Aap MLA - Sach Kahoon Punjabi
Ludhiana News: ‘ਆਪ’ ਵਿਧਾਇਕ ਨੇ ਮੁੱਖ ਮੰਤਰੀ ਤੇ ਖੁਦ ਦੇ ਨਾਂਅ ਵਾਲੇ ਨੀਂਹ ਪੱਥਰ ਨੂੰ ਢਾਹਿਆ
ਬੁੱਢੇ ਦਰਿਆ ਦੀ ਪੁਨਰ-ਸੁਰਜੀਤੀ ’ਚ ਅਫ਼ਸਰਸਾਹੀ ਦੀ ਕਾਰਗੁਜ਼ਾਰੀ ਸਿਰ ਭੰਨਿਆ ਠੀਕਰਾ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਬੁੱਢੇ ਦਰਿਆ ਦੀ ਪੁਨਰ-ਸੁਰਜੀਤੀ ’ਚ ਕੁੱਝ ਖਾਸ ਨਾ ਕਰ ਸਕਣ ਦਾ ਠੀਕਰਾ ਅਫ਼ਸਰਸਾਹੀ ’ਤੇ ਭੰਨਦਿਆਂ ਇੱਥੇ ਬੁੱਢੇ ਦਰਿਆ ’ਤੇ ਲੱਗੇ ਆਪਣੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਵਾਲੇ ਨੀਂਹ ਪੱਥਰ ਨੂੰ ਖੁਦ ਆਪਣੇ ਹੱਥੀ ਢਾਹ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਬੁੱਢੇ ਦਰਿਆ ਦੀ ਪੁਨਰ ਸੁਰਜੀਤੀ ’ਚ ਅਫ਼ਸਰਸਾਹੀ ਦੀ ਨਾ-ਪੱਖੀ ਕਾਰਗੁਜ਼ਾਰੀ ਤੋਂ ਨਰਾਜ ਹੋ ਕੇ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੋਗੀ ਨੇ ਕਿਹਾ ਕਿ ਉਨ੍ਹਾਂ ਨੂੰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਉਨ੍ਹਾਂ ਬੁੱਢੇ ਦਰਿਆ ਦੀ ਪੁਨਰ-ਸੁਰਜੀਤੀ ਦਾ ਬੀੜਾ ਬੜੇ ਚਾਅ ਨਾਲ ਸ਼ੁਰੂ ਕੀਤਾ ਸੀ, ਜਿਸ ਲਈ ਇਹ ਨੀਂਹ ਪੱਥਰ ਲਾਇਆ ਸੀ। ਜਿਸ ਨੂੰ ਉਨ੍ਹਾਂ ਨੂੰ ਅੱਜ ਆਪਣੇ ਹੱਥੀਂ ਢਾਉਣਾ ਪੈ ਰਿਹਾ ਹੈ। ਕਿਉਂਕਿ ਸਥਾਨਕ ਵੱਖ-ਵੱਖ ਵਿਭਾਗਾਂ ਦੀ ਅਫ਼ਸਰਸਾਹੀ ਉਨ੍ਹਾਂ ਦਾ ਇਸ ’ਚ ਸਾਥ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਭਾਵੇਂ ਸੀਵਰੇਜ ਬੋਰਡ ਹੋਵੇ ਤੇ ਭਾਵੇਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਹੋਣ ਇਸ ਮਾਮਲੇ ’ਚ ਨਾਕਾਮ ਸਿੱਧ ਹੋ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਉਨ੍ਹਾਂ ਦੀ ਸੁਣਵਾਈ ਨਹੀਂ ਕਰਦੇ, ਜਿਸ ਕਾਰਨ ਬੁੱਢਾ ਦਰਿਆ ਦਾ ਕੰਮ ਅੱਗੇ ਨਹੀਂ ਵਧ ਰਿਹਾ।
Read This : Ludhiana News: ਜਾਣਕਾਰ ਨੇ ਹੀ ਕੀਤਾ ਸੀ ਸੰਦੀਪ ਕੌਰ ਦਾ ਕਤਲ!
ਜਿਸ ਕਾਰਨ ਸਥਾਨਕ ਤੋਂ ਇਲਾਵਾ ਲਾਗਲੇ ਕਈ ਜ਼ਿਲ੍ਹਿਆਂ ਦੇ ਲੋਕ ਦੂਸ਼ਿਤ ਪਾਣੀ ਪੀਣ ਲਈ ਮਜ਼ਬੂਰ ਹਨ। ਜੋ ਉਨ੍ਹਾਂ ਲਈ ਕੈਂਸਰ ਦਾ ਕਾਰਨ ਬਣ ਰਿਹਾ ਹੈ। ਇਸ ਕਾਰਨ ਲੋਕਾਂ ਦੇ ਪਾਲਤੂ ਪਸ਼ੂ ਵੀ ਬਿਮਾਰੀਆਂ ਦੀ ਚਪੇਟ ’ਚ ਆ ਰਹੇ ਹਨ। ਨੀਂਹ ਪੱਥਰ ਤੋੜਨ ਦਾ ਕਾਰਨ ਦੱਸਿਆ ਵਿਧਾਇਕ ਗੋਗੀ ਨੇ ਕਿਹਾ ਕਿ ਕਿਸੇ ਸਮੇਂ ਉਨ੍ਹਾਂ ਬੜੇ ਚਾਅ ਨਾਲ ਇਹ ਨੀਂਹ ਪੱਥਰ ਰਖਵਾਇਆ ਸੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਨਾਂਅ ਹੈ, ਉਨ੍ਹਾਂ ਦੇ ਨਾਂਅ ਨੂੰ ਕਲੰਕਿਤ ਕਰ ਰਿਹਾ ਹੈ। Ludhiana News
ਕਿਉਂਕਿ ਨੀਂਹ ਪੱਥਰ ਲੱਗਣ ਦੇ ਬਾਵਜੂਦ ਵੀ ਬੁੱਢਾ ਦਰਿਆ ਸਾਫ਼ ਨਹੀਂ ਹੋ ਸਕਿਆ। ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਵਿਭਾਗਾਂ ਦਾ ਕੋਈ ਵੀ ਅਧਿਕਾਰੀ ਕੰਮ ਕਰਨ ਨੂੰ ਤਿਆਰ ਨਹੀਂ, ਜਿਸ ਨਾਲ ਸ਼ਹਿਰ ਅੰਦਰ ਸਰਕਾਰ ਦਾ ਅਕਸ ਖ਼ਰਾਬ ਹੋ ਰਿਹਾ ਹੈ। ਜਦਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰ ਕੇ ਸੂਬੇ ਦੀਆਂ ਸਮੱਸਿਆਵਾਂ ਤੇ ਵਿਕਾਸ ਦੀ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਸੀ ਪਰ ਅਫਸਰਾਂ ਦੀ ਨਾ-ਪੱਖੀ ਕਾਰਗੁਜ਼ਾਰੀ ਕਰਕੇ ਲੋਕਾਂ ਦੇ ਜਰੂਰੀ ਕੰਮ ਵੀ ਅੱਜ ਨਹੀਂ ਹੋ ਰਹੇ। ਜਿਸ ਤੋਂ ਦੁਖੀ ਹੋ ਅੱਜ ਉਨ੍ਹਾਂ ਖੁਦ ਦਾ ਲਾਇਆ ਹੋਇਆ ਨੀਹ ਪੱਥਰ ਆਪਣੇ ਹੱਥੀਂ ਹੀ ਤੋੜ ਦਿੱਤਾ ਹੈ। Ludhiana News
ਆਪ ਵਿਧਾਇਕਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤੇ ਭਾਜਪਾ ’ਤੇ ਵੱਡੇ ਖੁਲਾਸੇ
ਅਸੀਂ ਵਿਕਾਊ ਨੂੰ ਨਹੀਂ ਹਾਂ : ਜਗਦੀਪ ਕੰਬੋਜ (Aam Aadpi Party)
ਆਪ ਵਿਧਾਇਕਾਂ ਨੂੰ ਖਰਦੀਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਪ ਆਦਮੀ ਪਾਰਟੀ ਨੇ ਪ੍ਰੈਸ ਕਾਨਫਰੰਸ ਕਰਕੇ ਭਾਜਪਾ ’ਤੇ ਵੱਡਾ ਖੁਲਾਸਾ ਕੀਤਾ ਹੈ। ਆਪ ਵਿਧਾਇਕਾਂ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਸੀਨੀਅਰ ਆਪ ਆਗੂ ਅਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਕਾਊ ਨਹੀਂ ਹਨ। ਉਨਾਂ ਕਿਹਾ ਕਿ ਕਮਜ਼ੋਰ ਵਿਧਾਇਕ ਹੀ ਖਰੀਦੇ ਜਾ ਸਕਦੇ ਹਨ। Aam Aadpi Party
ਉਨਾਂ ਕਿਹਾ ਸਾਡੇ ਕਈ ਵਿਧਾਇਕਾਂ ਨੂੰ ਫੋਨ ਤੱਕ ਕੀਤੇ ਗਏ ਹਨ। ਵਿਦੇਸ਼ੀ ਨੰਬਰ ਤੋਂ ਵੀ ਕਾਲ ਕੀਤੀ ਗਈ ਹੈ। ਉਨਾਂ ਕਿਹਾ ਕਿ ਭਾਜਪਾ ਨੇ ਪੂਰਾ ਜ਼ੋਰ ਲਾ ਰੱਖਿਆ ਕਿਵੇ ਆਪ ਦੇ ਵਲੰਟੀਅਰ, ਆਪ ਆਗੂ, ਐਮਐਲਏ ਨੂੰ ਖਰੀਦਿਆਂ ਜਾ ਸਕੇ। ਗੋਲਡੀ ਕੰਬੋਜ਼ ਨੇ ਕਿਹਾ ਕਿ ਭਾਜਪਾ ਵੱਲੋਂ ਆਪ ਵਿਧਾਇਕਾਂ ਨੂੰ 25-25 ਕਰੋੜ ਤੱਕ ਦੇ ਆਫਰ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਦੋ ਵੱਡੇ ਆਗੂ ਭਾਜਪਾ ’ਚ ਹੋਏ ਸ਼ਾਮਲ
ਉਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ ’ਚ ਬੰਦ ਕਰ ਸਕਦੇ ਹੋ ਪਰ ਉਨਾਂ ਦੀ ਸੋਚ ਨੂੰ ਕਿਵੇਂ ਬੰਦ ਕਰੋਗੇ। ਉਨਾਂ ਕਿਹਾ ਕਿ ਭਾਜਪਾ ਝੂਠੇ ਕੇਸ ਬਣਾ ਕੇ ਸਾਡੇ ਆਗੂਆਂਂ ਨੂੰ ਅੰਦਰ ਕਰ ਰਹੇ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਆਪ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਦੀਨ-ਈਮਾਨ ’ਤੇ ਖਡ਼ੇ ਹਨ ਅਤੇ ਉਨਾਂ 2022 ’ਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਇਹ ਸ਼ਾਬਿਤ ਕੀਤਾ ਹੈ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਾਂ।  Aam Aadpi Party
ਇਸ ਤੋਂ ਇਲਾਵਾ ਭਾਜਪਾ ਨੇ ਇਹ ਸਾਬਿਤ ਕਰ ਦਿੱਤਾ ਜਿੱਥੇ ਜਿੱਥੇ ਇਨ੍ਹਾਂ ਦੀ ਸਰਕਾਰ ਨਹੀਂ ਬਣਦੀ। ਉੱਥੇ ਇਹ ਜਿੱਤੇ ਹੋਏ ਵਿਧਾਇਕ ਨੂੰ ਖਰੀਦਣ ਦੀ ਕੋੇਸ਼ਿਸ਼ ਕਰਦੇ ਹਨ। ਭਾਜਪਾ ਨੂੰ ਡਰ ਹੈ ਤਾਂ ਸਿਰਫ ਆਮ ਆਦਮੀ ਪਾਰਟੀ ਤੋਂ ਹੈ।
‘ਆਪ’ ਵਿਧਾਇਕ ਨੂੰ ਅੱਠ ਸਾਲਾਂ ਬਾਅਦ ਅਦਾਲਤ ਤੋਂ ਮਿਲੀ ਰਾਹਤ
‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਅੱਠ ਸਾਲਾਂ ਬਾਅਦ ਅਦਾਲਤ ਤੋਂ ਮਿਲੀ ਰਾਹਤ
2015 ’ਚ ਸਰਕਾਰ ਖਿਲਾਫ਼ ਰੇਲ ਰੋਕੋ ਅੰਦੋਲਨ ਦੌਰਾਨ ਸ਼ਤਾਬਦੀ ਟ੍ਰੇਨ ਰੋਕਣ ਦੇ ਦੋਸ਼ ’ਚ ਦਰਜ ਕੇਸ ’ਚੋਂ ਬਰੀ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸਥਾਨਕ ਅਦਾਲਤ ਨੇ ਅੱਠ ਸਾਲਾਂ ਬਾਅਦ ਰਾਹਤ ਦੇ ਦਿੱਤੀ ਹੈ। ਗੁਰਪ੍ਰੀਤ ਗੋਗੀ ’ਤੇ ਸ਼ਤਾਬਦੀ ਟੇ੍ਰਨ ਨੂੰ ਰੋਕਣ ਦਾ ਮਾਮਲਾ ਦਰਜ਼ ਸੀ। ਜਿਸ ’ਚ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ। (AAP MLA)
ਜਾਣਕਾਰੀ ਅਨੁਸਾਰ 2015 ਵਿੱਚ ਕਾਂਗਰਸੀਆਂ ਵੱਲੋਂ ਤਤਕਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਖਿਲਾਫ਼ ਰੇਲ ਰੋਕੋ ਅੰਦਲੋਨ ਕੀਤਾ ਗਿਆ ਸੀ ਜਿਸ ’ਚ ਭਾਰਤ ਭੂਸ਼ਣ ਆਸ਼ੂ ਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਤੋਂ ਇਲਾਵਾ ਪਾਰਟੀ ਦੇ ਵੱਡੀ ਗਿਣਤੀ ਆਗੂਆਂ ਤੇ ਵਰਕਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਸੀ। ਇਸ ਸਮੇਂ ਪਾਰਟੀ ’ਚ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਗੋਗੀ ਸਨ। ਜਿੰਨ੍ਹਾਂ ’ਤੇ ਮਾਮਲਾ ਦਰਜ਼ ਕਰਵਾ ਦਿੱਤਾ ਗਿਆ ਸੀ ਜਿਸ ’ਚ ਚੀਫ਼ ਜੁਡੀਸੀਅਲ ਮੈਜਿਸ਼ਟਰੇਟ ਰਾਧਿਕਾ ਪੁਰੀ ਦੀ ਅਦਾਲਤ ਨੇ ਗੁਰਪ੍ਰੀਤ ਗੋਗੀ (ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ) ਨੂੰ ਬਰੀ ਕਰ ਦਿੱਤਾ ਹੈ।
ਸੱਚਾਈ ਦੀ ਜਿੱਤ ਹੋਈ : ਗੁਰਪ੍ਰੀਤ ਗੋਗੀ (AAP MLA)
ਅਦਾਲਤ ਵੱਲੋਂ ਵੱਡੀ ਰਾਹਤ ਮਿਲਣ ਤੋਂ ਬਾਅਦ ਮੀਡੀਆ ਦੇ ਰੂ- ਬ ਰੂ ਹੁੰਦਿਆਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ। ਕਿਉਂਕਿ ਉਹ ਉਸ ਧਰਨੇ ’ਚ ਸ਼ਾਮਲ ਹੀ ਨਹੀਂ ਸਨ, ਜਿਸ ’ਚ ਮੌਜੂਦ ਦਿਖਾ ਕੇ ਉਨ੍ਹਾਂ ’ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਹੀ ਝੂਠਾ ਮੁਕੱਦਮਾ ਦਰਜ਼ ਕਰਵਾਇਆ ਗਿਆ ਸੀ ਪਰ ਅਦਾਲਤ ਨੇ ਅੱਠ ਸਾਲ ਬਾਅਦ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ। ਧਰਨੇ ਤੋਂ ਬਾਅਦ ਅਖ਼ਬਾਰਾਂ ਵੱਲੋਂ ਪ੍ਰਕਾਸ਼ਿਤ ਖ਼ਬਰਾਂ ਦੀਆਂ ਕਾਪੀਆਂ ਦਿਖਾਉਂਦਿਆਂ ਵਿਧਾਇਕ ਗੋਗੀ ਨੇ ਕਿਹਾ ਕਿ ਮਾਮਲਾ ਉਨ੍ਹਾਂ ’ਤੇ ਇਕੱਲਿਆਂ ’ਤੇ ਦਰਜ਼ ਕਰਵਾ ਦਿੱਤਾ ਗਿਆ ਸੀ। (AAP MLA)
ਇਹ ਵੀ ਪੜ੍ਹੋ : ਹਥਿਆਰਾਂ ਦੀ ਨੋਕ ’ਤੇ ਮੈਡੀਕਲ ਸਟੋਰ ਮਾਲਕ ਤੋਂ ਲੁੱਟਿਆ ਪੈਸਿਆਂ ਵਾਲਾ ਬੈਗ
ਜਦਕਿ ਟੇ੍ਰਨ ’ਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਚੜੇ੍ਹ ਸਨ ਤੇ ਉਹ (ਗੁਰਪ੍ਰੀਤ ਗੋਗੀ) ਧਰਨੇ ਵਿੱਚ ਮੌਜੂਦ ਹੀ ਨਹੀਂ ਸਨ। ਫਿਰ ਵੀ ਉਨ੍ਹਾਂ ਨੂੰ ਪਾਰਟੀ ਅੰਦਰਲੇ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੈਰ ’ਚ ਦਿੱਕਤ ਹੈ, ਇਸ ਲਈ ਉਹ ਸੋਟੀ ਸਹਾਰੇ ਤੁਰਦੇ ਹਨ, ਫ਼ਿਰ ਵੀ ਉਨ੍ਹਾਂ ਖਿਲਾਫ਼ ਸਿਆਸਤ ਤੋਂ ਪ੍ਰੇਰਿਤ ਮਾਮਲਾ ਦਰਜ਼ ਕਰਵਾਇਆ ਗਿਆ ਜਿਸ ’ਚ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਾਂਗਰਸ ਛੱਡ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਖਿਲਾਫ਼ ਉਕਤ ਝੂਠਾ ਮਾਮਲਾ ਦਰਜ਼ ਕਰਵਾਇਆ ਗਿਆ ਸੀ। ਉਨ੍ਹਾਂ ਅਦਾਲਤ ਤੋਂ ਇਲਾਵਾ ਵਕੀਲ ਰਜਤ ਮਲਹੋਤਰਾ ਦਾ ਵੀ ਧੰਨਵਾਦ ਕੀਤਾ।
ਵਕੀਲ ਰਜਤ ਮਲਹੋਤਰਾ ਨੇ ਦੱਸਿਆ ਰੇਲ ਰੋਕੋ ਅੰਦੋਲਨ ਦੇ ਦੋਸ਼ਾਂ ਹੇਠ ਦਰਜ਼ ਉਕਤ ਝੂਠੇ ਮਾਮਲੇ ’ਚ ਗੁਰਪ੍ਰੀਤ ਗੋਗੀ ਨੂੰ ਇੱਕ ਵਾਰ ਗਿ੍ਰਫ਼ਤਾਰ ਵੀ ਕੀਤਾ ਗਿਆ ਸੀ ਪਰ ਉਹ ਜ਼ਮਾਨਤ ’ਤੇ ਬਾਹਰ ਆ ਗਏ ਸਨ। ਦੱਸ ਦੇਈਏ ਕਿ ਕਾਂਗਰਸੀਆਂ ਵੱਲੋਂ ‘ਰਾਜ ਅੰਦਰ ਕਾਨੂੰਨ- ਵਿਵਸਥਾ ਦੀ ਸਥਿੱਤੀ ਤੇ ਕਣਕ ਖ੍ਰੀਦ ਸੰਕਟ’ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬਾਦਲ)- ਭਾਜਪਾ ਗੱਠਜੋੜ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਸੀ। ਪ੍ਰਦਰਸ਼ਨ ਦੌਰਾਨ ਦਿੱਲੀ- ਅੰਮਿ੍ਰਤਸਰ ਸਵਰਣ ਸ਼ਤਾਬਦੀ ਐਕਸਪ੍ਰੈੱਸ ਨੂੰ ਰੋਕਿਆ ਗਿਆ ਸੀ।
ਆਪ ਵਿਧਾਇਕ ਦਾ ਚੰਡੀਗੜ੍ਹ ਪੁਲਿਸ ਨੇ ਕੱਟਿਆ ਚਲਾਨ
ਗਲਤ ਪਾਸੇ ਲਾਈ ਸੀ ਗੱਡੀ (Amandeep Singh Musafir)
(ਐੱਮ.ਕੇ.ਸ਼ਾਇਨਾ) ਚੰਡੀਗੜ੍ਹ। ਚੰਡੀਗੜ੍ਹ ਪੁਲਿਸ ਟਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਨੂੰ ਕਿਸੇ ਵੀ ਕੀਮਤ ਤੇ ਬਰਦਾਸਤ ਨਹੀਂ ਕਰਦੀ ਫਿਰ ਭਾਵੇਂ ਉਹ ਕਿਸੇ ਵੀ ਖੇਤਰ ਦਾ ਬੰਦਾ ਕਿਉਂ ਨਾ ਹੋਵੇ। ਪੰਜਾਬ ਦੇ ਇੱਕ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦਾ ਚੰਡੀਗੜ੍ਹ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕੀਤਾ ਗਿਆ ਹੈ। ਅਮਨਦੀਪ (Amandeep Singh Musafir) ਫਾਜ਼ਿਲਕਾ ਜ਼ਿਲ੍ਹੇ ਦੀ ਬੱਲੂਆਣਾ ਸੀਟ ਤੋਂ ਵਿਧਾਇਕ ਹਨ। ਉਨ੍ਹਾਂ ਦੀ ਪ੍ਰਾਈਵੇਟ ਇਨੋਵਾ ਕਾਰ ਸੜਕ ’ਤੇ ਗਲਤ ਪਾਸੇ ਖੜ੍ਹੀ ਸੀ, ਜਿਸ ’ਤੇ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਕਾਰਵਾਈ ਕੀਤੀ। ਵਿਧਾਇਕ ਦੇ ਨਾਲ ਆਏ ਵਿਅਕਤੀ ਨੇ ਮੌਕੇ ‘ਤੇ ਹੀ 500 ਰੁਪਏ ਦਾ ਚਲਾਨ ਪੇਸ ਕੀਤਾ ਅਤੇ ਆਪਣੀ ਗਲਤੀ ਵੀ ਮੰਨ ਲਈ।
ਇਹ ਵੀ ਪੜ੍ਹੋ : ਅਦਾਕਾਰਾ ਪਰਮਿੰਦਰ ਗਿੱਲ ਦੀ ਫੇਸਬੁੱਕ ਹੈਕ
ਦੱਸ ਦਈਏ ਕਿ ਪੁਲਿਸ ਵੱਲੋਂ ਜਿਸ ਵਾਹਨ ਦਾ ਚਲਾਨ ਕੀਤਾ ਗਿਆ, ਉਹ ਪੰਜਾਬ ਸਿਵਲ ਸੈਕਟਰ ਨੇੜੇ ਸੜਕ ਦੇ ਗਲਤ ਪਾਸੇ ਖੜ੍ਹਾ ਸੀ। ਉੱਥੇ ਸੁਰੱਖਿਆ ਦੇ ਪ੍ਰਬੰਧ ਸੀਆਰਪੀਐਫ ਦੁਆਰਾ ਦੇਖੇ ਜਾ ਰਹੇ ਹਨ। ਸੀਆਰਪੀਐਫ ਵੱਲੋਂ ਇਸ ਗੱਡੀ ਨੂੰ ਹਟਾਉਣ ਦੇ ਕਈ ਵਾਰ ਐਲਾਨ ਕੀਤੇ ਗਏ ਸਨ ਪਰ ਕਾਫੀ ਸਮਾਂ ਬੀਤ ਜਾਣ ਦੇ ਬਾਅਦ ਵੀ ਗੱਡੀ ਨੂੰ ਉਥੋਂ ਨਾ ਹਟਾਇਆ ਗਿਆ ਤਾਂ ਸੀਆਰਪੀਐਫ ਵੱਲੋਂ ਇਸ ਦੀ ਸੂਚਨਾ ਚੰਡੀਗੜ੍ਹ ਪੁਲਿਸ ਦੇ ਕੰਟਰੋਲ ਰੂਮ ਨੂੰ ਦਿੱਤੀ ਗਈ। ਕੰਟਰੋਲ ਰੂਮ ਤੋਂ ਸੂਚਨਾ ਮਿਲਣ ਤੋਂ ਬਾਅਦ ਟਰੈਫਿਕ ਮੁਲਾਜਮਾਂ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਦਾ ਚਲਾਨ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਤੋਂ ਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਵੀ ਚੰਡੀਗੜ੍ਹ ਪੁਲਿਸ ਵੱਲੋਂ ਚਲਾਨ ਕੱਟਿਆ ਗਿਆ ਸੀ। (Amandeep Singh Musafir)
ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਖਿਲਾਫ ਆਪ ਵਿਧਾਇਕਾਂ ਨੇ ਘੇਰੀ ਮੁੱਖ ਮੰਤਰੀ ਰਿਹਾਇਸ਼
ਚੰਡੀਗੜ ਪੁਲਿਸ ਨੇ ਪਿੱਛੇ ਹੀ ਬੈਰੀਕੇਟ ਲਗਾ ਰੋਕਿਆ, ਬਾਅਦ ਵਿੱਚ ਕੀਤਾ ਗ੍ਰਿਫ਼ਤਾਰ
ਦੇਸ਼ ਲਈ ਸ਼ਹੀਦ ਹੋਣ ਵਾਲੇ ਸਰਦਾਰ ਊਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਕਿਉਂ ਮਜਬੂਰ: ਮੀਤ ਹੇਅਰ
ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਕੈਪਟਨ ਸਰਕਾਰ ਵੱਲੋਂ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ਖਿਲਾਫ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਜੰਮ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਚੰਡੀਗੜ ਪੁਲਿਸ ਨੇ ਪਹਿਲਾਂ ਤੋਂ ਹੀ ਰਿਹਾਇਸ਼ ਨੇੜੇ ਸਖ਼ਤ ਇੰਤਜਾਮ ਕੀਤੇ ਹੋਏ ਸਨ ਤਾਂ ਕਿ ਕੋਈ ਅੱਗੇ ਨਾ ਜਾ ਸਕੇ। ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹੰਗਾਮਾ ਕਰ ਰਹੇ ਸਨ ਤਾਂ ਠੀਕ ਉਸੇ ਸਮੇਂ ਅਮਰਿੰਦਰ ਸਿੰਘ ਕੁਝ ਹੀ ਦੂਰੀ ’ਤੇ ਆਪਣੇ ਹੈਲੀਕਾਪਟਰ ਰਾਹੀਂ ਦਿੱਲੀ ਲਈ ਰਵਾਨਾ ਹੋ ਰਹੇ ਸਨ।
ਇਸ ਸਮੇਂ ਆਪ ਆਗੂਆਂ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ‘ਘਰ-ਘਰ ਨੌਕਰੀ’ ਦੇਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਮੁੱਖ ਮੰਤਰੀ ਸਿਰਫ਼ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਵਾਅਦਾ ਪੂਰਾ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜ਼ਗਾਰ ਮੇਲਿਆਂ ਦੇ ਨਾਂਅ ’ਤੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਰਾਜਕਾਲ ’ਚ ਪਹਿਲਾਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਭਰਾ ਨੂੰ ਡੀ.ਐੱਸ.ਪੀ ਦੀ ਨੌਕਰੀ ਦਿੱਤੀ। ਹੁਣ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਬੇਟੇ ਨੂੰ ਡੀ.ਐਸ.ਪੀ, ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ, ਕੈਬਨਿਟ ਮੰਤਰੀ ਧਰਮਸੋਤ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਪੁੱਤਰ ਨੂੰ ਏ.ਜੀ ਆਫਿਸ ’ਚ ਨਿਯੁਕਤ ਕਰਨ ਲਈ ਸਿਫਾਰਿਸ਼ ਕੀਤੀ ਹੈ, ਜੋ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।
ਆਪ ਆਗੂ ਨੇ ਕਿਹਾ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜਬੂਰ ਹਨ। ਕੈਪਟਨ ਸਰਕਾਰ ਨੇ ਇਸ ਦੇਸ਼ ਭਗਤ ਪਰਿਵਾਰ ਦੀ ਸਾਰ ਨਹੀਂ ਲਈ, ਪਰ ਕਾਂਗਰਸੀਆਂ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ-ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਅਰਬਪਤੀ ਪਿਤਾ ਐਮ. ਐੱਲ. ਏ. ਬਣ ਗਏ, ਅਮਰਿੰਦਰ ਸਿੰਘ ਨੂੰ ਅਜਿਹੇ ਬੱਚੇ ਜ਼ਰੂਰਤਮੰਦ ਨਜ਼ਰ ਆਉਂਦੇ ਹਨ। ਆਪ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਸਾਲਾਂ ਵਿੱਚ 17 ਲੱਖ ਨੌਕਰੀਆਂ ਦੇਣ ਦੇ ਕੀਤੇ ਗਏ ਦਾਅਵੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਮੋਦੀ ਦੀ ਤਰਜ਼ ’ਤੇ ਪਕੌੜੇ ਵੇਚਣ ਨੂੰ ਵੀ ਰੋਜ਼ਗਾਰ ਬਣਾ ਦਿੱਤਾ ਹੈ ।
ਪੰਜਾਬ ਦੇ ਨੌਜਵਾਨ ਬੇਰੁਜ਼ਗਾਰੀ ਕਾਰਨ ਜਾਂ ਤਾਂ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ ਜਾਂ ਲੱਖਾਂ ਰੁਪਏ ਖਰਚ ਕੇ ਵਿਦੇਸ਼ ਵਿੱਚ ਆਪਣਾ ਭਵਿੱਖ ਬਣਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਪੰਜ ਸਭ ਤੋਂ ਵੱਧ ਬੇਰੋਜ਼ਗਾਰੀ ਵਾਲੇ ਸੂਬਿਆਂ ਵਿੱਚ ਸ਼ਾਮਲ ਹੈ, ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸਰਕਾਰ ਬਣਾਈ ਸੀ। ਆਗੂਆਂ ਨੇ ਕਿਹਾ ਕਿ 20 ਲੱਖ ਨੌਕਰੀਆਂ ਦਾ ਨਾਅਰਾ, ਹੁਣ ਲਾਰਾ ਬਣ ਕੇ ਰਹਿ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਮਾਰ ਪਿਤਾ ਨੂੰ ਸੰਭਾਲਦੀ ਜਾਂ ਫਿਰ ਦਿੰਦੀ ਸੋਸ਼ਲ ਮੀਡੀਆ ਦੇ ਜੁਆਬ, ‘ਆਪ’ ਨੂੰ ਛੱਡਣ ਦਾ ਸੁਆਲ ਹੀ ਪੈਦਾ ਨੀਂ ਹੁੰਦਾ
ਆਪ ਨੂੰ ਛੱਡਣ ਦੀ ਚਰਚਾ ’ਚ ਵਿਧਾਇਕ ਰੁਪਿੰਦਰ ਰੂਬੀ ਬੋਲੀ, ਵਿਧਾਇਕ ਦਾ ਵੀ ਹੁੰਦੈ ਪਰਿਵਾਰ
ਆਪ ਆਗੂਆਂ ਦੇ ਲਗਾਤਾਰ ਸੀ ਸੰਪਰਕ ਪਰ ਨਹੀਂ ਲੈ ਪਾਈ ਕਿਸੇ ਪਾਰਟੀ ਪ੍ਰੋਗਰਾਮ ‘ਚ ਭਾਗ : ਰੂੁਬੀ
ਕਿਹਾ, ਜਲਦ ਹੀ ਦਿਖਾਈ ਦੇਣਗੇ ਪਾਰਟੀ ਪ੍ਰੋਗਰਾਮ ਅਤੇ ਵਿਧਾਨ ਸਭਾ ਹਲਕੇ ‘ਚ
ਚੰਡੀਗੜ, (ਅਸ਼ਵਨੀ ਚਾਵਲਾ)। ਬਠਿੰਡਾ ਦਿਹਾਤੀ ਤੋਂ ਵਿਧਾਇਕ ਰੂਪਿੰਦਰ ਰੂਬੀ ਵੱਲੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਖ਼ੁਦ ਵਿਧਾਇਕ ਰੂਪਿੰਦਰ ਕੌਰ ਰੂਬੀ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਰੂਪਿੰਦਰ ਰੂਬੀ ਦਾ ਕਹਿਣਾ ਹੈ ਕਿ ਇੱਕ ਵਿਧਾਇਕ ਦਾ ਵੀ ਪਰਿਵਾਰ ਹੁੰਦਾ ਹੈ ਅਤੇ ਉਨਾਂ ਦੇ ਪਿਤਾ ਪਿਛਲੇ 2 ਮਹੀਨੇ ਤੋਂ ਗੰਭੀਰ ਬਿਮਾਰ ਸਨ ਤਾਂ ਉਨਾਂ ਦੇ ਇਲਾਜ ਕਰਕੇ ਹੀ ਉਹ ਉਲਝੇ ਹੋਏ ਸਨ। ਉਹ ਆਮ ਆਦਮੀ ਪਾਰਟੀ ਨੂੰ ਕਦੇ ਛੱਡਣ ਬਾਰੇ ਸੋਚ ਵੀ ਨਹੀਂ ਸਕਦੇ ਅਤੇ ਹਮੇਸ਼ਾ ਹੀ ਇਸੇ ਪਾਰਟੀ ਵਿੱਚ ਰਹਿੰਦੇ ਹੋਏ ਆਮ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨਾਂ ਦੱਸਿਆ ਕਿ ਪਹਿਲਾਂ ਉਨਾਂ ਦੇ ਪਿਤਾ ਦਾ ਇੱਕ ਵੱਡਾ ਆਪ੍ਰੇਸ਼ਨ ਹੋਇਆ ਸੀ ਤਾਂ ਬਾਅਦ ਵਿੱਚ ਉਨ੍ਹਾਂ ਨੂੰ ਹਾਰਟ ਅਟੈਕ ਆ ਗਿਆ ਸੀ। ਇਸੇ ਕਰਕੇ ਉਹ ਦੋ ਮਹੀਨੇ ਤੋਂ ਰੁੱਝੇ ਹੋਏ ਸਨ।
ਸੋਸ਼ਲ ਮੀਡੀਆ ‘ਤੇ ਪਾਰਟੀ ਛੱਡਣ ਦੀ ਚਰਚਾ ਨੂੰ ਨਕਾਰਦੇ ਹੋਏ ਉਨਾਂ ਕਿਹਾ ਕਿ ਬਿਨਾਂ ਕਿਸੇ ਗਲ ਤੋਂ ਇਸ ਤਰਾਂ ਦੀਆਂ ਅਫ਼ਵਾਹਾਂ ਵੀ ਫੈਲਾਉਣੀਆਂ ਗਲਤ ਹਨ। ਉਨਾਂ ਕਿਹਾ ਕਿ ਉਹ ਤਾਂ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਸੰਪਰਕ ਵਿੱਚ ਹਨ। ਉਨਾਂ ਦੀ ਲਗਾਤਾਰ ਹਰਪਾਲ ਚੀਮਾ ਅਤੇ ਹੋਰ ਪਾਰਟੀ ਲੀਡਰਾਂ ਸਣੇ ਵਿਧਾਇਕਾਂ ਨਾਲ ਗੱਲਬਾਤ ਵੀ ਹੁੰਦੀ ਰਹਿੰਦੀ ਹੈ।
ਇਥੇ ਦੱਸਣਯੋਗ ਹੈ ਕਿ ਪਿਛਲੇ 2 ਮਹੀਨੇ ਤੋਂ ਬਠਿੰਡਾ ਦਿਹਾਤੀ ਦੀ ਵਿਧਾਇਕ ਰੂਪਿੰਦਰ ਕੌਰ ਰੂਬੀ ਪਾਰਟੀ ਦੇ ਸਾਰੇ ਪ੍ਰੋਗਰਾਮ ਤੋਂ ਦੂਰ ਚੱਲ ਰਹੇ ਸਨ ਅਤੇ ਜਿਆਦਾਤਰ ਸਮਾਂ ਉਸ ਕਿਤੇ ਵੀ ਦਿਖਾਈ ਨਹੀਂ ਦਿੱਤੇ। ਕੋਰੋਨਾ ਦੀ ਇਸ ਦੁਜੀ ਲਹਿਰ ਦੌਰਾਨ ਉਹ ਆਪਣੇ ਵਿਧਾਨ ਸਭਾ ਹਲਕੇ ਵਿੱਚ ਵੀ ਕੋਈ ਜਿਆਦਾ ਸਰਗਰਮ ਨਜ਼ਰ ਨਹੀਂ ਆਏ ਤਾਂ ਉਨਾਂ ਬਾਰੇ ਕਈ ਤਰਾਂ ਦੀਆਂ ਚਰਚਾਵਾ ਚਲ ਪਈਆਂ ਸਨ। ਕੋਈ ਕਹਿੰਦਾ ਸੀ ਕਿ ਉਹ ਕਾਂਗਰਸ ਪਾਰਟੀ ਦੇ ਸੰਪਰਕ ਵਿੱਚ ਹਨ ਤਾਂ ਕੋਈ ਕਹਿੰਦਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ।
ਇੱਕ ਅਖ਼ਬਾਰ ਨੇ ਤਾਂ ਉਨਾਂ ਦਾ ਨਾਅ ਛਾਪੇ ਬਿਨਾ ਲਿਖ ਦਿੱਤਾ ਸੀ ਕਿ ਉਹ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਚਰਚਾਵਾ ਦੌਰਾਨ ਰੁਪਿੰਦਰ ਕੌਰ ਰੂੁਬੀ ਨੇ ਇਨਾਂ ਦੇ ਖੰਡਨ ਕਰ ਦਿੱਤਾ ਹੈ ਉਨ੍ਹਾ ਕਿਹਾ ਉਹ ਆਮ ਆਦਮੀ ਪਾਰਟੀ ਲਈ ਪਹਿਲਾਂ ਤੋਂ ਦਿਲੋਂ ਜਾਨ ਨਾਲ ਕੰਮ ਕਰ ਰਹੇ ਸਨ ਅਤੇ ਹੁਣ ਉਹ 2022 ਦੀ ਤਿਆਰੀ ਵਿੱਚ ਜੁਟਣ ਵਾਲੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਵਿੱਤਰ ਕੁਰਾਨ ਦੀ ਬੇਅਦਬੀ ਦੇ ਮਾਮਲੇ ’ਚ ‘ਆਪ’ ਵਿਧਾਇਕ ਨਰੇਸ਼ ਯਾਦਵ ਬਾਇੱਜ਼ਤ ਬਰੀ
ਮੈਨੂੰ ਨਿਆਂ ਮਿਲਣ ਦਾ ਪੂਰਾ ਭਰੋਸਾ ਸੀ : ਨਰੇਸ਼ ਯਾਦਵ
ਸੰਗਰੂਰ,(ਗੁਰਪ੍ਰੀਤ ਸਿੰਘ (ਸੱਚ ਕਹੂੰ)) | ਕਰੀਬ ਪੰਜ ਸਾਲ ਪਹਿਲਾਂ ਮਾਲੇਰਕੋਟਲਾ ’ਚ ਹੋਏ ਪਵਿੱਤਰ ਕੁਰਾਨ ਦੀ ਬੇਅਦਬੀ ਦੇ ਮਾਮਲੇ ਵਿੱਚ ਸੰਗਰੂਰ ਅਦਾਲਤ ਨੇ ਆਪਣਾ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਦੋ ਦੋਸ਼ੀਆਂ ਨੂੰ 2-2 ਸਾਲ ਕੈਦ ਤੇ ਇਸੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਸਮੇਤ ਦੋ ਜਣਿਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ
ਜਾਣਕਾਰੀ ਮੁਤਾਬਕ ਅੱਜ ਸੰਗਰੂਰ ਅਦਾਲਤ ਦੇ ਐਡੀਸ਼ਨਲ ਸਿਵਲ ਜੂਡੀਸ਼ੀਅਲ ਮੈਜਿਸਟਰੇਟ ਪ੍ਰਸ਼ਾਂਤ ਵਰਮਾ ਦੀ ਅਦਾਲਤ ਨੇ ਉਕਤ ਫੈਸਲਾ ਸੁਣਾਇਆ ਜੱਜ ਸਾਹਿਬਾਨ ਨੇ ਆਪਣਾ ਫੈਸਲਾ ਸੁਣਾਉਂਦਿਆਂ ਇਸ ਕੇਸ ਵਿੱਚ ਨਾਮਜ਼ਦ ਵਿਜੈ ਕੁਮਾਰ ਅਤੇ ਗੌਰਵ ਕਥੂਰੀਆ ਨੂੰ ਦੋਸ਼ੀ ਠਹਿਰਾਉਂਦਿਆਂ 2-2 ਸਾਲ ਦੀ ਕੈਦ ਅਤੇ 11-11 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ ਇਸ ਤੋਂ ਇਲਾਵਾ ਇਸ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਨਰੇਸ਼ ਕੁਮਾਰ ਯਾਦਵ ਨੂੰ ਨਿਰਦੋਸ਼ ਮੰਨਦਿਆਂ ਬਾਇੱਜ਼ਤ ਬਰੀ ਕਰ ਦਿੱਤਾ ਹੈ ਨਰੇਸ਼ ਕੁਮਾਰ ਯਾਦਵ ਵੱਲੋਂ ਅੱਜ ਨਿਰਪਾਲ ਸਿੰਘ ਧਾਲੀਵਾਲ ਵਕੀਲ ਅਦਾਲਤ ਵਿੱਚ ਸ਼ਾਮਿਲ ਹੋਏ
ਜ਼ਿਕਰਯੋਗ ਹੈ ਕਿ 24 ਜੂਨ 2016 ਵਿੱਚ ਮਾਲੇਰਕੋਟਲਾ ਦੇ ਖੰਨਾ ਰੋਡ ਤੋਂ ਜਰਗ ਚੌਂਕ ’ਚ ਪਵਿੱਤਰ ਕੁਰਾਨ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ ਇਸ ਤੋਂ ਬਾਅਦ ਭੜਕੀ ਹੋਈ ਭੀੜ ਨੇ ਚੌਕ ਵਿੱਚ ਧਰਨਾ ਲਾ ਕੇ 2 ਗੱਡੀਆਂ ਸਾੜ ਦਿੱਤੀਆਂ ਸਨ ਇਸ ਤੋਂ ਬਾਅਦ ਤਤਕਾਲੀਨ ਵਿਧਾਇਕਾ ਫਰਜ਼ਾਨਾ ਆਲਮ ਦੇ ਘਰ ਦਾਖ਼ਲ ਹੋ ਕੇ ਚਾਰ ਗੱਡੀਆਂ ਅਤੇ ਘਰ ਦੀ ਭੰਨ ਤੋੜ ਕਰ ਦਿੱਤੀ ਗਈ ਸੀ ਇਸ ਮਾਮਲੇ ਵਿੱਚ ਵੱਖ-ਵੱਖ ਥਾਈਂ 3 ਮਾਮਲੇ ਦਰਜ਼ ਕਰਕੇ 400 ਤੋਂ ਜ਼ਿਆਦਾ ਲੋਕਾਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ
ਪੁਲਿਸ ਵੱਲੋਂ ਵਿਜੈ ਕੁਮਾਰ ਨਾਮਕ ਵਿਅਕਤੀ ਨੂੰ ਇਸ ਘਟਨਾ ਦਾ ਮਾਸਟਰ ਮਾਈਂਡ ਦਰਸਾਇਆ ਗਿਆ ਇਸ ਤੋਂ ਇਲਾਵਾ ਨੰਦ ਕਿਸ਼ੋਰ ਅਤੇ ਉਸ ਦੇ ਲੜਕੇ ਗੌਰਵ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਵਿਜੈ ਕੁਮਾਰ ਦੇ ਬਿਆਨਾਂ ’ਤੇ ਆਮ ਆਦਮੀ ਪਾਰਟੀ ਦੇ ਮਹਿਰੌਲੀ ਤੋਂ ਵਿਧਾਇਕ ਨਰੇਸ਼ ਕੁਮਾਰ ਯਾਦਵ ਨੂੰ ਇਸ ਕੇਸ਼ ਵਿੱਚ ਸ਼ਾਮਿਲ ਕੀਤਾ ਗਿਆ ਸੀ 5 ਜੁਲਾਈ 2016 ਨੂੰ ਨਰੇਸ਼ ਯਾਦਵ ਨੂੰ ਪਟਿਆਲਾ ਵਿਖੇ ਪੁੱਛ ਗਿੱਛ ਲਈ ਪੁਲਿਸ ਵੱਲੋਂ ਬੁਲਾਇਆ ਗਿਆ 9 ਜੁਲਾਈ 2016 ਨੂੰ ਸੰਗਰੂਰ ਸੀਆਈਏ ਵੱਲੋਂ ਨਰੇਸ਼ ਯਾਦਵ ਤੋਂ ਪੁੱਛ ਗਿੱਛ ਕੀਤੀ ਗਈ 24 ਜੁਲਾਈ 2016 ਨੂੰ ਨਰੇਸ਼ ਯਾਦਵ ਨੂੰ ਪੁਲਿਸ ਵੱਲੋਂ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ
27 ਜੁਲਾਈ 2016 ਤੱਕ ਜੂਡੀਸ਼ੀਅਲ ਹਿਰਾਸਤ ਵਿੱਚ ਰੱਖਿਆ ਗਿਆ ਤੇ 30 ਜੁਲਾਈ 2016 ਨੂੰ ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਕਾਫ਼ੀ ਸਮਾਂ ਇਹ ਮਾਮਲਾ ਮਾਲੇਰਕੋਟਲਾ ਦੀ ਅਦਾਲਤ ਵਿੱਚ ਚੱਲਿਆ ਅਤੇ ਸੰਗਰੂਰ ਅਦਾਲਤ ਵਿੱਚ ਹੁਣ ਤੱਕ 113 ਪੇਸ਼ੀਆਂ ਚੱਲਣ ਤੋਂ ਬਾਅਦ ਅੱਜ 16 ਮਾਰਚ 2021 ਨੂੰ ਮਾਣਯੋਗ ਅਦਾਲਤ ਵੱਲੋਂ ਇਸ ਮਾਮਲੇ ’ਤੇ ਆਪਣਾ ਫੈਸਲਾ ਸੁਣਾ ਦਿੱਤਾ ਗਿਆ ਇਸ ਮਾਮਲੇ ਦੇ ਜ਼ਿਆਦਾਤਰ ਗਵਾਹ ਪੁਲਿਸ ਮੁਲਾਜ਼ਮ ਹੀ ਸਨ ਜਿਹੜੇ ਨਰੇਸ਼ ਕੁਮਾਰ ਯਾਦਵ ਖਿਲਾਫ਼ ਮਾਣਯੋਗ ਅਦਾਲਤ ਨੂੰ ਕੋਈ ਠੋਸ ਸਬੂਤ ਨਹੀਂ ਮੁਹੱਈਆ ਕਰਵਾ ਸਕੇ
ਸਾਨੂੰ ਇਨਸਾਫ਼ ਦੀ ਪੂਰਨ ਆਸ ਸੀ : ਨਰੇਸ਼ ਯਾਦਵ
ਸੰਗਰੂਰ ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰੇਸ਼ ਕੁਮਾਰ ਯਾਦਵ ਨੇ ਕਿਹਾ ਕਿ ਸਾਨੂੰ ਅਦਾਲਤ ਤੋਂ ਨਿਆਂ ਦੀ ਪੂਰਨ ਉਮੀਦ ਸੀ ਅਤੇ ਸੱਚਾਈ ਅੱਜ ਬਾਹਰ ਆਈ ਹੈ ਉਨ੍ਹਾਂ ਕਿਹਾ ਕਿ ਉਹ ਸ਼ੁਰੂ ਤੋਂ ਇਹ ਕਹਿ ਰਿਹਾ ਸੀ ਕਿ ਇਸ ਕੇਸ ਵਿੱਚ ਉਸਨੂੰ ਰਾਜਸੀ ਤੌਰ ’ਤੇ ਜਾਣ ਬੁੱਝ ਕੇ ਫਸਾਇਆ ਗਿਆ ਸੀ ਉਨ੍ਹਾਂ ਕਿਹਾ ਕਿ ਤਤਕਾਲੀਨ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਇਸ ਕੇਸ ਵਿੱਚ ਦੋਸ਼ੀ ਵਿਜੈ ਕੁਮਾਰ ਨੂੰ ਕਤਲ ਕੇਸ ਪਾਉਣ ਦੀ ਧਮਕੀ ਦੇ ਕੇ, ਉਸ ਤੋਂ ਮੇਰਾ ਨਾਂਅ ਲਿਖਵਾਇਆ ਗਿਆ ਸੀ ਉਨ੍ਹਾਂ ਕਿਹਾ ਕਿ ਸਾਨੂੰ ਰਾਜਸੀ ਦਬਾਅ ਬਣਾ ਕੇ ਫਸਾਉਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਸਾਨੂੰ ਮਾਣਯੋਗ ਅਦਾਲਤ ’ਤੇ ਪੂਰਨ ਵਿਸ਼ਵਾਸ ਸੀ ਕਿ ਇੱਕ ਨਾ ਇੱਕ ਦਿਨ ਸੱਚਾਈ ਬਾਹਰ ਆ ਜਾਵੇਗੀ ਅਤੇ ਸੱਚ ਦੀ ਜਿੱਤ ਹੋਵੇਗੀ
ਨਰੇਸ਼ ਯਾਦਵ ਨਾਲ ਅਦਾਲਤ ਵਿੱਚ ਮੌਜ਼ੂਦ ਹਰਪਾਲ ਸਿੰਘ ਚੀਮਾ ਆਗੂ ਵਿਰੋਧੀ ਧਿਰ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਕੇਸ ਵਿੱਚ ਨਰੇਸ਼ ਯਾਦਵ ਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਉਨ੍ਹਾਂ ਕਿਹਾ ਕਿ ਸਾਨੂੰ ਅੱਜ ਦੇ ਫੈਸਲਾ ’ਤੇ ਬੇਹੱਦ ਪ੍ਰਸੰਨਤਾ ਹੋ ਰਹੀ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਵਿਧਾਇਕ ਅਮਨ ਅਰੋੜਾ ਦਾ ਵਿਵਾਦ ਗ੍ਰਸਤ ਬਿਆਨ
ਦਿੱਲੀ ਵਿਧਾਨ ਸਭਾ ਚੋਣਾਂ ਦੀ ਜਿੱਤ ਦਾ ਨਸ਼ਾ ਆਮ ਆਦਮੀ ਪਾਰਟੀ ਦੇ ਸਿਰ ਚੜ ਕੇ ਬੋਲ ਰਿਹਾ ਐ
ਪੰਜਾਬ ‘ਚ ਹਾਦਸੇ ਦਾ ਕਾਰਨ ਬਣ ਰਹੀਆਂ ਹਨ ਆਵਾਰਾ ਗਊਆਂ, ਇਨਾਂ ਦੀ ਥਾਂ ਸਲਾਟਰ ਹਾਉਸ ‘ਚ : ਅਮਨ ਅਰੋੜਾ
ਪੰਜਾਬ ਵਿਧਾਨ ਸਭਾ ਵਿੱਚ ਮਤਾ ਵੀ ਭੇਜ ਚੁੱਕੀ ਐ ਆਮ ਆਦਮੀ ਪਾਰਟੀ, ਕਰਵਾਉਣਾ ਚਾਹੁੰਦੀ ਐ ਬਹਿਸ
ਅਮਨ ਅਰੋੜਾ ਨੇ ਕਿਹਾ ਕਿ 85 ਫੀਸਦੀ ਗਾਂਵਾਂ ਹਨ ਅਮਰੀਕਨ, ਇਨਾਂ ਨਾਲ ਸਾਡੀ ਨਹੀਂ ਕੋਈ ਐ ਸ਼ਰਧਾ
ਚੰਡੀਗੜ, (ਅਸ਼ਵਨੀ ਚਾਵਲਾ)। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਾ ਨਸ਼ਾ ਆਮ ਆਦਮੀ ਪਾਰਟੀ ਦੇ ਸਿਰ ਚੜ ਕੇ ਬੋਲ ਰਿਹਾ ਹੈ, ਜਿਸ ਕਾਰਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਇੱਕ ਵਿਵਾਦ ਵਾਲਾ ਬਿਆਨ ਜਾਰੀ ਕਰਦੇ ਹੋਏ ਗਾਂਵਾਂ ਨੂੰ ਸਲਾਟਰ ਹਾਉਸ ਭੇਜਣ ਦੀ ਵਕਾਲਤ ਕਰ ਦਿੱਤੀ ਹੈ।
Aman Arora ਨੇ ਚੰਡੀਗੜ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਗਾਂ ਨੂੰ ਸਲਾਟਰ ਹਾਊਸ ਭੇਜ ਦੇਣਾ ਚਾਹੀਦਾ ਹੈ, ਜਿਥੇ ਕਿ ਇਨਾਂ ਨੂੰ ਕੱਟ-ਵੱਢ ਕੇ ਖਪਾਉਣਾ ਚਾਹੀਦਾ ਹੈ, ਕਿਉਂਕਿ ਇਨਾਂ ਅਵਾਰਾ ਗਾਂਵਾਂ ਦੇ ਕਾਰਨ ਹੀ ਪੰਜਾਬ ਵਿੱਚ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਅਤੇ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ। ਇਹ ਵਿਵਾਦਗ੍ਰਸਤ ਬਿਆਨ ਅਮਨ ਅਰੋੜਾ ਨੇ ਦੇਣ ਦੇ ਨਾਲ ਹੀ ਇਸ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਬਹਿਸ ਕਰਵਾਉਣ ਦੀ ਮੰਗ ਵੀ ਕੀਤੀ ਹੈ।
ਅਮਨ ਅਰੋੜਾ (Aman arora)  ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਾਢੇ 15 ਲੱਖ ਤੋਂ ਜਿਆਦਾ ਅਵਾਰਾ ਗਾਂਵਾਂ ਹਨ, ਜਿਨਾਂ ਵਿੱਚੋਂ 15 ਫੀਸਦੀ ਹੀ ਦੇਸੀ ਨਸਲ ਦੀਆਂ ਗਾਂਵਾਂ ਹਨ, ਜਦੋਂ ਕਿ 85 ਫੀਸਦੀ ਗਾਂਵਾਂ ਤਾਂ ਵਿਦੇਸ਼ੀ ਅਮਰੀਕਨ ਨਸਲ ਦੀਆਂ ਹਨ, ਜਿਨਾਂ ਦਾ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਨਾਂ ਅਵਾਰਾ ਗਾਂਵਾਂ ਦਾ ਇਕੋ ਇੱਕ ਹੀ ਹੱਲ਼ ਹੈ ਕਿ ਇਨਾਂ ਨੂੰ ਸਲਾਟਰ ਹਾਊਸ ਭੇਜ ਦਿੱਤਾ ਜਾਵੇ।
MLA ਅਮਨ ਅਰੋੜਾ ਨੇ ਇਥੇ ਇਹ ਵੀ ਕਿਹਾ ਕਿ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਸਿਰਫ਼ ਦੇਸੀ ਨਸਲ ਦੀਆਂ ਗਾਂਵਾਂ ਨਾਲ ਹੀ ਹੈ, ਜਦੋਂ ਕਿ ਅਮਰੀਕਨ ਨਸਲ ਦੀਆਂ ਗਾਂਵਾਂ ਨਾਲ ਸਾਡੀ ਕੋਈ ਸ਼ਰਧਾ ਨਹੀਂ ਹੈ।
ਅਮਨ ਅਰੋੜਾ ਨੇ ਗਾਂਵਾਂ ਨੂੰ ਸਲਾਟਰ ਹਾਉਸ ਭੇਜਣ ਦਾ ਬਿਆਨ ਦੇਣ ਦੇ ਨਾਲ ਹੀ ਇਨਾਂ ਗਾਂਵਾਂ ਨੂੰ ਆਪਣੀ ਸ਼ਰਧਾ ਵਿੱਚੋਂ ਹੀ ਬਾਹਰ ਕਰ ਦਿੱਤਾ ਹੈ, ਜਦੋਂ ਕਿ ਦੇਸ਼ ਵਿੱਚ ਗਾਂਵਾਂ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਉਨਾਂ ਦੀ ਨਸਲ ਅਨੁਸਾਰ ਉਨਾਂ ਨੂੰ ਮਾਰ ਕੱਟ ਕੇ ਖਾਣ ਦੀ ਗਲ ਕੋਈ ਵੀ ਨਹੀਂ ਕਰਦਾ ਹੈ। ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਗਊ ਮਾਸ ਖਾਣ ਦੀ ਸਲਾਹ ਵੀ ਦਿੱਤੀ ਹੈ। ਜਦੋਂ ਬਿਆਨ ਉਹ ਦੇ ਰਹੇ ਸਨ ਤਾਂ ਠੀਕ ਉਸੇ ਸਮੇਂ ਅੱਧੀ ਦਰਜਨ ਤੋਂ ਜਿਆਦਾ ਵਿਧਾਇਕ ਉਨਾਂ ਨਾਲ ਸਟੇਜ ‘ਤੇ ਹੀ ਬੈਠੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਨੇ ਸਿਰਫ਼ 4 ਵਿਧਾਇਕਾਂ ਨੂੰ ਹੀ ਦਿੱਤੀ ਇਜਾਜ਼ਤ
ਕੈਪਟਨ ਦੀ ਸੁੱਤੀ ਪਈ ਆਤਮਾ ਜਗਾਉਣ ਲਈ ਬੈਠੇ ਹਾਂ: ਹਰਪਾਲ ਚੀਮਾ
ਅਸ਼ਵਨੀ ਚਾਵਲਾ, ਚੰਡੀਗੜ੍ਹ
ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਤੇ ਸਖ਼ਤ ਸਜ਼ਾ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਨੇੜੇ ਇੱਕ ਰੋਜ਼ਾ ਭੁੱਖ ਹੜਤਾਲ ਤੇ ਰੋਸ ਧਰਨਾ ਲਗਾਇਆ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਤੇ ‘ਆਪ’ ਸਟੇਟ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ‘ਚ ‘ਆਪ’ ਆਗੂ ਜਿਵੇਂ ਹੀ 2 ਸੈਕਟਰ ਸਥਿਤ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਵੱਲ ਵਧੇ ਪਹਿਲਾਂ ਤੋਂ ਭਾਰੀ ਗਿਣਤੀ ‘ਚ ਤੈਨਾਤ ਪੁਲਿਸ ਫੋਸਸ ਨੇ ਰੋਕ ਲਿਆ।
ਪੁਲਿਸ ਅਧਿਕਾਰੀਆਂ ਨੇ ਵੀਵੀਆਈਪੀ ਸਕਿਊਰਿਟੀ ਜ਼ੋਨ ਦਾ ਹਵਾਲਾ ਦਿੰਦੇ ਹੋਏ ‘ਆਪ’ ਆਗੂਆਂ ਨੂੰ ਜ਼ੋਰ-ਜ਼ਬਰਦਸਤੀ ਨਾਲ ਪਿੱਛੇ ਧੱਕਣਾ ਸ਼ੁਰੂ ਕਰ ਦਿੱਤਾ। ਪਰੰਤੂ ‘ਆਪ’ ਆਗੂ ਉੱਥੇ ਹੀ ਧਰਨੇ ਤੇ ਭੁੱਖ ਹੜਤਾਲ ‘ਤੇ ਬੈਠਣ ਲਈ ਬਜ਼ਿਦ ਰਹੇ ਆਖ਼ਿਰ ਕਾਫ਼ੀ ਮੁਸ਼ਕਤ ਉਪਰੰਤ ਸਿਰਫ਼ 4 ਵਿਧਾਇਕਾਂ ਨੂੰ ਹੀ ਮੁੱਖ ਮੰਤਰੀ ਘਰ ਦੇ ਨੇੜੇ ਪਾਰਕ ‘ਚ ਭੁੱਖ ਹੜਤਾਲ ‘ਤੇ ਬੈਠਣ ਦੀ ਇਜਾਜ਼ਤ ਦਿੱਤੀ।
ਇਸ ‘ਤੇ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਪ੍ਰੋ. ਸਾਧੂ ਸਿੰਘ ਤੇ ਪ੍ਰੋ. ਬਲਜਿੰਦਰ ਕੌਰ ਭੁੱਖ ਹੜਤਾਲ ‘ਤੇ ਬੈਠ ਗਏ, ਬਾਅਦ ‘ਚ ਪ੍ਰੋ. ਸਾਧੂ ਸਿੰਘ ਦੀ ਥਾਂ ਪ੍ਰਿੰਸੀਪਲ ਬੁੱਧ ਰਾਮ ਬੈਠੇ। ਹੋਰਨਾਂ ਵਿਧਾਇਕਾਂ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਤੇ ਅਮਰਜੀਤ ਸਿੰਘ ਸੰਦੋਆ ਵੀ ਪਹੁੰਚੇ। ਸਾਰੇ ਦਿਨ ਦੀ ਭੁੱਖ ਹੜਤਾਲ ਉਪਰੰਤ ਸ਼ਾਮ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਸੰਦੀਪ ਸੰਧੂ ਮੰਗ ਪੱਤਰ ਲੈਣ ਪਹੁੰਚੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੰਨਮੈਨ ਵੀ ਜ਼ਖਮੀ, ਤਿੰਨ ਮੁਲਜ਼ਮ ਅਸਲ੍ਹੇ ਸਮੇਤ ਗ੍ਰਿਫ਼ਤਾਰ, ਦੋ ਅਜੇ ਵੀ ਫਰਾਰ
ਸੁਰੱਖਿਆ ਕਰਮਚਾਰੀਆਂ ਦੀ ਮੌਜ਼ੂਦਗੀ ‘ਚ ਕੀਤਾ ਹਮਲਾ, ਪੱਗ ਵੀ ਲੱਥੀ
ਪੀ.ਜੀ.ਆਈ. ‘ਚ ਜ਼ੇਰੇ ਇਲਾਜ ਵਿਧਾਇਕ ਸੰਦੋਆ
ਰੋਪੜ/ਚੰਡੀਗੜ੍ਹ (ਅਸ਼ਵਨੀ ਚਾਵਲਾ)।
ਰੋਪੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਮਾਈਨਿੰਗ ਮਾਫੀਆ ਨਾਲ ਜੁੜੇ ਹੋਏ ਕੁਝ ਵਿਅਕਤੀਆਂ ਨੇ ਹਮਲਾ ਕਰਦੇ ਹੋਏ ਵਿਧਾਇਕ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਹੈ। ਉਨ੍ਹਾਂ ਨੂੰ  ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੋਂ ਮਾਮਲੇ ਦੀ ਰਿਪੋਰਟ ਤਲਬ ਕਰਕੇ ਡੀਜੀਪੀ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।
ਆਮ ਆਦਮੀ ਪਾਰਟੀ ਦੇ ਲੀਡਰਾਂ ਦਾ ਕਹਿਣਾ ਹੈ ਕਿ ਅਮਰਜੀਤ ਸਿੰਘ ਕੁਝ ਦਿਨ ਪਹਿਲਾਂ ਇਸ ਪਿੰਡ ਦੇ ਨੇੜਿਓਂ ਲੰਘ ਰਹੇ ਸਨ ਤਾਂ ਕੁਝ ਲੋਕਾਂ ਨੇ ਸ਼ਿਕਾਇਤ ਕੀਤੀ ਸੀ, ਜਿਸ ਦੇ ਅਧਾਰ ‘ਤੇ ਉਹ ਅੱਜ ਮੀਡੀਆ ਨੂੰ ਆਪਣੇ ਨਾਲ ਲੈ ਕੇ ਮੌਕੇ ‘ਤੇ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੁੱਜੇ ਸਨ ਪਰ ਦੋਸ਼ੀਆਂ ਵੱਲੋਂ ਅਮਰਜੀਤ ਸਿੰਘ ‘ਤੇ ਹਮਲਾ ਕਰਦੇ ਹੋਏ ਗੰਭੀਰ ਰੂਪ ਵਿੱਚ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।
ਅੱਜ ਬਾਅਦ ਦੁਪਹਿਰ ਮੌਕੇ ‘ਤੇ ਪੁੱਜੇ ਅਮਰਜੀਤ ਸਿੰਘ ਸੰਦੋਆ ਨਾਲ ਕਥਿਤ ਦੋਸ਼ੀ ਅਜਵਿੰਦਰ ਸਿੰਘ ਅਤੇ ੱਬਚਿੱਤਰ ਸਿੰਘ ਸਣੇ ਕੁਝ 5-6 ਵਿਅਕਤੀਆਂ ਨੇ ਗਾਲ਼ਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਿੱਥੇ ਕਿ ਅਮਰਜੀਤ ਸਿੰਘ ਨਾਲ ਖੜ੍ਹੇ ਸੁਰੱਖਿਆ ਮੁਲਾਜ਼ਮਾਂ ਨੇ ਕਥਿਤ ਮੁਲਜ਼ਮਾਂ ਨੂੰ ਰੋਕਦੇ ਹੋਏ ਵਿਧਾਇਕ ਨੂੰ ਇੱਕ ਪਾਸੇ ਕਰ ਦਿੱਤਾ ਪਰ ਹਮਲਾ ਕਰਨ ਵਾਲੇ ਦੋਸ਼ੀਆਂ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਹੀ ਧੱਕੇ ਮਾਰਦੇ ਹੋਏ ਵਿਧਾਇਕ ਅਮਰਜੀਤ ਸਿੰਘ ਨੂੰ ਕਾਫ਼ੀ ਜ਼ਿਆਦਾ ਮਾਰਿਆ। ਜਿਸ ਕਾਰਨ ਉਨਾਂ ਨੂੰ ਛਾਤੀ ਅਤੇ ਮੱਥੇ ਸਣੇ ਬਾਜ਼ੂ ‘ਤੇ ਸੱਟਾਂ ਵੀ ਲੱਗਿਆਂ ਹਨ।
ਅਮਰਜੀਤ ਸੰਦੋਆ ਦੀ ਪੱਗ ਵੀ ਲਾਹ ਲਈ ਗਈ
ਅਮਰਜੀਤ ਸੰਦੋਆ ਦੀ ਮੌਕੇ ‘ਤੇ ਦੋਸ਼ੀਆਂ ਵਲੋਂ ਪੱਗ ਵੀ ਲਾਹ ਲਈ ਗਈ, ਜਿਸ ਤੋਂ ਬਾਅਦ ਵਿਧਾਇਕ ਵਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ ਅਤੇ ਬਾਅਦ ਵਿੱਚ ਉਨਾਂ ਨੂੰ ਆਨੰਦਪੁਰ ਸਾਹਿਬ ਦੇ ਹਸਪਤਾਲ ਵਿਖੇ ਦਾਖਲ ਕੀਤਾ ਗਿਆ। ਜਿਥੇ ਹਾਲਤ ਖਰਾਬ ਹੁੰਦਾ ਦੇਖ ਸੰਦੋਆਂ ਨੂੰ ਪੀ.ਜੀ.ਆਈ. ਚੰਡੀਗੜ ਰੈਫ਼ਰ ਕਰ ਦਿੱਤਾ ਗਿਆ। ਇਸ ਸਮੇਂ ਪੀ.ਜੀ.ਆਈ. ਵਿਖੇ ਅਮਰਜੀਤ ਸੰਦੋਆ ਜੇਰੇ ਇਲਾਜ ਹਨ ਅਤੇ ਉਹਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹਨ। ਇਸ ਮਾਮਲੇ ਬਾਰੇ ਐਸ.ਐਸ.ਪੀ. ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਤਿੰਨ ਮੁਲ਼ਜ਼ਮਾਂ ਨੂੰ ਅਸਲ੍ਹੇ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੋ ਫਰਾਰ ਹਨ .
ਮੁੱਖ ਮੰਤਰੀ ਨੇ ਡੀਸੀ ਤੋਂ ਮਾਮਲੇ ਦੀ ਰਿਪੋਰਟ ਮੰਗੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਖਣਨ ਮਾਫੀਏ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਕੀਤੇ ਕਥਿਤ ਹਮਲੇ ਬਾਰੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਤੋਂ ਵਿਸਤ੍ਰਿਤ ਰਿਪੋਰਟ ਦੀ ਤਲਬ ਕਰ ਲਈ ਗਈ ਹੈ।  ਇਸ ਘਟਨਾ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਸੂਬੇ ‘ਚ ਬਦਅਮਨੀ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਉਨਾਂ ਨੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਸਬੰਧੀ ਤੱਥਾਂ ਦੀ ਨਿਰਪੱਖ ਜਾਂਚ ਯਕੀਨੀ ਬਨਾਉਣ ਲਈ ਆਖਿਆ ਹੈ।
ਵਿਧਾਇਕ ਨਾਲ ਤਾਇਨਾਤ ਦੋ ਪੀ ਐਸ ਓ ਵੀ ਮੁੱਖ ਮੰਤਰੀ ਦੀ ਨਜ਼ਰ ਵਿੱਚ ਹਨ ਜੋ ਵਿਧਾਇਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੇ ਹਨ। ਉਨਾਂ ਨੂੰ ਪੁਲਸ ਲਾਈਨ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਸ ਸਮੁੱਚੇ ਘਟਨਾਕ੍ਰਮ ਵਿੱਚ ਉਨਾਂ ਦੀ ਭੂਮਿਕਾ ਦੀ ਜਾਂਚ ਕਰਨ ਲਈ ਵੀ ਡੀ ਜੀ ਪੀ ਨੂੰ ਨਿਰਦੇਸ਼ ਦਿੱਤੇ ਹਨ।
ਪਾਰਟੀ ਸੂਬੇ ਭਰ ‘ਚ ਉੱਤਰੇਗੀ ਸੜਕਾਂ ‘ਤੇ : ਡਾ. ਬਲਬੀਰ
ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਫ਼ੀ ਜਿਆਦਾ ਮਾਹੌਲ ਖਰਾਬ ਚੱਲ ਰਿਹਾ ਹੈ, ਜਿਥੇ ਸ਼ਰੇਆਮ ਮਾਈਨਿੰਗ ਮਾਫ਼ਿਆ ਆਮ ਲੋਕਾਂ ਤੋਂ ਬਾਅਦ ਹੁਣ ਮੌਜੂਦਾ ਵਿਧਾਇਕਾਂ ‘ਤੇ ਹਮਲੇ ਕਰਨ ਵਿੱਚ ਲੱਗਿਆ ਹੋਇਆ ਹੈ ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ ਅਤੇ ਜੇਕਰ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਸੜਕਾਂ ‘ਤੇ ਉੱਤਰੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪ ਵਿਧਾਇਕਾਂ ਨੂੰ ਨਹੀਂ ਮਿਲਨਗੇ ਅਮਰਿੰਦਰ ਸਿੰਘ, ਰੋਕੇਗੀ ਪੁਲਿਸ
ਖੁਫੀਆ ਵਿਭਾਗ ਨੇ ਦਿੱਤੀ ਰਿਪੋਰਟ, ਹੱਥਾਂ ‘ਚ ਹੋਣਗੀਆਂ ਪਲਾਸਟਿਕ ਤੇ ਕੰਚ ਦੀਆਂ ਬੋਤਲਾਂ, ਹੋ ਸਕਦੈ ਮਾਹੌਲ ਖਰਾਬ | AAP MLA
ਧਾਰਾ 144 ਲੱਗੀ ਹੋਣ ਕਾਰਨ ਮੁੱਖ ਮੰਤਰੀ ਦੀ ਕੋਠੀ ਤੋਂ ਦੂਰ ਹੀ ਰੋਕ ਲਿਆ ਜਾਵੇਗਾ ਆਪ ਨੂੰ | AAP MLA
ਚੰਡੀਗੜ੍ਹ (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਜ਼ੋਨ ਇੰਚਾਰਜਾਂ ਨੁੰ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਪਿੱਛੇ ਪਾਣੀ ਦੇ ਮੁੱਦੇ ‘ਤੇ ਸਿਆਸਤ ਕਰਨ ਅਤੇ ਵਫ਼ਦ ਕਾਫ਼ੀ ਜਿਆਦਾ ਵੱਡਾ ਹੋਣ ਦੀ ਗੱਲ ਕਹੀ ਜਾ ਰਹੀ ਹੈ ਹਾਲਾਂਕਿ ਜੇਕਰ ਆਮ ਆਦਮੀ ਪਾਰਟੀ ਦੇ ਸਿਰਫ਼ ਵਿਧਾਇਕ ਸਮਾਂ ਮੰਗਦੇ ਤਾਂ ਅਮਰਿੰਦਰ ਸਿੰਘ  ਮਿਲਣ ਲਈ ਵੀ ਤਿਆਰ ਹੋ ਸਕਦੇ ਸਨ ਪਰ ਪਾਣੀ ਦੇ ਮੁੱਦੇ ‘ਤੇ ਸਿਆਸਤ ਚਮਕਾਉਣ ਕਾਰਨ ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ।
ਇਸ ਨਾਲ ਹੀ ਜੇਕਰ ਆਮ ਆਦਮੀ ਪਾਰਟੀ ਦੇ ਲੀਡਰ ਜਾਂ ਫਿਰ ਵਿਧਾਇਕ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕੋਠੀ ਵੱਲ ਆਏ ਤਾਂ ਮੌਕੇ ‘ਤੇ ਤੈਨਾਤ ਚੰਡੀਗੜ੍ਹ ਪੁਲਿਸ ਉਨ੍ਹਾਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹੇਗੀ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖਦੇ ਹੋਏ ਬੁੱਧਵਾਰ ਨੂੰ ਬਾਅਦ ਦੁਪਹਿਰ ਡੇਢ ਵਜੇ ਮਿਲਣ ਦਾ ਸਮਾਂ ਮੰਗਿਆ ਗਿਆ ਸੀ। ਇਸ ਵਫ਼ਦ ਵਿੱਚ ਵਿਧਾਇਕਾਂ ਦੇ ਨਾਲ ਹੀ ਜ਼ੋਨ ਇੰਚਾਰਜ ਅਤੇ ਹੋਰ ਲੀਡਰਾਂ ਦੀ ਵੱਡੇ ਪੱਧਰ ‘ਤੇ ਸ਼ਮੂਲੀਅਤ ਹੋਣ ਦੇ ਕਾਰਨ ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲਣ ਤੋਂ ਇਨਕਾਰ ਕਰਨਾ ਹੀ ਠੀਕ ਸਮਝਿਆ ਹੈ। ਹਾਲਾਂਕਿ ਇਸ ਸਬੰਧੀ ਲਿਖਤੀ ਕੋਈ ਜੁਆਬ ਨਹੀਂ ਦਿੱਤਾ ਗਿਆ ਹੈ ਅਤੇ ਸਿਰਫ਼ ਆਪਣੇ ਪੱਧਰ ‘ਤੇ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ 600 ਯੂਨਿਟ ਬਿਜਲੀ ਮਾਫ਼ੀ ’ਤੇ ਅੱਜ ਫਿਰ ਕਹੀ ਵੱਡੀ ਗੱਲ, ਹੁਣੇ ਪੜ੍ਹੋ
ਇਥੇ ਹੀ ਆਮ ਆਦਮੀ ਪਾਰਟੀ ਵਲੋਂ 200 ਤੋਂ ਜਿਆਦਾ ਪਾਰਟੀ ਲੀਡਰ ਅਤੇ ਵਿਧਾਇਕਾਂ ਨੂੰ ਇਕੱਠਾ ਕਰਦੇ ਹੋਏ ਬਿਆਸ ਅਤੇ ਹੋਰ ਦਰਿਆ ਦਾ ਪਾਣੀ ਬੋਤਲਾਂ ਵਿੱਚ ਭਰ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕੋਠੀ ਪਹੁੰਚਣ ਦਾ ਪ੍ਰੋਗਰਾਮ ਬਣਾਇਆ ਹੋਇਆ ਹੈ,  ਜਿਸ ਨੂੰ ਦੇਖਦੇ ਹੋਏ ਮੰਗਲਵਾਰ ਸ਼ਾਮ ਤੱਕ ਖੂਫੀਆ ਵਿਭਾਗ ਵੱਲੋਂ ਆਪਣੀ ਰਿਪੋਰਟ ਵਿੱਚ ਮੌਕੇ ‘ਤੇ ਮਾਹੌਲ ਖਰਾਬ ਹੋਣ ਦਾ ਖ਼ਦਸ਼ਾ ਵੀ ਕਰਾਰ ਦਿੱਤਾ ਗਿਆ ਹੈ, ਕਿਉਂਕਿ ਹੱਥਾਂ ਵਿੱਚ ਪਲਾਸਟਿਕ ਅਤੇ ਕੱਚ ਦੀਆਂ ਪਾਣੀ ਭਰੀਆਂ ਹੋਇਆ ਬੋਤਲਾਂ ਹੋਣ ਦੇ ਕਾਰਨ ਉਨ੍ਹਾਂ ਤੋਂ ਹਥਿਆਰ ਦਾ ਕੰਮ ਵੀ ਲਿਆ ਜਾ ਸਕਦਾ ਹੈ। ਖੂਫੀਆ ਵਿਭਾਗ ਦੀ ਰਿਪੋਰਟ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕੋਠੀ ਨੇੜੇ ਧਾਰਾ 144 ਲੱਗੇ ਹੋਣ ਦੇ ਕਾਰਨ ਚੰਡੀਗੜ੍ਹ ਪੁਲਿਸ ਨੇ ਵੀ ਇੰਤਜ਼ਾਮ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਮੌਕੇ ‘ਤੇ ਮਾਹੌਲ ਖਰਾਬ ਹੋਣ ਤੋਂ ਰੋਕਿਆ ਜਾ ਸਕੇ।
ਗਿਣਤੀ ਜ਼ਿਆਦਾ ਐ ਤਾਂ 2-4 ਨੂੰ ਸੱਦ ਲੈਣ ਅਮਰਿੰਦਰ ਸਿੰਘ : ਡਾ. ਬਲਬੀਰ ਸਿੰਘ | AAP MLA
ਆਪ ਦੇ ਉਪ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਚੰਗੀ ਤਰ੍ਹਾਂ ਸਮਝਦੇ ਹਨ ਕਿ 200 ਲੀਡਰਾਂ ਦੀ ਗਿਣਤੀ ਜਿਆਦਾ ਹੈ, ਇਸ ਲਈ ਜੇਕਰ ਇਸ ਗਿਣਤੀ ਨੂੰ ਦੇਖ ਕੇ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ ਤਾਂ ਅਮਰਿੰਦਰ ਸਿੰਘ 2-4 ਨੂੰ ਆਪਣੀ ਕੋਠੀ ਦੇ ਬਾਹਰ ਤੋਂ ਸੱਦ ਕੇ ਗੱਲ ਸੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਆਸ ਅਤੇ ਹੋਰ ਦਰਿਆਵਾਂ ਦਾ ਗੰਦਾ ਪਾਣੀ ਬੋਤਲਾਂ ਵਿੱਚ ਭਰ ਕੇ ਉਹ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਜਰੂਰ ਪੁੱਜਣਗੇ, ਭਾਵੇਂ ਉਨਾਂ ਨੂੰ ਰੋਕਣ ਲਈ ਪੁਲਿਸ ਵੱਡੇ ਪੱਧਰ ‘ਤੇ ਵੀ ਕਿਉਂ ਨਾ ਲੱਗੀ ਹੋਵੇ।
ਆਪ ਦੇ ਵਿਧਾਇਕਾਂ ਨੇ ਸਪੀਕਰ ਵੱਲ ਸੁੱਟੇ ਕਾਗ਼ਜ਼, ਸਾਰੇ ਮੁਅੱਤਲ
ਸਿਮਰਜੀਤ ਸਿੰਘ ਬੈਂਸ ਨੂੰ ਕੀਤਾ ਸਾਰੇ ਸੈਸ਼ਨ ਲਈ ਮੁਅੱਤਲ
ਰੇਤ ਮਾਮਲੇ ‘ਚ ਕੰਮ ਰੋਕੂ ਮਤਾ ਰੱਦ ਹੋਣ ਤੋਂ ਭੜਕੇ ਆਪ ਵਿਧਾਇਕ ਕਰ ਰਹੇ ਸਨ ਨਾਅਰੇਬਾਜ਼ੀ
ਨਵਜੋਤ ਸਿੱਧੂ ਵੱਲੋਂ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ‘ਤੇ ਤਿੱਖੇ ਸ਼ਬਦੀ ਹਮਲੇ
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਬਜਟ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ। ਹੁਣ ਸਿਮਰਜੀਤ ਸਿੰਘ ਬੈਂਸ ਇਸ ਸੈਸ਼ਨ ਵਿੱਚ ਭਾਗ ਨਹੀਂ ਲੈ ਸਕਣਗੇ। ਇਥੇ ਹੀ ਸਦਨ ਦੇ ਅੰਦਰ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਵਾਰ-ਵਾਰ ਚਿਤਾਵਨੀ ਦੇਣ ਤੋਂ ਬਾਅਦ ਵੀ ਸਦਨ ਦੀ ਕਾਰਵਾਈ ਦਾ ਵਿਰੋਧ ਕਰਨ ਅਤੇ ਸਪੀਕਰ ਦੀ ਕੁਰਸੀ ਵੱਲ ਕਾਗ਼ਜ਼ ਸੁੱਟਣ ਸਣੇ ਸਪੀਕਰ ਦੇ ਖ਼ਿਲਾਫ਼ ਨਾਅਰੇਬਾਜ਼ੀ ਦਰਮਿਆਨ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਲੋਕ ਇਨਸਾਫ਼ ਪਾਰਟੀ ਦੇ ਬਲਵਿੰਦਰ ਬੈਂਸ ਨੂੰ ਵੀਰਵਾਰ ਦੀ ਕਾਰਵਾਈ ਲਈ ਮੁਅੱਤਲ ਕਰ ਦਿੱਤਾ ਗਿਆ।
ਇਸ ਨਾਲ ਹੀ ਮਾਰਸ਼ਲ (ਵਿਧਾਨ ਸਭਾ ਦੇ ਸੁਰੱਖਿਆ ਕਰਮਚਾਰੀ) ਨੂੰ ਆਦੇਸ਼ ਦਿੰਦੇ ਹੋਏ ਸਾਰੇ ਆਪ ਵਿਧਾਇਕਾਂ ਅਤੇ ਬੈਂਸ ਭਰਾਵਾਂ ਨੂੰ ਬਾਹਰ ਕੱਢਣ ਲਈ ਕਹਿ ਦਿੱਤਾ ਪਰ ਮਾਰਸ਼ਲ ਨਾਲ ਧੱਕਾ-ਮੁੱਕੀ ਹੋਣ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ ਨੂੰ ਸ਼ੁੱਕਰਵਾਰ ਸਵੇਰ ਤੱਕ ਲਈ ਮੁਅੱਤਲ ਕਰ ਦਿੱਤਾ।
ਇਸ ਦਰਮਿਆਨ ਇੱਕ ਦੋ ਕਾਂਗਰਸ ਦੇ ਵਿਧਾਇਕਾਂ ਨੇ ਵੀ ਕਾਗ਼ਜ਼ ਚੁੱਕ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲ ਸੁੱਟੇ ਜਿਸਦਾ ਵਿਰੋਧ ਕਰਦੇ ਹੋਏ ਮੰਤਰੀ ਬ੍ਰਹਮ ਮਹਿੰਦਰਾ ਨੇ ਹੀ ਆਪਣੇ ਵਿਧਾਇਕਾਂ ਨੂੰ ਰੋਕਿਆ।ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਰੇਤ ਮਾਮਲੇ ਵਿੱਚ ਕੰਮ ਰੋਕੋ ਪ੍ਰਸਤਾਵ ਰਾਹੀਂ ਗੱਲਬਾਤ ਕਰਨਾ ਚਾਹੁੰਦੇ ਸਨ ਪਰ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਕੰਮ ਰੋਕੂ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਗਿਆ ਹੈ ਤਾਂ ਆਮ ਵਿਧਾਇਕਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ‘ਤੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਅੱਗੇ ਹੋਰ ਮੌਕੇ ਆਉਣਗੇ, ਉਸ ਸਮੇਂ ਖਹਿਰਾ ਆਪਣੀ ਗਲ ਰੱਖ ਲੈਣ ਪਰ ਸੁਖਪਾਲ ਖਹਿਰਾ ਨੇ ਗ਼ੁੱਸੇ ਵਿੱਚ ਆਉਂਦੇ ਹੋਏ ਸਪੀਕਰ ਦੀ ਕੁਰਸੀ ਵੱਲ ਜਾਣਾ ਸ਼ੁਰੂ ਕਰ ਦਿੱਤਾ, ਇਸ ਦਰਮਿਆਨ ਉਨ੍ਹਾਂ ਦੀ ਮਾਰਸ਼ਲ ਨਾਲ ਧੱਕਾ-ਮੁਕੀ ਵੀ ਹੋਈ, ਜਿਸ ਤੋਂ ਬਾਅਦ ਸਾਰੇ ਆਪ ਵਿਧਾਇਕਾਂ ਨੇ ਮਾਰਸ਼ਲ ਨਾਲ ਧੱਕਾ-cਮੁੱਕੀ ਕਰਦਿਆਂ ਸਪੀਕਰ ਵਲ ਜਾਣ ਦੀ ਕੋਸ਼ਸ਼ ਕੀਤੀ ਪਰ ਉਨਾਂ ਦੀ ਕੋਸ਼ਸ਼ ਨਾਕਾਮ ਰਹੀਂ।
ਆਪ ਵਿਧਾਇਕਾਂ ਨੇ ਇਸ ਦਰਮਿਆਨ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਸਦਨ ਦੀ ਕਾਰਵਾਈ ਵਿੱਚ ਖਲਲ ਪਾਉਣ ਦੀ ਕੋਸ਼ਸ਼ ਕੀਤੀ ਪਰ ਜਦੋਂ ਸਪੀਕਰ ਵਲੋਂ ਹੰਗਾਮੇ ਦਰਮਿਆਨ ਹੀ ਸਦਨ ਦੀ ਕਾਰਵਾਈ ਨੂੰ ਚਾਲੂ ਰੱਖਿਆ ਤਾਂ ਆਪ ਵਿਧਾਇਕਾਂ ਅਤੇ ਬੈਂਸ ਭਰਾਵਾ ਨੇ ਸਪੀਕਰ ਵਲ ਕਾਗ਼ਜ਼ ਸੁੱਟਣੇ ਸ਼ੁਰੂ ਕਰ ਦਿੱਤੇ। ਜਿਸ ਤੋਂ ਬਾਅਦ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਨਾਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਆਪ ਦੇ 20 ਵਿਧਾਇਕਾਂ ਸਣੇ ਦੋਹੇ ਬੈਂਸ ਭਰਾਵਾਂ ਨੂੰ ਨੇਮ ਕਰਦੇ ਹੋਏ ਵੀਰਵਾਰ ਦੀ ਕਾਰਵਾਈ ਲਈ ਮੁਅੱਤਲ ਕਰ ਦਿੱਤਾ। ਇਸ ਦਰਮਿਆਨ ਸਿਮਰਜੀਤ ਸਿੰਘ ਬੈਂਸ ਹੋਰ ਜਿਆਦਾ ਤੇਜ਼ ਹੋ ਗਏ, ਜਿਸ ਨੂੰ ਦੇਖਦੇ ਹੋਏ ਰਾਣਾ ਕੇ.ਪੀ. ਸਿੰਘ ਨੇ ਸਿਮਰਜੀਤ ਸਿੰਘ ਬੈਂਸ ਨੂੰ ਬਜਟ ਸੈਸ਼ਨ ਦੀ ਸਾਰੀ ਕਾਰਵਾਈ ਲਈ ਮੁਅੱਤਲ ਕਰ ਦਿੱਤਾ ਹੈ।
ਹੋਇਆ ਇੰਝ ਕਿ ਸਦਨ ਦੇ ਅੰਦਰ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਨੂੰ ਲੈ ਕੇ ਅਕਾਲੀ ਦਲ ਕੰਮ ਰੋਕੋ ਪ੍ਰਸਤਾਵ ਲੈ ਕੇ ਆਇਆ ਸੀ ਪਰ ਸਪੀਕਰ ਨੇ ਉਸ ਨੂੰ ਖਾਰਜ ਕਰ ਦਿੱਤਾ। ਜਿਸ ‘ਤੇ ਹੰਗਾਮਾ ਕਰਕੇ ਅਕਾਲੀ ਦਲ ਨੇ ਕਿਸਾਨੀ ਕਰਜ਼ੇ ਦੀ ਮੁਆਫ਼ੀ ਕਰਨ ਦੀ ਮੰਗ ਕਰਦੇ ਹੋਏ ਚਰਚਾ ਕਰਵਾਉਣ ਲਈ ਸਮਾਂ ਮੰਗਿਆ ਪਰ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਇਨਕਾਰ ਕਰਨ ‘ਤੇ ਅਕਾਲੀ ਵਿਧਾਇਕਾਂ ਨੇ ਬੈਲ ਵਿੱਚ ਆ ਕੇ ਹੰਗਾਮਾ ਕਰਨਾ ਜਾਰੀ ਰੱਖਿਆ, ਜਿਸ ਦਰਮਿਆਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਹੀ ਅੰਦਾਜ਼ ਵਿੱਚ ਮੁਹਾਵਰੇ ਬੋਲਣੇ ਸ਼ੁਰੂ ਕਰ ਦਿੱਤੇ ਅਤੇ ਕਿਹਾ ਕਿ ਕੌਮ ਦਾ ਬੀਜ ਨਾਸ਼ ਤਾਂ ਕਰ ਦਿੱਤਾ ਤੁਸੀਂ, ਹੁਣ ਸ਼ਰਮ ਕਰੋਂ ਅਤੇ ਸਾਲਾ ਜੀਜਾ ਕਿਥੇ ਗਾਇਬ ਹੋ ਗਏ।
ਅਕਾਲੀ ਦਲ ਵਲੋਂ ਹੰਗਾਮਾ ਹੁੰਦਾ ਦੇਖ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਦਨ ਦੀ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ, ਜਿਸ ਤੋਂ ਬਾਅਦ ਮੁੜ ਸਦਨ ਵਿੱਚ ਆਏ ਅਕਾਲੀ ਵਿਧਾਇਕਾਂ ਨੇ ਕਿਸਾਨਾਂ ਦੇ ਕਰਜ਼ੇ ‘ਤੇ ਫਿਰ ਹੰਗਾਮਾ ਕੀਤਾ ਪਰ ਕੁਝ ਹੀ ਮਿੰਟਾਂ ਬਾਅਦ ਉਹ ਵਾਕ ਆਉਟ ਕਰਦੇ ਹੋਏ ਸਦਨ ਤੋਂ ਬਾਹਰ ਚਲੇ ਗਏ। ਸਦਨ ਵਿੱਚ ਮੁੜ ਕੇ ਫਿਰ ਤੋਂ ਵਾਪਸ ਆਉਂਦੇ ਸਾਰ ਹੀ ਅਕਾਲੀ ਵਿਧਾਇਕ ਦਲ ਦੇ ਉਪ ਲੀਡਰ ਅਜੀਤ ਸਿੰਘ ਕੋਹਾੜ ਨੇ ਦੋਸ਼ ਲਗਾਇਆ ।
ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗਾਲ਼ੀ ਕੱਢੀ ਹੈ ਅਤੇ ਉਨਾਂ ਤੋਂ ਮੁਆਫ਼ੀ ਮੰਗਵਾਈ ਜਾਵੇ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਕਹਿ ਦਿੱਤਾ ਕਿ ਉਨਾਂ ਨੇ ਕੋਈ ਵੀ ਗਾਲ਼੍ਹ ਨਹੀਂ ਕੱਢੀ ਹੈ। ਜਿਸ ‘ਤੇ ਕਾਂਗਰਸੀ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਅਜੀਤ ਸਿੰਘ ਕੋਹਾੜ ਇਸ ਉਮਰ ਵਿੱਚ ਸਹੂੰ ਚੁੱਕ ਕੇ ਕਹਿ ਦੇਣਗੇ ਕਿ ਉਨਾਂ ਨੇ ਨਵਜੋਤ ਸਿੰਘ ਸਿੱਧੂ ਦੇ ਮੂੰਹ ਤੋਂ ਗਾਲ਼੍ਹ ਸੁਣੀ ਹੈ ਤਾਂ ਸਿੱਧੂ ਸਾਹਿਬ ਮੁਆਫ਼ੀ ਮੰਗ ਲੈਣਗੇ  ਪਰ ਅਜੀਤ ਸਿੰਘ ਕੋਹਾੜ ਅਤੇ ਕੋਈ ਹੋਰ ਅਕਾਲੀ ਦਲ ਦਾ ਵਿਧਾਇਕ ਗਾਲ਼੍ਹ ਸਾਬਤ ਨਹੀਂ ਕਰ ਸਕਿਆ ਤਾਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ 30 ਮਿੰਟ ਲਈ ਕਾਰਵਾਈ ਨੂੰ ਮੁਅੱਤਲ ਕਰ ਦਿੱਤਾ।
ਜਿਸ ਤੋਂ ਬਾਅਦ ਜਦੋਂ ਮੁੜ ਤੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਨਾਂ ਨੇ ਸਦਨ ਦੀ ਕਾਰਵਾਈ ਚੈੱਕ ਕਰਵਾ ਲਈ ਹੈ ਪਰ ਉਸ ਵਿੱਚ ਗਾਲ਼ੀ ਨਹੀਂ ਹੈ, ਜਿਸ ਕਾਰਨ ਜਿਹੜਾ ਦੋਸ਼ ਅਕਾਲੀ ਦਲ ਲਗਾ ਰਿਹਾ ਹੈ, ਉਹ ਗਲਤ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਪੜੇ-ਲਿਖੇ ਇਨਸਾਨ ਹਨ ਤੇ ਅਨਪੜਾਂ ਨੂੰ ਗਾਲ਼੍ਹ ਨਹੀਂ ਦੇਣਗੇ। ਜਿਸ ਤੋਂ ਬਾਅਦ ਅਕਾਲੀ ਦਲ ਨੇ ਕੋਈ ਵਿਰੋਧ ਨਹੀਂ ਕੀਤਾ ਅਤੇ ਆਪਣੀਆਂ ਸੀਟਾਂ ‘ਤੇ ਬੈਠੇ ਰਹੇ। ਸਦਨ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨਾਂ ਤਾਂ ‘ਬਾਬਾ ਬਾਦਲ ਚਾਲੀ ਚੋਰ, ਚੋਰਾਂ ਨੂੰ ਪੈ ਗਏ ਮੋਰ’, ਕਿਹਾ ਸੀ ਪਰ ਇਨਾਂ ਨੂੰ ਪਤਾ ਨਹੀਂ ਕੀ ਦਿੱਕਤ ਹੋ ਗਈ ਹੈ।
ਅਕਾਲੀਆਂ ਲਾਇਆ ਨਵਜੋਤ ਸਿੱਧੂ ‘ਤੇ ਗਾਲ੍ਹ ਕੱਢਣ ਦਾ ਦੋਸ਼
ਅਕਾਲੀ ਵਿਧਾਇਕ ਦਲ ਦੇ ਉਪ ਲੀਡਰ ਅਜੀਤ ਸਿੰਘ ਕੋਹਾੜ ਨੇ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗਾਲ਼ੀ ਕੱਢੀ ਹੈ।  ਕਾਂਗਰਸੀ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਅਜੀਤ ਸਿੰਘ ਕੋਹਾੜ ਇਸ ਉਮਰ ‘ਚ ਸਹੁੰ ਚੁੱਕ ਕੇ ਕਹਿ ਦੇਣਗੇ ਕਿ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਮੂੰਹ ਤੋਂ ਗਾਲ਼੍ਹ ਸੁਣੀ ਹੈ ਤਾਂ ਸਿੱਧੂ ਸਾਹਿਬ ਮੁਆਫ਼ੀ ਮੰਗ ਲੈਣਗੇ  ਪਰ ਅਜੀਤ ਸਿੰਘ ਕੋਹਾੜ ਅਤੇ ਕੋਈ ਹੋਰ ਅਕਾਲੀ ਦਲ ਦਾ ਵਿਧਾਇਕ ਗਾਲ਼੍ਹ ਸਾਬਤ ਨਹੀਂ ਕਰ ਸਕਿਆ ਤਾਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ 30 ਮਿੰਟ ਲਈ ਕਾਰਵਾਈ ਨੂੰ ਮੁਅੱਤਲ ਕਰ ਦਿੱਤਾ।