Education Minister - Sach Kahoon Punjabi
Punjab Schools News: ਪੰਜਾਬ ਦੇ ਸਕੂਲਾਂ, ਕਾਲਜ਼ਾਂ ਸਬੰਧੀ ਆਈ ਵੱਡੀ ਖਬਰ, ਜਾਣੋ ਕੀ ਹੈ ਨਵਾਂ Update
Punjab School News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਕੱਲ੍ਹ ਭਾਵ ਸੋਮਵਾਰ, 12 ਮਈ, 2025 ਤੋਂ, ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿਦਿਅਕ ਅਦਾਰਿਆਂ ’ਚ ਨਿਯਮਤ ਕਲਾਸਾਂ ਲਾਈਆਂ ਜਾਣਗੀਆਂ ਤੇ ਪ੍ਰੀਖਿਆਵਾਂ ਵੀ ਪਹਿਲਾਂ ਹੀ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ। Punjab School News
ਇਹ ਖਬਰ ਵੀ ਪੜ੍ਹੋ : Crime News: ਪਿੰਡ ਨਨਹੇੜਾ ਵਿਖੇ ਦੇਰ ਰਾਤ ਘਰ ’ਤੇ ਚੱਲੀਆਂ ਗੋਲੀਆਂ
ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਹਾਦਰ ਸੈਨਿਕਾਂ ਦੀ ਬਹਾਦਰੀ ’ਤੇ ਬਹੁਤ ਮਾਣ ਹੈ। ਇਸ ਦੌਰਾਨ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਕਾਰਨ ਪੈਦਾ ਹੋਈ ਐਮਰਜੈਂਸੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਕਾਲਜ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਜੰਗਬੰਦੀ ਤੋਂ ਬਾਅਦ ਹੁਣ ਜ਼ਿਲ੍ਹੇ ’ਚ ਸਥਿਤੀ ਪੂਰੀ ਤਰ੍ਹਾਂ ਆਮ ਹੋ ਗਈ ਹੈ। ਇਸ ਲਈ, ਕੱਲ੍ਹ ਤੋਂ ਜ਼ਿਲ੍ਹੇ ਦੇ ਸਕੂਲ ਤੇ ਕਾਲਜ ਨਿਰਧਾਰਤ ਸਮੇਂ ਅਨੁਸਾਰ ਕੰਮ ਕਰਨਗੇ। ਉਨ੍ਹਾਂ ਨੇ ਇਸ ਅਤਿ ਤਣਾਅਪੂਰਨ ਮਾਹੌਲ ’ਚ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ। Punjab School News
ਰਾਜਾ ਵੜਿੰਗ ਵੱਲੋਂ ਸਿੱਖਿਆ ਮੰਤਰੀ ਨਾਲ ਆਈਆਈਆਈਟੀ ਦੀ ਸਥਾਪਨਾ ਬਾਰੇ ਗੱਲਬਾਤ
ਕਾਂਗਰਸ ਪ੍ਰਧਾਨ (Raja Warring) ਨੇ ਐਸਆਰਐਸ ਜੀਪੀਸੀ ਲੁਧਿਆਣਾ ’ਚ ਮਕੈਨਿਕਲ ਇੰਜੀਨੀਅਰਿੰਗ ਡਿਪਲੋਮਾ ਸ਼ੁਰੂ ਕਰਨ ਦੀ ਵੀ ਕੀਤੀ ਮੰਗ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਦੌਰਾਨ ਸਿੱਖਿਆ ਮੰਤਰੀ ਨਾਲ ਲੁਧਿਆਣਾ ’ਚ ਇੱਕ ਭਾਰਤੀ ਸੂਚਨਾ ਪ੍ਰੌਦਯੋਗਿਕੀ ਸੰਸਥਾਨ (ਆਈਆਈਆਈਟੀ) ਦੀ ਸਥਾਪਨਾ ਬਾਰੇ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਲੁਧਿਆਣਾ ਸਿਰਫ ਪੰਜਾਬ ਦਾ ਸਭ ਤੋਂ ਵੱਡਾ ਸ਼ਹਿਰ ਨਹੀਂ ਹੈ ਸਗੋਂ ਉੱਤਰੀ ਭਾਰਤ ਦਾ ਉਦਯੋਗਿਕ ਕੇਂਦਰ ਵੀ ਹੈ। ਸ਼ਹਿਰ ਆਈ ਟੀ ਖੇਤਰ ’ਚ ਤੇਜ਼ੀ ਨਾਲ ਵੱਧ ਰਿਹਾ ਹੈ ਤੇ ਇਸ ਸਮੇਂ ਸਾਡੇ ਨੌਜਵਾਨਾਂ ਨੂੰ ਆਈ ਟੀ ਖੇਤਰ ’ਚ ਜ਼ਰੂਰੀ ਹੁਨਰ ਅਤੇ ਗਿਆਨ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਲੁਧਿਆਣਾ ਆਪਣੇ ਮਜ਼ਬੂਤ ਉਦਯੋਗਿਕ ਬੁਨਿਆਦ ਕਰਕੇ ਆਈਆਈਆਈਟੀ ਲਈ ਬਹੁਤ ਉਚਿੱਤ ਹੈ। ਸ਼ਹਿਰ ਦੀ ਰਣਨੀਤਿਕ ਸਥਿਤੀ, ਬੁਨਿਆਦੀ ਢਾਂਚਾ ਅਤੇ ਸਾਧਨ ਇੱਕ ਐਸੀ ਸੰਸਥਾ ਲਈ ਆਦਰਸ਼ ਵਾਤਾਵਰਣ ਪ੍ਰਦਾਨ ਕਰਦੇ ਹਨ।
ਉਨ੍ਹਾਂ ਨੌਜਵਾਨਾਂ ਦੀ ਸਿੱਖਿਆ ਅਤੇ ਹੁਨਰ ਵਿੱਚ ਨਿਵੇਸ਼ ਕਰਕੇ ਉਹ ਉਨ੍ਹਾਂ ਦਾ ਇਸ ਖੇਤਰ ’ਚ ਚਮਕਦਾਰ ਭਵਿੱਖ ਸੁਨਿਸ਼ਚਿਤ ਕਰ ਸਕਦੇ ਹਨ। ਵੜਿੰਗ (Raja Warring) ਨੇ ਸਿੱਖਿਆ ਮੰਤਰੀ ਨੂੰ ਸਤਿਗੁਰੂ ਰਾਮ ਸਿੰਘ ਸਰਕਾਰ ਪਾਲੀਟੈਕਨੀਕ ਕਾਲਜ ਲੁਧਿਆਣਾ ਵਿੱਚ ਮਕੈਨਿਕਲ ਇੰਜੀਨੀਅਰਿੰਗ ਡਿਪਲੋਮਾ ਕੋਰਸ ਸ਼ੁਰੂ ਕਰਨ ਲਈ ਸੱਦਾ ਦਿੱਤਾ ਅਤੇ ਇਸ ਸਬੰਧੀ ਮੰਤਰੀ ਨੂੰ ਇੱਕ ਪੱਤਰ ਵੀ ਸੌਂਪਿਆ। ਉਨ੍ਹਾਂ ਨੇ ਕਾਲਜ ਦੇ ਸਿਲੇਬਸ ਵਿੱਚ ਇਸ ਸ਼ਾਮਲ ਕਰਨ ਦੇ ਮਹੱਤਵ ਨੂੰ ਜ਼ਿਕਰ ਕੀਤਾ।
ਇਹ ਵੀ ਪੜ੍ਹੋ: Indian Army: ਪੁਲਿਸ ਤੇ ਫੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ
ਰਾਜਾ ਵੜਿੰਗ (Raja Warring) ਨੇ ਸਤਿਗੁਰੂ ਰਾਮ ਸਿੰਘ ਸਰਕਾਰੀ ਪਾਲੀਟੈਕਨੀਕ ਕਾਲਜ ਨੂੰ ਇੱਕ ਸਹਿਯੋਗੀ ਸਿੱਖਿਆ ਸੰਸਥਾਨ ਦੇ ਰੂਪ ਵਿੱਚ ਘੋਸ਼ਿਤ ਕਰਨ ਲਈ ਹਾਲ ਹੀ ਵਿੱਚ ਕੀਤੀ ਗਈ ਘੋਸ਼ਣਾ ਅਤੇ ਇਸ ਵਿਕਾਸ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਹੋਵੇਗਾ ਕਿਉਂਕਿ ਇਹ ਉਨ੍ਹਾਂ ਦੀ ਇੰਜੀਨੀਅਰਿੰਗ ਉਦਯੋਗ ਵਿੱਚ ਰੋਜ਼ਗਾਰ ਯੋਗਤਾ ਨੂੰ ਵਧਾਵੇਗਾ ਅਤੇ ਮਾਪਿਆਂ ’ਤੇ ਵੀ ਵਾਧੂ ਵਿੱਤੀ ਬੋਝ ਨਹੀਂ ਪਵੇਗਾ। ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੁਆਰਾ ਚੁਣੇ ਗਏ ਜਨ ਪ੍ਰਤਿਨਿਧੀ ਹਨ। ਇਹ ਸਾਡਾ ਮੁੱਖ ਫ਼ਰਜ ਹੈ ਕਿ ਉਹ ਆਪਣੇ ਲੋਕਾਂ ਦੀ ਸੁਣੀਏ, ਸੋਚੀਏ, ਕਾਰਵਾਈ ਕਰੀਏ ਅਤੇ ਆਪਣੇ ਲੋਕਾਂ ਦੇ ਹਿੱਤਾਂ ਦੀ ਸੇਵਾ ਕਰੀਏ।
ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਐਮਰਜੈਂਸੀ ਮੀਟਿੰਗ, ਹੁਕਮ ਜਾਰੀ
ਡਿਪਟੀ ਕਮਿਸਨਰ ਅਤੇ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧੀਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਬੁਲਾਈ | Education Minister
ਰੂਪਨਗਰ (ਸੱਚ ਕਹੂੰ ਨਿਊਜ਼)। ਸੂਬੇ ਭਰ ਵਿੱਚ ਮੀਂਹ ਨੇ ਹੜ੍ਹਾਂ ਵਰਗੇ ਹਾਲਾਤ ਬਣਾ ਕੇ ਰੱਖ ਦਿੱਤੇ ਹਨ। ਇਸ ਦੇ ਮੱਦੇਨਜ਼ਰ ਸਿੱਖਿਆ ਮੰਤਰੀ (Education Minister) ਹਰਜੋਤ ਬੈਂਸ ਵੱਲੋਂ ਵੀਡਿਓ ਕਾਨਫਰੰਸ ਰਾਹੀਂ ਡਿਪਟੀ ਕਮਿਸਨਰ ਅਤੇ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧੀਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਬੁਲਾਈ। ਮੀਟਿੰਗ ਦੀ ਅਗਵਾਈ ਕਰਦਿਆਂ ਸਿੱਖਿਆ ਮੰਤਰੀ ਨੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਸਥਿਤੀ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸਨਰ ਨੇ ਮੀਟਿੰਗ ਵੱਖ-ਵੱਖ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਤੇਜ ਵਰਖਾਂ ਨੂੰ ਦੇਖਦੇ ਹੋਏ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਿਸੇ ਵੀ ਅਧਿਕਾਰੀ ਨੂੰ ਸਟੇਸ਼ਨ ਛੱਡਣ ਦੀ ਪ੍ਰਵਾਨਗੀ ਨਹੀਂ ਹੈ। ਜੇਕਰ ਕੋਈ ਅਧਿਕਾਰੀ ਮੌਕੇ ਉਤੇ ਗੈਰਹਾਜਰ ਜਾਂ ਅਣਗਿਹਲੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੇ ਸਮੇਂ ਦੌਰਾਨ ਪ੍ਰਭਾਵਿਤ ਪਿੰਡਾਂ ਵੱਲ ਵਿਸੇਸ ਧਿਆਨ ਦੇਣ ਲਈ ਕਿਹਾ ਗਿਆ ਹੈ ਅਤੇ ਬੀ.ਬੀ.ਐੱਮ.ਬੀ ਨੂੰ ਪਾਣੀ ਛੱਡਣ ਬਾਰੇ ਸੂਚਨਾ ਬਿਨਾਂ ਕਿਸੇ ਦੇਰੀ ਨਾਲ ਸਾਂਝੀ ਕਰਨ ਲਈ ਕਿਹਾ। ਲੋਕ ਨਿਰਮਾਣ ਵਿਭਾਗ ਨੂੰ ਸੜਕਾਂ ਤੇ ਪੁਲਾਂ ਦੀ ਨਿਰੰਤਰ ਚੈਕਿੰਗ ਕਰਨ ਦੀ ਹਦਾਇਤ ਕੀਤੀ।
ਰੇਤੇ ਦੇ ਥੈਲੇ ਵੱਖ-ਵੱਖ ਥਾਵਾਂ ’ਤੇ ਭੇਜੇ ਜਾ ਰਹੇ ਹਨ | Education Minister
ਉਨ੍ਹਾਂ ਐੱਸਡੀਓ ਨੂੰ ਆਖਿਆ ਕਿ ਰੇਤੇ ਦੇ ਥੈਲੇ ਵੱਖ-ਵੱਖ ਥਾਵਾਂ ’ਤੇ ਭੇਜੇ ਜਾ ਰਹੇ ਹਨ ਜੇਕਰ ਕੋਈ ਪਾਣੀ ਦਾ ਚੋਇਆ ਜਾਂ ਨਦੀ ਨਹਿਰ ਟੁੱਟਦੀ ਹੈ ਤਾਂ ਤੁਰੰਤ ਉਸਨੂੰ ਬਨ ਲਾ ਕੇ ਕਵਰ ਕੀਤਾ ਜਾ ਸਕੇ। ਉਨ੍ਹਾਂ ਰੇਲਵੇ ਵਿਭਾਗ ਨੂੰ ਅਲਰਟ ਜਾਰੀ ਕਰਦੇ ਹੋਏ ਰੇਲਵੇ ਟਰੈਕ ਚੈਕ ਕਰਨ ਦੇ ਹੁਕਮ ਜਾਰੀ ਕੀਤੇ ਅਤੇ ਮੌਜ਼ੂਦਾ ਸਮੇਂ ਸੇਵਾਵਾਂ ਬੰਦ ਕਰਨ ਲਈ ਆਦੇਸ ਦਿੱਤੇ ਹਨ। ਡੀ.ਐਫ.ਐਸ ਸੀ ਨੂੰ ਫੂਡ ਪੈਕੇਟ ਦਾ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਹੈ ਜਿਨ੍ਹਾਂ ਨੂੰ ਲੋੜ ਪੈਣ ਉਤੇ ਪ੍ਰਭਾਵਿਤ ਇਲਾਕਿਆਂ ਵਿਖੇ ਭੇਜਿਆ ਜਾ ਸਕੇ।
ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਜਿੱਥੇ ਵੀ ਵੱਡੀ ਪੱਧਰ ਉੱਤੇ ਕੋਈ ਜਿਆਦਾ ਪਾਣੀ ਆਉਂਦਾ ਹੈ ਤਾਂ ਸਥਿਤੀ ਨੂੰ ਕਾਬੂ ਵਿਚ ਕਰਨ ਲਈ ਪ੍ਰਬੰਧ ਕੀਤੇ ਗਏ ਹਨ ਅਤੇ ਕਿਹਾ ਕਿ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਐਨ.ਡੀ.ਆਰ.ਆਫ ਅਤੇ ਐਸ.ਡੀ.ਐਫ ਦੀਆਂ ਟੀਮਾਂ ਜਲਦ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਵਾਲੇ ਇਲਾਕਿਆਂ ਵਿਚ ਜਲ੍ਹਿਾ ਪ੍ਰਸਾਸਨ ਦੇ ਅਧਿਕਾਰੀਆਂ ਅਤੇ ਪੁਲਿਸ ਵਲੋਂ ਇਲਾਕਿਆਂ ਦਾ ਜਾਇਜਾ ਲੈਣ ਲਈ ਲਗਾਤਾਰ ਗਸਤ ਕੀਤੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਅਨੁਸਾਰ ਅੱਜ ਤੇ ਕੱਲ੍ਹ ਭਾਰੀ ਵਰਖਾ ਦੱਸੀ ਗਈ ਹੈ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕੀਤਾ ਕਿ ਵਰਖਾ ਦੌਰਾਨ ਲੋੜ ਪੈਣ ਉਤੇ ਹੈਲਪ ਲਾਈਨ ਨੰਬਰ 112 ਉਤੇ ਸੰਪਰਕ ਕੀਤਾ ਜਾਵੇ।
ਇਹ ਵੀ ਪੜ੍ਹੋ : ਦਿੱਲੀ ’ਚ ਮੀਂਹ ਨੇ ਤੋੜਿਆ 41 ਸਾਲਾਂ ਦਾ ਰਿਕਾਰਡ, ਸ਼ਹਿਰ ਹੋਇਆ ਜਲ-ਥਲ
ਉਨ੍ਹਾਂ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹੇ ਦੇ ਸਕੂਲਾਂ ਨੂੰ ਬੰਦ ਰੱਖਣ ਦੀ ਹਦਾਇਤ ਕੀਤੀ ਅਤੇ ਉਨ੍ਹਾਂ ਕਿਹਾ 16 ਰੈਪਿਡ ਰਿਸਪੋਂਸ ਟੀਮਾਂ ਬਣਾਈਆਂ ਗਈ ਹਨ। ਉਨ੍ਹਾਂ ਸਿਹਤ ਵਿਭਾਗ ਨੂੰ ਹਰ ਖੇਤਰ ਵਿਚ ਮੈਡੀਕਲ ਟੀਮਾਂ ਅਤੇ ਕਿੱਟਾਂ ਦੇ ਵੇਰਵੇ ਸਾਂਝਾ ਕਰਨ ਲਈ ਕਿਹਾ ਤਾਂ ਜੋ ਲੋੜ ਪੈਣ ਉਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾ ਸਕੇ। ਇਸ ਮੌਕੇ ਐਸ ਐਸ ਪੀ ਸ੍ਰੀ ਵਿਵੇਕਸੀਲ ਸੋਨੀ, ਵਧੀਕ ਡਿਪਟੀ ਕਮਿਸਨਰ ਇਸਾ ਸਿੰਗਲ, ਮੁੱਖ ਮੰਤਰੀ ਫੀਲਡ ਅਫਸਰ ਅਨਮਜੋਤ ਕੌਰ,ਐਸ ਡੀ ਐੱਮ ਹਰਬੰਸ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਅਧਿਕਾਰੀ ਮੌਜ਼ੂਦ ਸਨ।
ਨੈਸ਼ਨਲ ਐਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ਬਣੇ ਸਿੱਖਿਆ ਮੰਤਰੀ ਦੀ ਸਲਾਹਕਾਰ ਕਮੇਟੀ ਦੇ ਮੈਂਬਰ
ਵਿਭਾਗ ਵੱਲੋਂ ਦਿੱਤੀ ਹਰੇਕ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਗੇ : ਲਵਜੀਤ ਸਿੰਘ ਗਰੇਵਾਲ (Fazilka News)
ਜ਼ਿਲ੍ਹਾ ਫ਼ਾਜ਼ਿਲਕਾ ਦੇ ਸਿੱਖਿਆ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ
(ਰਜਨੀਸ਼ ਰਵੀ) ਫਾਜਿਲਕਾ। ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ਦੀ ਮਿਹਨਤ ਅਤੇ ਸਮੱਰਪਣ ਨੂੰ ਦੇਖਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਉਹਨਾਂ ਨੂੰ (Fazilka News) ਵਿਭਾਗ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ ਮਾਣ ਬਖਸ਼ਿਆ ਹੈ।ਇਸ ਮੌਕੇ ਖੁਸ਼ੀ ਜ਼ਾਹਰ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਸੁਖਵੀਰ ਸਿੰਘ ਬੱਲ ਨੈਸ਼ਨਲ ਐਵਾਰਡੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਦੱਸਿਆ ਕਿ ਲਵਜੀਤ ਸਿੰਘ ਗਰੇਵਾਲ ਵੱਲੋਂ ਸਿੱਖਿਆ ਖੇਤਰ ਵਿੱਚ ਦਿੱਤੀਆਂ ਅਣਥੱਕ ਸੇਵਾਵਾਂ ਨੂੰ ਦੇਖਦਿਆਂ ਵਿਭਾਗ ਵੱਲੋਂ ਸਿੱਖਿਆ ਸੁਧਾਰਾਂ ਨੂੰ ਲਾਗੂ ਕਰਨ ਲਈ ਬਣਾਈ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਇਹਨਾਂ ਵੱਲੋਂ ਪਹਿਲਾਂ ਦੋਵਾਂ ਨਾਨਕਾ ਅਤੇ ਹੁਣ ਚਾਨਣਵਾਲਾ ਸਕੂਲ ਨੂੰ ਪੰਜਾਬ ਪੱਧਰ ’ਤੇ ਪਹਿਚਾਣ ਦੁਆਉਣ ਦਾ ਸ਼ਲਾਘਾਯੋਗ ਉਦਮ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਲਵਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਸੌਂਪੀ ਇਸ ਨਵੀਂ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੀਂ ਬੁਲੰਦੀਆਂ ਵੱਲ ਲੈ ਕੇ ਜਾਣ ਲਈ ਸਾਥੀਆਂ ਨਾਲ ਮਿਲ ਕੇ ਸਿੱਖਿਆ ਮੰਤਰ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਦਿਨ-ਰਾਤ ਮਿਹਨਤ ਕਰਨਗੇ। ਉਹਨਾਂ ਵੱਲੋਂ ਇਸ ਨਵੀਂ ਜਿੰਮੇਵਾਰੀ ਲਈ ਸਿੱਖਿਆ ਮੰਤਰੀ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਗਿਆ।
ਇਹ ਵੀ ਪੜ੍ਹੋ : ਪਿਛਲੇ 20 ਸਾਲਾਂ ਤੋਂ ਬਦਲੀ ਨੂੰ ਉਡੀਕ ਰਹੇ ਫਾਜ਼ਿਲਕਾ ਤੋਂ ਬਾਹਰ ਪੜ੍ਹਾਉਂਦੇ ਹਿੰਦੀ ਅਧਿਆਪਕ
ਉਹਨਾਂ ਕਿਹਾ ਕਿ ਉਹ ਆਪਣੇ ਸਕੂਲ ਦੇ ਨਾਲ ਨਾਲ ਇਸ ਨਵੀਂ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਡਾਇਟ ਪ੍ਰਿੰਸੀਪਲ ਡਾਂ ਰਚਨਾ,ਪ੍ਰਿਸੀਪਲ ਸੁਖਦੇਵ ਸਿੰਘ ਗਿੱਲ,ਪ੍ਰਿਸੀਪਲ ਹਰੀਚੰਦ ਕੰਬੋਜ,ਪ੍ਰਿਸੀਪਲ ਪਰਵਿੰਦਰ ਕੁਮਾਰ,ਪ੍ਰਿਸੀਪਲ ਮਨਦੀਪ ਥਿੰਦ ਡੀਐਸਐਮ ਪ੍ਰਦੀਪ ਕੰਬੋਜ,ਏਸੀਐਸਐਸ ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ ਡੀਐਮ ਕੋਆਰਡੀਨੇਟਰ ਗੌਤਮ ਗੌੜ੍ਹ,ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਅਜੇ ਛਾਬੜਾ, ਬੀਪੀਈਓ ਜਸਪਾਲ ਸਿੰਘ, ਬੀਪੀਈਓ ਪ੍ਰਮੋਦ ਕੁਮਾਰ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਭਾਲਾ ਰਾਮ, (Fazilka News)
ਬੀਪੀਈਓ ਮੈਡਮ ਸ਼ੁਸ਼ੀਲ ਕੁਮਾਰੀ,ਸੀਐਚਟੀ ਮਨੋਜ ਕੁਮਾਰ ਧੂੜੀਆ,ਕੁਲਬੀਰ ਸਿੰਘ, ਮਹਾਂਵੀਰ ਟਾਂਕ, ਅਧਿਆਪਕ ਆਗੂ ਦੁਪਿੰਦਰ ਢਿੱਲੋਂ, ਕੁਲਦੀਪ ਸਿੰਘ ਸੱਭਰਵਾਲ,ਅਮਨ ਬਰਾੜ, ਧਰਮਿੰਦਰ ਗੁਪਤਾ , ਦਲਜੀਤ ਸਿੰਘ ਸੱਭਰਵਾਲ, ਇਨਕਲਾਬ ਗਿੱਲ, ਲੈਕਚਰਾਰ ਸਤਿੰਦਰਜੀਤ ਸਿੰਘ ਸੇਖੋਂ,ਹਰਚਰਨ ਸਿੰਘ ਬਰਾੜ, ਸਕੂਲ ਸਟਾਫ ਮੈਂਬਰ ਸਵੀਕਾਰ ਗਾਂਧੀ,ਰਾਜ ਕੁਮਾਰ ਸੰਧਾ,ਗੌਰਵ ਮਦਾਨ,ਮੈਡਮ ਸ਼ਵੇਤਾ ਧੂੜੀਆ,ਮੈਡਮ ਰੇਨੂੰ ਬਾਲਾ,ਮੈਡਮ ਗੁਰਮੀਤ ਕੌਰ, ਮੈਡਮ ਸੈਲਿਕਾ, ਸਮੂਹ ਬੀਐਨਓ, ਵੱਖ ਵੱਖ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ
ਐਕਸ਼ਨ ਮੋਡ ’ਚ ਸਿੱਖਿਆ ਮੰਤਰੀ, ਕਰਨਗੇ ਸਕੂਲਾਂ ’ਚ ਰੇਡ
ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister) ਐਕਸ਼ਨ ਮੋਡ ਵਿੱਚ ਨਜਰ ਆ ਰਹੇ ਹਨ। ਮੰਤਰੀ ਬੈਂਸ ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਗਾਤਾਰ ਅਚਨਚੇਤ ਨਿਰੀਖਣ ਕਰਨਗੇ। ਉਨ੍ਹਾਂ ਦੀ ਇਸ ਗੱਲ ’ਤੇ ਵੀ ਪੂਰੀ ਨਜ਼ਰ ਹੈ ਕਿ ਸਕੂਲਾਂ ਵਿਚ ਬੱਚਿਆਂ ਨੂੰ ਕਿਵੇਂ ਪੜ੍ਹਾਇਆ ਜਾ ਰਿਹਾ ਹੈ। ਸਿੱਖਿਆ ਮੰਤਰੀ ਬੈਂਸ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ‘ਆਪ’ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨਗੇ।
ਦੱਸਿਆ ਜਾ ਰਿਹਾ ਹੈ ਕਿ ਹਰਜੋਤ ਬੈਂਸ 4 ਅਪ੍ਰੈਲ ਤੋਂ 29 ਅਪ੍ਰੈਲ ਤੱਕ ਰੋਜਾਨਾ ਕਿਸੇ ਨਾ ਕਿਸੇ ਸਕੂਲ ’ਚ ਛਾਪੇਮਾਰੀ ਕਰਨਗੇ। ਹੁਣ ਤੱਕ ਪਤਾ ਲੱਗਾ ਹੈ ਕਿ 5 ਅਪਰੈਲ ਨੂੰ ਫਾਜ਼ਿਲਕਾ ਅਤੇ ਫਿਰੋਜ਼ਪੁਰ ਤੋਂ ਸੁਰੂ ਹੋ ਕੇ 6 ਅਪ੍ਰੈਲ ਨੂੰ ਰੋਪੜ ਅਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮਿ੍ਰਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, 17 ਅਪਰੈਲ ਨੂੰ ਜਲੰਧਰ, ਡਾ. 18 ਅਪ੍ਰੈਲ ਨੂੰ ਸ੍ਰੀ ਫਤਹਿਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ।
24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂ ਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਬੈਂਸ ਸਕੂਲਾਂ ’ਚ ਇਸ ਸਾਲ ਕਿੰਨੇ ਨਵੇਂ ਦਾਖਲੇ ਹੋਏ ਹਨ, ਅਧਿਆਪਕਾਂ ਤੋਂ ਕਿੰਨੀਆਂ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ ਹਨ, ਦਾ ਹਿਸਾਬ ਵੀ ਲੈਣਗੇ।
ਚੋਣਾਂ ਨੇੜੇ ਦੇਖ ਹਰਕਤ ‘ਚ ਆਏ ਮੰਤਰੀ
ਦੱਸ ਦੇਈਏ ਕਿ ਆਪ ਸਰਕਾਰ ਨੂੰ ਇੱਕ ਸਾਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਵਿੱਚ ਸੁਧਾਰ ਕਰਨ ਦਾ ਲੋਕਾਂ ਨਾਲ ਵਾਅਦਾ ਕਰਕੇ ਸੱਤਾ ਵਿੱਚ ਆਏ ਹਨ ਪਰ ਸਰਕਾਰੀ ਸਕੂਲਾਂ ਵਿੱਚ ਕੋਈ ਖਾਸ ਤਬਦੀਲੀ ਦੇਖਣ ਨੂੰ ਨਹੀਂ ਮਿਲੀ। ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਸਿੱਖਿਆ ਮੰਤਰੀ ਹਰਜੋਤ ਬੈਂਸ ਸਰਗਰਮ ਨਜਰ ਆ ਰਹੇ ਹਨ ਤਾਂ ਜੋ ਸਿੱਖਿਆ ਦੇ ਮੁੱਦੇ ’ਤੇ ਵਿਰੋਧੀਆਂ ਵੱਲੋਂ ਸਰਕਾਰ ਨੂੰ ਨਿਸ਼ਾਨਾ ਨਾ ਬਣਾਇਆ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਆਮ ਆਦਮੀ ਪਾਰਟੀ ਦਾ ਸਕੂਲਾਂ ਵਾਲਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪੱਛੜ ਜਾਣ ਦੀ ਨਮੋਸ਼ੀ : ਸਿੰਗਲਾ
ਆਮ ਆਦਮੀ ਪਾਰਟੀ ਦਾ ਸਕੂਲਾਂ ਵਾਲਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪੱਛੜ ਜਾਣ ਦੀ ਨਮੋਸ਼ੀ : ਸਿੰਗਲਾ
ਸੰਗਰੂਰ, (ਨਰੇਸ਼ ਕੁਮਾਰ) ਆਮ ਆਦਮੀ ਪਾਰਟੀ ਵੱਲੋਂ ਆਪਣੇ ਸਕੂਲ ਮਾਡਲ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੰਜਾਬ ਦੇ ਅੱਵਲ ਆਉਣ ਨਾਲ ਬੇਨਕਾਬ ਹੋ ਗਈ ਹੈ ਤੇ ਹੁਣ ਮਨੀਸ਼ ਸਿਸੋਦੀਆ ਦੀ ਨਮੋਸ਼ੀ ਉਨ੍ਹਾਂ ਦੀ ਬਿਆਨਬਾਜੀ ’ਚੋਂ ਸਾਫ਼ ਝਲਕ ਰਹੀ ਹੈ। ਇਹ ਗੱਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਨੂੰ ਬਦਨਾਮ ਦੀ ਨੀਅਤ ਨਾਲ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਹੀ।
ਸਿੱਖਿਆ ਮੰਤਰੀ ਸਿੰਗਲਾ ਨੇ ਝੂਠੇ ਦੋਸ਼ਾਂ ਦੇ ਅਧਾਰ ’ਤੇ ਆਪਣੀ ਤਰਕਹੀਣ ਬਿਆਨਬਾਜੀ ਰਾਹੀਂ ਇਸ ਮੁੱਦੇ ਦਾ ਸਿਆਸੀਕਰਨ ਕਰਨ ਦੀ ਬੇਤੁੱਕੀ ਕੋਸ਼ਿਸ਼ ’ਤੇ ਸਿਸੋਦੀਆ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹਾਲਾਂਕਿ ਪੰਜਾਬ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸਾਸਤ ਪ੍ਰਦੇਸ਼ਾਂ ਦੇ ਸਕੂਲਾਂ ਦੇ ਕਾਰਗੁਜ਼ਾਰੀ ਗ੍ਰੇਡਿੰਗ ਸੂਚਕਾਂਕ ਵਿੱਚ ਚੋਟੀ ਦਾ ਦਰਜਾ ਮਿਲਿਆ ਹੈ, ਪਰ ਦਿੱਲੀ ਨੂੰ ਸਿਖਰਲੇ ਪੰਜ ਰਾਜਾਂ/ਕੇਂਦਰ ਸਾਸਤ ਪ੍ਰਦੇਸਾਂ ਵਿੱਚ ਵੀ ਜਗ੍ਹਾ ਹਾਸਲ ਨਹੀਂ ਹੋਈ। ਇਸ ਨੂੰ ਛੇਵੇਂ ਸਥਾਨ ’ਤੇ ਰੱਖਿਆ ਗਿਆ ਹੈ।
ਸਿੰਗਲਾ ਨੇ ਕਿਹਾ ਕਿ ਜਦੋਂ ਪੰਜਾਬ ਨੇ ਮੈਰਿਟ ਦੇ ਆਧਾਰ ’ਤੇ ਇਹ ਦਰਜਾ ਹਾਸਲ ਕੀਤਾ ਹੈ, ਦਿੱਲੀ ਦੇ ਸਿੱਖਿਆ ਮੰਤਰੀ ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸਿਆਹੀ ਲਾਹਾ ਲੈਣ ਲਈ ਝੂਠ ਬੋਲ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਸਾਡੇ ਲਈ ਸਿੱਖਿਆ ਵਿਚ ਸੁਧਾਰ ਇਕ ਪਵਿੱਤਰ ਮੁੱਦਾ ਹੈ ਅਤੇ ਅਸੀਂ ਕਦੇ ਵੀ ਇਸ ਨੂੰ ਰਾਜਨੀਤੀ ਲਈ ਵਰਤਣ ਦੀ ਕੋਸਸਿ ਨਹੀਂ ਕੀਤੀ ਜਿਵੇਂ ਕਿ ਆਪ ਸਰਕਾਰ ਵੱਲੋਂ ਕੀਤਾ ਜਾਂਦਾ ਰਿਹਾ ਹੈ। ਸਿੱਖਿਆ ਮੰਤਰੀ ਨੇ ਆਪ ਸਰਕਾਰ ਦੇ ਮੰਤਰੀਆਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ ਤਾਂ ਜੋ ਉਹ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਕਾਂਗਰਸ ਸਰਕਾਰ ਤੋਂ ਸਿੱਖ ਸਕਣ।
ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹੋਰ ਸਟਾਫ ਨੇ ਵੀ ਸੂਬੇ ਨੂੰ ਸਿਖਰਲੇ ਅਹੁਦੇ ’ਤੇ ਲਿਆਉਣ ਲਈ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਵਿਚ ਲਗਭਗ 15 ਫ਼ੀਸਦੀ ਦਾਖਲੇ ਵਧਾਉਣ ਵਿਚ ਵੀ ਸਹਾਇਤਾ ਮਿਲੀ ਹੈ ਕਿਉਂਕਿ ਨਤੀਜਿਆਂ ਦੇ ਮਾਮਲੇ ਵਿਚ ਵੀ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਰਕਾਰੀ ਸਕੂਲਾਂ ਵਿਚ ਭਰੋਸਾ ਇਸ ਤੱਥ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਤਿੰਨ ਲੱਖ ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸੂਬੇ ਦੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦਾ ਲਾਹਾ ਲੈਣ ਲਈ ਸਰਕਾਰੀ ਸਕੂਲਾਂ ਵਿੱਚ ਤਬਦੀਲ ਹੋ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਨਾਟਕ : ਫੀਸ ਨਾ ਦੇਣ ’ਤੇ ਨਿੱਜੀ ਅਦਾਰੇ ਬੱਚਿਆਂ ਦੀ ਆਨਲਾਈਨ ਕਲਾਸਾਂ ਨਾ ਰੋਕਣ : ਸਿੱਖਿਆ ਮੰਤਰੀ
ਆਨਲਾਈਨ ਕਲਾਸਾਂ ਰੋਕਣ ਦੀਆਂ ਮਿਲ ਰਹੀਆਂ ਹਨ ਸ਼ਿਕਾਇਤਾਂ, ਸਰਕਾਰ ਕਰੇਗੀ ਕਾਨੂੰਨੀ ਕਾਰਵਾਈ
ਬੈਂਗਲੁਰੂ (ਏਜੰਸੀ)। ਕਰਨਾਟਕ ਦੇ ਮੁੱਢਲੇ ਅਤੇ ਸੈਕੰਡਰੀ ਸਿੱਖਿਆ ਮੰਤਰੀ ਐਸ ਸੁਰੇਸ਼ ਕੁਮਾਰ ਨੇ ਸ਼ਨੀਵਾਰ ਨੂੰ ਰਾਜ ਭਰ ਦੇ ਪ੍ਰਾਈਵੇਟ ਅਦਾਰਿਆਂ ਨੂੰ ਫੀਸਾਂ ਦੀ ਅਦਾਇਗੀ ਨਾ ਕਰਨ ਲਈ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਰੋਕਣ ਵਿਰੁੱਧ ਚੇਤਾਵਨੀ ਦਿੱਤੀ। ਕੁਮਾਰ ਨੇ ਇਥੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਸਬੰਧ ਵਿੱਚ ਸੁਪਰੀਮ ਕੋਰਟ ਦਾ ਆਦੇਸ਼ ਸਪਸ਼ਟ ਹੈ। ਜੇਕਰ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਰੋਕਣ ਬਾਰੇ ਕੋਈ ਸ਼ਿਕਾਇਤ ਮਿਲੀ ਹੈ ਤਾਂ ਸਰਕਾਰ ਕਾਨੂੰਨੀ ਕਾਰਵਾਈ ਕਰੇਗੀ। ਮਾਪੇ ਉਹਨਾਂ ਨਾਲ ਜਾਂ ਸਬੰਧਤ ਬੀਈਓ ਅੱਗੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਅਜਿਹੀਆਂ ਸੰਸਥਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਜੋ ਆਨਲਾਈਨ ਕਲਾਸਾਂ ਬੰਦ ਕਰਦੀਆਂ ਹਨ।
ਉਸਨੇ ਇਹ ਵੀ ਸਪੱਸ਼ਟ ਕੀਤਾ ਕਿ ਪ੍ਰੀ ਯੂਨੀਵਰਸਿਟੀ ਸਿੱਖਿਆ ਵਿਭਾਗ ਨੇ ਪ੍ਰੀ ਯੂਨੀਵਰਸਿਟੀ ਦੇ ਪਹਿਲੇ ਸਾਲ ਵਿੱਚ ਸਾਰੇ ਵਿਦਿਆਰਥੀਆਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ ਅਤੇ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਇਹ ਮੁਲਾਂਕਣ ਕਰਨ ਲਈ ਇੱਕ ਰਸਮੀ ਪ੍ਰਕਿਰਿਆ ਦੀ ਭਾਲ ਕੀਤੀ ਜਾਵੇਗੀ ਕਿ ਵਿਦਿਆਰਥੀ ਹਨ ਜਾਂ ਨਹੀਂ। ਵੱਖ ਵੱਖ ਵਿਭਾਗਾਂ ਤੋਂ ਉਪਲਬਧ ਸਕਾਲਰਸ਼ਿਪਾਂ ਅਤੇ ਹੋਰ ਕਲਾਸਾਂ ਵਿਚ ਦਾਖਲੇ ਸਮੇਤ ਵੱਖ ਵੱਖ ਲਾਭਾਂ ਦਾ ਲਾਭ ਲੈਂਦੇ ਹੋਏ ਇਹ ਯਕੀਨੀ ਬਣਾਉਣ ਲਈ ਨਿਰੰਤਰ ਸਿਖਲਾਈ ਲਈ ਯਤਨਸ਼ੀਲ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਰਕੂਲਰ ਅਨੁਸਾਰ ਪੀਯੂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੂੰ ਇਮਤਿਹਾਨ ਦੇਣ ਲਈ ਕਾਲਜ ਵਿੱਚ ਸਰੀਰਕ ਤੌਰ ’ਤੇ ਹਾਜ਼ਰ ਹੋਣ ਦੀ ਜ਼ਰੂਰਤ ਨਹੀਂ ਹੈ।
ਵਿਦਿਆਰਥੀ ਨੂੰ ਵਟਸਐਪ, ਈਮੇਲ ਅਤੇ ਮੇਲ ਦੇ ਜ਼ਰੀਏ ਸਪੁਰਦਗੀ ਦਿੱਤੀ ਜਾ ਸਕਦੀ ਹੈ। ਨਮੂਨਾ ਪ੍ਰਸ਼ਨ ਪੱਤਰ ਵੀ ਵਿਭਾਗ ਦੀ ਵੈੱਬਸਾਈਟ ਤੇ ਉਪਲਬਧ ਹੈ। ਪ੍ਰਸ਼ਨ ਪੱਤਰ ਦੇ ਲਿੰਕ ਵਿਭਾਗ ਦੇ ਡੇਟਾਬੇਸ ਵਿੱਚ ਦਾਖਲ ਵਿਦਿਆਰਥੀਆਂ ਦੇ ਮੋਬਾਈਲ ਨੰਬਰਾਂ ਤੇ ਵੀ ਭੇਜੇ ਗਏ ਹਨ। ਘਰ ਤੇ ਅਸਾਈਨਮੈਂਟਾਂ ਲਈ ਜਵਾਬ ਤਿਆਰ ਕਰਨ ਤੋਂ ਬਾਅਦ, ਵਿਦਿਆਰਥੀ ਉਨ੍ਹਾਂ ਨੂੰ ਕਈ ਤਰੀਕਿਆਂ ਦੁਆਰਾ ਪੋਸਟ, ਵਟਸਐਪ, ਈਮੇਲ ਆਦਿ ਦੁਆਰਾ ਭੇਜ ਸਕਦੇ ਹਨ। ਲੈਕਚਰਾਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਘੱਟੋ ਘੱਟ ਅੰਕ ਦੇਣ ਅਤੇ ਉਤਰ ਸ਼ੀਟ ਜਮ੍ਹਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਹੀ ਮੁਲਾਂਕਣ ਮੁਹੱਈਆ ਕਰਵਾਉਣ, ਜੋ ਬੱਚਿਆਂ ਦੇ ਭਵਿੱਖ ਲਈ ਜ਼ਰੂਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਾਉਣ ਦੇ ਹੁਕਮ
ਮਿਸ਼ਨ ਸਤ-ਪ੍ਰਤੀਸ਼ਤ ਦੀ ਪ੍ਰਾਪਤੀ ਵੱਲ ਅਹਿਮ ਕਦਮ
ਕਿਹਾ, ਕਲਰਕ ਜਾਂ ਨਾਨ ਟੀਚਿੰਗ ਸਟਾਫ਼ ਤੋਂ ਲਿਆ ਜਾਵੇ ਡਾਕ ਦਾ ਕੰਮ
ਮਿਡ-ਡੇਅ ਮੀਲ ਦਾ ਡਾਟਾ ਉਸੇ ਦਿਨ ਐਪ ਉਤੇ ਪਾਉਣਾ ਕੀਤਾ ਲਾਜ਼ਮੀ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਆਲਮੀ ਪੱਧਰ ਦੇ ਹਾਣ ਦਾ ਬਣਾਉਣ ਦਾ ਅਹਿਦ ਦੁਹਰਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Education Minister) ਨੇ ਹਦਾਇਤ ਕੀਤੀ ਹੈ ਕਿ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਇਆ ਜਾਵੇ, ਸਗੋਂ ਇਹ ਕੰਮ ਕਲਰਕਾਂ ਜਾਂ ਨਾਨ ਟੀਚਿੰਗ ਸਟਾਫ਼ ਤੋਂ ਲਿਆ ਜਾਵੇ।
ਇਥੇ ਜਾਰੀ ਬਿਆਨ ਵਿੱਚ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਸਕੂਲਾਂ ਵਿੱਚ ਕਲਰਕ ਹੋਣ ਦੇ ਬਾਵਜੂਦ ਡਾਕ ਦਾ ਕੰਮ ਕੰਪਿਊਟਰ ਅਧਿਆਪਕਾਂ ਜਾਂ ਦੂਜੇ ਅਧਿਆਪਕਾਂ ਤੋਂ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਪਹਿਲਾਂ ਵੀ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਜਿੱਥੋਂ ਤੱਕ ਸੰਭਵ ਹੋ ਸਕੇ ਡਾਕ ਦਾ ਸਾਰਾ ਕੰਮ ਸਕੂਲਾਂ ਵਿੱਚ ਤੈਨਾਤ ਕਲਰਕਾਂ ਤੋਂ ਹੀ ਲਿਆ ਜਾਵੇ। ਜੇ ਕਿਸੇ ਸਕੂਲ ਵਿੱਚ ਕਲਰਕ ਨਹੀਂ ਹੈ ਤਾਂ ਇਹ ਕੰਮ ਨਾਨ-ਟੀਚਿੰਗ ਸਟਾਫ਼ ਤੋਂ ਕਰਵਾਇਆ ਜਾ ਸਕਦਾ ਹੈ ਪਰ ਅਧਿਆਪਕਾਂ ਨੂੰ ਡਾਕ ਦਾ ਕੰਮ ਕਿਸੇ ਵੀ ਸੂਰਤ ਵਿੱਚ ਨਾ ਦਿੱਤਾ ਜਾਵੇ।
ਸਿੰਗਲਾ ਨੇ ਸਕੂਲ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਡਾਕ ਦਾ ਕੰਮ ਨਾਨ-ਟੀਚਿੰਗ ਸਟਾਫ਼ ਤੋਂ ਲੈਣ ਲਈ ਸਕੂਲ ਪੱਧਰ ‘ਤੇ ਪ੍ਰਬੰਧ ਕੀਤਾ ਜਾਵੇ। ਅਧਿਆਪਕਾਂ ਨੂੰ ਸਿਰਫ਼ ਬੱਚਿਆਂ ਦੀ ਪੜਾਈ ਵੱਲ ਧਿਆਨ ਦੇਣ ਅਤੇ ਮਿਸ਼ਨ ਸਤ-ਪ੍ਰਤੀਸ਼ਤ ਲਈ ਪ੍ਰੇਰਿਆ ਜਾਵੇ।
ਇਸੇ ਤਰਾਂ ਮਿਡ-ਡੇਅ ਮੀਲ ਸਬੰਧੀ ਡਾਟਾ ਉਸੇ ਦਿਨ ਐਪ ਉਤੇ ਪਾਉਣਾ ਲਾਜ਼ਮੀ ਕਰਨ ਸਬੰਧੀ ਹਦਾਇਤ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜ ਦੇ ਸਮੂਹ ਸਕੂਲਾਂ ਵਿੱਚ ਹਰ ਰੋਜ਼ ਬਣਾਏ ਜਾਂਦੇ ਮਿਡ-ਡੇਅ ਮੀਲ ਸਬੰਧੀ ਡਾਟਾ ਰੋਜ਼ਾਨਾ ਮੋਬਾਈਲ ਐਪ ‘ਤੇ ਫ਼ੀਡ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਕੁਝ ਸਕੂਲ ਮੀਡ-ਡੇਅ ਮੀਲ ਸਬੰਧੀ ਐਸ.ਐਮ.ਐਸ./ਡਾਟਾ ਅਗਲੇ ਦਿਨ ਐਪ ‘ਤੇ ਅਪਲੋਡ ਕੀਤਾ ਜਾਂਦਾ ਹੈ ਜਿਸ ਨਾਲ ਖਾਣਾ-ਖਾਣ ਵਾਲੇ ਵਿਦਿਆਰਥੀਆਂ ਦੀ ਉਸ ਦਿਨ ਦੀ ਗਿਣਤੀ ਦਾ ਪਤਾ ਲਾਉਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਇਹ ਡਾਟਾ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਪੋਰਟਲ ‘ਤੇ ਅਪਲੋਡ ਕਰਨ ਵਿੱਚ ਦੇਰ ਹੁੰਦੀ ਹੈ।
ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮਿਡ-ਡੇਅ-ਮੀਲ ਡਾਟਾ ਫ਼ੀਡ ਕਰਨ ਸਬੰਧੀ ਕੁੱਝ ਜ਼ਰੂਰੀ ਤਬਦੀਲੀਆਂ ਕੀਤੀਆਂ ਹਨ। ਉਨਾਂ ਦੱਸਿਆ ਕਿ ਹੁਣ ਤੋਂ ਮਿਡ-ਡੇਅ ਮੀਲ ਐਪ ‘ਤੇ ਐਸ.ਐਮ.ਐਸ./ਡਾਟਾ ਉਸੇ ਦਿਨ ਫ਼ੀਡ ਕੀਤਾ ਜਾ ਸਕੇਗਾ ਅਤੇ ਪਿਛਲੇ ਦਿਨ ਦਾ ਡਾਟਾ ਮੋਬਾਈਲ ਐਪ ਉਤੇ ਕਿਸੇ ਵੀ ਹਾਲਤ ਵਿੱਚ ਅਪਲੋਡ ਨਹੀਂ ਹੋਵੇਗਾ। ਉਨਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਕੂਲ ਮੁਖੀ ਜਾਂ ਮਿਡ-ਡੇ-ਮੀਲ ਇੰਚਾਰਜ ਜ਼ਿੰਮੇਵਾਰ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
education minister ਦੀ ਕੋਠੀ ਨੇੜੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
ਸੰਗਰੂਰ-ਲੁਧਿਆਣਾ ਰੋਡ ਕੀਤਾ ਜਾਮ
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਅੱਜ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ ਵੱਲੋਂ ਵੱਡੀ ਗਿਣਤੀ ‘ਚ ਮੰਤਰੀ ਦੀ ਕੋਠੀ ਅੱਗੇ ਵੱਡਾ ਇਕੱਠ ਕਰਕੇ ‘ਰੁਜ਼ਗਾਰ ਦੀ ਲੋਹੜੀ’ ਮੰਗੀ ਗਈ ਤੇ ਪੰਜਾਬ ਸਰਕਾਰ ਖ਼ਿਲਾਫ਼ ਡਟਵਾਂ ਰੋਸ-ਮੁਜ਼ਾਹਰਾ ਕੀਤਾ। ਕਰੀਬ ਦੋ ਘੰਟੇ ਮੰਤਰੀ ਦੀ ਕੋਠੀ ਅੱਗੇ ਮੁਜ਼ਾਹਰਾ ਕਰਨ ਤੋਂ ਬਾਅਦ ਇੱਕ ਘੰਟੇ ਲਈ ਸੰਗਰੂਰ-ਲੁਧਿਆਣਾ ਮੁੱਖ-ਮਾਰਗ ਜਾਮ ਕਰ ਦਿੱਤਾ ਗਿਆ ਜਿਸ ਉਪਰੰਤ ਐਸਡੀਐੱਮ ਸੰਗਰੂਰ ਬਬਨਜੀਤ ਸਿੰਘ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਹੋਈ ਗੱਲਬਾਤ ਕਰਕੇ ਐਲਾਨ ਕੀਤਾ ਕਿ 14 ਜਨਵਰੀ ਦੀ ਕੈਬਨਿਟ ਮੀਟਿੰਗ ‘ਚ ਅਧਿਆਪਕ ਭਰਤੀ ਦਾ ਏਜੰਡਾ ਆਵੇਗਾ ਅਤੇ ਸਿੱਖਿਆ ਮੰਤਰੀ ਨਾਲ 18 ਜਨਵਰੀ ਨੂੰ ਪੈੱਨਲ ਮੀਟਿੰਗ ਤੈਅ ਕਰਵਾਈ ਗਈ। ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ 14 ਜਨਵਰੀ ਨੂੰ ਕੈਬਨਿਟ-ਮੀਟਿੰਗ ਦੌਰਾਨ ਯੂਨੀਅਨ ਦੀਆਂ ਮੰਗਾਂ ਅਨੁਸਾਰ ਨਵੀਂ-ਭਰਤੀ ਦਾ ਏਜੰਡਾ ਨਾ ਪਾਸ ਕੀਤਾ ਗਿਆ ਤਾਂ 26 ਜਨਵਰੀ ਨੂੰ ‘ਗੁਪਤ-ਐਕਸ਼ਨ’ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮਾਨਸਾ ਵਿਖੇ 28 ਜਨਵਰੀ ਨੂੰ ਦੌਰੇ ਤੇ ਘੇਰਿਆ ਜਾਵੇਗਾ।
ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਦੀਪਕ ਕੰਬੋਜ਼, ਸੁਖਵਿੰਦਰ ਢਿੱਲਵਾਂ, ਸੰਦੀਪ ਸਾਮਾ, ਗੁਰਜੀਤ ਕੌਰ ਖੇੜੀ, ਦੀਪ ਬਨਾਰਸੀ, ਨਿੱਕਾ ਸਮਾਓਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 12 ਹਜ਼ਾਰ ਈਟੀਟੀ ਅਤੇ 15 ਹਜ਼ਾਰ ਬੀਐੱਡ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ,  ਟੈਸਟ ਪਾਸ ਕਰਨ ਦੇ ਬਾਵਜੂਦ ਓਵਰਏਜ਼ ਹੋ ਰਹੇ ਉਮੀਦਵਾਰਾਂ ਲਈ ਉਮਰ ਸ਼ਰਤ 37 ਤੋਂ 42 ਸਾਲ ਕੀਤੀ ਜਾਵੇ , ਬੈਕਲਾਗ ਦੀਆਂ 161 ਈਟੀਟੀ ਤੇ ਬੈਕਲਾਗ ਐਸ. ਸੀ 595 ਦਾ ਹੱਲ ਅਤੇ ਬੀਐੱਡ ਦੀਆਂ 90 ਅਸਾਮੀਆਂ ਸਬੰਧੀ ਵੀ ਭਰਤੀ ਨਿਯਮਾਂ ‘ਚ ਸੋਧ ਕਰਕੇ ਨਿਯੁਕਤੀ ਹੋਵੇ ਆਦਿ ਇਹਨਾਂ ਮੰਗਾਂ ਦਾ ਹੱਲ ਹੋਣ ਉਪਰੰਤ ਹੀ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਲਾਇਆ ਪੱਕਾ-ਮੋਰਚਾ ਚੁੱਕਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਧਿਆਪਕ 25 ਦਸੰਬਰ ਨੂੰ ਘੇਰਨਗੇ ਸਿੱਖਿਆ ਮੰਤਰੀ ਦੀ ਕੋਠੀ
ਸਿੱਖਿਆ ਵਿਭਾਗ ‘ਤੇ ਲਾਇਆ ਭਰੋਸੇ ਦੇ ਕੇ ਮੁੱਕਰਨ ਦਾ ਦੋਸ਼ਟ
19 ਦਸੰਬਰ ਦੀ ਕੈਬਨਿਟ ਵਿੱਚ ਮੰਗਾਂ ਸਬੰਧੀ ਮਸਲੇ ਹਲ਼ ਹੋਣ ਦਾ ਦਿੱਤਾ ਹੋਇਆ ਸੀ ਭਰੋਸਾ
ਅਸ਼ਵਨੀ ਚਾਵਲਾ/ਚੰਡੀਗੜ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਮੰਤਰੀ ਵਿਜੈਇੰਦਰ ਸਿੰਗਲਾ ‘ਤੇ ਵਿਸ਼ਵਾਸ ਕਰਨ ਵਾਲੇ ਬੇਰੁਜ਼ਗਾਰ ਅਧਿਆਪਕ ਆਪਣੇ-ਆਪ ਨੂੰ ਇੱਕ ਵਾਰ ਫਿਰ ਤੋਂ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਜਿਸ ਦੇ ਚੱਲਦੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇੱਥੇ ਹੀ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਵੀ ਮੌਕੇ ‘ਤੇ ਹੀ ਫੂਕਿਆ ਜਾਏਗਾ, ਕਿਉਂਕਿ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦਾ ਇਹ ਵੀ ਦੋਸ਼ ਹੈ ਕਿ ਸਕੱਤਰ ਕ੍ਰਿਸ਼ਨ ਕੁਮਾਰ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪੈਣ ਦੇ ਰਹੇ ਹਨ।
ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਆਗੂਆਂ ‘ਚ ਸੁਖਵਿੰਦਰ ਢਿੱਲਵਾਂ,  ਦੀਪਕ ਕੰਬੋਜ਼, ਰਣਦੀਪ ਸੰਗਤਪੁਰਾ ਅਤੇ ਸੰਦੀਪ ਸਾਮਾ ਨੇ ਕਿਹਾ  ਕਿ 14 ਦਸੰਬਰ ਨੂੰ ਡਿਪਟੀ-ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ, ਐਸਪੀ ਸ਼ਰਨਜੀਤ ਸਿੰਘ, ਡੀਐੱਸਪੀ ਸੱਤਪਾਲ ਸ਼ਰਮਾ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ-ਕਮਿਸ਼ਨਰ ਵੱਲੋਂ ਫੋਨ ‘ਤੇ ਯੂਨੀਅਨ ਨੁਮਾਇੰਦਿਆਂ ਦੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਗੱਲ ਕਰਵਾਈ ਗਈ ਸੀ। ਸਿੱਖਿਆ ਮੰਤਰੀ ਅਤੇ ਉੱਚ ਸਿੱਖਿਆ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ 19 ਦਸੰਬਰ ਦੀ ਕੈਬਨਿਟ ਮੀਟਿੰਗ ‘ਚ ਬੇਰੁਜ਼ਗਾਰ ਬੀਐੱਡ ਅਤੇ ਈਟੀਟੀ ਅਧਿਆਪਕਾਂ ਦੀਆਂ ਮੰਗਾਂ ਦਾ ਏਜੰਡਾ ਹਰ ਹੀਲੇ ਲਿਆਂਦਾ ਜਾਵੇਗਾ ਅਤੇ ਵਾਅਦੇ ਮੁਤਾਬਿਕ ਬੀਐੱਡ ਉਮੀਦਵਾਰਾਂ ਲਈ ਗ੍ਰੈਜੂਏਸ਼ਨ ‘ਚੋਂ 55 ਫੀਸਦੀ ਅੰਕਾਂ ਵਾਲੀ ਸ਼ਰਤ ਅਤੇ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਲਾਜ਼ਮੀ ਕੀਤੀ ਗ੍ਰੈਜੂਏਸ਼ਨ ਦੀ ਸ਼ਰਤ ਵਾਪਸ ਲੈ ਲਈ ਜਾਵੇਗੀ ਅਤੇ ਈ. ਟੀ. ਟੀ./ਬੀਐੱਡ ਦੀ ਨਵੀਂ ਭਰਤੀ ਬਾਰੇ ਵੀ ਵਿਚਾਰ ਹੋਵੇਗਾ।
ਤੀਜੀ ਮੀਟਿੰਗ ‘ਚ ਵੀ ਸੁਣਵਾਈ ਨਾ ਹੋਣ ਤੇ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ
ਇਨ੍ਹਾਂ ਦੱਸਿਆ ਕਿ ਇਸ ਭਰੋਸੇ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ 15 ਦਸੰਬਰ ਨੂੰ ਕੀਤਾ ਜਾਣ ਵਾਲਾ ਸਿੱਖਿਆ-ਮੰਤਰੀ ਦੀ ਕੋਠੀ ਦਾ ਘਿਰਾਓ ਵਾਪਸ ਲੈ ਲਿਆ ਸੀ ਪਰ ਹੁਣ ਤੀਜੀ ਕੈਬਨਿਟ ਮੀਟਿੰਗ ‘ਚ ਅਣਗੌਲਿਆਂ ਹੋਣ ਕਾਰਨ ਪੰਜਾਬ ਭਰ ਦੇ ਬੇਰੁਜ਼ਗਾਰ ਅਧਿਆਪਕਾਂ ‘ਚ ਗੁੱਸੇ ਦੀ ਲਹਿਰ ਫੈਲ ਗਈ ਹੈ। ਅਧਿਆਪਕ ਭਰਤੀ ਸ਼ਰਤਾਂ ਦੀ ਸੋਧ ਲਈ ਡੀਪੀਆਈ ਐਲੀਮੈਂਟਰੀ ਇੰਦਰਜੀਤ ਸਿੰਘ ਨੇ ਵੀ 13 ਦਸੰਬਰ ਨੂੰ ਮੁਹਾਲੀ ਬੁਲਾ ਕੇ ਵੀ ਭਰੋਸਾ ਦਿੱਤਾ ਸੀ। ਪਰ 2 ਅਤੇ 4 ਦਸੰਬਰ ਦੀਆਂ ਕੈਬਨਿਟ ਮੀਟਿੰਗਾਂ ਤੋਂ ਬਾਅਦ ਇਸ ਤੀਜੀ ਮੀਟਿੰਗ ‘ਚ ਵੀ ਸੁਣਵਾਈ ਨਾ ਹੋਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲਦਿਆਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਅਸਤੀਫ਼ੇ ਅਤੇ ਕ੍ਰਿਸ਼ਨ ਕੁਮਾਰ ਨੂੰ ਵਿਭਾਗ ਤੋਂ ਹਟਾਉਣ ਦੀ ਮੰਗ ਕੀਤੀ ਹੈ।
ਬੇਰੁਜ਼ਗਾਰ ਅਧਿਆਪਕਾਂ ਨੇ 25 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਪੰਜਾਬ ਭਰ ਦੀਆਂ ਕਿਸਾਨ,ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਜਿੱਥੇ ਰੁਜ਼ਗਾਰ ਦੇਣ ਤੋ ਭੱਜ ਰਹੀ ਹੈ, ਉਥੇ ਸਿੱਖਿਆ ਮੰਤਰੀ ਅਧਿਆਪਕਾਂ ਲਈ ਭੱਦੀ ਸ਼ਬਦਾਵਲੀ ਵਰਤ ਕੇ ਗੈਰ ਜਿੰਮੇਵਾਰ ਹੋਣ ਦਾ ਸਬੂਤ ਦੇ ਚੁੱਕੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਘੇਰਿਆ ਸਿੱਖਿਆ ਮੰਤਰੀ
ਆਗੂਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦੀ ਦਿੱਤੀ ਚੇਤਾਵਨੀ
ਮਾਲਵਿੰਦਰ ਸਿੰਘ/ਜਸਵੀਰ ਸਿੰਘ/ਬਰਨਾਲਾ। ਟੈੱਟ ਪਾਸ ਬੇਰੁਜ਼ਗਾਰ (ਬੀ ਐੱਡ ਅਤੇ ਈਟੀਟੀ ) ਅਧਿਆਪਕ ਯੂਨੀਅਨ ਨੇ ਅੱਜ ਬਰਨਾਲਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਦਾ ਘੇਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਸ਼ਹਿਰ ਵਿਖੇ ਹੋਣ ਵਾਲੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸਨ ਇਸ ਮੌਕੇ ਸੂਬਾ ਪ੍ਰਧਾਨ ਨੇ ਕਿਹਾ ਕਿ ਬੇਰੁਜ਼ਗਾਰ ਆਪਣੇ ਹੱਕਾਂ ਲਈ ਕਰੀਬ 90 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਵਿੱਚ ਮੋਰਚਾ ਲਾ ਕੇ ਬੈਠੇ ਹੋਏ ਹਨ ਪ੍ਰੰਤੂ ਸਰਕਾਰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਨੂੰ ਡਾਂਗਾਂ ਨਾਲ ਨਿਵਾਜਿਆ ਜਾ ਰਿਹਾ ਹੈ।
ਉਲਟਾ ਸਿੱਖਿਆ ਨਿਯਮਾਂ ਵਿੱਚ ਸੋਧ ਕਰਨ ਦੀ ਆੜ੍ਹ ਹੇਠਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੀ ਕਤਾਰ ਵਿੱਚੋਂ ਬਾਹਰ ਕੀਤਾ ਜਾ ਰਿਹਾ ਹੈ ਪੰਜਾਬ ਵਿਧਾਨ ਸਭਾ ਵਿੱਚ ਜੂਨ 2018 ਦੇ ਸਿੱਖਿਆ ਨਿਯਮਾਂ ਵਿੱਚ ਤਰਮੀਮ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ 2 ਅਤੇ 4 ਦਸੰਬਰ ਦੀ ਕੈਬਨਿਟ ਮੀਟੰਗ ਵਿੱਚ ਏਜੰਡਾ ਲਿਆ ਕੇ ਸੋਧ ਨਹੀਂ ਕੀਤੀ ਬੇਰੁਜ਼ਗਾਰ ਅਧਿਆਪਕਾਂ ਨੇ ਸਮਾਰਟ ਸਕੂਲ ਪ੍ਰਣਾਲੀ ਨੂੰ ਰੱਦ ਕਰਦਿਆਂ ਕਿਹਾ ਕਿ ਕਾਮਨ-ਸਕੂਲ ਪ੍ਰਣਾਲੀ ਲਾਗੂ ਹੋਵੇ।
ਹਰ ਅਮੀਰ-ਗਰੀਬ ਦਾ ਬੱਚਾ ਬਰਾਬਰ ਦੀ ਸਿੱਖਿਆ ਹਾਸਲ ਕਰੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਜੋਧਪੁਰ ਅਤੇ ਈਟੀਟੀ ਆਗੂ ਅਕਵਿੰਦਰ ਕੌਰ ਨੇ ਐਲਾਨ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਇਹ ਵੀ ਪਤਾ ਲੱਗਾ ਹੈ ਕਿ ਅਧਿਆਪਕਾਂ ਦੇ ਵਿਰੋਧ ਕਰਨ ਸਿੱਖਿਆ ਸਕੱਤਰ ਨੂੰ ਆਪਣੇ ਬਠਿੰਡਾ, ਸੰਗਰੂਰ ਅਤੇ ਮਾਨਸਾ ਜਿਲ੍ਹਿਆਂ ਦੇ ਦੌਰੇ ਰੱਦ ਕਰਨੇ ਪਏ ਇਸ ਮੌਕੇ ਸੂਬਾ ਆਗੂ ਨਵਜੀਵਨ ਸਿੰਘ ਅਵਤਾਰ ਸਿੰਘ, ਗੁਰਦੀਪ ਸਿੰਘ ਰਾਮਗੜ੍ਹ, ਹਨੀਫ ਖਾਂ, ਰਾਮ ਪ੍ਰਕਾਸ਼ ਗੁਮਟੀ, ਮੁਕਲ ਬਰਨਾਲਾ,ਗੁਰ ਅੰਗਦ ਭੋਤਨਾ,ਮੱਖਣ  ਖੁੱਡੀ, ਅੰਮ੍ਰਿਤ ਖੁੱਡੀ, ਗੁਰਦੀਪ ਕੱਟੂ, ਸੁਖਦੇਵ ਨੰਗਲ ਆਦਿ ਹਾਜ਼ਰ ਸਨ
ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਬੋਲੇ ਅਪਸ਼ਬਦ, ਵੀਡੀਓ ਹੋਈ ਵਾਇਰਲ
ਪ੍ਰਾਈਵੇਟ ਸਕੂਲੀ ਐਸੋਸੀਏਸ਼ਨ ਦੇ ਸਮਾਗਮ ‘ਚ ਪੁੱਜਣ ਮੌਕੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੂੰ ਬੇਰੁਜ਼ਗਾਰ ਅਧਿਆਪਕਾਂ ਦੇ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਦਿਆਂ 12-15 ਮਿੰਟ ਦੇ ਕਰੀਬ ਸਮਾਗਮ ਸਥਾਨ ਤੋਂ ਬਾਹਰ ਹੀ ਰੁਕਣਾ ਪਿਆ ਇਸ ਤੋਂ ਖਫ਼ਾ ਹੋਏ ਮੰਤਰੀ ਨੇ ਸਵਾਗਤ ਲਈ ਖੜ੍ਹੇ ਇੱਕ ਪੁਲਿਸ ਅਧਿਕਾਰੀ ਨੂੰ ਝਿੜਕਦਿਆਂ ਕਿਹਾ ਕਿ ਅਧਿਆਪਕਾਂ ਦੇ ਪ੍ਰਦਰਸ਼ਨ ਸਬੰਧੀ ਉਨ੍ਹਾਂ ਨੂੰ ਪਹਿਲਾਂ ਕਿਉਂ ਨਹੀਂ ਸੂਚਿਤ ਕੀਤਾ ਪ੍ਰਦਰਸ਼ਨਕਾਰੀ ਅਧਿਆਪਕਾਂ ਖਿਲਾਫ਼ ਅਪਸ਼ਬਦ ਤੇ ਭੱਦੇ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਵਿਜੈਇੰਦਰ ਸਿੰਗਲਾ ਅਧਿਆਪਕਾਂ ਨੂੰ ਡੰਡੇ ਮਾਰ ਕੇ ਭਜਾ ਦੇਣ ਦੀ ਹਦਾਇਤ ਦਿੰਦੇ ਨਜ਼ਰ ਆਏ ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕੀ ਹੈ ਅਧਿਆਪਕ ਜੱਥੇਬੰਦੀਆਂ ਨੇ ਸਿੱAਖਿਆ ਮੰਤਰੀ ਦੇ ਮਾੜੇ ਵਤੀਰੇ ਦੀ ਨਿਖੇਧੀ ਕਰਦਿਆਂ ਜਿੱਥੇ ਬਿਨਾ ਸ਼ਰਤ ਮੰਤਰੀ ਤੋਂ ਮੁਆਫ਼ੀ ਦੀ ਮੰਗ ਕੀਤੀ।
ਉੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਅਜਿਹੇ ਗੈਰ ਜ਼ਿੰਮੇਵਾਰ ਮੰਤਰੀ ਤੋਂ ਮੰਤਰਾਲਾ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ
ਇਸ ਮੌਕੇ ਸੁਖਵਿੰਦਰ ਸਿੰਘ ਢਿਲਵਾਂ ਤੇ ਰਵੀਦਾਸ ਸੰਗਤ ਦਾ ਪ੍ਰਧਾਨ ਆਦਿ ਆਗੂ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਇਕੱਠੇ ਹੋਏ ਵੱਡੀ ਗਿਣਤੀ ਅਧਿਆਪਕ
ਸੱਚ ਕਹੂੰ ਨਿਊਜ਼/ਸੰਗਰੂਰ। ਪੰਜਾਬ ਸਿੱਖਿਆ ਵਿਭਾਗ ਵੱਲੋਂ ਮੰਗਾਂ ਦੀ ਅਣਦੇਖੀ ਦੇ ਰੋਸ ਵਜੋਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਵੱਡੀ ਗਿਣਤੀ ਵਿੱਚ ਅਧਿਆਪਕ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਇੱਕਠੇ ਹੋਣੇ ਸ਼ੁਰੂ ਹੋ ਗਏ, ਹੌਲੀ-ਹੌਲੀ ਵਫਦ ਦਾ ਰੂਪ ਰੈਲੀ ਦਾ ਰੂਪ ਧਾਰਨ ਕਰ ਗਿਆ ।
ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਬਰਾਬਰ ਮੌਕੇ ਦੇਣ ਲਈ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਕੇ ਇਲਾਹਾਬਾਦ ਹਾਈਕੋਰਟ ਦਾ ਫੈਸਲਾ ਲਾਗੂ ਕਰਦਿਆਂ ਜਨਤਕ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਲਈ ਸਟੇਟ ਜੀ.ਡੀ.ਪੀ. ਦਾ 6 ਪ੍ਰਤੀਸ਼ਤ ਸਿੱਖਿਆ ਦੇ ਵਿਕਾਸ ਅਤੇ ਵਾਧੇ ਲਈ ਖਰਚ ਕੀਤਾ ਜਾਵੇ। ਪਿਛਲੇ ਸੰਘਰਸ਼ ਦੌਰਾਨ ਸਰਕਾਰ ਅਤੇ ਅਧਿਆਪਕ ਸੰਘਰਸ਼ ਕਮੇਟੀ ਵਿਚਕਾਰ ਤਨਖਾਹ ਕਟੌਤੀ ਦਾ ਰਿਵਿਊ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਸੰਘਰਸ਼ ਦੌਰਾਨ ਜਾਰੀ ਚਾਰਜ ਸ਼ੀਟਾਂ ਰੱਦ ਕਰਨ ਅਤੇ ਹੋਰ ਮੰਗਾਂ ਸਬੰਧੀ ਸਹਿਮਤੀ ਬਣੀ ਸੀ।
ਪਰ ਹੁਣ ਪੰਜਾਬ ਸਰਕਾਰ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ ਪਰ ਇਸ ਦੇ ਉਲਟ ਸਰਕਾਰ ਨਵੀਂ ਰੈਸਨੇਲਾਈਜੇਸ਼ਨ ਨੀਤੀ ਰਾਹੀਂ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਪੋਸਟਾਂ ਖਤਮ ਕਰਕੇ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਕੇ ਗਰੀਬਾਂ ਦੇ ਬੱਚਿਆਂ ਦੇ ਹੱਥੋਂ ਸਿੱਖਿਆ ਖੋਹਣਾ ਚਾਹੁੰਦੀ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਲਈ ਜਮਾਤਵਾਰ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ। ਹਰ ਪ੍ਰਾਇਮਰੀ ਸਕੂਲ ਵਿੱਚ ਹੈੱਡ ਟੀਚਰ ਦੀ ਪੋਸਟ ਦਿੱਤੀ ਜਾਵੇ।
ਸੈਂਟਰ ਹੈੱਡ ਟੀਚਰ ਦੀ ਪੋਸਟ ਨੂੰ ਪਹਿਲਾਂ ਵਾਂਗ ਪ੍ਰਬੰਧਕੀ ਪੋਸਟ ਹੀ ਮੰਨਿਆ ਜਾਵੇ। ਮੁਲਾਜ਼ਮਾਂ ਲਈ ਨਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਅਤੇ ਬਕਾਇਆ ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨ ਤੋਂ ਵੀ ਪੰਜਾਬ ਸਰਕਾਰ ਲਗਾਤਾਰ ਭੱਜ ਰਹੀ ਹੈ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਥਿਤੀ ਨੂੰ ਸੰਭਾਲਦਿਆਂ ਸਿੱਖਿਆ ਮੰਤਰੀ ਦੇ ਪੀ ਏ ਰਾਹੀਂ ਸਿੱਖਿਆ ਮੰਤਰੀ ਨਾਲ ਮਿਤੀ 25 ਨਵੰਬਰ ਨੂੰ ਬਾਅਦ ਦੁਪਹਿਰ ਸਕੱਤਰੇਤ ਵਿਖੇ ਮੀਟਿੰਗ ਫਿਕਸ ਕਰਵਾ ਦਿੱਤੀ । ਇਸ ਦਾ ਐਲਾਨ ਤਹਿਸੀਲਦਾਰ ਸਾਹਿਬ ਨੇ ਅਧਿਆਪਕਾਂ ਦੇ ਇਕੱਠ ਵਿੱਚ ਕੀਤਾ।
ਅਧਿਆਪਕ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਅਧਿਆਪਕ ਮੰਗਾਂ ਸਬੰਧੀ ਕੋਈ ਸਾਰਥਿਕ ਹੱਲ ਨਾ ਕੱਢਿਆ ਤਾਂ 14 ਦਸੰਬਰ ਨੂੰ ਸੰਗਰੂਰ ਵਿਖੇ ਵੱਡਾ ਇਕੱਠ ਕਰਕੇ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਵਿਸ਼ਾਲ ਰੋਸ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ। ਅਧਿਆਪਕਾਂ ਦੇ ਵਫਦ ਨੂੰ ਅਧਿਆਪਕ ਆਗੂ ਹਰਜੀਤ ਸਿੰਘ ਗਲਵੱਟੀ, ਸਤਵੰਤ ਸਿੰਘ ਆਲਮਪੁਰ, ਫਕੀਰ ਸਿੰਘ ਟਿੱਬਾ, ਸੰਸਾਰੀ ਰਾਮ, ਮਾਲਵਿੰਦਰ ਸਿੰਘ, ਸੁਖਦੇਵ ਸਿੰਘ ਚੰਗਾਲੀਵਾਲਾ, ਗਣੇਸ਼ ਭਗਤ, ਰਣਜੀਤ ਸਿੰਘ ਮਾਨ, ਪਰਮਜੀਤ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਰਾਜੇਸ਼ ਕੁਮਾਰ, ਰਾਜਿੰਦਰ ਸਿੰਘ, ਸਰਬਜੀਤ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।