲ ਗੱਲਬਾਤ ਕਰਕੇ ਆਪਣੀ ਅਗਲੀ ਰਣਨੀਤੀ ਤੈਅ ਕਰਨਗੇ ਅਤੇ ਜੇਕਰ ਉਨ੍ਹਾਂ ਨੂੰ ਕਿਹਾ ਗਿਆ ਤਾਂ ਪੰਜਾਬ ਦੇ ਦੂਜੇ ਜਿਲ੍ਹਿਆਂ ਵਿੱਚ ਵੀ ਇਸ ਸਬੰਧੀ ਸਮਾਗਮ ਕਰਨ ਜਾਣਗੇ
ਇਸ ਤੋਂ ਪਹਿਲਾਂ ਆਪਣੀ ਰਿਹਾਇਸ਼ ‘ਤੇ ਸਮਰਥਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਉਹ ਆਪਣੇ ਪਿਤਾ ਵੱਲੋਂ ਲਏ ਫੈਸਲੇ ਕਾਰਨ ਦੁਚਿੱਤੀ ਵਿੱਚ ਜ਼ਰੂਰ ਸੀ ਪਰ ਕਿਤੇ ਨਾ ਕਿਤੇ ਹਰ ਰੋਜ਼ ਪਿਤਾ ਨਾਲ ਗੱਲਬਾਤ ਹੁੰਦੀ ਸੀ ਕਿ ਹੁਣ ਕਮਜ਼ੋਰ ਹੋ ਰਹੀ ਪਾਰਟੀ ਨੂੰ ਸਿਧਾਂਤਕ ਤੌਰ ‘ਤੇ ਮਜ਼ਬੂਤ ਕਰਨ ਲਈ ਕੁਝ ਨਾ ਕੁਝ ਜ਼ਰੂਰ ਕਰਨਾ ਪਵੇਗਾ ਅਤੇ ਇਸ ਪਿੱਛੋਂ ਫੈਸਲਾ ਲਿਆ ਕਿ ਹੁਣ ਇਸ ਸਿਧਾਂਤਕ ਲੜਾਈ ਵਿੱਚ ਉਹ ਵੀ ਸ਼ਾਮਿਲ ਹੋਣਗੇ
ਆਪਣੀ ਇੱਜ਼ਤ ਕਿਸੇ ਕੀਮਤ ‘ਤੇ ਦਾਅ ‘ਤੇ ਨਹੀਂ ਲਾਉਣੀ
ਪਰਮਿੰਦਰ ਨੇ ਕਿਹਾ ਕਿ ਚਾਹੇ ਹੁਣ ਕੋਈ ਵੀ ਨਤੀਜੇ ਨਿੱਕਲਣ ਹੁਣ ਸਿਰਫ਼ ਸਿਆਸਤ ਇੱਜ਼ਤ ਵਾਸਤੇ ਹੀ ਕਰਨੀ ਹੈ ਆਪਣੀ ਇੱਜ਼ਤ ਕਿਸੇ ਕੀਮਤ ‘ਤੇ ਦਾਅ ‘ਤੇ ਨਹੀਂ ਲਾਉਣੀ ਉਨ੍ਹਾਂ ਕਿਹਾ ਕਿ ਉਹਨਾਂ ਆਪਣੀ ਜ਼ਮੀਰ ਨਾਲ ਫੈਸਲਾ ਕੀਤਾ ਹੈ ਅਤੇ ਹੁਣ ਪਿੱਛੇ ਨਹੀਂ ਹਟਾਂਗਾ ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਅਹੁਦੇ ਦੀ ਕੋਈ ਝਾਕ ਨਹੀਂ ਅਤੇ ਨਾ ਹੀ ਸਾਨੂੰ ਕਿਸੇ ਨਾਲ ਨਿੱਜੀ ਰੰਜਿਸ਼ ਹੈ ਇਸ ਮੌਕੇ ਗੁਰਬਚਨ ਸਿੰਘ ਬਚੀ, ਸੁਖਵੰਤ ਸਿੰਘ ਸਰਾਓ, ਹਰਦੇਵ ਸਿੰਘ ਰੋਗਲਾ, ਸਤਗੁਰ ਸਿੰਘ ਨਮੋਲ, ਹਰਦੇਵ ਸਿੰਘ ਝਨੇੜੀ, ਸੁਖਚੈਨ ਸਿੰਘ ਜੈਨਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਢੀਂਡਸਾ ਸਮਰਥਕ ਪੁੱਜੇ ਹੋਏ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਰਮਿੰਦਰ ਢੀਂਡਸਾ ਨੇ ਦਿੱਤਾ ਅਸਤੀਫਾ
ਵਿਧਾਨ ਸਭਾ ‘ਚ ਅਕਾਲੀ ਦਲ ਦੇ ਨੇਤਾ ਵਜੋਂ ਦਿੱਤਾ ਅਸਤੀਫਾ
ਸੁਖਬੀਰ ਬਾਦਲ ਨੇ ਮਨਜੂਰ ਕੀਤਾ ਅਸਤੀਫਾ
ਚੰਡੀਗੜ੍ਹ, ਸੱਚ ਕਹੂੰ ਨਿਊਜ਼। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ (Parminder Dhindsa) ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਸੁਖਬੀਰ ਬਾਦਲ ਵੱਲੋਂ ਮਨਜ਼ੂਰ ਵੀ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਤੋਂ ਬਾਅਦ ਪਰਮਿੰਦਰ ਢੀਂਡਸਾ ਨੇ ਇਹ ਕਦਮ ਚੁੱਕਿਆ ਹੈ। ਪਰਮਿੰਦਰ ਨੇ ਅਜੇ ਵਿਧਾਨ ਸਭਾ ਵਿੱਚ ਪਾਰਟੀ ਲੀਡਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਪਰ ਉਹ ਅਕਾਲੀ ਦਲ ਵਿੱਚ ਬਣੇ ਰਹਿਣਗੇ। ਪਰਮਿੰਦਰ ਢੀਂਡਸਾ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ‘ਚ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਧਰਨੇ ‘ਚ ਕਾਂਗਰਸ ਸਰਕਾਰ ‘ਤੇ ਵਰੇ ਅਕਾਲੀ ਆਗੂ
ਮੁੱਖ ਮੰਤਰੀ ਤਿੰਨ ਸਾਲਾਂ ‘ਚ ਸਿਰਫ਼ 6 ਵਾਰ ਆਪਣੇ ਦਫ਼ਤਰ ਗਿਆ: ਸੁਖਬੀਰ ਬਾਦਲ
ਖੁਸ਼ਵੀਰ ਸਿੰਘ ਤੂਰ/ਪਟਿਆਲਾ।ਅਕਾਲੀ ਦਲ ਵੱਲੋਂ ਘਨੌਰ ਦੇ ਪਿੰਡ ਤਖਤੂਮਾਜਰਾ ਦੇ ਮਾਮਲੇ ਵਿੱਚ ਅੱਜ ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਮਿੰਨੀ ਸਕੱਤਰੇਤ ਵਿਖੇ ਧਰਨਾ ਠੋਕ ਕੇ ਕੈਪਟਨ ਸਰਕਾਰ ਨੂੰ ਖੂਬ ਰਗੜੇ ਲਾਏੇ। ਇਸ ਦੌਰਾਨ ਅਕਾਲੀ ਦਲ ਦੇ ਬਾਗੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਤੇ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਗੈਰ-ਹਾਜ਼ਰ ਰਹੇ। ਧਰਨੇ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਪਰਮਿੰਦਰ ਢੀਂਡਸਾ ਉਹਨਾਂ ਤੋਂ ਪ੍ਰਵਾਨਗੀ ਲੈ ਕੇ ਹੀ ਮੁੰਬਈ ਗਏ ਸਨ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਦਾਅਵੇਦਾਰੀਆਂ ਵਿੱਚ ਨਹੀਂ ਪੈਣਾ ਚਾਹੁੰਦੇ। ਪਰਮਿੰਦਰ ਢੀਂਡਸਾ ਦੇ ਪਟਿਆਲਾ ਤੋਂ ਪਾਰਟੀ ਦੇ ਆਬਜ਼ਰਵਰ ਹੋਣ ਸਬੰਧੀ ਪੁੱਛੇ ਜਾਣ ‘ਤੇ ਸੁਖਬੀਰ ਨੇ ਕਿਹਾ ਕਿ ਆਬਜ਼ਰਵਰ ਸਿਰਫ ਚੋਣਾਂ ਵਾਸਤੇ ਨਿਯੁਕਤ ਕੀਤੇ ਗਏ ਸਨ ਤੇ ਚੋਣ ਪ੍ਰਕਿਰਿਆ ਪੂਰੀ ਹੋਣ ਉਪਰੰਤ ਇਹ ਆਬਜ਼ਰਵਰ ਦਾ ਰੋਲ ਆਪਣੇ ਆਪ ਖਤਮ ਹੋ ਗਿਆ ਹੈ।
ਹੁਣ ਆਉਣਾ ਜਾਂ ਨਾ ਆਉਣਾ ਉਹਨਾਂ ਦੀ ਮਰਜ਼ੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਹੋਰ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਇਹ ਹੈ ਕਿ ਉਹ ਆਪਣੇ ਦਫ਼ਤਰ ਲਗਭਗ ਤਿੰਨ ਸਾਲਾਂ ਵਿੱਚ ਸਿਰਫ਼ 6 ਵਾਰ ਹੀ ਗਿਆ ਹੈ। ਜਿਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਪ੍ਰਤੀ ਕਿੰਨਾ ਜਿੰਮੇਵਾਰ ਹੈ।  ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ‘ਚ ਜਾਂਦਾ ਨਹੀਂ ਹੈ ਅਤੇ ਕਾਂਗਰਸੀ ਵਿਧਾਇਕਾਂ ਦੀਆਂ ਧੱਕੇਸ਼ਾਹੀਆਂ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਰੱਖਿਆ ਹੈ।
ਉਹਨਾਂ ਕਿਹਾ ਕਿ ਸਥਿਤੀ ਇਹ ਹੋਈ ਪਈ ਹੈ ਕਿ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪੁਲਿਸ ਨੂੰ ਪਿੰਡ ਤਖਤੂਪੁਰਾ ਦੀ ਇੱਕ ਔਰਤ ਨੂੰ ਚੁੱਕ ਕੇ ਲਿਆਉਣ ਦਾ ਹੁਕਮ ਦੇ ਦਿੱਤਾ ਹੈ ਅਤੇ 42 ਪਿੰਡ ਵਾਸੀਆਂ ਖ਼ਿਲਾਫ ਝੂਠਾ ਪਰਚਾ ਦਰਜ ਕਰਵਾ ਦਿੱਤਾ ਹੈ। ਪਟਿਆਲਾ ਦੇ ਐਸਐਸਪੀ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਅਤੇ ਝੂਠਾ ਕੇਸ ਵਾਪਸ ਲੈਣ ਲਈ ਆਖਦਿਆਂ ਬਾਦਲ ਨੇ ਕਿਹਾ ਕਿ ਜਦੋਂ ਸੂਬੇ ਵਿੱਚ ਅਕਾਲੀ-ਭਾਜਪਾ ਸਰਕਾਰ ਬਣ ਗਈ ਤਾਂ ਲੋਕਾਂ ਖ਼ਿਲਾਫ ਝੂਠੇ ਪਰਚੇ ਦਰਜ ਕਰਨ ਲਈ ਜ਼ਿੰਮੇਵਾਰ ਸਾਰੇ ਪੁਲਿਸ ਅਧਿਕਾਰੀਆਂ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ।
ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਮੁੱਖ ਮੰਤਰੀ ਦੇ ਜ਼ੱਦੀ ਜ਼ਿਲ੍ਹੇ ਅੰਦਰ ਸਿਰਫ ਗੈਰਕਾਨੂੰਨੀ ਰੇਤ ਮਾਇਨਿੰਗ ਅਤੇ ਗੈਰਕਾਨੂੰਨੀ ਸ਼ਰਾਬ ਦਾ ਹੀ ਧੰਦਾ ਨਹੀਂ ਕਰ ਰਹੇ, ਸਗੋਂ ਨਸ਼ਾ ਤਸਕਰਾਂ ਕੋਲੋਂ ਮਹੀਨਾਵਾਰ ਪੈਸੇ ਵੀ ਲੈ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਸਮੇਤ ਇਹਨਾਂ ਸਾਰੇ ਆਗੂਆਂ ਦੀ ਇਹਨਾਂ ਦੇ ਗੈਰਕਾਨੂੰਨੀ ਧੰਦਿਆਂ ਲਈ ਜੁਆਬਦੇਹੀ ਹੋਵੇਗੀ। ਧਰਨੇ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਅੰਦਰ ਅਮਨ-ਕਾਨੂੰਨ ਤਹਿਸ ਨਹਿਸ ਹੋ ਚੁੱਕਿਆ ਹੈ।
ਕਿਉਂਕਿ ਸੁਖਜਿੰਦਰ ਰੰਧਾਵਾ ਵਰਗੇ ਮੰਤਰੀਆਂ ਸਣੇ ਕਾਂਗਰਸੀ ਆਗੂਆਂ ਵੱਲੋਂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ।  ਉਹਨਾਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ‘ਖਾਲੀ ਖਜ਼ਾਨੇ’ ਸੰਬੰਧੀ ਦਾਅਵਿਆਂ ‘ਤੇ ਕਿੰਤੂ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਆਪਣੀ ਸਰਕਾਰੀ ਰਿਹਾਇਸ਼ ਵਿਖੇ 27 ਏਅਰਕੰਡੀਸ਼ਨਰਾਂ ਅਤੇ 17 ਗੀਜ਼ਰਾਂ ਦਾ ਇਸਤੇਮਾਲ ਕੀਤਾ ਜਾ  ਰਿਹਾ ਹੈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪਟਿਆਲਾ ਦੀ ਸਾਂਸਦ ਪ੍ਰਨੀਤ ਕੌਰ ਨੇ ਤਖ਼ਤੂਪੁਰਾ ਧੱਕੇਸ਼ਾਹੀ ਮਾਮਲੇ ‘ਚ ਪੀੜਤ ਲੋਕਾਂ ਦੇ ਹੱਕ ਵਿਚ ਆਵਾਜ਼ ਨਹੀਂ ਉਠਾਈ ਹੈ।
ਅਕਾਲੀ ਦਲ ਆਪਣਾ ਅੰਦੋਲਨ ਤਿੱਖਾ ਕਰ ਦੇਵੇਗਾ : ਸੁਰਜੀਤ ਸਿੰਘ ਰੱਖੜਾ
ਸਗੋਂ  ਉਲਟਾ ਵਿਧਾਇਕ ਜਲਾਲਪੁਰ ਨੂੰ ਸਹੀ ਠਹਿਰਾਇਆ ਹੈ। ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਐਲਾਨ ਕੀਤਾ ਕਿ ਜੇਕਰ ਲੋਕਾਂ ਖ਼ਿਲਾਫ ਦਰਜ ਕੀਤੇ ਸਾਰੇ ਝੂਠੇ ਕੇਸ ਵਾਪਸ ਨਾ ਲਏ ਗਏ ਤਾਂ ਅਕਾਲੀ ਦਲ ਆਪਣਾ ਅੰਦੋਲਨ ਤਿੱਖਾ ਕਰ ਦੇਵੇਗਾ। ਇਸ ਧਰਨੇ ਵਿਚ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਮਾਨ, ਐਨਕੇ ਸ਼ਰਮਾ, ਹਰਮੇਲ ਸਿੰਘ ਟੌਹੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਪ੍ਰੀਤ ਕੌਰ ਮੁਖਮੈਲਪੁਰ, ਵਨਿੰਦਰ ਕੌਰ ਲੂੰਬਾ, ਹਰਪਾਲ ਜੁਨੇਜਾ, ਸਤਬੀਰ ਸਿੰਘ ਖੱਟੜਾ, ਚਰਨਜੀਤ ਸਿੰਘ ਬਰਾੜ, ਅਮਨਦੀਪ ਸਿੰਘ ਘੱਗਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਮੌਜੂਦ ਸਨ।
ਸੁਖਦੇਵ ਢੀਂਡਸਾ ਨੇ ਆਪਣੇ ਸਿਆਸੀ ਕਰੀਅਰ ਦਾ ਰਸਤਾ ਆਪ ਚੁਣਿਆ: ਸੁਖਬੀਰ
ਧਰਨੇ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਗੀ ਅਕਾਲੀ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸਿਆਸੀ ਕਰੀਅਰ ਦਾ ਰਸਤਾ ਆਪ ਚੁਣਿਆ ਹੈ। ਢੀਂਡਸਾ ਉਹਨਾਂ ਦੇ ਪਿਤਾ ਸਮਾਨ ਹਨ ਤੇ ਉਹ ਉਹਨਾਂ ਦੇ ਫੈਸਲਿਆਂ ਬਾਰੇ ਕੁਝ ਨਹੀਂ ਕਹਿ ਸਕਦੇ।  ਉਹਨਾਂ ਦੁਹਰਾਇਆ ਕਿ ਅਕਾਲੀ ਦਲ ਵਿਚੋਂ ਭਾਵੇਂ ਸੁਖਬੀਰ ਬਾਦਲ ਸਮੇਤ ਕੋਈ ਵੀ ਚਲਾ ਜਾਵੇ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪੈਂਦਾ। ਉਹਨਾਂ ਕਿਹਾ ਕਿ ਲੋਕ ਅਕਾਲੀ ਦਲ ਦੇ ਨਾਲ ਹਨ ਅਤੇ ਅਗਲੀ ਵਾਰ ਸਰਕਾਰ ਅਕਾਲੀ ਦਲ ਦੀ ਹੀ ਬਣੇਗੀ। ਬਾਦਲ ਨੇ ਨਾਗਰਿਕਤਾ ਸੋਧ ਬਿੱਲ ਬਾਰੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਪਾਸ ਹੋਏ ਐਕਟ ਵਿੱਚ ਫਿਰ ਸੋਧ ਕੀਤੀ ਜਾਵੇ ਅਤੇ ਮੁਸਲਮਾਨਾਂ ਨੂੰ ਇਸ ਵਿਚ ਸ਼ਾਮਲ ਕੀਤਾ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੂਬਾ ਸਰਕਾਰ ਹੜ੍ਹ ਪੀੜਤ ਕਿਸਾਨਾਂ ਦੀ ਸਾਰ ਲਵੇ : Parminder Dhindsa
Parminder Dhindsa | ਕਿਸਾਨ ਤਿੰਨ-ਤਿੰਨ ਵਾਰ ਕਣਕ ਦੀ ਬਿਜਾਈ ਕਰ ਚੁੱਕੇ ਹਨ
ਮੂਣਕ, (ਮੋਹਨ ਸਿੰਘ) ਸੂਬਾ ਸਰਕਾਰ ਹਰ ਪੱਖੋਂ ਆਪਣੀ ਜ਼ਿਮੇਵਾਰੀ ਨਿਵਾਉਣ ਵਿੱਚ ਨਾਕਾਮ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਕਰਨ ਦੇ ਬਾਵਜ਼ੂਦ ਛੇ ਮਹੀਨੇ ਬੀਤ ਜਾਣ ਉਪਰੰਤ ਵੀ ਸਬ ਡਵੀਜਨ ਮੂਣਕ ਦੇ ਹੜ੍ਹ ਪ੍ਰਭਾਵਿਤ ਕਿਸਾਨਾ ਨੂੰ ਹੁਣ ਤੱਕ ਮੁਆਵਜ਼ਾ ਨਹੀਂ ਮਿਲਿਆ। ਇਹ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਨੇ ਮੂਣਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਦੀ ਜਿੱਥੇ ਝੋਨੇ ਦੀ ਫਸਲ ਦੋ ਵਾਰ ਮਰ ਚੁੱਕੀ ਹੈ ਅਤੇ ਹੁਣ ਬੇਮੌਸਮੀ ਬਰਸਾਤ ਨੇ ਕਿਸਾਨਾਂ ਲਈ ਹੋਰ ਵੀ ਮੁਸ਼ਕਿਲਾਂ ਪੈਦਾ ਕਰ ਦਿੱਤੀਆਂ ਹਨ। ਕਈ ਕਿਸਾਨ ਤਾਂ ਤਿੰਨ-ਤਿੰਨ ਵਾਰ ਕਣਕ ਦੀ ਬਿਜਾਈ ਕਰ ਚੁੱਕੇ ਹਨ ਅਤੇ ਹੁਣ ਹਲਾਤ ਇਹ ਬਣ ਚੁੱਕੇ ਹਨ ਕਿ ਸੈਂਕੜੇ ਏਕੜ ਜਮੀਨ ਵਿੱਚ ਕਣਕ ਦੀ ਬਿਜ਼ਾਈ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਦਿਅਕ ਤੌਰ ‘ਤੇ ਅਤਿ ਪੱਛੜੇ ਹਲਕੇ ਲਹਿਰਾਗਾਗਾ ਵਿਖੇ ਨੌਜਵਾਨਾਂ ਲਈ ਹੋਰ ਵਿੱਦਿਅਕ ਆਦਾਰੇ ਤਾਂ ਕੀ ਖੋਲ੍ਹਣੇ ਸਨ ਸਗੋਂ ਹਲਕੇ ਦੇ ਪ੍ਰਮੁੱਖ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬੰਦ ਕਰਕੇ ਵਿਦਿਆਰਥੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।Parminder Dhindsa
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਰਮਿੰਦਰ ਢੀਂਡਸਾ ਨੂੰ ਟਿਕਟ ਦਿੱਤੇ ਜਾਣ ਤੇ ਬੋਲੇ ਭਗਵੰਤ ਮਾਨ
ਖੰਨਾ। ਸ਼੍ਰੋਮਣੀ ਅਕਾਲੀ ਦੱਲ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਢੀਂਡਸਾ ਨੂੰ ਟਿਕਟ ਦਿੱਤੇ ਜਾਣ ‘ਤੇ ਭਗਵੰਤ ਮਾਨ ਨੇ ਕਿਹਾ ਕਿ ਸੁਖਦੇਵ ਢੀਂਡਸਾ ਨੇ ਪਹਿਲਾਂ ਹੀ ਚੋਣ ਲੜਨ ਤੋਂ ਸਾਫ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਨੇ ਆਪਣੇ ਪੁੱਤਰ ਪਰਮਿੰਦਰ ਢੀਂਡਸਾ ਨੂੰ ਵੀ ਇਹੀ ਕਿਹਾ ਸੀ ਕਿ ਉਹ ਵੀ ਚੋਣ ਨਾ ਲੜੇ। ਭਗਵੰਤ ਮਾਨ ਨੇ ਕਿਹਾ ਕਿ ਜੋ ਅੱਧੇ ਮਨ ਨਾਲ ਚੋਣ ਮੈਦਾਨ ਵਿਚ ਆਇਆ ਹੈ ਉਹ ਪਹਿਲਾਂ ਹੀ ਹਾਰ ਮਨ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਪਰਮਿੰਦਰ ਢੀਂਡਸਾ ਨੂੰ ਟਿਕਟ ਮਿਲਣ ‘ਤੇ ਵਧਾਈ ਦਿੰਦਾ ਹਾਂ। ਇਸ ਦੌਰਾਨ ਮਾਨ ਨੇ ਅਕਾਲੀਆਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਦੇ ਹਾਲਾਤ ਅਜਿਹੇ ਹਨ ਕਿ ਉਨ੍ਹਾਂ ਨੂੰ ਟਿਕਟ ਦੇਣ ਲਈ ਕੋਈ ਵੀ ਨਹੀਂ ਮਿਲ ਰਿਹਾ। ਉਹ ਉਥੇ ਹੀ ਟਿਕਟਾਂ ਵੰਡ ਰਹੇ ਹਨ ਜਿਨ੍ਹਾਂ ਪਰਿਵਾਰ ਪਹਿਲਾਂ ਹੀ ਚੋਣ ਲੜ ਚੁੱਕੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਰਟੀ ਦਾ ਹੁਕਮ ਹੋਇਆ ਤਾਂ ਲੋਕ ਸਭਾ ਸੰਗਰੂਰ ਤੋਂ ਜ਼ਰੂਰ ਲੜਾਂਗਾ ਚੋਣ : ਪਰਮਿੰਦਰ ਢੀਂਡਸਾ
ਮਲੇਰਕੋਟਲਾ (ਗੁਰਤੇਜ ਜੋਸ਼ੀ) | ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦਾ ਹੁਕਮ ਮੇਰੇ ਲਈ ਸਭ ਤੋਂ ਵੱਡਾ ਹੈ, ਅੱਜ ਮੈਂ ਜੇਕਰ ਪੰਜਵੀਂ ਵਾਰੀ ਵਿਧਾਇਕ ਜਾਂ ਮੰਤਰੀ ਬਣਿਆਂ ਹਾਂ ਅਤੇ ਮੇਰਾ ਪਰਿਵਾਰ ਅੱਜ ਜਿਸ ਪੁਜੀਸਨ ਤੇ ਪੰਹੁਚੇ ਹਾਂ ਇਹ ਸਭ ਮੇਰੇ ਪਿਤਾ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਪਾਰਟੀ ਦੀ ਹੀ ਦੇਣ ਹੈ। ਮੇਰੇ ਪਿਤਾ ਨੇ ਸਿਰਫ ਅਕਾਲੀ ਦਲ ਦੇ ਆਹੁਦਿਆਂ ਤੋਂ ਅਸਤੀਫਾ ਦਿੱਤਾ ਹੈ ਪਰ ਉਹ ਪਾਰਟੀ ਦੇ ਮੈਂਬਰ ਬਣੇ ਹੋਏ ਹਨ ਅਤੇ ਇੱਕ ਵਫਾਦਾਰ ਸਿਪਾਹੀ ਦੇ ਤੌਰ ‘ਤੇ ਸੇਵਾ ਕਰਦੇ ਰਹਿਣਗੇ, ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਵਿਚਕਾਰ ਕੋਈ ਫਰਕ ਨਹੀਂ ਹੈ।
ਇਸ ਲਈ ਜੇਕਰ ਪਾਰਟੀ ਮੈਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਦਾ ਹੁਕਮ ਦੇਵੇਗੀ ਤਾਂ ਮੈਂ ਇਹ ਚੋਣ ਜ਼ਰੂਰ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮਲੇਰਕੋਟਲਾ ਵਿਖੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਉਸ ਸਮੇਂ ਕੀਤਾ ਜਦੋਂ ਉਹ ਮਲੇਰਕੋਟਲਾ ਵਿੱਚ ਵਰਕਰ ਮਿਲਣੀ ਲਈ ਰੱਖੇ ਗਏ ਸਮਾਗਮ ਵਿੱਚ ਆਏ।
ਇਸ ਸਮੇਂ ਪੱਤਰਕਾਰਾਂ ਵੱਲੋਂ ਲੋਕ-ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਤੋਂ ਜਾਨਣਾ ਚਾਹਿਆ ਕਿ ਅਕਾਲੀ ਦਲ ਇੱਕ ਘੱਟ-ਗਿਣਤੀ ਲੋਕਾਂ ਦੀ ਪਾਰਟੀ ਹੈ ਜੋ ਕਿ ਘੱਟ-ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਦੀ ਗੱਲ ਕਰਦੀ ਹੈ, ਪਰ ਤੁਸੀਂ ਭਾਜਪਾ ਨਾਲ ਚੋਣ ਸਮਝੌਤਾ ਕਰਕੇ ਲੋਕ ਸਭਾ ਚੋਣਾਂ ਲੜ ਰਹੇ ਹੋ, ਜਿਸ ਉੱਪਰ ਹਮੇਸ਼ਾ ਹੀ ਘੱਟ ਗਿਣਤੀਆਂ ਖਾਸ ਕਰਕੇ ਮੁਸਲਮਾਨਾਂ ਉੱਪਰ ਅੱਤਿਆਚਾਰ ਕਰਨ ਦੇ ਦੋਸ਼ ਲੱਗੇ ਹਨ। ਭਾਜਪਾ ਨੇ ਹਮੇਸ਼ਾ ਹੀ ਦੇਸ਼ ਦੇ ਦੂਜੇ ਰਾਜਾਂ ਵਿੱਚ ਮੁਸਲਮਾਨਾਂ ਨੂੰ ਨਿਸ਼ਾਨੇ ਤੇ ਲੈ ਕੇ ਅੱਤਿਆਚਾਰ ਕੀਤੇ ਹਨ।
ਕੀ ਇਸ ਪਾਰਟੀ ਨਾਲ ਸਮਝੌਤਾ ਕਰਨ ਨਾਲ ਇਸ ਦਾ ਅਸਰ ਪੰਜਾਬ ਦੀਆਂ ਲੋਕ ਸਭਾ ਚੋਣਾਂ ਤੇ ਨਹੀਂ ਪੈਣ ਵਾਲਾ ਤਾਂ ਉਹਨਾਂ ਇਹ ਗੱਲ ਨੂੰ ਸਵੀਕਾਰ ਦੇ ਹੋਏ ਕਿਹਾ ਕਿ ਸਾਡਾ ਭਾਜਪਾ ਨਾਲ ਸਿਰਫ ਚੋਣ ਸਮਝੌਤਾ ਹੈ ਬਾਕੀ ਸਾਡੀ ਪਾਰਟੀ ਦੀਆਂ ਯੋਜਨਾਵਾ ਉਹਨਾਂ ਨਾਲੋਂ ਵੱਖਰੀਆਂ ਹਨ। ਇਸ ਸਮੇਂ ਪੰਜਾਬ ਦੇ ਸਾਬਕਾ ਮੰਤਰੀ ਨੁਸਰਤ ਇਕਰਾਮ ਖਾਨ ਬੱਗਾ ਅਤੇ ਮਲੇਰਕੋਟਲਾ ਹਲਕੇ ਦੀ ਸਾਬਕਾ ਵਿਧਾਇਕਾ ਮੈਡਮ ਫਰਜ਼ਾਨਾ ਆਲਮ ਜਿਨ੍ਹਾਂ ਨੂੰ ਸਟੇਜ ਤੋਂ ਬੋਲਣ ਤਾਂ ਕੀ ਦੇਣਾਂ ਸੀ ਸਗੋਂ ਇਨ੍ਹਾਂ ਆਗੂਆਂ ਦਾ ਸਟੇਜ ਸਕੱਤਰ, ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਜਾਂ ਕਿਸੇ ਵੀ ਹੋਰ ਬੁਲਾਰੇ ਨੇ ਨਾਂਅ ਤੱਕ ਨਹੀਂ ਲਿਆ ਜਿਸ ਨੂੰ ਦੇਖ ਕੇ ਉਹਨਾਂ ਦੇ ਚਿਹਰਿਆਂ ‘ਤੇ ਨਾਰਾਜ਼ਗੀ ਝਲਕ ਰਹੀ ਸੀ ਪਰ ਉਹ ਬੇਵਸ ਲੱਗ ਰਹੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਢੀਂਡਸਾ ਚਾਹੁੰਦੇ ਨੇ ਹੁਣ ਪੰਜਾਬ ‘ਚ ਬਣੇ ਸੁਖਬੀਰ-ਪਰਮਿੰਦਰ ਦੀ ਜੋੜੀ : ਸੁਖਬੀਰ
ਗੁਰਪ੍ਰੀਤ ਸਿੰਘ, ਸੰਗਰੂਰ
ਸ਼੍ਰੋਮਣੀ ਅਕਾਲੀ ਦਲ ਦੇ ਮੋਢੀ ਆਗੂਆਂ ‘ਚ ਸ਼ਾਮਲ ਤੇ ਪਾਰਟੀ ਦੇ ਲੰਮਾ ਸਮਾਂ ਸਕੱਤਰ ਜਨਰਲ ਰਹੇ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ ਦਾ ਭੇਦ ਹਾਲੇ ਵੀ ਬਰਕਰਾਰ ਹੈ ਅੱਜ ਸੁਖਬੀਰ ਬਾਦਲ ਵੱਲੋਂ ਸੰਗਰੂਰ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਕਰਨ ਲਈ ਪੁੱਜੇ ਹੋਏ ਸਨ ਉੱਥੇ ਜਿੰਨੇ ਵੀ ਅਕਾਲੀ ਆਗੂਆਂ ਨੇ ਸਟੇਜ ਤੋਂ ਸੰਬੋਧਨ ਕੀਤਾ ਸਿਰਫ਼ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਛੱਡ ਕੇ ਕਿਸੇ ਵੀ ਆਗੂ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ ਦਾ ਜ਼ਿਕਰ ਤੱਕ ਨਹੀਂ ਕੀਤਾ
ਸੁਖਬੀਰ ਬਾਦਲ ਨੇ ਢੀਂਡਸਾ ਨੂੰ ਆਪਣੇ ਪਿਤਾ ਸਮਾਨ ਦੱਸਦਿਆਂ ਕਿਹਾ ਕਿ ਢੀਂਡਸਾ ਚਾਹੁੰਦੇ ਹਨ ਕਿ ਹੁਣ ਸੁਖਬੀਰ-ਪਰਮਿੰਦਰ ਦੀ ਜੋੜੀ ਉਸੇ ਤਰ੍ਹਾਂ ਬਣੇ ਜਿਵੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਉਨ੍ਹਾਂ ਨਾਲ ਪਿਛਲੇ ਲੰਮੇ ਸਮੇਂ ਤੋਂ ਜੋੜੀ ਬਣੀ ਹੋਈ ਹੈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਪਿਤਾ ਸ: ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ ਸਬੰਧੀ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਉਨ੍ਹਾਂ ਸਿਰਫ਼ ਏਨਾ ਕਿਹਾ ਕਿ ਸਾਡਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹਾ ਹੈ ਉਨ੍ਹਾਂ ਕਿਹਾ ਕਿ ਪਟਿਆਲਾ ਦੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਇਤਿਹਾਸਕ ਹੋਵੇਗੀ ਅਤੇ ਜ਼ਿਲ੍ਹਾ ਸੰਗਰੂਰ ਤੋਂ ਵੱਡੀ ਗਿਣਤੀ ‘ਚ ਲੋਕ ਰੈਲੀ ‘ਚ ਸ਼ਾਮਲ ਹੋਣਗੇ
ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਸ: ਢੀਂਡਸਾ ਦੇ ਅਸਤੀਫ਼ੇ ਪ੍ਰਤੀ ਆਪਣੇ ਭਾਵ ਪ੍ਰਗਟ ਕਰਦਿਆਂ ਕਿਹਾ ਕਿ ਢੀਂਡਸਾ ਨੇ ਪੰਜਾਹ ਸਾਲ ਪਾਰਟੀ ਲਈ ਦਿਨ ਰਾਤ ਕੰਮ ਕੀਤਾ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਅਨੇਕਾਂ ਘਾਲਣਾਂ ਘਾਲੀਆਂ, ਸੰਘਰਸ਼ ਕੀਤੇ ਅਤੇ ਜ਼ੋਖਮ ਭਰੇ ਸਮੇਂ ਆਪਣੇ ਹੱਡੀ ਹੰਢਾਏ ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ਇਨ੍ਹੀਂ ਦਿਨੀਂ ਠੀਕ ਨਾ ਹੋਣ ਕਾਰਨ ਉਨ੍ਹਾਂ ਨੇ ਪਾਰਟੀ ਦੀਆਂ ਜ਼ਿੰਮੇਵਾਰੀਆਂ ਸਾਂਭਣ ਤੋਂ ਅਸਮਰਥਤਾ ਪ੍ਰਗਟਾਈ ਹੈ
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਵੱਲੋਂ  ਜਿਸ ਤਰ੍ਹਾਂ ਨਾਲ ਸੰਬੋਧਨ ਕੀਤਾ ਗਿਆ ਉਸ ਤੋਂ ਜਾਪ ਰਿਹਾ ਸੀ ਕਿ ਉਨ੍ਹਾਂ ਦੇ ਢੀਂਡਸਾ ਨੂੰ ਮਨਾਉਣ ਦੇ ਸਾਰੇ ਰਾਹ ਬੰਦ ਹੋ ਗਏ ਹਨ ਉਨ੍ਹਾਂ ਕਿਹਾ ਕਿ ਸ: ਸੁਖਦੇਵ ਸਿੰਘ ਢੀਂਡਸਾ ਪਾਰਟੀ ਦੇ ਵੱਡੇ ਆਗੂ ਹਨ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਅਸਮਰਥਤਾ ਜਤਾਈ ਹੈ ਉਨ੍ਹਾਂ ਇਹ ਵੀ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਚਾਹੁੰਦੇ ਹਨ ਕਿ ਹੁਣ ਸੁਖਬੀਰ-ਪਰਮਿੰਦਰ ਦੀ ਜੋੜੀ ਵੀ ਅਕਾਲੀ ਦਲ ਵਿੱਚ ਉਸੇ ਤਰ੍ਹਾਂ ਕੰਮ ਕਰੇ ਜਿਵੇਂ ਸ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ ਦੀ ਜੋੜੀ ਨੇ ਅਕਾਲੀ ਦਲ ਵਿੱਚ ਕੰਮ ਕੀਤਾ
ਸੁਖਬੀਰ ਵੱਲੋਂ ਸ: ਢੀਂਡਸਾ ਦੇ ਗ੍ਰਹਿ ਵਿਖੇ ਕੀਤੀ ਲੰਮੀ ਮੀਟਿੰਗ
ਮੀਟਿੰਗ ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਸ: ਸੁਖਦੇਵ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਲੰਮੀ ਮੀਟਿੰਗ ਕੀਤੀ ਇਸ ਦੌਰਾਨ ਉਨ੍ਹਾਂ ਢੀਂਡਸਾ ਪਰਿਵਾਰ ਨੂੰ ਖੁੱਲ੍ਹ ਕੇ ਸਮਾਂ ਦਿੱਤਾ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਸੁਖਬੀਰ ਵੱਲੋਂ ਸ: ਢੀਂਡਸਾ ਨੂੰ ਮਨਾਉਣ ਦਾ ਹਰ ਯਤਨ ਕੀਤਾ ਗਿਆ ਪਰਿਵਾਰਕ ਮੈਂਬਰ ਢੀਂਡਸਾ ਦੇ ਚੰਡੀਗੜ੍ਹ ਵਿੱਚ ਹੋਣ ਬਾਰੇ ਆਖ ਰਹੇ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।