solve - Sach Kahoon Punjabi

ਪੁਲਿਸ ਨੇ ਪਿੰਡ ਬੁਲਾਢੇਵਾਲਾ ਵਿਖੇ ਮਜ਼ਦੂਰ ਦੀ ਹੋਈ ਮੌਤ ਦੀ ਗੁੱਥੀ ਸੁਲਝਾਈ
ਕਤਲ ਕਰਨ ਵਾਲਾ ਮੁਲਜ਼ਮ ਕਾਬੂ | Murder Case

ਬਠਿੰਡਾ (ਸੱਚ ਕਹੂੰ ਨਿਊਜ਼)। ਪਿੰਡ ਬੁਲਾਢੇਵਾਲਾ ਵਿਖੇ 3 ਜਨਵਰੀ ਨੂੰ ਇੱਕ ਮਜਦੂਰ ਦੀ ਅੱਗ ਨਾਲ ਹੋਈ ਮੌਤ ਦੀ ਗੁੱਥੀ ਸੁਲਝਾਉਂਦੇ ਹੋਏ ਬਠਿੰਡਾ ਪੁਲਿਸ ਨੇ ਮਜ਼ਦੂਰ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਿਸ ਨੇ ਇਸ ਕੋਲੋਂ ਵਾਰਦਾਤ ਸਮੇਂ ਵਰਤਿਆ ਗਿਆ ਘਾਹ ਵੱਢਣ ਵਾਲਾ ਬਲੇਡ ਵੀ ਬਰਾਮਦ ਕਰਨ ਦੀ ਪੁਸ਼ਟੀ ਕੀਤੀ ਹੈ ਅੱਜ ਸੁਰਿੰਦਰ ਪਾਲ ਕਪਤਾਨ ਪੁਲਿਸ ਨੇ ਪ੍ਰੈਸ ਵਾਰਤਾ ਸਮੇਂ ਪੱਤਰਕਾਰਾਂ ਨੂੰ ਦੱਸਿਆ ਕਿ 3 ਜਨਵਰੀ ਨੂੰ ਮੁਕੇਸ਼ ਕੁਮਾਰ ਸੈਣੀ ਵਾਸੀ। (Murder Case)

ਜੱਸਾ ਪਾਂਡਾ ਮਾਲੀਆ ਦੀ ਢਾਣੀ ਜ਼ਿਲ੍ਹਾ ਡੌਸਾ ਰਾਜਸਥਾਨ ਦੀ ਪਿੰਡ ਬੁਲਾਢੇ ਵਾਲਾ ਵਿਖੇ ਇੱਕ ਖੇਤ ਵਿੱਚ ਬਣੇ ਕਮਰੇ ‘ਚ ਕੰਰਟ ਨਾਲ ਮੌਤ ਹੋਣ ਸਬੰਧੀ ਪੁਲਿਸ ਨੇ ਮ੍ਰਿਤਕ ਦੇ ਭਰਾ ਹਜਾਰੀ ਲਾਲ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀਆਂ ਤੇ ਮੁਕੱਦਮਾ ਦਰਜ ਕੀਤਾ ਸੀ ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਤੇਜ ਹਥਿਆਰਾਂ ਨਾਲ ਕੀਤੀ ਮੌਤ ਦੀ ਪੁਸ਼ਟੀ ਹੋਣ ‘ਤੇ ਪੁਲਿਸ ਨੇ ਡੀਐਸਪੀ ਕੁਲਦੀਪ ਸਿੰਘ, ਜਗਦੀਸ਼ ਸਿੰਘ ਇੰਚਾਰਜ ਸੀਆਈਏ ਸਟਾਫ ਤੇ ਮੁੱਖ ਥਾਣਾ ਅਫਸਰ ਜਸਵਿੰਦਰ ਸਿੰਘ ਦੀ ਟੀਮ ਬਣਾ ਕੇ ਜਾਂਚ ਸੁਰੂ ਕਰ ਦਿੱਤੀ। (Murder Case)

ਕਤਲ ਕਰਨ ਵਾਲੇ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ

ਇਸ ਦੌਰਾਨ ਪੁਲਿਸ ਨੇ ਪਿੰਡ ਬੁਲਾਢੇਵਾਲਾ ਤੋਂ ਗੌਰੀ ਸ਼ੰਕਰ ਵਾਸੀ ਪੁਮਾਰੀ ਜਿਲ੍ਹਾ ਫਿਰੋਜਾਬਾਦ ਯੂਪੀ, ਹਾਲ ਆਬਾਦ ਗਿੱਲ ਪੱਤੀ ਬਠਿੰਡਾ ਨੂੰ ਗ੍ਰਿਫਤਾਰ ਕਰ ਲਿਆ ਅਤੇ ਇਸ ਕੋਲੋਂ ਮੁਕੇਸ਼ ਕੁਮਾਰ ਸੈਣੀ ਦਾ ਕਤਲ ਕਰਨ ਸਮੇਂ ਵਰਤਿਆ ਘਾਹ ਵੱਢਣ ਵਾਲਾ ਬਲੇਡ ਵੀ ਬਰਾਮਦ ਕੀਤਾ ਗਿਆ ਪੁਲਿਸ ਵੱਲੋਂ ਕੀਤੀ ਗਈ ਪੁਛਗਿੱਛ ਦੌਰਾਨ ਗੌਰੀ ਸ਼ੰਕਰ ਨੇ ਮੰਨਿਆ ਕਿ ਮੁਕੇਸ਼ ਸੈਣੀ ਜੇ ਐਸ ਪੈਰਾਮਾਉਂਟ ਸਕੂਲ ਬੁਲਾਢੇਵਾਲਾ ਵਿਖੇ ਪੱਥਰ ਲਗਾਉਣ ਦਾ ਕੰਮ ਕਰਦਾ ਸੀ ਜਿਸ ਕੋਲ ਇੱਕ ਔਰਤ ਵੀ ਲੇਬਰ ਦਾ ਕੰਮ ਕਰਦੀ ਸੀ ਗੌਰੀ ਸੰਕਰ ਇਸ ਔਰਤ ਤੇ ਮਾੜੀ ਨਿਗ੍ਹਾ ਰਖੱਦਾ ਸੀ। (Murder Case)

ਮੁਕੇਸ਼ ਕੋਲੋਂ ਇਸ ਔਰਤ ਨੂੰ ਹਟਵਾ ਕੇ ਗੌਰੀ ਸੰਕਰ ਆਪਣੇ ਕੰਮ ਤੇ ਰੱਖਣਾ ਚਾਹੁੰਦਾ ਸੀ ਅਤੇ ਇਸ ਗੱਲ ਨੂੰ ਲੈ ਕੇ ਕਈ ਵਾਰ ਗੌਰੀ ਸ਼ੰਕਰ ਤੇ ਮ੍ਰਿਤਕ ਮੁਕੇਸ਼ ਕੁਮਾਰ ਸੈਣੀ ਦਾ ਝਗੜਾ ਵੀ ਹੋਇਆ ਸੀ ਜਿਸ ਕਰਕੇ ਮੁਕੇਸ਼ ਕੁਮਾਰ ਨੂੰ ਇਸ ਰਸਤੇ ਤੋਂ ਪਾਸੇ ਹਟਾਉਣ ਲਈ ਉਸ ਨੇ ਮੁਕੇਸ਼ ਦਾ ਕਤਲ ਕਰਕੇ ਉਸ ਉਪਰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ ਪੁਲਿਸ ਨੇ ਕਤਲ ਕਰਨ ਵਾਲੇ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਪੁਲਿਸ ਕਾਰਵਾਈ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਕਤਲ ਮਾਮਲੇ ਦੀ ਗੁੱਥੀ ਸੁਲਝਾਈ, ਚਾਰ ਕਾਬੂ
ਲਖਵੀਰ ਸਿੰਘ, ਮੋਗਾ, 19 ਜੂਨ:ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਰਾਜਜੀਤ ਸਿੰਘ ਦੇ ਨਿਰਦੇਸ਼ਾ ਤਹਿਤ ਸ੍ਰੀ ਵਜੀਰ ਸਿੰਘ ਪੀ.ਪੀ.ਐਸ.ਐਸ.ਪੀ. (ਆਈ), ਸਰਬਜੀਤ ਸਿੰਘ ਪੀ.ਐਸ.ਪੀ.(ਆਈ) ਤੇ ਡੀਐਸਪੀ ਸਿਟੀ ਗੋਬਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਥਾਣਾ ਚੜਿੱਕ ਦੇ ਮੁੱਖ ਅਫਸਰ ਜਗਦੇਵ ਸਿੰਘ ਵੱਲੋਂ ਜ਼ਿਲ੍ਹੇ ਦੇ ਪਿੰਡ ਘੋਲੀਆ ਕਲਾਂ ਦੀ ਨਹਿਰ ਪਟੜੀ ‘ਤੇ ਪਿਛਲੇ ਹਫਤੇ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਦੀ ਮੋਗਾ ਪੁਲਿਸ ਵੱਲੋਂ ਗੁੱਥੀ ਸੁਲਝਾਉਂਦਿਆਂ ਚਾਰ ਜਾਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂਕਿ ਇੱਕ ਵਿਅਕਤੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

12 ਜੂਨ ਦਾ ਹੈ ਵਾਕਾ

ਸ੍ਰੀ ਵਜੀਰ ਸਿੰਘ ਪੀ. ਪੀ. ਐੱਸ. ਐੱਸ.ਪੀ. (ਆਈ) ਅਤੇ ਸਰਬਜੀਤ ਸਿੰਘ ਪੀ.ਐਸ. ਪੀ. (ਆਈ) ਮੋਗਾ ਨੇ ਰਾਵੀ ਬਲਾਕ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਿਕਾਸ ਕੁਮਾਰ ਪੁੱਤਰ ਹਰੀਸ ਚੰਦਰ ਵਾਸੀ ਬੰਘੀ ਰਘੂ ਥਾਣਾ ਰਾਮਾਂ ਜ਼ਿਲ੍ਹਾ ਬਠਿੰਡਾ ਦਾ 12 ਜੂਨ 2017 ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਘੋਲੀਆਂ ਕਲਾਂ ਦੀ ਨਹਿਰ ਪਟੜੀ ‘ਤੇ ਮਾਰੂ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ

ਇਸ ਸਬੰਧੀ ਪੁਲਿਸ ਵੱਲੋਂ ਮੁਕੱਦਮਾ ਨੰਬਰ 104 ਮਿਤੀ 13/6/2017 ਦਰਜ ਰਜਿਸਟਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਥਾਣਾ ਚੜਿੱਕ ਦੇ ਮੁੱਖ ਅਫਸਰ ਜਗਦੇਵ ਸਿੰਘ ਨੇ ਉਕਤ ਮੁਕੱਦਮੇ ਦੀ ਤਫਤੀਸ਼ ਦੌਰਾਨ ਜਸਕਰਨ ਸਿੰਘ ਉਰਫ ਜੱਸਾ ਪੁੱਤਰ ਬੂਟਾ ਸਿੰਘ ਵਾਸੀ ਘੁੱਦਾ, ਅਮਨਦੀਪ ਸ਼ਰਮਾ ਉਰਫ ਜੱਗਾ ਪੁੱਤਰ ਭੋਲਾ ਰਾਮ ਵਾਸੀ ਮਲੂਕਾ, ਜਸਵਿੰਦਰ ਸਿੰਘ ਉਰਫ ਬੰਟੀ ਪੁੱਤਰ ਗੁਰਤੇਜ ਸਿੰਘ ਵਾਸੀ ਮਲੂਕਾ ਜ਼ਿਲ੍ਹਾ ਬਠਿੰਡਾ ਪੰਕਜ ਕੁਮਾਰ  ਪਿੰਕੂ ਪੁੱਤਰ ਅਸ਼ੋਕ ਕੁਮਾਰ ਮਹਾਜਨ ਵਾਸੀ ਭਗਤਾ, ਸੰਦੀਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਘੁੱਦਾ ਨੂੰ ਨਾਮਜ਼ਦ ਕੀਤਾ ਸੀ ਜਿਨ੍ਹਾਂ ਵਿੱਚੋਂ ਜਸਕਰਨ ਸਿੰਘ ਉਰਫ ਜੱਸਾ, ਅਮਨਦੀਪ ਸ਼ਰਮਾ ਉਰਫ ਜੱਗਾ, ਜਸਵਿੰਦਰ ਸਿੰਘ ਉਰਫ ਬੰਟੀ, ਪੰਕਜ ਕੁਮਾਰ ਉਰਫ ਪਿੰਕੂ ਨੂੰ ਪੁਲਿਸ ਪਾਰਟੀ ਵੱਲੋਂ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਕਤਲ ਦੌਰਾਨ ਵਰਤੇ ਗਏ ਹਥਿਆਰ ਖੰਡਾ ਅਤੇ ਕਿਰਪਾਨ ਅਤੇ ਮ੍ਰਿਤਕ ਦੀ ਅਪੋਲੋ ਕਾਰ ਬਰਾਮਦ ਕੀਤੇ ਹਨ।

ਸ੍ਰੀ ਵਜੀਰ ਸਿੰਘ ਪੀ.ਪੀ.ਐਸ.ਐਸ.ਪੀ. (ਆਈ) ਨੇ ਦੱਸਿਆ ਕਿ ਪੰਜਵੇਂ ਮੁਲਜ਼ਮ ਸੰਦੀਪ ਸਿੰਘ ਨੂੰ ਵੀ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨਾਂ ਦੀ ਲੋੜ
ਲੋਕਤੰਤਰ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਹੁੰਦੀ ਹੈ, ਜਿਸ ਵਿੱਚ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦੇ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਜਵਾਬਦੇਹ ਹੋਣ ਦੇ ਨਾਲ-ਨਾਲ ਦੇਸ਼ ਤੇ ਸਮਾਜ ਨੂੰ ਵਿਕਾਸ ਵੱਲ ਲੈ ਜਾਣ ਵਾਲੇ ਰਥਵਾਨ ਹੁੰਦੇ ਹਨ । ਹਰ ਪੰਜ ਸਾਲ ਬਾਦ ਚੋਣਾਂ ਹੁੰਦੀਆਂ ਹਨ ਤੇ ਨਵਾਂ ਜਾਮਾ ਪਹਿਨ ਕੇ ਨਵੀਂ ਬਣੀ ਸਰਕਾਰ ਜਨਤਾ ਦੀ ਕਚਿਹਰੀ ‘ਚ ਸੇਵਾ ਕਰਨ ਲਈ ਹਾਜ਼ਰ ਹੋ ਜਾਂਦੀ ਹੈ, ਪਰੰਤੂ ‘ਹਾਥੀ ਦੇ ਦੰਦ ਖਾਣ ਨੂੰ ਹੋਰ ਤੇ ਦਿਖਾਉਣ ਨੂੰ ਹੋਰ’ ਵਾਂਗ ਸੱਤਾਧਾਰੀ ਧਿਰਾਂ ਜੋ ਕਰ ਸਕਦੀਆਂ ਹਨ ਤੇ ਅਸਲ ‘ਚ ਜੋ ਕਰਨਾ ਚਾਹੀਦਾ ਹੈ ਉਸ ਵੱਲੋਂ ਅਵੇਸਲੀਆਂ ਹੋ ਕੇ ਜਨਤਾ ਦਾ ਧਿਆਨ ਭਟਕਾਉਣ ਦੀ ਚਾਰਾਜੋਈ ਕਰਨ ਲੱਗਦੀਆਂ ਹਨ ।

ਸਮੱਸਿਆਵਾਂ ਦੈਂਤ ਦਾ ਰੂਪ ਧਾਰ ਕੇ ਚਿੰਤਾ ਤੋਂ ਚਿੰਤਨ ਦੀ ਸਟੇਜ ‘ਤੇ ਪਹੁੰਚ ਚੁੱਕੀਆਂ ਹਨ । ਅੱਜ ਵੀ ਵਧੇਰੇ ਜਨਤਾ ਮੁੱਢਲੀਆਂ ਸਹੂਲਤਾਂ ਤੋਂ ਵਾਂਝੀ ਹੈ। ਅੱਜ ਵੀ ਅਜਿਹੇ ਇਲਾਕੇ ਹਨ ਜਿੱਥੇ ਸੜਕਾਂ ਨਹੀਂ ਹਨ, ਟ੍ਰਾਂਸਪੋਰਟ ਦੇ ਸਾਧਨ ਨਹੀਂ ਹਨ, ਵਿੱਦਿਆ ਤੇ ਸਿਹਤ ਸਹੂਲਤਾਂ ਪਹੁੰਚ ‘ਚ ਨਹੀਂ ਹਨ, ਪੀਣ ਵਾਲੇ ਪਾਣੀ ਦੀ ਕਿੱਲਤ ਹੈ, ਸੀਵਰੇਜ ਸਿਸਟਮ ਤੱਕ ਦਾ ਕੋਈ ਪ੍ਰਬੰਧ ਨਹੀਂ ਹੈ। ਗੰਦੀਆਂ ਬਸਤੀਆਂ ‘ਚ ਬਿਮਾਰੀਆਂ ਨਾਲ ਜੰਗ ਲੜਦੀ ਨਿੱਤ ਜ਼ਿੰਦਗੀ ਹਾਰਦੀ ਹੈ। ਪੁਲਿਸ ਜਿਸ ਦਾ ਕੰਮ ਜਨਤਾ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ, ਉਸ ਤੱਕ ਪਹੁੰਚ ਕਰਨ ਤੋਂ ਆਮ ਬੰਦਾ ਤ੍ਰਹਿੰਦਾ ਹੈ। ਪ੍ਰਸ਼ਾਸਨ ਤੱਕ ਪਹੁੰਚ ਸੁਖਾਲੀ ਨਹੀਂ।

ਦੇਸ਼ ਦੀ ਆਰਥਿਕਤਾ ਦਾ ਮੁੱਖ ਚਾਲਕ ਕਿਸਾਨ ਅੱਜ ਬੇਹੱਦ ਬੁਰੇ ਦੌਰ ‘ਚੋਂ ਗੁਜ਼ਰ ਰਿਹਾ ਹੈ। ਕਿਸਾਨ ਖੁਦਕੁਸ਼ੀਆਂ ਦਾ ਮਾਮਲਾ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਤ੍ਰਾਸਦੀ ਬਣ ਚੁੱਕਿਆ ਹੈ। ਲੋੜ ਹੈ ਬੁੱਧੀਜੀਵੀ ਵਰਗ ਨਾਲ ਰਾਜਸੀ ਬੈਠਕਾਂ ਕੀਤੀਆਂ ਜਾਣ ਤੇ ਖੁਦਕੁਸ਼ੀਆਂ ਦੇ ਅਸਲ ਕਾਰਨਾਂ ਦੀ ਜੜ ਫੜ ਕੇ ਨਵੇਂ ਸਿਰਿਓਂ ਕਿਸਾਨ ਤੇ ਕਿਸਾਨੀ ਹਿਤੈਸ਼ੀ ਨੀਤੀਆਂ ਉਲੀਕੀਆਂ ਜਾਣ । ਆਰਥਿਕ ਤੰਗੀ ਦੇ ਸ਼ਿਕਾਰ ਕਿਸਾਨ ਦੀ ਆਤਮਹੱਤਿਆ ਦਾ ਅਰਥ ਕੱਢਣਾ ਔਖਾ ਨਹੀਂ। ਕੋਈ ਦੋ ਰਾਵਾਂ ਨਹੀਂ ਕਿ ਲਾਗਤ ਦੇ ਮੁਕਾਬਲੇ ਖੇਤੀ ‘ਚ ਆਮਦਨੀ ਘੱਟ ਹੈ ਤੇ ਸਵਾਮੀਨਾਥਨ ਰਿਪੋਰਟ ਮੁਤਾਬਕ ਕਿਸਾਨਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ ।

ਮਹਿੰਗੇ ਬੀਜ਼, ਨਕਲੀ ਕੀਟਨਾਸ਼ਕ, ਆੜ੍ਹਤੀਆਂ ਦੇ ਕਰਜ਼ੇ ਦੀ ਮਾਰ, ਫ਼ਸਲਾਂ ਦੀਆਂ ਨਿਰਧਾਰਤ ਨਾਲੋਂ ਘੱਟ ਕੀਮਤਾਂ, ਵੇਲੇ ਸਿਰ ਭੁਗਤਾਨ ਨਾ ਕੀਤਾ ਜਾਣਾ ਆਦਿ ਮੋਟੇ ਕਾਰਨ ਹਨ, ਜੋ ਕਿਸਾਨ ਦੇ ਸਾਹ ਸੁਕਾਈ ਖੜ੍ਹੇ ਹਨ, ਪਰੰਤੂ ਸਿੱਕੇ ਦਾ ਦੂਜਾ ਪਹਿਲੂ ਵੀ ਹੈ, ਤੇ ਉਹ ਹੈ ਹਰ ਰੋਜ਼ ਬਦਲਦਾ ਸਮਾਜਿਕ ਢਾਂਚਾ । ਇੱਕ-ਦੂਜੇ ਨੂੰ ਵੇਖੋ-ਵੇਖੀ ਸਮਾਜਿਕ ਰੁਤਬਾ ਤੇ ਸ਼ਾਨੋ-ਸ਼ੌਕਤ ਕਾਇਮ ਰੱਖਣ ਲਈ ਚਾਦਰ ਨਾਲੋਂ ਵੱਧ ਪੈਰ ਪਸਾਰਨਾ, ਆਮਦਨੀ ਅੱਠ ਆਨੇ ਤੇ ਖਰਚਾ ਰੁਪੱਈਆ। ਅੱਜ ਪਿੰਡਾਂ ਦੀ ਨੁਹਾਰ ਪਹਿਲਾਂ ਨਾਲੋਂ ਪੂਰੀ ਤਰ੍ਹਾਂ ਬਦਲ ਚੁੱਕੀ ਹੈ । ਖੇਤਾਂ ‘ਚ ਵੱਡੀਆਂ ਕੋਠੀਆਂ, ਕੋਠੀਆਂ ਦੇ ਮੇਨ ਗੇਟ ਦੇ ਸਾਹਮਣੇ ਕਾਰ, ਮੋਟਰਸਾਇਕਲ ਤੇ ਏ.ਸੀ. ਤੱਕ ਹਰ ਘਰ ਤੱਕ ਪਹੁੰਚ ਚੁੱਕੇ ਹਨ।

ਵਿਆਹਾਂ ‘ਤੇ ਅੱਤ ਦਾ ਖ਼ਰਚਾ ਕੀਤਾ ਜਾਂਦਾ ਹੈ, ਵਿਦੇਸ਼ ਜਾਣ ਦੀ ਲਲ਼ਕ ਵਧ ਚੁੱਕੀ ਹੈ, ਕੋਈ ਮਾਪੇ ਆਪਣੀ ਸੰਤਾਨ ਨੂੰ ਸਰਕਾਰੀ ਸਕੂਲ ‘ਚ ਭੇਜਣ ਲਈ ਤਿਆਰ ਨਹੀਂ, ਮਹਿੰਗੇ ਨਿੱਜੀ ਸਕੂਲਾਂ ‘ਚ ਅੰਗਰੇਜ਼ੀ ਬੋਲਣ ਵਾਲੇ ਤੋਤੇ ਬਣਾਉਣ ਲਈ ਮਾਪੇ ਸਾਲਾਨਾ ਹਜ਼ਾਰਾਂ ਰੁਪਏ ਖ਼ਰਚ ਕਰਨ ਨੂੰ ਤਿਆਰ ਹਨ, ਪਰੰਤੂ ਸਰਕਾਰੀ ਸਕੂਲਾਂ ‘ਚ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਸਰਕਾਰ ‘ਤੇ ਦਬਾਅ ਪਾਉਣ ਲਈ ਕੋਈ ਖੇਚਲ ਨਹੀਂ ਕਰਨਾ ਚਾਹੁੰਦਾ, ਸਗੋਂ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਭੇਜਣਾ ਆਪਣੀ ਸਮਾਜਿਕ ਹੇਠੀ ਸਮਝਿਆ ਜਾਂਦਾ ਹੈ।

ਦੇਸ਼ ਅੰਦਰ ਇੱਕਸਾਰ ਸਿੱਖਿਆ ਪ੍ਰਣਾਲੀ ਲਾਗੂ ਕਰਕੇ ਮੁਕੰਮਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।ਜਦੋਂ ਸਰਕਾਰੀ ਸਕੂਲਾਂ ‘ਚ ਆਧੁਨਿਕ ਢੰਗ ਨਾਲ ਸਹੂਲਤਾਂ ਵਾਲੀ ਵਿੱਦਿਆ ਮਿਲਣ ਲੱਗੇਗੀ, ਤਾਂ ਲੋਕਾਂ ਦਾ ਰੁਝਾਨ ਆਪਣੇ ਆਪ ਸਰਕਾਰੀ ਸਕੂਲਾਂ ਵੱਲ ਹੋਵੇਗਾ ਰਾਸ਼ਟਰੀ ਤੇ ਅੰਤਰਰਾਸ਼ਟਰੀ ਸਰਹੱਦਾਂ ਜ਼ਰੀਏ ਹੋਣ ਵਾਲੀ ਨਸ਼ਾ ਤਸਕਰੀ ਨੇ ਜਵਾਨੀ ਨੂੰ ਹੀ ਨਹੀਂ ਸਗੋਂ ਮਾਂ ਦੀ ਕੁੱਖ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ ਹੈ। ਇਸ ਦਾ ਇਸ ਤੋਂ ਵੱਡਾ ਸਬੂਤ ਹੋਰ ਕੀ ਹੋਵੇਗਾ? ਜਦੋਂ ਜਣੇਪੇ ਲਈ ਪਹੁੰਚੀ ਜੱਚਾ ਚਿੱਟੇ ਦੀ ਸ਼ਿਕਾਰ ਹੋਣ ਕਾਰਨ ਮੁੱਖ ਸੁਰਖ਼ੀ ਬਣ ਚੁੱਕੀ ਹੈ।

‘ਸੁਸਾਇਟੀ ਨੀਡਜ਼ ਡੈਡੀਕੇਸ਼ਨ’ ਸਮਾਜ ਨੂੰ ਆਤਮ-ਸਮਰਪਣ ਦੀ ਲੋੜ ਹੈ। ਵੱਡੇ ਤੋਂ ਲੈ ਕੇ ਛੋਟਾ ਨਾਗਰਿਕ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿੰਦਿਆਂ ਇਮਾਨਦਾਰੀ ਨਾਲ ਆਪਣੇ ਫ਼ਰਜ਼ ਨਿਭਾਵੇ । ਟੈਕਸ ਚੋਰੀ ਤੇ ਰਿਸ਼ਵਤੀਖੋਰੀ ਦੀ ਜੜ ਨਿੱਜ ਵਿੱਚ ਡੂੰਘੀ ਦੱਬੀ ਹੋਈ ਹੈ, ਜਿਸ ਨੂੰ ਆਪਣੇ ਹੱਥੀਂ ਮੁੱਢੋਂ ਪੁੱਟ ਕੇ ਸੁੱਟਣ ਦਾ ਦਮ ਲਾਉਣਾ ਪਵੇਗਾ। ਮੱਧਕਾਲ ਦੀਆਂ ਪੈੜਾਂ ‘ਤੇ ਪੈਰ ਧਰਨ ਦੀ ਬਜਾਏ, ਨਵੇਂ ਦਿਸਹਿੱਦੇ ਸਿਰਜਣ ਦੀ ਲੋੜ ਹੈ, ਜਿੱਥੇ ਕੋਈ ਢਿੱਡ ਭੁੱਖਾ ਨਾ ਰਹੇ, ਜਿੱਥੇ ਸਕੂਲ ਜਾਣ ਦੇ ਸਮੇਂ ਚੌਂਕ-ਚੁਰਾਹਿਆਂ ‘ਤੇ ਭੀਖ ਮੰਗਦਾ ਬਚਪਨ ਲਾਲ ਬੱਤੀ ਬਣਿਆ ਦਿਖਾਈ ਨਾ ਦੇਵੇ, ਜਿੱਥੇ ਕੁੱਖ ਹੀ ਨਹੀਂ ਰੀੜ੍ਹ ਦੀ ਹੱਡੀ ਵੀ ਨਸ਼ਿਆਂ ਦੀ ਸੱਟ ਤੋਂ ਬਚੀ ਹੋਵੇ, ਤੇ ਅਜਿਹਾ ਸਿਰਫ਼ ਅਮਰਵੇਲ ਬਣੀਆਂ ਸਮੱਸਿਆਵਾਂ ਦਾ ਹੱਲ ਲੱਭਣ ਵੱਲ ਧਿਆਨ ਦੇ ਕੇ ਹੀ ਸੰਭਵ ਹੋ ਸਕਦਾ ਹੈ ।

ਮੋਹਾਲੀ ਮੋ.98146-70707