against - Sach Kahoon Punjabi
ਨਿਰਭੈਆ: ਹਾਈਕੋਰਟ ਦੇ ਫੈਸਲੇ ਖਿਲਾਫ਼ ਸੁਣਵਾਈ ਸ਼ੁੱਕਰਵਾਰ ਨੂੰ
ਨਿਰਭੈਆ: ਹਾਈਕੋਰਟ ਦੇ ਫੈਸਲੇ ਖਿਲਾਫ਼ ਸੁਣਵਾਈ ਸ਼ੁੱਕਰਵਾਰ ਨੂੰ | High Court
ਕੇਂਦਰ ਦੀ ਅਪੀਲ ‘ਤੇ ਹੋਵੇਗੀ ਸੁਪਰੀਮ ਕੋਰਟ ‘ਚ ਸੁਣਵਾਈ
ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਪੂਰੇ ਦੇਸ਼ ਨੂੰ ਹਿਲਾਕੇ ਰੱਖ ਦੇਣ ਵਾਲੇ ਨਿਰਭੈਆ ਸਮੂਹਿਕ ਦੁਰਾਚਾਰ ਅਤੇ ਹੱਤਿਆ ਕਾਂਡ ਦੇ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਕਰਕੇ ਫਾਂਸੀ ਨਾ ਦਿੱਤੇ ਜਾਣ ਸਬੰਧੀ ਦਿੱਲੀ ਹਾਈ ਕੋਰਟ (High Court) ਦੇ ਫੈਸਲੇ ਖਿਲਾਫ਼ ਕੇਂਦਰ ਸਰਕਾਰ ਦੀ ਅਪੀਲ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਕੇਂਦਰ ਸਰਕਾਰ ਵੱਲੋਂ ਅਡੀਸ਼ਨਲ ਸਾਲਿਸਿਟਰ ਜਨਰਲ ਕੇ. ਐਮ. ਨਟਰਾਜਨ ਨੇ ਮਾਮਲੇ ਦਾ ਵਿਸ਼ੇਸ਼ ਜਿਕਰ ਜੱਜ ਐਨ.ਵੀ. ਰਮਨ ਦੀ ਪ੍ਰਧਾਨਗੀ ਵਾਲੀ ਬੈਚ ਦੇ ਸਾਹਮਣੇ ਕੀਤਾ ਅਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ। ਸ੍ਰੀ ਨਟਰਾਜਨ ਨੇ ਦਲੀਲ ਦਿੱਤੀ ਕਿ ਚਾਰੇ ਦੋਸ਼ੀਆਂ ‘ਚੋਂ ਤੀਜੇ ਅਕਸੈ ਠਾਕੁਰ ਦੀ ਦਇਆ ਅਰਜੀ ਵੀ ਰਾਸ਼ਟਰਪਤੀ ਨੇ ਠੁਕਰਾ ਦਿੱਤੀ ਹੈ। ਜੱਜ ਰਮਨ ਨੇ ਮਾਮਲੇ ਦੀ ਗੰਭੀਰਤਾ ਦੇਖਦੇ ਹੋਏ ਸ਼ੁੱਕਰਵਾਰ ਨੂੰ ਸੁਣਵਾਈ ‘ਤੇ ਸਹਿਮਤੀ ਪ੍ਰਗਟਾਈ। ਕੇਂਦਰ ਸਰਕਾਰ ਨੇ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ‘ਚ ਉਸ ਨੇ ਕਿਹਾ ਕਿ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਨਹੀਂ ਹੋ ਸਕਦੀ।
ਜਿਕਰਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਨਿਰਭੈਆ ਦੇ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਸਮੇਂ ‘ਤੇ ਫਾਂਸੀ ਨਹੀਂ ਦਿੱਤੀ ਜਾ ਸਕਦੀ ਜਦੋਂ ਕਿ ਕੇਂਦਰ ਸਰਕਾਰ ਨੇ ਆਪਣੀ ਅਰਜੀ ‘ਚ ਕਿਹਾ ਸੀ ਕਿ ਜਿਹਨਾਂ ਦੋਸ਼ੀਆਂ ਦੀ ਅਰਜੀ ਕਿਸੇ ਵੀ ਫੋਰਮ ‘ਤੇ ਪੈਂਡਿੰਗ ਨਹੀਂ ਹੈ, ਉਹਨਾਂ ਨੂੰ ਫਾਂਸੀ ਦਿੱਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿਛਲੀ ਵਿਧਾਨ ਸਭਾ ਦੇ ਸਪੀਕਰ ਵਲੋਂ ਕਦੇ ਨਹੀਂ ਦਿੱਤਾ ਗਿਆ ਇਸ ਪਾਸੇ ਧਿਆਨ, ਹੁਣ ਫਸ ਗਿਐ ਪੇਚ
ਪੰਜਾਬ ਵਿਧਾਨ ਸਭਾ ਵਲੋਂ ਤਿਆਰ ਕੀਤੇ ਗਏ ਹਨ ਨਿਯਮ, ਜਲਦ ਹੀ ਜਾਰੀ ਹੋਏਗਾ ਨੋਟੀਫਿਕੇਸ਼ਨ
ਸੁਖਪਾਲ ਖਹਿਰਾ ਅਤੇ ਅਮਰਜੀਤ ਸੰਦੋਆ ਨੇ ਪੁੱਛਿਆ ਕਿਹੜੇ ਨਿਯਮਾਂ ਤਹਿਤ ਕੀਤੀ ਜਾ ਰਹੀ ਐ ਕਾਰਵਾਈ ?
ਚੰਡੀਗੜ, (ਅਸ਼ਵਨੀ ਚਾਵਲਾ)। ਇੱਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਬਣੇ ਦਲ ਬਦਲੂ ਕਾਨੂੰਨ ਦੇ ਨਿਯਮ ਹੀ ਪਿਛਲੇ 35 ਸਾਲਾਂ ਦੌਰਾਨ ਪੰਜਾਬ ਵਿਧਾਨ ਸਭਾ ਨਹੀਂ ਬਣਾ ਪਾਈ ਹੈ। ਜਿਸ ਕਾਰਨ ਪੰਜਾਬ ਵਿਧਾਨ ਸਭਾ ਕਿਸੇ ਵੀ ਵਿਧਾਇਕ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੀ ਨਹੀਂ ਕਰ ਸਕਦੀ ਹੈ, ਕਿਉਂਕਿ ਕੇਂਦਰ ਸਰਕਾਰ ਵਲੋਂ ਸਾਲ 1985 ਵਿੱਚ ਪਾਸ ਕੀਤੇ ਗਏ
MLA | ਇਸ ਕਾਨੂੰਨ ਨੂੰ ਲਾਗੂ ਕਰਨ ਲਈ ਨਿਯਮ ਬਣਾਉਣ ਦੇ ਨਾਲ ਹੀ ਨੋਟੀਫਿਕੇਸ਼ਨ ਜਾਰੀ ਕਰਨਾ ਜਰੂਰੀ ਹੈ। ਇਸ ਬਾਰੇ ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਨੂੰ ਵੀ ਕੋਈ ਜਿਆਦਾ ਜਾਣਕਾਰੀ ਹੀ ਨਹੀਂ ਸੀ ਕਿ ਪਿਛਲੀ ਵਿਧਾਨ ਸਭਾ ਵਲੋਂ ਇਸ ਦਲ ਬਦਲੂ ਕਾਨੂੰਨ ਦੇ ਹੁਣ ਤੱਕ ਨਿਯਮ ਬਣਾਉਂਦੇ ਹੋਏ ਨੋਟੀਫਿਕੇਸ਼ਨ ਹੀ ਜਾਰੀ ਨਹੀਂ ਕੀਤਾ ਹੈ। ਵਿਧਾਨ ਸਭਾ ਵਲੋਂ ਰਹਿ ਗਈ ਇਸੇ ਘਾਟ ਦਾ ਫਾਇਦਾ ਦਲ ਬਦਲੂ ਕਾਨੂੰਨ ਤਹਿਤ ਫਸੇ ਆਮ ਆਦਮੀ ਪਾਰਟੀ ਦੇ 3 ਵਿਧਾਇਕ ਲੈਣਾ ਚਾਹੁੰਦੇ ਹਨ ਪਰ ਇਨਾਂ ਤਿੰਨੇ ਵਿਧਾਇਕਾਂ ਨੂੰ ਕੋਈ ਫਾਇਦਾ ਨਾ ਹੋਵੇ ਇਸ ਹੁਣ ਵਿਧਾਨ ਸਭਾ ਨੇ ਨਿਯਮਾਂ ਨੂੰ ਤਿਆਰ ਕਰਦੇ ਹੋਏ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਤਿਆਰੀ ਵਿੱਢ ਲਈ ਹੈ।
ਇਸ ਸਮੇਂ ਨਿਯਮਾਂ ਦੀ ਫਾਇਲ ਕਾਨੂੰਨੀ ਸਲਾਹਕਾਰ ਕੋਲ ਗਈ ਹੋਈ ਹੈ, ਜਿਥੋਂ ਸਲਾਹ ਮਿਲਣ ਤੋਂ ਬਾਅਦ ਨਿਯਮਾਂ ਸਬੰਧੀ ਜਰੂਰੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਏਗਾ। ਜਾਣਕਾਰੀ ਅਨੁਸਾਰ ਦੇਸ਼ ਭਰ ਵਿੱਚ ਸੰਸਦ ਮੈਂਬਰ ਅਤੇ ਵਿਧਾਇਕਾਂ ਵਲੋਂ ਆਪਣੀ ਸਹੂਲਤ ਅਨੁਸਾਰ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋਣਾ ਆਮ ਜਿਹੀ ਗਲ ਹੋਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲਗਣੇ ਸ਼ੁਰੂ ਹੋ ਗਏ ਸਨ।
ਇਸ ਨੂੰ ਦੇਖਦੇ ਹੋਏ ਸਾਲ 1985 ਵਿੱਚ ਲੋਕ ਸਭਾ ਵਲੋਂ ਸੰਵਿਧਾਨ ਵਿੱਚ ਸੋਧ ਕਰਦੇ ਹੋਏ ਦਲ ਬਦਲੂ ਕਾਨੂੰਨ ਤਿਆਰ ਕੀਤਾ ਗਿਆ ਸੀ। ਜਿਸ ਦੇ ਤਹਿਤ ਕੋਈ ਵੀ ਵਿਧਾਇਕ ਜਾਂ ਫਿਰ ਸੰਸਦ ਮੈਂਬਰ ਜਿਹੜੀ ਵੀ ਪਾਰਟੀ ਤੋਂ ਚੋਣ ਲੱੜਿਆ ਹੋਵੇ, ਉਸ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿੱੱਚ ਸ਼ਾਮਲ ਨਹੀਂ ਹੋ ਸਕਦਾ ਹੈ। ਇਸ ਐਕਟ ਦੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਹੋਣ ਤੋਂ ਬਾਅਦ ਦੇਸ਼ ਦੀਆਂ ਸਾਰੀਆ ਵਿਧਾਨ ਸਭਾ ਵਲੋਂ ਵੀ ਸਦਨ ਅੰਦਰ ਆਪਣੀ ਮੁਹਰ ਲਗਾ ਦਿੱਤੀ ਗਈ।
MLA |  ਇਸ ਕਾਨੂੰਨ ਤਹਿਤ ਹਰ ਵਿਧਾਨ ਸਭਾ ਵਲੋਂ ਲੋਕ ਸਭਾ ਦੀ ਤਰਜ਼ ‘ਤੇ ਨਿਯਮ ਬਣਾਉਂਦੇ ਹੋਏ ਉਨਾਂ ਨੂੰ ਨੋਟੀਫਾਈ ਕਰਨਾ ਸੀ ਤਾਂ ਕਿ ਉਸ ਸੂਬੇ ਵਿੱਚ ਦਲ ਬਦਲੂ ਕਾਨੂੰਨ ਤਹਿਤ ਕਾਰਵਾਈ ਕਰਨ ਮੌਕੇ ਨਿਯਮ ਸਾਫ਼ ਹੋਣ ਕਿ ਕਿਹੜੇ ਕਾਰਨਾਂ ਕਰਕੇ ਉਸ ਵਿਧਾਇਕ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਕਿਹੜੇ ਨਿਯਮ ਦੀ ਕਿਹੜੀ ਧਾਰਾ ਤਹਿਤ ਉਸ ਨੂੰ ਦੋਸ਼ੀ ਪਾਇਆ ਗਿਆ ਹੈ। ਹੈਰਾਨੀਵਾਲੀ ਗਲ ਤਾਂ ਇਹ ਹੈ ਕਿ ਪੰਜਾਬ ਵਿਧਾਨ ਸਭਾ ਵਲੋਂ ਹੁਣ ਤੱਕ ਇਸ ਤਰਾਂ ਦੇ ਕੋਈ ਵੀ ਨਿਯਮ ਤਿਆਰ ਕਰਦੇ ਹੋਏ ਉਨਾਂ ਦਾ ਨੋਟੀਫਿਕੇਸ਼ਨ ਹੀ ਜਾਰੀ ਨਹੀਂ ਕੀਤਾ ਗਿਆ ਹੈ। ਹੁਣ ਤੱਕ ਦਲ ਬਦਲੂ ਕਾਨੂੰਨ ਤਹਿਤ ਕੋਈ ਕਾਰਵਾਈ ਨਹੀਂ ਹੋਣ ਦੇ ਚਲਦੇ ਅਧਿਕਾਰੀਆਂ ਦੇ ਧਿਆਨ ਵਿੱਚ ਹੀ ਇਹ ਨਹੀਂ ਆਇਆ ਸੀ।
ਹੁਣ ਆਮ ਆਦਮੀ ਪਾਰਟੀ ਦੇ 3 ਵਿਧਾਇਕਾਂ ਖ਼ਿਲਾਫ਼ ਇਸੇ ਕਾਨੂੰਨ ਤਹਿਤ ਕਾਰਵਾਈ ਚਲਣ ਦੇ ਕਾਰਨ ਇਹ ਗਲ ਨਿਕਲ ਕੇ ਬਾਹਰ ਆਈ ਹੈ ਕਿ ਵਿਧਾਨ ਸਭਾ ਵਲੋਂ ਇਸ ਕਾਨੂੰਨ ਦੇ ਆਪਣੇ ਨਿਯਮ ਹੀ ਨਹੀਂ ਬਣਾਏ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਅਤੇ ਅਮਰਜੀਤ ਸੰਦੋਆ ਨੂੰ ਇਸ ਗਲ ਦੀ ਭਿਣਕ ਗਲ ਗਈ, ਜਿਸ ਕਾਰਨ ਉਨਾਂ ਨੇ ਆਪਣੇ ਖ਼ਿਲਾਫ਼ ਚਲ ਰਹੀਂ ਕਾਰਵਾਈ ਸਬੰਧੀ ਵਿਧਾਨ ਸਭਾ ਨੂੰ ਪਹਿਲਾਂ ਨਿਯਮਾਂ ਦੀ ਕਾਪੀ ਸੌਪਣ ਲਈ ਕਿਹਾ, ਜਿਸ ਦੇ ਤਹਿਤ ਉਨਾਂ ‘ਤੇ ਕਾਰਵਾਈ ਕੀਤੀ ਜਾ ਰਹੀਂ ਹੈ।
ਵਿਧਾਇਕ ਨਾ ਮੰਗਦੇ ਨਿਯਮਾਂ ਦੀ ਕਾਪੀ ਤਾਂ ਬਣਿਆ ਰਹਿੰਦਾ ‘ਰਾਜ਼’
ਆਮ ਆਦਮੀ ਪਾਰਟੀ ਦੇ 2 ਵਿਧਾਇਕਾਂ ਵਲੋਂ ਜੇਕਰ ਵਿਧਾਨ ਸਭਾ ਤੋਂ ਨਿਯਮਾਂ ਦੀ ਕਾਪੀ ਨਾ ਮੰਗੀ ਜਾਂਦੀ ਤਾਂ ਇਹ ਇੱਕ ‘ਰਾਜ਼’ ਹੀ ਬਣਿਆ ਰਹਿੰਦਾ, ਕਿਉਂਕਿ ਪਹਿਲਾਂ ਵਾਂਗ ਹੀ ਇਸ ਸਬੰਧੀ ਕਿਸੇ ਨੂੰ ਜਾਣਕਾਰੀ ਹੀ ਨਹੀਂ ਮਿਲਣੀ ਸੀ। ਵਿਧਾਨ ਸਭਾ ਤੋਂ ਜਦੋਂ ਨਿਯਮ ਮੰਗੇ ਗਏ ਤਾਂ ਵਿਧਾਨ ਸਭਾ ਦੇ ਅਧਿਕਾਰੀਆਂ ਨੇ ਵੀ ਜਲਦ ਹੀ ਦੇਣ ਲਈ ਕਹਿ ਦਿੱਤਾ, ਕਿਉਂਕਿ ਉਨਾਂ ਨੂੰ ਅਸਲ ਸਚਾਈ ਬਾਰੇ ਪਤਾ ਹੀ ਨਹੀਂ ਸੀ। ਇਨਾਂ ਨਿਯਮਾਂ ਨੂੰ ਦੇਣ ਲਈ ਜਦੋਂ ਭਾਲ ਕੀਤੀ ਗਈ ਤਾਂ ਸਚਾਈ ਸਾਹਮਣੇ ਆਈ ਕਿ ਹੁਣ ਤੱਕ ਨਿਯਮ ਤਿਆਰ ਕਰਦੇ ਹੋਏ ਨੋਟੀਫਿਕੇਸ਼ਨ ਹੀ ਜਾਰੀ ਹੀ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਹੁਣ ਇਸ ਦਾ ਫਾਇਦਾ ਦਲ ਬਦਲੂ ਕਾਨੂੰਨ ਤਹਿਤ ਫਸੇ 3 ਵਿਧਾਇਕਾਂ ਨੂੰ ਮਿਲ ਰਿਹਾ ਹੈ, ਕਿਉਂਕਿ ਨਿਯਮਾਂ ਨੂੰ ਬਣਾਉਣ ਲਈ ਸਮਾਂ ਲਗ ਰਿਹਾ ਹੈ ਅਤੇ ਅਜੇ ਵੀ ਕੁਝ ਹੋਰ ਸਮਾਂ ਵਿਧਾਨ ਸਭਾ ਵਲੋਂ ਸਾਰੀ ਕਾਰਵਾਈ ਨੂੰ ਮੁਕੰਮਲ ਕਰਨ ਲਈ ਚਾਹੀਦਾ ਹੈ।
ਕੀ ਆਪ ਦੇ ਤਿੰਨ ਵਿਧਾਇਕਾਂ ਨੂੰ ਹੋਏਗਾ ਇਸ ਦਾ ਫਾਇਦਾ ?
ਕਾਨੂੰਨ ਮਾਹਿਰਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਉਨਾਂ 3 ਵਿਧਾਇਕਾਂ ਨੂੰ ਇਸ ਦੇਰੀ ਨਾਲ ਹੋਣ ਵਾਲੇ ਨੋਟੀਫਿਕੇਸ਼ਨ ਦਾ ਕੋਈ ਜਿਆਦਾ ਫਾਇਦਾ ਨਹੀਂ ਹੋਣ ਵਾਲਾ ਹੈ, ਕਿਉਂਕਿ ਇਹ ਕਾਨੂੰਨ ਕਾਫ਼ੀ ਜਿਆਦਾ ਪੁਰਾਣਾ ਹੈ ਅਤੇ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋਣ ਦੇ ਕਾਰਨ ਉਨਾਂ ਤਿੰਨੇ ਵਿਧਾਇਕਾਂ ‘ਤੇ ਵੀ ਲਾਗੂ ਹੋਏਗਾ ਪਰ ਇਸ ਨਾਲ ਹੀ ਨੋਟੀਫਿਕੇਸ਼ਨ ਵਿੱਚ ਸ਼ਾਮਲ ਕੀਤੇ ਗਏ
ਨਿਯਮਾਂ ਵਲ ਵੀ ਧਿਆਨ ਦੇਣਾ ਹੋਏਗਾ, ਕਿਉਂਕਿ ਜੇਕਰ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਕਿ ਅੱੱਜ ਤੋਂ ਬਾਅਦ ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਏਗੀ ਤਾਂ ਇਸ ਦਾ ਫਾਇਦਾ ਟੈਕਨੀਕਲ ਤੌਰ ‘ਤੇ ਤਿੰਨੇ ਵਿਧਾਇਕਾਂ ਨੂੰ ਮਿਲ ਸਕਦਾ ਹੈ ਪਰ ਜੇਕਰ ਨੋਟੀਫਿਕੇਸ਼ਨ ਵਿੱਚ ਐਕਟ ਦੇ ਲਾਗੂ ਹੋਣ ਵਾਲੀ ਤਾਰੀਖ ਤੋਂ ਲਾਗੂ ਮੰਨਿਆ ਗਿਆ ਤਾਂ ਇਨਾਂ ਤਿੰਨੇ ਵਿਧਾਇਕਾਂ ਖ਼ਿਲਾਫ਼ ਕਾਰਵਾਈ ਜਰੂਰ ਹੋਏਗੀ ਕਿਉਂਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਕਾਫ਼ੀ ਜਿਆਦਾ ਸਖ਼ਤ ਹੈ। ਜਿਸ ਕਾਰਨ ਨਿਯਮਾਂ ਦਾ ਨੋਟੀਫਿਕੇਸ਼ਨ ਲੇਟ ਹੋਣ ਦਾ ਫਾਇਦਾ ਇਨਾਂ ਨੂੰ ਨਹੀਂ ਮਿਲੇਗਾ।
ਗੁਆਂਢੀ ਸੂਬਿਆ ਤੋਂ ਲਏ ਗਏ ਹਨ ਨਿਯਮ
MLA ਪੰਜਾਬ ਵਿਧਾਨ ਸਭਾ ਵਲੋਂ ਦਲ ਬਦਲੂ ਕਾਨੂੰਨ ਦੇ ਨਿਯਮ ਬਣਾਉਣ ਤੋਂ ਪਹਿਲਾਂ ਆਪਣੀ ਗੁਆਂਢੀਂ ਵਿਧਾਨ ਸਭਾ ਦੇ ਨਿਯਮਾਂ ਦੀ ਕਾਪੀ ਮੰਗਵਾਈ ਗਈ ਸੀ ਤਾਂ ਕਿ ਸਾਰੀ ਵਿਧਾਨ ਸਭਾ ਦੇ ਨਿਯਮ ਦੇਖਣ ਤੋਂ ਬਾਅਦ ਹੀ ਪੰਜਾਬ ਵਿਧਾਨ ਸਭਾ ਵਿੱਚ ਵੀ ਇਨਾਂ ਨਿਯਮਾਂ ਨੂੰ ਲਾਗੂ ਕੀਤਾ ਜਾ ਸਕੇ। ਪੰਜਾਬ ਵਿਧਾਨ ਸਭਾ ਵਲੋਂ ਹਰਿਆਣਾ ਸਣੇ ਇੱਕ ਦਰਜ਼ਨ ਤੋਂ ਜਿਆਦਾ ਵਿਧਾਨ ਸਭਾ ਤੋਂ ਨਿਯਮਾਂ ਦੀ ਕਾਪੀ ਮੰਗਵਾਈ ਗਈ ਸੀ, ਜਿਨਾਂ ਨੂੰ ਘੋਖਣ ਤੋਂ ਬਾਅਦ ਹੀ ਵਿਧਾਨ ਸਭਾ ਵਲੋਂ ਆਪਣੇ ਨਿਯਮ ਤੈਅ ਕੀਤੇ ਗਏ ਹਨ ਤਾਂ ਕਿ ਭਵਿੱਖ ਵਿੱਚ ਨਿਯਮਾਂ ਨੂੰ ਲੈ ਕੇ ਕੋਈ ਦਿੱਕਤ ਨਾ ਆਵੇ ਅਤੇ ਨਿਯਮ ਬਣਾਉਣ ਵਿੱਚ ਵੀ ਕੋਈ ਘਾਟ ਨਾ ਰਹਿ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Akali Dal  | ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਅਤੇ ਹਰਪਾਲ ਜੁਨੇਜਾ ਦੀ ਸੁਖਬੀਰ ਬਾਦਲ ਨੇ ਲਾਈ ਡਿਊਟੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਅਕਾਲੀ ਦਲ ( Akali Dal) ਵੱਲੋਂ ਸੰਗਰੂਰ ਜ਼ਿਲ੍ਹੇ ‘ਚ ਢੀਡਸਿਆਂ ਵੱਲੋਂ ਅਪਣਾਏ ਬਾਗੀ ਰੁਖ ਤੋਂ ਬਾਅਦ ਇੱਥੇ ਕੀਤੀ ਜਾ ਰਹੀ ਰੈਲੀ ਨੂੰ ਇਕੱਠ ਪੱਖੋਂ ਸਫ਼ਲ ਬਣਾਉਣ ਲਈ ਗੁਆਂਢੀ ਜ਼ਿਲ੍ਹਿਆਂ ਦੇ ਅਕਾਲੀ ਆਗੂਆਂ ਦਾ ਵਕਾਰ ਵੀ ਦਾਅ ‘ਤੇ ਲੱਗ ਗਿਆ ਹੈ। ਅਕਾਲੀ ਦਲ ਦੇ ਪਾਰਟੀ ਪ੍ਰਧਾਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਅਕਾਲੀ ਆਗੂਆਂ ਦੀ ਸੰਗਰੂਰ ਜ਼ਿਲ੍ਹੇ ‘ਚ ਅਕਾਲੀ ਦਲ ਨਾਲ ਸਬੰਧਿਤ ਵਰਕਰਾਂ ਨੂੰ ਲਾਮਬੰਦ ਕਰਨ ਦੀ ਡਿਊਟੀ ਲਗਾਈ ਗਈ ਹੈ। ਅਕਾਲੀ ਦਲ ਵੱਲੋਂ ਢੀਡਸਿਆਂ ਦੇ ਗੜ੍ਹ ‘ਚ ਰੈਲੀ ਨੂੰ ਲੈ ਕੇ ਕੋਈ ਕਸਰ ਨਹੀਂ ਛੱਡੀ ਜਾ ਰਹੀ।
ਜਾਣਕਾਰੀ ਅਨੁਸਾਰ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਜਰਨੈਲ ਸੁਖਦੇਵ ਸਿੰਘ ਢੀਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ ਖਿਲਾਫ਼ ਬਾਗੀ ਰੁਖ ਅਪਣਾਇਆ ਹੋਇਆ ਹੈ ਅਤੇ ਉੁਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿੱਧਾ ਆਪਣੇ ਨਿਸ਼ਾਨੇ ‘ਤੇ ਲੈ ਰਹੇ ਹਨ। ਅਕਾਲੀ ਦਲ ਵੱਲੋਂ ਢੀਂਡਸਾ ਦੇ ਗੜ੍ਹ ‘ਚ ਹੀ 2 ਫਰਵਰੀ ਨੂੰ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ ਤਾ ਜੋ ਢੀਂਡਸਾ ਪਰਿਵਾਰ ਵੱਲੋਂ ਪਾਰਟੀ ਖਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਵਾਬ ਦਿੱਤਾ ਜਾ ਸਕੇ।
ਅਕਾਲੀ ਦਲ ਲਈ ਇਹ ਰੈਲੀ ਸੰਗਰੂਰ ਜਾਂ ਬਰਨਾਲਾ ਜ਼ਿਲ੍ਹਿਆਂ ਤੱਕ ਸੀਮਿਤ ਨਾ ਰਹਿ ਕੇ ਗੁਆਂਢੀ ਜ਼ਿਲ੍ਹਿਆਂ ਵਿੱਚ ਵੀ ਇਸ ਰੈਲੀ ਨੂੰ ਲੈ ਕੇ ਜੋਰ ਅਜਵਾਈ ਸ਼ੁਰੂ ਹੋ ਗਈ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਰੂਰ ਜ਼ਿਲ੍ਹੇ ‘ਚ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਨੂੰ ਲਾਮਬੰਦ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਆਗੂਆਂ ਦੀ ਵੀ ਡਿਊਟੀ ਲਗਾ ਦਿੱਤੀ ਹੈ ਅਤੇ ਇਹ ਆਗੂ ਰੈਲੀ ਤੱਕ ਸੰਗਰੂਰ ਜ਼ਿਲ੍ਹੇ ‘ਚ ਹੀ ਦਸਤਕ ਦੇਣਗੇ।
ਰੈਲੀ ਨੂੰ ਸਫਲ ਬਣਾਉਣ ਲਈ ਅਕਾਲੀ ਦਲ ਦੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੂੰ ਸੁਖਬੀਰ ਬਾਦਲ ਵੱਲੋਂ ਥਾਪੜਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਪਿਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਸੰਗਰੂਰ ਜ਼ਿਲ੍ਹੇ ਵਿਚ ਲਹਿਰਾਗਾਗਾ, ਸੁਨਾਮ, ਦਿੜ੍ਹਬਾ ਆਦਿ ਇਲਾਕਿਆਂ ਵਿੱਚ ਵੱਡਾ ਪ੍ਰਭਾਵ ਹੈ ਕਿਉਂਕਿ ਪਿਛਲੇ ਸਮਿਆਂ ਵਿੱਚ ਚੰਦੂਮਾਜਰਾ ਇੱਥੋਂ ਚੋਣ ਲੜਦੇ ਰਹੇ ਹਨ।
ਇਨ੍ਹਾਂ ਇਲਾਕਿਆਂ ਵਿਚ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਵੀ ਨੌਜਵਾਨਾਂ ਨਾਲ ਵੱਡੇ ਪੱਧਰ ‘ਤੇ ਵਿਚਰੇ ਹਨ। ਇਸ ਲਈ ਸੁਖਬੀਰ ਸਿੰਘ ਬਾਦਲ ਨੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਜੋ ਕਿ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਵੀ ਹਨ ਦੀ ਡਿਊਟੀ ਲਾਈ ਗਈ ਹੈ।  ਇਸ ਦੇ ਨਾਲ ਹੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਜੋ ਕਿ ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਮਾਲਵਾ ਜ਼ੋਨ 2 ਦੇ ਪ੍ਰਧਾਨ ਸਨ ਅਤੇ ਉਨ੍ਹਾਂ ਵਲੋਂ ਟੀਮ ਬਣਾ ਕੇ ਹਰ ਹਲਕੇ, ਹਰ ਸ਼ਹਿਰ ਅਤੇ ਪਿੰਡਾਂ ਵਿੱਚ ਆਪਣੀਆਂ ਟੀਮਾਂ ਬਣਾਈਆਂ ਗਈਆਂ ਸਨ।
ਅਕਾਲੀ ਦਲ ਢੀਂਡਸਾ ਪਰਿਵਾਰ ਨੂੰ ਇਸ ਰੈਲੀ ਰਾਹੀਂ ਪੂਰੀ ਤਰ੍ਹਾਂ ਅਲੱਖ-ਥਲੱਗ ਕਰਨ ਦੇ ਰੋਂਅ ਵਿੱਚ ਹੈ, ਜਿਸ ਕਾਰਨ ਹੀ ਇਸ ਰੈਲੀ ਸਬੰਧੀ ਗੁਆਂਢੀ ਜ਼ਿਲ੍ਹਿਆਂ ਦੇ ਅਕਾਲੀ ਆਗੂਆਂ ਦੀ ਡਿਊਟੀ ਲਗਾਈ ਗਈ ਹੈ। ਪਤਾ ਲੱਗਾ ਹੈ ਕਿ ਇਹ ਆਗੂ ਸੰਗਰੂਰ ਵਿੱਚ ਜ਼ਿਲ੍ਹੇ ਵਿੱਚ ਡਟ ਗਏ ਹਨ ਅਤੇ ਇੱਥੇ ਰੈਲੀ ਨੂੰ ਲੈ ਕੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਲੱਗੇ ਹਨ। ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦਾ ਸੰਗਰੂਰ ਜ਼ਿਲ੍ਹੇ ਵਿੱਚ ਕਾਫੀ ਲੋਕਾਂ ਨਾਲ ਸਬੰਧ ਹਨ ਅਤੇ ਪਾਰਟੀ ਖਿਲਾਫ਼ ਕਾਰਵਾਈਆਂ ਕਰਨ ਵਾਲੇ ਲੋਕਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਪਤਾ ਲੱਗਾ ਹੈ ਕਿ ਪਟਿਆਲਾ ਸਮੇਤ ਹੋਰ ਜ਼ਿਲ੍ਹਿਆਂ ਵਿੱਚੋਂ ਵੀ ਵੱਡੀ ਗਿਣਤੀ ਅਕਾਲੀ ਵਰਕਰ ਇਸ ਰੈਲੀ ਵਿੱਚ ਸ਼ਿਰਕਤ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖੂਨਦਾਨ ਸੇਵਾ ਬਾਰੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ ਖੂਨਦਾਨੀ : ਹਰਦੀਪ ਸਨੌਰ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਸੋਸ਼ਲ ਮੀਡੀਆ ‘ਤੇ ਖੂਨਦਾਨ ਨੂੰ ਲੈ ਕੇ ਇੱਕ ਵਾਇਰਲ ਹੋਈ ਆਡੀਓ ਖਿਲਾਫ਼ ਖੂਨਦਾਨ ਕਰਨ ਵਾਲੀਆਂ ਸੰਥਥਾਵਾਂ ਅਤੇ ਸਮਾਜ ਸੇਵੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਆਡੀਓ ਨੂੰ ਪੂਰੀ ਤਰ੍ਹਾਂ ਗੁੰਮਰਾਹਕੁੰਨ ਅਤੇ ਖੂਨਦਾਨੀਆਂ ਦੇ ਜ਼ਬਬੇ ਨੂੰ ਸੱਟ ਮਾਰਨਾ ਗਰਦਾਨਿਆ ਜਾ ਰਿਹਾ ਹੈ। ਸਮਾਜ ਸੇਵੀ ਆਗੂਆਂ ਦਾ ਕਹਿਣਾ ਹੈ ਕਿ ਉੱਕਤ ਆਡੀਓ ਵਿੱਚ ਸਬੰਧਿਤ ਵਿਅਕਤੀ ਵੱਲੋਂ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪਿਛਲੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਕਿਸੇ ਵਿਅਕਤੀ ਦੀ ਆਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਖੂਨਦਾਨ ਕੈਂਪ ਲਾਉਣ ਵਾਲੇ ਪ੍ਰਬੰਧਕਾਂ ਵੱਲੋਂ ਪ੍ਰਤੀ ਯੂਨਿਟ ਇੱਕ ਹਜਾਰ ਰੁਪਏ ਲਏ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਆਪਣਾ ਇਹ ਵਪਾਰ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਉਸ ਵੱਲੋਂ ਕਾਫ਼ੀ ਕੁਝ ਹੋਰ ਖੂਨਦਾਨ ਕੈਪ ਲਗਾਉਣ ਵਾਲਿਆਂ ਸਬੰਧੀ ਬੋਲਿਆ ਜਾ ਰਿਹਾ ਹੈ। ਇਹ ਆਡੀਓ ਕਲਿਪ ਸ਼ੋਸਲ ਮੀਡੀਆ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ, ਜਿਸ ਕਾਰਨ ਖੂਨਦਾਨੀਆਂ ਵਿੱਚ ਵੀ ਭੰਬਲਭੂਸੇ ਦੀ ਸਥਿਤੀ ਪੈਦਾ ਹੋ ਰਹੀ ਹੈ।
ਖੂਨਦਾਨ ਕੈਂਪ ਲਾਉਣ ਵਾਲਿਆਂ ਨੂੰ ਪ੍ਰਤੀ ਯੂਨਿਟ 1 ਹਜਾਰ ਰੁਪਏ ਮਿਲਣ ਵਿੱਚ ਕੋਈ ਸੱਚਾਈ ਨਹੀਂ
ਇੱਧਰ ਇਸ ਆਡੀਓ ਕਲਿਪ ਨੂੰ ਲੈ ਕੇ ਸਮਾਜ ਸੇਵੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਕਲਿਪ ਨੂੰ ਮਨੁੱਖਤਾ ਭਲੇ ਲਈ ਕੰਮ ਕਰਨ ਵਾਲੇ ਲੋਕਾਂ ਖਿਲਾਫ਼ ਦੱਸਿਆ ਜਾ ਰਿਹਾ ਹੈ। ਸਮਾਜ ਸੇਵੀ ਅਤੇ ਖੂਨਦਾਨੀ ਸਾਗਰ ਅਰੋੜਾ ਅਤੇ ਮਿਸ਼ਨ ਲਾਲੀ ਅਤੇ ਹਰਿਆਲੀ ਦੇ ਹਰਦੀਪ ਸਿੰਘ ਸਨੌਰ ਦਾ ਕਹਿਣਾ ਹੈ ਕਿ ਤੰਦਰੁਸਤ ਨੌਜਵਾਨਾਂ ਵੱਲੋਂ ਖੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣਾ ਮਨੁੱਖਤਾ ਦੇ ਭਲੇ ਦੀ ਪਵਿੱਤਰ ਸੇਵਾ ਹੈ ਅਤੇ ਇਸ ਬਾਰੇ ਝੂਠੇ ਪ੍ਰਚਾਰ ਤੋਂ ਸਮੂਹ ਖੂਨਦਾਨੀਆਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।
ਖੂਨਦਾਨ ਕੈਂਪ ਲਗਾਉਣ ਵਾਲਿਆਂ ਪ੍ਰਬੰਧਕਾਂ ਨੂੰ 1000 ਰੁਪਏ ਪ੍ਰਤੀ ਯੂਨਿਟ ਮਿਲਣ ਬਾਰੇ ਕੋਈ ਸੱਚਾਈ ਨਹੀਂ ਹੈ। ਇਹ ਇੱਕ ਸੌੜੀ ਸੋਚ ਵਾਲੇ ਵਿਅਕਤੀ ਵੱਲੋਂ ਖੂਨਦਾਨ ਬਾਰੇ ਜੋ ਬਿਆਨਬਾਜ਼ੀ ਕੀਤੀ ਗਈ ਹੈ, ਉਹ ਬਿਲਕੁੱਲ ਝੂਠ ਅਤੇ ਤੱਥਾਂ ਤੋਂ ਕੋਰੀ ਹੈ। ਉਸ ਵੱਲੋਂ ਪਾਈ ਆਡੀਓ ਤੋਂ ਪਤਾ ਲੱਗਦਾ ਹੈ ਕਿ ਆਡੀਓ ਪਾਉਣ ਵਾਲਾ ਵਿਅਕਤੀ ਕਿਸੇ ਨਾਲ ਨਿੱਜੀ ਰੰਜ਼ਿਸ਼ ਦਾ ਸ਼ਿਕਾਰ ਹੈ ਜਾਂ ਮਾਨਸਿਕ ਤੌਰ ‘ਤੇ ਬਿਮਾਰ ਹੈ ਅਤੇ ਇੱਕ ਹੋਰ ਕਲਿੱਪ ਵਿਚ ਉਸ ਨੇ ਅਸਿੱਧੇ ਰੂਪ ਵਿਚ ਗਲਤੀ ਮੰਨ ਲਈ ਹੈ ਤੇ ਕਿਸੇ ਰਿਸ਼ਤੇਦਾਰ ਦੇ ਬੀਮਾਰ ਹੋਣ ਕਾਰਨ ਪ੍ਰੇਸ਼ਾਨ ਦਿਸ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਆਡੀਓ ਜਾਂ ਵੀਡੀਓ ਕਲਿੱਪਾਂ ਸੋਸ਼ਲ ਮੀਡੀਆ ‘ਤੇ ਪਾ ਕੇ ਅਫਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੂੰ ਨਿੱਜੀ ਤੌਰ ‘ਤੇ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਸਮੂਹ ਬਲੱਡ ਬੈਂਕ ਖੂਨਦਾਨ ਕੈਂਪ ਲਗਾਉਣ ਲਈ ਸਿਰਫ ਰਿਫਰੈਸ਼ਮੈਂਟ ਚਾਰਜਿਜ 50 ਜਾਂ 70 ਰੁਪਏ ਹੀ ਦਿੰਦੇ ਹਨ। ਜਦੋਂ ਕਿ ਕੈਂਪ ਲਗਾਉਣ ਵਾਲੀਆਂ ਸੰਸਥਾਵਾਂ ਖੂਨਦਾਨੀ ਨੂੰ 80-90 ਰੁਪਏ ਦਾ ਤਾਂ ਸਿਰਫ ਸਨਮਾਨ ਚਿੰਨ੍ਹ ਹੀ ਦੇ ਦਿੰਦੇ ਹਨ, ਬਾਕੀ ਦੁੱਧ, ਕੇਲੇ, ਚਾਹ, ਬਿਸਕੁੱਟ, ਟੈਂਟ, ਮੇਜ਼, ਕੁਰਸੀਆਂ, ਬੈਨਰ ਆਦਿ ਦਾ ਖਰਚੇ ਦਾ ਪ੍ਰਬੰਧ ਖੁਦ ਆਪ ਕਰਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ।
ਬਲੱਡ ਬੈਂਕਾਂ ਵਿੱਚ ਟੈਸਟਾਂ ਦੇ ਪੈਸੇ, ਉਸ ਦੀ ਮਿਲੇਗੀ ਰਸੀਦ-ਸਾਗਰ ਅਰੋੜਾ
ਸਾਗਰ ਅਰੋੜਾ ਨੇ ਦੱਸਿਆ ਕਿ ਜੇਕਰ ਕੋਈ ਮਰੀਜ਼ ਸਰਕਾਰੀ ਹਸਪਤਾਲ ਵਿੱਚ ਦਾਖਲ ਹੈ ਤਾ ਉਸ ਨੂੰ ਸਰਕਾਰੀ ਬਲੱਡ ਬੈਂਕ ਵਿੱਚੋਂ ਮੁਫ਼ਤ ਖੂਨ ਮਿਲੇਗਾ ਅਤੇ ਜੇਕਰ ਕੋਈ ਮਰੀਜ਼ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹੈ ਤਾ ਉਸ ਨੂੰ ਸਰਕਾਰੀ ਬਲੱਡ ਕੈਂਪ ਵਿੱਚੋਂ ਟੈਸਟਾਂ ਦੇ ਪੈਸੇ ਜ਼ਰੂਰ ਦੇਣੇ ਪੈਣਗੇ ਜਿਸ ਦੀ ਕਿ ਉਸ ਨੂੰ ਰਸ਼ੀਦ ਮਿਲੇਗੀ। ਉਨ੍ਹਾਂ ਦੱਸਿਆ ਕਿ ਕਈ ਹਾਲਤਾਂ ਵਿੱਚ ਤਾਜ਼ੇ ਖੂਨ ਦੀ ਜ਼ਰੂਰਤ ਹੁੰਦੀ ਹੈ, ਜਿਸ ਵਿੱਚ ਸਬੰਧੀ ਡੋਨਰ ਅਤੇ ਟੈਸਟਾਂ ਲਈ ਫੀਸ ਵੀ ਦੇਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਜੋਂ ਇੱਕ ਹਜ਼ਾਰ ਰੁਪਏ ਦੀ ਗੱਲ ਕਹੀ ਜਾ ਰਹੀ ਹੈ, ਇਹ ਬਿਲਕੁੱਲ ਗੈਰਵਾਜਿਬ ਹੈ।
ਉੱਕਤ ਵਿਅਕਤੀ ਸਾਡਾ ਪ੍ਰੈਸ ਸਕੱਤਰ ਨਹੀਂ : ਡਾ. ਮਾਨ
ਉੱਕਤ ਵਾਇਰਲ ਹੋਈ ਆਡੀਓ ਵਿੱਚ ਸਮਾਜ ਸੇਵੀ ਡਾ. ਏ.ਐਸ. ਮਾਨ ਸੰਗਰੂਰ ਅਤੇ ਮੋਹਨ ਸ਼ਰਮਾ ਦਾ ਵੀ ਜਿਕਰ ਹੈ। Àੁੱਕਤ ਵਿਅਕਤੀ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਦੀ ਸੰਸਥਾ ਦਾ ਪ੍ਰੈਸ ਸਕੱਤਰ ਹੈ। ਡਾ. ਮਾਨ ਦਾ ਕਹਿਣਾ ਹੈ ਕਿ ਉੱਕਤ ਵਿਅਕਤੀ ਸਾਡਾ ਕੋਈ ਪ੍ਰੈਸ ਸਕੱਤਰ ਨਹੀਂ ਹੈ ਅਤੇ ਉਸ ਵੱਲੋਂ ਖੂਨਦਾਨ ਬਾਰੇ ਗਲਤ ਪ੍ਰਚਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋਂ ਸੰਸਥਾਵਾਂ ਖੂਨਦਾਨ ਕੈਂਪ ਲਗਾ ਰਹੀਆਂ ਹਨ ਉਹ ਪੁੰੰਨ ਦਾ ਕੰਮ ਕਰ ਰਹੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰਾ ਕਰਦੇ ਬੇਰੁਜ਼ਗਾਰ ਅਧਿਆਪਕ ਗ੍ਰਿਫ਼ਤਾਰ
Unemployed teachers | ਸੰਗਰੂਰ ‘ਚ ਤਿਰੰਗਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਸੋਨੀ ਦਾ ਵਿਰੋਧ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਗਣਤੰਤਰ ਦਿਵਸ ਮੌਕੇ ਸੰਗਰੂਰ ਵਿੱਚ ਸਾਰਾ ਦਿਨ ਮਾਹੌਲ ਤਣਾਅਪੂਰਨ ਬਣਿਆ ਰਿਹਾ। ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ (Unemployed teachers) ਨੇ ਸਵੇਰ 5 ਵਜੇ ਤੋਂ ਹੀ ਸਰਕਾਰੀ ਸਮਾਰੋਹ ‘ਚ ਵਿਘਨ ਪਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ। ਦੀਪਕ ਕੰਬੋਜ਼, ਜਰਨੈਲ ਨਾਗਰਾ, ਲਵੀ ਬਠਿੰਡਾ, ਕੁਲਵੰਤ ਭੱਟੀ ਅਤੇ ਸਾਥੀਆਂ ਨੂੰ  ਕੈਬਨਿਟ ਮੰਤਰੀ ਓ ਪੀ ਸੋਨੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲਈ ਪਰੇਡ-ਗਰਾਉਂਡ ਵੱਲ ਵਧਦਿਆਂ ਨੂੰ ਗ੍ਰਿਫ਼ਤਾਰ ਕਰਕੇ ਬਡਰੁੱਖਾਂ ਚੌਕੀ ‘ਚ ਭੇਜ ਦਿੱਤਾ।
ਬੱਸ ਰਾਹੀਂ ਜਲਾਲਾਬਾਦ, ਫਾਜ਼ਿਲਕਾ ਦੇ ਕਈ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਲਾਇਨ ਦੇ ਨੇੜੇ ਪਹੁੰਚਦਿਆਂ ਗ੍ਰਿਫ਼ਤਾਰ ਕਰਕੇ ਲੌਂਗੋਵਾਲ ਥਾਣੇ ਭੇਜ ਦਿੱਤਾ ਗਿਆ, ਜਿਸ ਉਪਰੰਤ ਪੰਜਾਬ ਭਰ ਤੋਂ ਇਕੱਠ ਹੋਏ ਕਰੀਬ ਸੈਂਕੜੇ ਬੇਰੁਜ਼ਗਾਰ ਅਧਿਆਪਕਾਂ ਨੇ ਸੰਗਰੂਰ-ਬਠਿੰਡਾ ਮਾਰਗ ‘ਤੇ ਜਾਮ ਲਗਾ ਦਿੱਤਾ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਕੈਬਨਿਟ ਮੰਤਰੀ ਓਪੀ ਸੋਨੀ ਅਤੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ।
ਕੈਬਨਿਟ ਮੰਤਰੀ ਸੋਨੀ ਦਾ ਘਿਰਾਓ ਕਰਨ ਲਈ ਵਧਦੇ ਬੇਰੁਜ਼ਗਾਰ ਅਧਿਆਪਕ ਥਾਣੇ ਭੇਜੇ
ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਹੁੰਦੀ ਨਾ ਵੇਖਦਿਆਂ ਆਗੂਆਂ ਨੇ ‘ਜੇਲ੍ਹ-ਭਰੋ ਅੰਦੋਲਨ’ ਦਾ ਐਲਾਨ ਕਰ ਦਿੱਤਾ, ਬਠਿੰਡਾ-ਸੰਗਰੂਰ ਮਾਰਗ ਦੇ ਓਵਰਬਰਿੱਜ਼ ‘ਤੇ ਬੈਰੀਕੇਡ ਅਤੇ ਭਾਰੀ ਪੁਲਿਸ ਫੋਰਸ ਲਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਜੇਲ੍ਹ ਵੱਲ ਵਧਣ ਤੋਂ ਰੋਕ ਲਿਆ ਗਿਆ ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕ ਆਗੂ ਗੁਰਜੀਤ ਕੌਰ ਖੇੜੀ ਸਮੇਤ 17 ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫਤਾਰੀ ਕਰਕੇ ਸ਼ਾਮ ਤੱਕ ਬਾਲੀਆਂ ਥਾਣੇ ਰੱਖਿਆ ਗਿਆ ਪਰ ਭਰਾਤਰੀ ਜਥੇਬੰਦੀਆਂ ਅਤੇ ਮਾਹੌਲ ਨੂੰ ਵੇਖਦਿਆਂ ਸ਼ਾਮ ਨੂੰ ਸਾਰੇ ਬੇਰੁਜ਼ਗਾਰ ਅਧਿਆਪਕਾਂ ਨੂੰ ਰਿਹਾਅ ਕਰਦਿਆਂ ਪੁਲਿਸ ਵੱਲੋਂ ਪੱਕੇ-ਮੋਰਚੇ ‘ਤੇ ਛੱਡ ਦਿੱਤਾ ਗਿਆ ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ 2 ਫਰਵਰੀ ਨੂੰ ਮੁੜ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਅਤੇ ਨਾਲ ਹਫਤੇ ਭਰ ਪੰਜਾਬ ਸਰਕਾਰ ਖ਼ਿਲਾਫ਼ ਪਿੰਡਾਂ ‘ਚ ਅਰਥੀ-ਫੂਕਣ ਦਾ ਸੱਦਾ ਵੀ ਦਿੱਤਾ।
ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਆਗੂਆਂ ਸੰਦੀਪ ਸਾਮਾ ਅਤੇ ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ ਈਟੀਟੀ ਉਮੀਦਵਾਰਾਂ ਲਈ 500 ਅਤੇ ਬੀਐੱਡ ਲਈ 2182 ਅਸਾਮੀਆਂ ਦੀ ਪ੍ਰਵਾਨਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਕੋਝਾ ਮਜ਼ਾਕ ਹੈ, ਕਿਉਂਕਿ ਪੰਜਾਬ ਵਿੱਚ ਕਰੀਬ 15 ਹਜ਼ਾਰ ਈਟੀਟੀ ਅਤੇ 50 ਹਜ਼ਾਰ ਬੀਐੱਡ ਟੈੱਟ ਪਾਸ ਉਮੀਦਵਾਰ ਹਨ ਅਤੇ ਸਰਕਾਰੀ ਸਕੂਲਾਂ ‘ਚ ਹਜ਼ਾਰਾਂ ਅਸਾਮੀਆਂ ਖਾਲੀ ਹਨ। ਇਸ ਕਰਕੇ ਨਿਗੂਣੀ ਭਰਤੀ ਦਾ ਮੰਤਵ ਮਹਿਜ਼ ਖਜ਼ਾਨਾ ਭਰਨਾ ਅਤੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਠੰਢਾ ਪਾਉਣਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਲਕਾ ਇੰਚਾਰਜ਼ ਖਿਲਾਫ਼ ਟਕਸਾਲੀ ਕਾਂਗਰਸੀਆਂ ਨੇ ਚੁੱਕੇ ਬਗਾਵਤੀ ਝੰਡੇ
ਕਿਹਾ, ਨਹੀਂ ਹੋ ਰਹੀ ਸਾਡੀ ਕੋਈ ਪੁੱਛ-ਪੜਤਾਲ
ਬਰਨਾਲਾ, (ਮਾਲਵਿੰਦਰ ਸਿੰਘ) ਹਲਕਾ ਬਰਨਾਲਾ ਦੇ ਇੰਚਾਰਜ਼ ਖਿਲਾਫ਼ ਟਕਸਾਲੀ ਕਾਂਗਰਸੀਆਂ (taksali congress) ਨੇ ਝੰਡੇ ਚੁੱਕ ਲਏ ਹਨ। ਉਨ੍ਹਾਂ ਪੰਜਾਬ ਤੇ ਕੇਂਦਰ ਦੀ ਹਾਈ ਕਮਾਂਡ ਤੋਂ ਮੰਗ ਕੀਤੀ ਹੈ ਕਿ ਉਹ ਬਰਨਾਲਾ ਵਿਖੇ ਕਾਂਗਰਸ ਦੇ ਡਿੱਗ ਰਹੇ ਮਿਆਰ ਬਾਰੇ ਚੰਗੀ ਤਰ੍ਹਾਂ ਜਾਣੂ ਹੋਣ ਅਤੇ ਬਰਨਾਲਾ ਹਲਕੇ ਦਾ ਇੰਚਾਰਜ਼ ਬਦਲਕੇ ਲੋਕਲ ਬਰਨਾਲਾ ਤੋਂ ਹੀ ਕਿਸੇ ਸੀਨੀਅਰ ਆਗੂ ਨੂੰ ਬਣਾਇਆ ਜਾਵੇ। ਭਦੌੜ ਹਲਕੇ ਵਿੱਚ ਵੀ ਕਿਸੇ ਸੀਨੀਅਰ ਵਰਕਰ ਨੂੰ ਇੰਚਾਰਜ਼ ਲਗਾਇਆ ਜਾਵੇ।
ਸਥਾਨਕ ਰੈਸਟ ਹਾਊਸ ਵਿਖੇ ਜਾਣਕਾਰੀ ਦਿੰਦਿਆਂ ਰਾਜਵੰਤ ਸਿੰਘ ਭੱਦਲਵੱਢ ਮੀਤ ਪ੍ਰਧਾਨ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਐਡਵੋਕੇਟ ਜਤਿੰਦਰ ਬਹਾਦਰਪੁਰੀਆ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਹਰਦੇਵ ਸਿੰਘ ਬਾਜਵਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਨੇ ਦੱਸਿਆ ਕਿ ਹਲਕੇ ਅੰਦਰ ਉਨ੍ਹਾਂ ਦੀ ਕੋਈ ਪੁੱਛ-ਪੜਤਾਲ ਨਹੀਂ ਹੋ ਰਹੀ ਅਤੇ ਹਲਕਾ ਬਰਨਾਲਾ ਦੇ ਇੰਚਾਰਜ਼ ਵੱਲੋਂ ਮਿਹਨਤੀ ਕਾਂਗਰਸੀਆਂ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਮਰਜ਼ੀ ਨਾਲ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਲਈ ਸਿਰ ਤੋੜ ਯਤਨ ਕਰਨ ਵਾਲਿਆਂ ਨੂੰ ਅਹੁਦੇ ਦੇਣ ਤੋਂ ਲਾਂਭੇ ਕੀਤਾ ਜਾ ਰਿਹਾ ਹੈ। ਭਦੌੜ ਅਤੇ ਮਹਿਲ ਕਲਾਂ ਹਲਕੇ ਵਿੱਚ ਵੀ ਜਿਆਦਾਤਰ ਕਾਂਗਰਸੀਆਂ ਨੂੰ ਨਜ਼ਰਅੰਦਾਜ ਹੀ ਕੀਤਾ ਜਾ ਰਿਹਾ ਹੈ ਅਤੇ ਭਦੌੜ ਹਲਕੇ ਤੋਂ ਉੱਥੋਂ ਦੇ ਲੋਕਾਂ ਦੀ ਮੰਗ ਦੇ ਬਾਵਜੂਦ ਹਲਕਾ ਇੰਚਾਰਜ਼ ਨਹੀਂ ਲਗਾਇਆ ਜਾ ਰਿਹਾ।
ਉਨ੍ਹਾਂ ਆਪਣੀ ਨਰਾਜਗੀ ਪ੍ਰਗਟ ਕਰਦਿਆਂ ਦੱਸਿਆ ਕਿ 2017 ਦੀਆਂ ਚੋਣਾਂ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਤਿੰਨੋ ਹਲਕਿਆਂ ਤੋਂ ਹੋਈ ਹਾਰ ਦਰਸਾਉਂਦੀ ਹੈ ਕਿ ਬਰਨਾਲਾ ਜ਼ਿਲ੍ਹਾ ਵਿੱਚ ਕਾਂਗਰਸ ਦਿਨੋਂ-ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ, ਜਿਸ ਬਾਰੇ ਕਦੇ ਵੀ ਕੋਈ ਗੱਲ ਨਹੀਂ ਕੀਤੀ ਕਿ ਹਾਰ ਦੇ ਕਾਰਨ ਕੀ ਸਨ। ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨੀ ‘ਤੇ ਪਰਿਵਾਰਕ ਮੈਂਬਰ ਨਿਯੁਕਤ ਕਰਨਾ ਵੀ ਇਕ ਮਿਸਾਲ ਹੈ।
ਇਸ ਮੌਕੇ ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਦੀ ਹਾਈ ਕਮਾਂਡ ਤੋਂ ਮੰਗ ਕੀਤੀ ਕਿ ਸੂਬਾ ਪ੍ਰਧਾਨ ਸੁਨੀਲ ਜਾਖ਼ੜ ਦੁਬਾਰਾ ਬਰਨਾਲਾ ਆਉਣ ਜਾਂ ਉਨ੍ਹਾਂ ਨੂੰ ਬੁਲਾ ਕੇ ਉਨ੍ਹਾਂ ਦੇ ਦੁੱਖੜੇ ਸੁਣਨ ਅਤੇ ਬਰਨਾਲਾ ਵਿਖੇ ਕਾਂਗਰਸ ਦੇ ਡਿੱਗ ਰਹੇ ਗ੍ਰਾਫ਼ ਬਾਰੇ ਚੰਗੀ ਤਰ੍ਹਾਂ ਜਾਣੂ ਹੋਣ।
ਲੋਕਲ ਸੀਨੀਅਰ ਕਾਂਗਰਸੀ ਆਗੂ ਨੂੰ ਲਗਾਇਆ ਜਾਵੇ
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਬਰਨਾਲਾ ਹਲਕੇ ਦਾ ਇੰਚਾਰਜ਼ ਬਦਲਕੇ ਕਿਸੇ ਲੋਕਲ ਸੀਨੀਅਰ ਕਾਂਗਰਸੀ ਆਗੂ ਨੂੰ ਲਗਾਇਆ ਜਾਵੇ ਅਤੇ ਬਿਨਾਂ ਇੰਚਾਰਜ਼ ਤੋਂ ਚੱਲ ਰਹੇ ਭਦੌੜ ਹਲਕੇ ਤੋਂ ਵੀ ਕਿਸੇ ਸੀਨੀਅਰ ਕਾਂਗਰਸੀ ਵਰਕਰ ਨੂੰ ਇੰਚਾਰਜ਼ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਕਾਂਗਰਸ ਪਾਰਟੀ ਨੂੰ ਬੁਲੰਦੀਆਂ ‘ਤੇ ਦੇਖਣਾ ਚਾਹੁੰਦੇ ਹਾਂ ਪਰ ਜੇਕਰ ਹਾਈ ਕਮਾਂਡ ਨੇ ਇਨ੍ਹਾਂ ਗੱਲਾਂ ‘ਤੇ ਧਿਆਨ ਨਾ ਦਿੱਤਾ ਤਾਂ ਟਕਸਾਲੀ ਕਾਂਗਰਸੀ ਗਰੁੱਪ ਸੰਘਰਸ਼ ਵਿੱਢੇਗਾ।
ਇਸ ਮੌਕੇ ਮਹੰਤ ਗੁਰਮੀਤ ਸਿੰਘ ਸੈਕਟਰੀ ਪੰਜਾਬ ਕਾਂਗਰਸ, ਮਨਦੀਪ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਜਸਵੰਤ ਸਿੰਘ ਸਕੱਤਰ ਪੰਜਾਬ ਆਰਗੇਨਾਇਜ਼ਡ ਵਰਕਰਜ਼ ਯੂਨੀਅਨ, ਹਰਵਿੰਦਰ ਸੰਧੂ ਸੀਨੀਅਰ ਕਾਂਗਰਸੀ ਆਗੂ, ਜਸਵਿੰਦਰ ਸਿੰਘ ਟੀਲੂ ਸਾਬਕਾ ਐਮਸੀ, ਕੁਲਦੀਪ ਹਾਂਸ ਮੀਤ ਪ੍ਰਧਾਨ ਜ਼ਿਲਾ ਕਾਂਗਰਸ, ਸੁਭਾਸ਼ ਕੁਮਾਰ ਕੁਰੜ ਵਾਲੇ, ਸੁਖਵਿੰਦਰ ਕਲਕੱਤਾ ਆਦਿ ਵੀ ਹਾਜ਼ਰ ਸਨ। ਜਦ ਇਸ ਸਬੰਧੀ ਸੂਬਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ਼ ਕੇਵਲ ਸਿੰਘ ਢਿੱਲੋਂ ਨਾਲ ਸੰਪਰਕ ਕਰਨ ਦੀ ਕੋਸ਼ਿਸ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ
ਕੰਮ ਤੇ ਰਾਸ਼ਨ ਨਾ ਮਿਲਣ ‘ਤੇ ਲੋਹੜੀ ਨੂੰ ਕਾਲਾ ਦਿਨ ਵਜੋਂ ਮਨਾਇਆ
ਦੋਦਾ, (ਰਵੀਪਾਲ) ਪੰਜਾਬ ਖ਼ੇਤ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹਾ ਕਮੇਟੀ ਪੱਧਰ ‘ਤੇ ਲੋਹੜੀ ਵਾਲੇ ਦਿਨ ਪਿੰਡ ਭੁੱਟੀਵਾਲਾ ਵਿਖੇ ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ ਦੀ ਅਗਵਾਈ ਹੇਠ ਕਾਲੀਆਂ ਝੰਡੀਆਂ ਹੱਥਾ ‘ਚ ਫੜ ਕੇ ਕੈਪਟਨ ਸਰਕਾਰ ਖਿਲ਼ਾਫ਼ ਗਲੀਆਂ ‘ਚ ਰੋਸ ਪ੍ਰਦਰਸ਼ਨ (dharna) ਕਰਦੇ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕੀਤਾ ਗਿਆ। ਬਾਜ ਸਿੰਘ  ਨੇ ਕਿਹਾ ਕਿ ਜੋ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਮਜ਼ਦੂਰ ਖੇਤੀ ‘ਚੋ ਬਾਹਰ ਹੋ ਗਿਆ ਹੈ, ਜਿਸ ਕਰਕੇ ਮਜ਼ਦੂਰ ਬੇਰੁਜਗਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਆਪਣਾ ਵੋਟ ਬੈਂਕ ਪੱਕਾ ਕਰਨ ਲਈ ਵੱਖਰੇ-ਵੱਖਰੇ ਲੋਕਾਂ ਨਾਲ ਵਾਅਦੇ ਕਰਦੀ ਹੈ। ਜਿਸ ਤਰਾਂ ਕੈਪਟਨ ਸਰਕਾਰ ਨੇ ਪੈਨਸ਼ਨ, ਆਟਾ ਦਾਲ ਖੰਡ ਚਾਹ ਪੱਤੀ ਆਦਿ ਕਈ ਵਾਅਦੇ ਕੀਤੇ, ਪਰ ਹੁਣ ਪੂਰੇ ਨਹੀ ਕੀਤੇ ਸਗੋ ਹੁਣ ਕਣਕ ਵੀ ਨਹੀ ਮਿਲ ਰਹੀ। ਇਸ ਤਰ੍ਹਾਂ ਮਜ਼ਦੂਰਾਂ ਨੂੰ ਐੈਕਟ 2005 ਤਹਿਤ ਜੌਪ ਕਾਰਡ ‘ਤੇ  100 ਦਿਨ ਦਾ ਰੋਜ਼ਗਾਰ ਦੇਣਾ ਹੁੰਦਾ, ਉਹ ਵੀ ਪੂਰਾ ਨਹੀ ਕੀਤਾ।
ਦੋ-ਢਾਈ ਮਹੀਨੇ ਹੋ ਗਏ ਕੰਮ ਕਰਵਾਏ ਨੂੰ ਉਸਦੀ ਵੀ ਮਜ਼ਦੂਰੀ ਨਹੀ ਮਿਲੀ। ਉਨ੍ਹਾਂ ਕਿਹਾ ਕਿ ਲੋਹੜੀ ਦੇ ਤਿਉਹਾਰ ‘ਤੇ ਘਰ ‘ਚ ਮਜ਼ਦੂਰਾਂ ਕੋਲ ਪੈਸੇ ਨਾ ਹੋਣ ਕਰਕੇ ਕਾਲੀਆਂ ਝੰਡੀਆਂ ਨਾਲ ਕਾਲਾ ਦਿਨ ਮਨਾ ਕੇ ਸਰਕਾਰ ਨੂੰ ਕੋਸਿਆਂ ਗਿਆ। ਉਨ੍ਹਾਂ ਮੰਗ ਕੀਤੀ ਸਰਕਾਰ ਮਨਰੇਗਾ ਦਾ ਕੰਮ ਜਲਦੀ ਚਾਲੂ ਕਰੇ ਤੇ ਪਿਛਲੇ ਪੈਸੇ ਦਿੱਤੇ ਜਾਣ ਅਤੇ ਡਿਪੂਆਂ ‘ਤੇ ਰਾਸ਼ਨ ਭੇਜਿਆਂ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ‘ਤੇ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਅਗਲੋ ਹਫ਼ਤੇ ‘ਚ ਏ.ਡੀ.ਸੀ. ਦਫ਼ਤਰ ਧਰਨਾ ਦਿੱਤਾ ਜਾਵੇਗਾ।  ਇਸ ਮੌਕੇ ਬਾਜ ਸਿੰਘ, ਮੰਦਰ ਸਿੰਘ, ਹਰਮੇਲ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ, ਗਨੇਸ਼ੀ ਸਿੰਘ, ਜਸਮੇਲ ਸਿੰਘ,  ਮਨਪ੍ਰੀਤ ਕੌਰ, ਸੁਖਜੀਤ ਕੌਰ, ਮਨਜੀਤ ਕੌਰ, ਭੋਲਾ ਸਿੰਘ ਆਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਨੀਅਰ ਢੀਂਡਸਾ ਦੀ ਪਤਨੀ ਨੇ ਅਕਾਲੀ ਦਲ ਵਿਰੁੱਧ ਝੰਡਾ ਚੁੱਕਿਆ
ਸ: ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਦੱਸਣ ਕਿ ਉਨ੍ਹਾਂ ਦੀ ਪਾਰਟੀ ਲਈ ਕੀ ਕੁਰਬਾਨੀ : ਬੀਬੀ ਢੀਂਡਸਾ
ਸੰਗਰੁਰ, (ਗੁਰਪ੍ਰੀਤ ਸਿੰਘ) ਢੀਂਡਸਾ ਪਿਓ ਪੁੱਤਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦੇ ਆਏ ‘ਫੁਰਮਾਨ’ ਤੋਂ ਬਾਅਦ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਬਗਾਵਤ ਦਾ ਝੰਡਾ ਚੁੱਕ ਲਿਆ ਹੈ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਵਿਅਕਤੀ ਦੱਸਣ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ ਅਤੇ ਪਾਰਟੀ ਨੂੰ ਕੀ ਦੇਣ ਹੈ।  ਬੀਬੀ ਹਰਜੀਤ ਕੌਰ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਸ. ਢੀਂਡਸਾ ਨੂੰ ਮੁਅੱਤਲ ਕਰਨ ਸਬੰਧੀ ਲਏ ਗਏ ਫੈਸਲੇ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਦੀ ਕੁਰਬਾਨੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਕੁਰਬਾਨੀ ਦੇ ਬਰਾਬਰ ਹੈ।
ਉਨ੍ਹਾਂ ਮੌਜੂਦਾ ਲੀਡਰਸ਼ਿਪ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਅੱਜ ਢੀਂਡਸਾ ਪਰਿਵਾਰ ਨੂੰ ਮੁਅੱਤਲ ਕਰਨ ਦੀ ਗੱਲ ਕਰ ਰਹੇ ਹਨ,
ਅਸਲ ਵਿੱਚ ਜਨਤਾ ਨੇ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ।
ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨੂੰ ਬਹੁਤ ਵੱਡੀ ਦੇਣ ਹੈ।
ਉਨ੍ਹਾਂ ਨੇ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਅਨੇਕਾਂ ਵਾਰ ਜੇਲ੍ਹ ਕੱਟੀ ਹੈ।
ਜਦੋਂ ਉਹ ਪਹਿਲੀ ਵਾਰ ਜੇਲ੍ਹ ਗਏ ਸਨ, ਉਦੋਂ ਪਰਮਿੰਦਰ ਸਿੰਘ ਢੀਂਡਸਾ ਦਾ ਜਨਮ ਨਹੀਂ ਹੋਇਆ ਸੀ।
ਜਦੋਂ  ਢੀਂਡਸਾ ਪੰਜਾਬ ਦੇ ਭਲੇ ਤੇ ਲੋਕ ਹਿੱਤਾਂ ਲਈ ਦੂਜੀ ਵਾਰ ਜੇਲ੍ਹ ਗਏ, ਉਸ ਵੇਲੇ ਪਰਮਿੰਦਰ ਸਿਰਫ ਦੋ ਸਾਲ ਦਾ ਸੀ
ਉਹ ਆਪਣੇ ਤਾਏ ਨਾਲ ਉਸ ਦੇ ਮੋਢੇ ‘ਤੇ ਬੈਠ ਕੇ ਆਪਣੇ ਪਿਤਾ ਨੂੰ ਮਿਲਣ ਜੇਲ੍ਹ ਗਿਆ ਸੀ।
ਉਹਨਾਂ ਕਿਹਾ ਕਿ ਸਾਡਾ ਪਰਿਵਾਰ ਸ਼ੁਰੂ ਤੋਂ ਅਕਾਲੀ ਸੀ, ਅਕਾਲੀ ਹੈ ਅਤੇ ਅਕਾਲੀ ਹੀ ਰਹੇਗਾ।
ਸਾਨੂੰ ਅਖੌਤੀ ਲੀਡਰਸ਼ਿਪ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ।
ਢੀਂਡਸਾ ਦੇ ਪਿਤਾ ਦੇ ਬਜੁਰਗ ਨਨਕਾਣਾ ਗੁਰੂ ਘਰ ਵਿਚ ਨਿਸ਼ਕਾਮ ਸੇਵਾ ਕਰਦੇ ਸਨ
ਸ. ਸੁਖਦੇਵ ਸਿੰਘ ਢੀਂਡਸਾ ਦੇ ਪਿਤਾ ਦੇ ਬਜੁਰਗ ਨਨਕਾਣਾ ਗੁਰੂ ਘਰ ਵਿਚ ਨਿਸ਼ਕਾਮ ਸੇਵਾ ਕਰਦੇ ਸਨ। ਉਨ੍ਹਾਂ ਦੀ ਇਸ ਸੇਵਾ ਸਦਕਾ ਹੀ ਢੀਂਡਸਾ ਪਰਿਵਾਰ ਨੂੰ ਅਕਾਲੀ ਲਾਣੇ ਦਾ ਖਿਤਾਬ ਮਿਲਿਆ ਸੀ। ਪਾਰਟੀ ਨੂੰ ਅੱਜ ਨਿਘਾਰ ਵੱਲ ਲੈ ਕੇ ਜਾਣ ਵਿਚ ਉਨ੍ਹਾਂ ਲੋਕਾਂ ਦਾ ਹੱਥ ਹੈ, ਜੋ ਪਾਰਟੀ ਨੂੰ ਤਾਨਾਸ਼ਾਹ ਵਾਂਗ ਚਲਾ ਰਹੇ ਹਨ ਅਤੇ ਉਨ੍ਹਾਂ ਚਾਪਲੂਸਾਂ ਦਾ ਹੱਥ ਹੈ, ਜੋ ਸਮੇਂ- ਸਮੇਂ ਗੁੰਮਰਾਹਕੁੰਨ ਪ੍ਰਚਾਰ ਕਰਕੇ ਉਨ੍ਹਾਂ ਦੇ ਆਲੇ-ਦੁਆਲੇ ਹਨ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਅਕਾਲੀ ਦਲ ਦੀ ਅਖੌਤੀ ਲੀਡਰਸ਼ਿਪ ਵੱਲੋਂ ਕੀਤੀ ਜਾਣ ਵਾਲੀ ਰੈਲੀ ਵਿੱਚ ਇਕੱਠ ਦਿਖਾਉਣ ਲਈ ਬਾਹਰਲੇ ਹਲਕਿਆਂ ਤੋਂ ਬੱਸਾਂ ਭਰ ਕੇ ਲੋਕ ਲਿਆਉਣ ਦੇ ਸੁਨੇਹੇ ਦਿੱਤੇ ਜਾ ਰਹੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਲਦੇਵ ਖ਼ਿਲਾਫ਼ ਸ਼ਿਕਾਇਤ ਨਹੀਂ ਹੋਈ ਵਾਪਸ, ਫਰਜ਼ੀ ਅਰਜ਼ੀ ਅਤੇ ਦਸਤਖ਼ਤ ਵੀ ਬਲਦੇਵ ਦੀ ਸਾਜ਼ਿਸ਼!
ਆਪ ਵਿਧਾਇਕ Baldev singh ਖ਼ਿਲਾਫ਼ ਸਿਕਾਇਤਕਰਤਾ ਪੁੱਜਾ ਵਿਧਾਨ ਸਭਾ, ਵਿਧਾਇਕ ‘ਤੇ ਲਾਏ ਗੰਭੀਰ ਦੋਸ਼
ਦਲ ਬਦਲੂ ਕਾਨੂੰਨ ਤਹਿਤ ਸ਼ਿਕਾਇਤ ‘ਤੇ ਕਾਇਮ ਸਿਮਰਨਜੀਤ ਸਿੰਘ, ਬਲਦੇਵ ਸਿੰਘ ਖ਼ਿਲਾਫ਼ ਮੰਗੀ ਕਾਰਵਾਈ
ਚੰਡੀਗੜ (ਅਸ਼ਵਨੀ ਚਾਵਲਾ)। ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਖ਼ਿਲਾਫ਼ ਦਲ ਬਦਲੂ ਕਾਨੂੰਨ ਤਹਿਤ ਸ਼ਿਕਾਇਤ ਵਾਪਸ ਲੈਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ ਹੈ। ਮਾਸਟਰ ਬਲਦੇਵ ਸਿੰਘ ਨੇ ਆਪਣੀ ਵਿਧਾਇਕੀ ਨੂੰ ਬਚਾਉਣ ਲਈ ਖ਼ੁਦ ਨਾ ਸਿਰਫ਼ ਫਰਜ਼ੀ ਅਰਜ਼ੀ ਤਿਆਰ ਕਰਵਾਈ ਹੈ, ਸਗੋਂ ਇਸ ਅਰਜ਼ੀ ‘ਤੇ ਉਨਾਂ ਦੇ ਫਰਜ਼ੀ ਦਸਤਖ਼ਤ ਵੀ ਕਿਸੇ ਮਾਹਿਰ ਤੋਂ ਕਰਵਾਏ ਹਨ। ਇਸ ਲਈ ਮਾਸਟਰ ਬਲਦੇਵ ਸਿੰਘ ਖ਼ਿਲਾਫ਼ ਫਰਜ਼ੀ ਅਰਜ਼ੀ ਅਤੇ ਦਸਤਖ਼ਤ ਕਰਵਾਉਣ ਦੇ ਨਾਲ ਹੀ ਵਿਧਾਨ ਸਭਾ ਨੂੰ ਗੁਮਰਾਹ ਕਰਨ ਦੇ ਦੋਸ਼ ਵਿੱਚ ਪੁਲਿਸ ਵਿੱਚ ਐਫ.ਆਈ.ਆਰ. ਵੀ ਦਰਜ਼ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਗੰਭੀਰ ਦੋਸ਼ ਮਾਸਟਰ ਬਲਦੇਵ ਸਿੰਘ ਖ਼ਿਲਾਫ਼ ਦਲ ਦਬਲੂ ਕਾਨੂੰਨ ਤਹਿਤ ਸ਼ਿਕਾਇਤ ਕਰਨ ਵਾਲੇ ਸਿਮਰਨਜੀਤ ਸਿੰਘ ਨੇ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਪੇਸ਼ ਹੁੰਦੇ ਹੋਏ ਲਗਾਏ ਹਨ।
ਸ਼ਿਕਾਇਤ ਕਰਤਾ ਸਿਮਰਨਜੀਤ ਸਿੰਘ ਦੇ ਇਨਾਂ ਦੋਸ਼ਾਂ ਨੂੰ ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸੀ ਲਖਨਪਾਲ ਮਿਸ਼ਰਾ ਨੇ ਦਰਜ ਕਰ ਲਏ ਹਨ।
ਹੁਣ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਰਨੀ ਹੈ।
ਸਿਰਮਜੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਦਿੱਤੇ ਗਏ ਬਿਆਨਾਂ ਨਾਲ ਬਲਦੇਵ ਸਿੰਘ ਦੇ ਮਾਮਲੇ ਵਿੱਚ ਵੱਡਾ ਸਿਆਸੀ ਮੋੜ ਬਾਹਰ ਆ ਗਿਆ ਹੈ
ਹੁਣ ਜਿਥੇ ਉਸ ਵਲੋਂ ਦਿੱਤੀ ਗਈ ਸ਼ਿਕਾਇਤ ਅਨੁਸਾਰ ਦਲ ਬਦਲੂ ਕਾਨੂੰਨ ਤਹਿਤ ਕਾਰਵਾਈ ਚਲਦੀ ਰਹੇਗੀ,
ਉਥੇ ਹੀ ਹੁਣ ਫਰਜ਼ੀ ਦਸਤਖ਼ਤ ਵਾਲੀ ਅਰਜ਼ੀ ਦੇ ਮਾਮਲੇ ਵਿੱਚ ਮਾਸਟਰ ਬਲਦੇਵ ਸਿੰਘ ਲਈ ਦਿੱਕਤ ਪੈਦਾ ਹੋ ਸਕਦੀ ਹੈ।
ਜਾਣਕਾਰੀ ਅਨੁਸਾਰ ਜੈਤੋਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵਲੋਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਤੋਂ ਬਾਗੀ ਹੁੰਦੇ ਹੋਏ ਕਿਸੇ ਹੋਰ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ। ਜਿਸ ਤੋਂ ਬਾਅਦ ਉਨਾਂ ਖ਼ਿਲਾਫ਼ ਦਲ ਬਦਲੂ ਕਾਨੂੰਨ ਤਹਿਤ ਕਾਰਵਾਈ ਕਰਨ ਲਈ ਜਲੰਧਰ ਵਾਸੀ ਸਿਮਰਨਜੀਤ ਸਿੰਘ ਵਲੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸ਼ਿਕਾਇਤ ਦਿੱਤੀ ਗਈ ਸੀ। ਇਸ ਸ਼ਿਕਾਇਤ ਤੋਂ ਬਾਅਦ ਸੁਣਵਾਈ ਅਜੇ ਚਲ ਹੀ ਰਹੀ ਸੀ ਕਿ ਵਿਧਾਨ ਸਭਾ ਵਿੱਚ ਇੱਕ ਹੋਰ ਪੱਤਰ ਪੁੱਜਦਾ ਹੈ, ਜਿਸ ਵਿੱਚ ਸ਼ਿਕਾਇਤ ਵਾਪਸ ਲੈਣ ਦੀ ਦਰਖ਼ਾਸਤ ਕਰਦੇ ਹੋਏ ਸਿਮਰ ਜੀਤ ਸਿੰਘ ਦੇ ਦਸਤਖ਼ਤ ਦੇ ਨਾਲ ਹੀ ਉੁਸ ਦਾ ਪਛਾਣ ਪੱਤਰ ਵੀ ਸ਼ਾਮਲ ਹੁੰਦਾ ਹੈ। ਇਸ ਸ਼ਿਕਾਇਤ ਵਾਪਸੀ ਦੇ ਮਾਮਲੇ ਵਿੱਚ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਨ ਪਾਲ ਮਿਸ਼ਰਾ ਨੂੰ ਸ਼ਿਕਾਇਤਕਰਤਾ ਨੂੰ ਸੱਦ ਕੇ ਬਿਆਨ ਕਲਮ ਕਰਨ ਦੇ ਆਦੇਸ਼ ਦਿੱਤੇ ਗਏ ਸਨ
10 ਜਨਵਰੀ ਸ਼ੁਕਰਵਾਰ ਨੂੰ ਸਿਮਰਨਜੀਤ ਸਿੰਘ ਨੂੰ ਚੰਡੀਗੜ ਵਿਖੇ ਸੱਦਿਆ ਗਿਆ ਸੀ
ਇਸ ਤੋਂ ਬਾਅਦ 10 ਜਨਵਰੀ ਸ਼ੁਕਰਵਾਰ ਨੂੰ ਸਿਮਰਨਜੀਤ ਸਿੰਘ ਨੂੰ ਚੰਡੀਗੜ ਵਿਖੇ ਸੱਦਿਆ ਗਿਆ ਸੀ।  ਉਸ ਨੇ ਵਿਧਾਨ ਸਭਾ ਦੀ ਸਕੱਤਰ ਸ਼ਸੀ ਲਖਨਪਾਲ ਮਿਸ਼ਰਾ ਕੋਲ ਪੇਸ਼ ਹੋ ਕੇ ਕਿਹਾ ਕਿ ਉਸ ਵਲੋਂ ਇਸ ਤਰਾਂ ਦੀ ਕੋਈ ਅਰਜ਼ੀ ਦਾਖ਼ਲ ਨਹੀਂ ਕੀਤੀ ਗਈ ਹੈ,
ਜਿਸ ਵਿੱਚ ਸ਼ਿਕਾਇਤ ਵਾਪਸ ਲੈਣ ਦਾ ਜਿਕਰ ਕੀਤਾ ਗਿਆ ਹੋਵੇ।
ਉਸ ਨੇ ਆਪਣੇ ਦਸਤਖ਼ਤ ਜਾਅਲੀ ਕਰਾਰ ਦਿੰਦੇ ਹੋਏ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ,
ਕਿਉਂਕਿ ਦਸਤਖ਼ਤ ਹੂੰ-ਬ-ਹੂੰ ਉਨਾਂ ਦੇ ਦਸਤਖ਼ਤ ਨਾਲ ਹੀ ਮਿਲ ਰਹੇ ਸਨ।
ਇਥੇ ਹੀ ਸਿਮਰਨਜੀਤ ਸਿੰਘ ਨੇ ਇਸ ਮਾਮਲੇ ਵਿੱਚ ਐਸ.ਐਸ.ਪੀ. ਚੰਡੀਗੜ ਨੂੰ ਵੀ ਸ਼ਿਕਾਇਤ ਦਿੰਦੇ ਹੋਏ ਮਾਮਲੇ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਹੈ।
ਪੈਸੇ ਦੀ ਡਿਮਾਂਡ ਕਰ ਰਿਹਾ ਐ ਸਿਮਰਨਜੀਤ ਸਿੰਘ, ਲੈਬਾਰਟਰੀ ‘ਚ ਸਾਬਤ ਹੋ ਜਾਣਗੇ ਦਸਤਖ਼ਤ : ਬਲਦੇਵ ਸਿੰਘ
ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਸਿਮਰਨਜੀਤ ਸਿੰਘ ਆਮ ਆਦਮੀ ਪਾਰਟੀ ਦਾ ਵਰਕਰ ਹੈ ਅਤੇ ਉਨਾਂ ਵੱਲੋਂ ਪਾਰਟੀ ਵਿੱਚ ਵਾਪਸੀ ਕਰਨ ਦੇ ਚਲਦੇ ਸਿਮਰਨਜੀਤ ਸਿੰਘ ਨੂੰ ਪਾਰਟੀ ਪੱਧਰ ‘ਤੇ ਸ਼ਿਕਾਇਤ ਵਾਪਸ ਲੈਣ ਲਈ ਕਿਹਾ ਗਿਆ ਸੀ।
ਜਿਸ ਤੋਂ ਬਾਅਦ ਸਿਮਰਨਜੀਤ ਸਿੰਘ ਨੇ ਸ਼ਿਕਾਇਤ ਵਾਪਸ ਲੈਣ ਲਈ ਅਰਜ਼ੀ ਵੀ ਖ਼ੁਦ ਭੇਜੀ ਹੈ
ਪਰ ਹੁਣ ਉਹ ਦੇ ਮੰਨ ਵਿੱਚ ਲਾਲਚ ਆ ਗਿਆ ਹੈ।
ਜਿਸ ਕਾਰਨ ਉਹ ਸ਼ਿਕਾਇਤ ਵਾਪਸ ਲੈਣ ਦੇ ਬਦਲੇ ਮੋਟੇ ਪੈਸੇ ਦੀ ਡਿਮਾਂਡ ਕਰ ਰਿਹਾ ਹੈ
ਪਰ ਉਹ ਇਸ ਤਰਾਂ ਦੀ ਸੌਦੇਬਾਜ਼ੀ ਨਹੀਂ ਕਰਨਗੇ।
ਉਨਾਂ ਕਿਹਾ ਕਿ ਸਿੱਧੇ ਪੈਸੇ ਮੰਗਣ ਦੀ ਥਾਂ ‘ਤੇ ਉਸ ਕਿਸੇ ਰਾਹੀਂ ਸੰਦੇਸ਼ ਭੇਜਿਆ ਸੀ ਕਿ ਪੈਸੇ ਦੇਣ ਤੋਂ ਬਾਅਦ ਹੀ ਮਾਮਲੇ ਦੀ ਹਲ਼ ਹੋ ਸਕਦਾ ਹੈ ਪਰ ਉਨਾਂ ਨੇ ਇਨਕਾਰ ਕਰ ਦਿੱਤਾ ਹੈ। ਉਨਾਂ ਕਿਹਾ ਕਿ ਦਸਤਖ਼ਤ ਫਰਜ਼ੀ ਕਹਿਣ ਦੇ ਮਾਮਲੇ ਵਿੱਚ ਲੈਬਾਰਟਰੀ ਹੀ ਸੱਚ ਬਾਹਰ ਲਿਆ ਸਕਦੀ ਹੈ। ਜੇਕਰ ਲੈਬਾਰਟਰੀ ਵਿੱਚ ਦਸਤਖ਼ਤ ਚੈੱਕ ਹੋ ਗਏ ਤਾਂ ਸਿਮਰਨਜੀਤ ਸਿੰਘ ਝੂਠ ਸਾਬਤ ਹੋ ਜਾਏਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
AISF ਵੱਲੋਂ ਜੇ ਐੱਨ ਯੂ ਦੇ ਹੱਕ ਅਤੇ ਗੁੰਡਾਗਰਦੀ ਦੇ ਖਿਲਾਫ ਰੋਸ ਪ੍ਰਦਰਸ਼ਨ
AISF ਵੱਲੋਂ ਜੇ ਐੱਨ ਯੂ ਦੇ ਹੱਕ ਅਤੇ ਗੁੰਡਾਗਰਦੀ ਦੇ ਖਿਲਾਫ ਰੋਸ ਪ੍ਰਦਰਸ਼ਨ
ਮੰਡੀ ਲਾਧੂਕਾ /ਜਲਾਲਾਬਾਦ (ਰਜਨੀਸ਼ ਰਵੀ ) ਬੀਤੇ ਦਿਨੀਂ ਜਵਾਹਰ ਲਾਲ ਨਹਿਰੂ ਵਿਸ਼ਵ ਵਿਦਿਆਲਿਆ ਨਵੀਂ ਦਿੱਲੀ ਵਿੱਚ ਬਾਹਰੋਂ ਅੰਦਰ ਵੜ ਕੇ ਕੀਤੀ ਗਈ ਗੁੰਡਾਗਰਦੀ ਅਤੇ ਯੂਨੀਅਨ ਦੀ ਪ੍ਰਧਾਨ ਆਇਸ਼ਾ ਘੋਸ਼ ਅਤੇ ਹੋਰ ਵਿਦਿਆਰਥੀਆਂ ਤੇ ਕੀਤੇ ਗਏ ਜਾਨਲੇਵਾ ਹਮਲੇ ਖਿਲਾਫ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਅੱਜ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਮੰਡੀ ਲਾਧੂਕਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਏਆਈਐਸਐਫ ਦੇ ਜ਼ਿਲ੍ਹਾ ਪ੍ਰਧਾਨ ਰਮਨ ਧਰਮੂਵਾਲਾ, ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ ਅਤੇ ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਲੱਖੇਕੜਾਈਆ ਨੇ ਕੀਤੀ।
ਏਆਈਐਸਐਫ ਦੇ ਕਾਰਕੁਨਾਂ ਨੇ ਜਿੱਥੇ ਕੇਂਦਰ ਸਰਕਾਰ ਅਤੇ ਗੁੰਡਾਗਰਦੀ ਕਰਨ ਵਾਲਿਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਉੱਥੇ ਵਿਦਿਆਰਥੀ ਏਕਤਾ ਜ਼ਿੰਦਾਬਾਦ, ਸਿੱਖਿਆ ਸੰਸਥਾਵਾਂ ਤੇ ਹੋ ਰਹੇ ਲਗਾਤਾਰ ਲੜੀਵਾਰ ਹਮਲਿਆਂ ਅਤੇ ਪੁਲਸ ਦੀ ਨਾਜਾਇਜ਼ ਦਖ਼ਲਅੰਦਾਜ਼ੀ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ ਗਈ ।
ਵਿਦਿਆਰਥੀਆਂ ਦੇ ਹੱਥਾਂ ਵਿੱਚ ਪਲੇਅ ਕਾਰਡ ਬੈਨਰ ਅਤੇ ਝੰਡੇ ਫੜੇ ਹੋਏ ਸਨ ।ਇਸ ਮੌਕੇ ਵੱਡੀ ਗਿਣਤੀ ਚ ਵਿਦਿਆਰਥੀ ਮੌਜੂਦ ਸਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਮਨ ਧਰਮੂਵਾਲਾ ਅਤੇ ਸਕੱਤਰ ਸਟਾਲਨਜੀਤ ਲਮੋਚੜ ਕਲਾਂ ਨੇ ਕਿਹਾ ਕਿ ਦੇਸ਼ ਅੰਦਰ ਫ਼ਿਰਕੂ ਤਾਕਤਾਂ ਵੱਲੋਂ ਦੇਸ਼ ਦੇ ਵਿੱਦਿਅਕ ਅਦਾਰਿਆਂ ਨੂੰ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ,ਕਿਉਂਕਿ ਦੇਸ਼ ਚ ਡਰ ਦਾ ਮਾਹੌਲ ਪੈਦਾ ਕਰਕੇ ਹੁਣ ਸਿੱਖਿਆ ਸੰਸਥਾਵਾਂ ਵਿੱਚ ਆਮ ਵਿਦਿਆਰਥੀਆਂ ਵਿੱਚ ਭੈਅ ਪੈਦਾ ਕਰਨ ਦੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ।
ਜਿਸ ਨੂੰ ਜਥੇਬੰਦੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ।ਵਿਦਿਆਰਥੀ ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਸਾਡੇ ਦੇਸ਼ ਦੇ ਸੰਵਿਧਾਨ ਤੇ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਹਮਲਾ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਸ਼ ਦਾ ਵਿਦਿਆਰਥੀ ਅਤੇ ਚੇਤਨ ਨੌਜਵਾਨ ਕਿਸੇ ਵੀ ਕੀਮਤ ਤੇ ਸੈਨੀ ਕਰੇਗਾ ਅਤੇ ਦੇਸ਼ ਦੀ ਏਕਤਾ ਅਖੰਡਤਾ ਅਤੇ ਸ਼ਾਂਤੀ ਬਚਾਉਣ ਲਈ ਇਕਜੁੱਟਤਾ ਦਾ ਸਬੂਤ ਦੇਵੇਗਾ ।
ਫੋਟੋ ਕੈਪਸ਼ਨ:ਏਆਈਐਸਐਫ ਦੇ ਕਾਰਕੁਨ ਜੇਐੱਨਯੂ ਦੇ ਹੱਕ ਅਤੇ ਗੁੰਡਾਗਰਦੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬੀ ਗਾਇਕ ਬੱਬੂ ਮਾਨ ਖਿਲਾਫ ਥਾਣਾ ਭਦੌੜ ਵਿਖੇ ਲੋਕਾਂ ਨੇ ਦਰਜ਼ ਕਰਵਾਈ ਸ਼ਿਕਾਇਤ
ਪੰਜਾਬੀ ਗਾਇਕ ਬੱਬੂ ਮਾਨ ਖਿਲਾਫ ਥਾਣਾ ਭਦੌੜ ਵਿਖੇ ਲੋਕਾਂ ਨੇ ਦਰਜ਼ ਕਰਵਾਈ ਸ਼ਿਕਾਇਤ
ਭਦੌੜ, (ਗੁਰਬਿੰਦਰ ਸਿੰਘ) ਪਿਛਲੇ ਦਿਨੀਂ ਸੋਸਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਕਾਰਨ ਪੰਜਾਬ ਦੇ ਗਾਇਕ ਅਤੇ ਐਕਟਰ ਤਜਿੰਦਰ ਸਿੰਘ ਉਰਫ ਬੱਬੂ ਮਾਨ ਦੀਆਂ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ ,ਜਿਸ ਦੇ ਸਬੰਧ ਵਿੱਚ ਕਾਰਵਾਈ ਦੀ ਮੰਗ ਵੀ ਉੱਠ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੂਟਾ ਖਾਨ ,ਬੱਬੂ ਖਾਨ, ਜੁਲਫੀਕਾਰ ਅਲੀ, ਸ਼ਰੀਫ ਅਲੀ ਨੇ ਕਿਹਾ ਕਿ ਪਹਿਲਾਂ ਵੀ ਗਾਇਕ ਅਤੇ ਐਕਟਰ ਤਜਿੰਦਰ ਸਿੰਘ ਉਰਫ ਬੱਬੂ ਮਾਨ ਨੇ ਸਟੇਜ ਤੋਂ ਮਾਇਕ ‘ਤੇ ਗਾਇਕ ਸਾਰਥੀ ਕੇ ਦੇ ਜਰੀਏ ਵੀ ਸਾਡੀ ਜਾਤ ਸਬੰਧੀ ਗ਼ਲਤ ਸ਼ਬਦ ਬੋਲੇ ਸਨ
ਇੱਕ ਅਤਿ ਨਿੰਦਣਯੋਗ ਹਰਕਤ ਹੈ ਸ਼ਿਕਾਇਤ ਜਰੀਏ ਮੰਗ ਹੈ ਕਿ ਉਕਤ ਗਾਇਕ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ
ਅੱਗੇ ਤੋਂ ਕੋਈ ਵੀ ਕਿਸੇ ਵੀ ਔਰਤ ਖਿਲਾਫ ਬੋਲਣ ਤੋਂ ਪਹਿਲਾਂ 100 ਵਾਰ ਸੋਚੇ।
ਥਾਣਾ ਭਦੌੜ ਦੇ ਇੰਸਪੈਕਟਰ ਐੱਸ ਐਚ ਓ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਸ਼ਿਕਾਇਤ ਦਰਜ ਕਾਰਵਾਈ ਹੈ
ਪੰਜਾਬੀ ਗਾਇਕ ਅਤੇ ਐਕਟਰ ਬੱਬੂ ਮਾਨ ਨੇ ਆਪਣੀ ਪਰਸਨਲ ਟਿਕਟੌਕ  ਤੋਂ ਇਕ ਵੀਡੀਓ ਅੱਪਲੋਡ ਕੀਤੀ ਹੈ
ਜਿਸ ਵਿੱਚ ਮਰਾਸੀ ਬਰਾਦਰੀ (ਮੀਰ ਆਲਮ ) ਦੀ ਔਰਤ ਨੂੰ ਭੱਦੀ ਸ਼ਬਦਾਬਲੀ ਦੀ ਵਰਤੋਂ ਕਰਕੇ ਪੂਰੀ ਦੁਨੀਆ ਵਿਚ ਬਦਨਾਮ ਕਰਨ ਦੀ ਕੋਸ਼ਿਸ ਕੀਤੀ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਲੇਰਕੋਟਲਾ ਰਿਹਾ ਮੁਕੰਮਲ ਬੰਦ, ਘਰਾਂ ਦੁਕਾਨਾਂ ‘ਤੇ ਲੱਗੀਆਂ ਕਾਲੀਆਂ ਝੰਡੀਆਂ
ਪੰਜਾਬੀਆਂ ਨੂੰ ਕੋਈ ਡਰਾ ਨਹੀਂ ਸਕਦਾ: ਉਮਰ ਖਾਲਿਦ
ਗੁਰਤੇਜ ਜੋਸ਼ੀ/ਮਾਲੇਰਕੋਟਲਾ। ਮੋਦੀ ਸਰਕਾਰ ਵੱਲੋਂ ਸੀ.ਏ.ਏ\ਐਨ.ਆਰ.ਸੀ ਐਕਟ ਲਾਗੂ ਕਰਨ ‘ਤੇ ਜਿੱਥੇ ਅੱਜ ਪੂਰੇ ਪੰਜਾਬ ਵਿੱਚ ਕਾਲੇ ਦਿਨ ਵਜੋਂ ਮਨਾਇਆ ਜਾ ਰਿਹਾ ਹੈ, ਉਥੇ ਹੀ ਅੱਜ ਮਾਲੇਰਕੋਟਲਾ ਵਿਖੇ ਵੀ ਸਥਾਨਕ ਕਮਲ ਸਿਨੇਮਾ ਰੋਡ ‘ਤੇ ਹੋਈ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਨੇ ਕਿਹਾ ਕਿ ਮਾਲੇਰਕੋਟਲਾ ਉਹ ਇਤਿਹਾਸਕ ਧਰਤੀ ਹੈ, ਜਿੱਥੇ ਦੇਸ਼ ਦੀ ਵੰਡ ਸਮੇਂ ਜਦੋਂ ਥਾਂ-ਥਾਂ ‘ਤੇ ਦੰਗੇ ਹੋ ਰਹੇ ਸਨ, ਜੇਕਰ ਕਿਤੇ ਅਮਨ ਸ਼ਾਂਤੀ ਸੀ ਤਾਂ ਸਿਰਫ ਤੇ ਸਿਰਫ ਮਾਲੇਰਕੋਟਲਾ ‘ਚ ਸੀ। ਉਨ੍ਹਾਂ ਕਿਹਾ ਕਿ ਮੋਦੀ ਤੇ ਅਮਿਤ ਸ਼ਾਹ ਇਨ੍ਹਾਂ ਦੇ ਸਾਥੀ ਅੰਗਰੇਜ਼ਾਂ ਦੇ ਪਿੱਠੂ ਸਨ ਅਤੇ ਅਸੀਂ ਜਦੋਂ ਅੰਗਰੇਜ਼ਾਂ ਨੂੰ ਦੇਸ਼ ‘ਚੋਂ ਬਾਹਰ ਕੱਢ ਸੁੱਟਿਆ ਤਾਂ ਤੁਸੀਂ ਤਾਂ ਕੀ ਚੀਜ਼ ਹੋ।
ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਸੰਸਦ ‘ਚ ਕਿਹਾ ਕਿ ਮੁਸਲਮਾਨਾਂ ਨੂੰ ਇਸ ਕਾਨੂੰਨ ਤੋਂ ਡਰਨ ਦੀ ਲੋੜ ਨਹੀਂ ਮੈਂ ਉਨ੍ਹਾਂ ਨੂੰ ਦੱੱਸਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਪੰਜਾਬ ‘ਚ ਸਾਡੇ ਸਿੱਖ ਭਾਈ ਨਾਲ ਖੜ੍ਹੇ ਹਨ ਸਾਨੂੰ ਕੋਈ ਖਤਰਾ ਨਹੀਂ ਹੈ। 2024 ਤੱਕ ਅਮਿਤ ਸ਼ਾਹ ਕਹਿ ਰਿਹਾ ਹੈ ਕਿ ਇੱਕ ਇੱਕ ਘੁਸਪੈਠੀਆਂ ਨੂੰ ਦੇਸ਼ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਆਸਾਮ ਦੇ 19 ਲੱਖ ਲੋਕ ਜੋ ਐਨਆਰਸੀ ਤੋਂ ਬਾਹਰ ਰਹਿ ਗਏ ਹਨ, ਉਨ੍ਹਾਂ ਦੀ ਹਾਲਤ ਬਦ ਤੋਂ ਬਦਤਰ ਹੈ।
ਅੱਜ ਸਵੇਰ ਤੋਂ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਮਾਲੇਰਕੋਟਲਾ ਮੁਕਮੰਲ ਬੰਦ ਰਿਹਾ
ਅਸੀਂ ਐਨਆਰਸੀ ਦੇ ਸਮੇਂ ਆਪਣੇ ਦਸਤਾਵੇਜ਼ ਤਾਂ ਹੀ ਦਿਖਾਵਾਂਗੇ ਜੇਕਰ ਮੋਦੀ ਆਪਣੀ ਡਿਗਰੀ ਦਿਖਾਵੇਗਾ। ਆਪਣੇ ਸੰਬੋਧਨ ਦੌਰਾਨ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਮੁਫਤੀ ਆਜ਼ਮ ਪੰਜਾਬ ਨੇ ਕਿਹਾ ਕਿ ਅੱਜ ਜਿਸ ਤਰ੍ਹਾਂ ਅਸੀਂ ਵੱਡੀ ਗਿਣਤੀ ‘ਚ ਇਕੱਠੇ ਹੋਏ ਹਾਂ ਉਸ ਦੇ ਲਈ ਮਾਲੇਰਕੋਟਲਾ ਵਾਸੀ ਮੁਬਾਰਕਬਾਦ ਦੇ ਹੱਕਦਾਰ ਹਨ। ਇਸ ਤੋਂ ਪਹਿਲਾਂ ਅੱਜ ਸਵੇਰ ਤੋਂ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਮਾਲੇਰਕੋਟਲਾ ਮੁਕਮੰਲ ਬੰਦ ਰਿਹਾ ਅਤੇ ਪੂਰੇ ਸ਼ਹਿਰ ਦੇ ਘਰਾਂ, ਦੁਕਾਨਾਂ ਤੇ ਮਸਜਿਦਾਂ ‘ਤੇ ਲੋਕਾਂ ਨੇ ਕਾਲੇ ਝੰਡੇ ਲਹਿਰਾ ਕੇ ਆਪਣੇ ਮੋਢਿਆਂ ‘ਤੇ ਕਾਲੀਆਂ ਪੱਟੀਆਂ ਬੰਨੀਆਂ ਹੋਈਆਂ ਸਨ। ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਹਾਲਾਤ ‘ਤੇ ਕਾਬੂ ਰੱਖਣ ਲਈ ਪੀਸ ਕਮੇਟੀ ਦੀ ਮੀਟਿੰਗ ਸੱਦੀ, ਜਿੱਥੇ ਸਾਰੇ ਸ਼ਹਿਰਵਾਸੀਆਂ ਨੂੰ ਮਾਹੌਲ ਨੂੰ ਅਮਨ ਸ਼ਾਂਤੀ ਵਾਲਾ ਬਣਾਈ ਰੱਖਣ ‘ਚ ਸਹਿਯੋਗ ਦੀ ਮੰਗ ਕੀਤੀ ਅਤੇ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ‘ਚ ਫਲੈਗ ਮਾਰਚ ਵੀ ਕੱਢਿਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।