Case - Sach Kahoon Punjabi
ਵਿਜੀਲੈਂਸ ਵੱਲੋਂ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਤੇ ਦੋ ਸਾਥੀਆਂ ਖਿਲਾਫ ਮਾਮਲਾ ਦਰਜ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਉਹ ਮਨੁੱਖੀ ਅਧਿਕਾਰ ਸੈੱਲ ਪੰਜਾਬ ਵਿੱਚ ਸਹਾਇਕ ਇੰਸਪੈਕਟਰ ਜਨਰਲ ਵਜੋਂ ਤਾਇਨਾਤ ਸਨ। ਉਨ੍ਹਾਂ ਦੇ ਨਾਲ ਹੀ ਮਾਮਲੇ ਵਿੱਚ ਮੁਹਾਲੀ ਨਿਵਾਸੀ ਡਰਾਈਵਰ ਕੁਲਦੀਪ ਸਿੰਘ ਅਤੇ ਪਟਿਆਲਾ ਨਿਵਾਸੀ ਬਲਬੀਰ ਸਿੰਘ ਦੇ ਨਾਂਅ ਵੀ ਸ਼ਾਮਲ ਹਨ।
ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਸਰਕਾਰੀ ਮੁਲਾਜ਼ਮਾਂ ਵਿਰੁੱਧ ਨਾਜਾਇਜ਼ ਸ਼ਿਕਾਇਤਾਂ ਦਰਜ ਕਰਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਦਾ ਸੀ। ਇਸ ਸਬੰਧੀ ਉਨ੍ਹਾਂ ਨੂੰ 6 ਅਕਤੂਬਰ ਨੂੰ ਸ਼ਿਕਾਇਤ ਮਿਲੀ ਸੀ। ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ 7 ਅਤੇ 7ਏ, ਆਈਪੀਸੀ ਦੀ ਧਾਰਾ 384, 419, 420 ਅਤੇ 120 ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਏ.ਆਈ.ਜੀ ‘ਤੇ ਆਪਣੀ ਸਰਕਾਰੀ ਗੱਡੀ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਹੈ। ਉਸ ਨੂੰ ਅਰਟਿਗਾ ਕਾਰ ਮਿਲੀ ਸੀ। ਜਿਸ ਵਿਚ ਉਹ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਵਜੋਂ ਜਾ ਕੇ ਲੋਕਾਂ ਦੀ ਜਾਂਚ ਕਰਦੇ ਸੀ। ਜਦੋਂ ਕਿ ਪਿਛਲੇ 5 ਸਾਲਾਂ ਦੌਰਾਨ ਉਹ ਕਦੇ ਵੀ ਵਿਜੀਲੈਂਸ ਬਿਊਰੋ ਵਿੱਚ ਕੰਮ ਨਹੀਂ ਕਰ ਰਹੇ ਸੀ। ਕਿਸੇ ਨੇ ਵੀ ਇਸ ਗੱਡੀ ਦੀ ਲੋਗ ਬੁਕ ਵੀ ਮੈਨਟੇਨ ਨਹੀਂ ਕੀਤੀ ਸੀ। (Punjab Vigilance Bureau)
ਮੁਹਾਲੀ ਪੁਲਿਸ ਨੇ ਉਸ ਨੂੰ 25 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ (Punjab Vigilance Bureau)
ਮਾਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਪੁਲਿਸ ਨੇ 25 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਦੇ ਡੀਐਸਪੀ ਵਰਿੰਦਰ ਸਿੰਘ ਨੇ ਉਸ ਖ਼ਿਲਾਫ਼ ਮੁਹਾਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ‘ਤੇ ਸਰਕਾਰੀ ਕੰਮ ‘ਚ ਰੁਕਾਵਟ ਪਾਉਣ, ਸਰਕਾਰੀ ਅਧਿਕਾਰੀ ਨਾਲ ਝਗੜਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਗੰਭੀਰ ਦੋਸ਼ ਲੱਗੇ ਸਨ। ਦੱਸ ਦੇਈਏ ਕਿ 25 ਅਕਤੂਬਰ ਨੂੰ ਉਹ ਵਿਜੀਲੈਂਸ ਦੀ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਸਥਿਤ ਵਿਜੀਲੈਂਸ ਦਫਤਰ ਪੁੱਜੇ ਸਨ। ਪੁੱਛਗਿੱਛ ਦੌਰਾਨ ਉਸ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਤਕਰਾਰ ਹੋ ਗਈ ਸੀ। (Punjab Vigilance Bureau)
ਪੁੱਛਗਿੱਛ ਦੌਰਾਨ ਵਿਜੀਲੈਂਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਪਣਾ ਮੋਬਾਈਲ ਫ਼ੋਨ ਜ਼ਬਤ ਕਰਨ ਲਈ ਕਿਹਾ ਸੀ ਪਰ ਉਹ ਮੋਬਾਈਲ ਫ਼ੋਨ ‘ਤੇ ਪੁੱਛਗਿੱਛ ਰਿਕਾਰਡ ਕਰ ਰਿਹਾ ਸੀ। ਇਸ ਕਾਰਨ ਉਸ ਦੀ ਵਿਜੀਲੈਂਸ ਅਧਿਕਾਰੀ ਨਾਲ ਝੜਪ ਹੋ ਗਈ। ਇਸ ਤੋਂ ਇਲਾਵਾ ਉਸ ਦੀ ਪਤਨੀ ਅਤੇ ਪੁੱਤਰ ਨੇ ਵੀ ਵਿਜੀਲੈਂਸ ਦਫ਼ਤਰ ਦੇ ਬਾਹਰ ਹਾਈ ਵੋਲਟੇਜ ਡਰਾਮਾ ਕੀਤਾ ਸੀ। ਉਨ੍ਹਾਂ ਨੂੰ ਕਾਬੂ ਕਰਨ ਲਈ ਉੱਥੇ ਮਹਿਲਾ ਪੁਲਿਸ ਵੀ ਤਾਇਨਾਤ ਕੀਤੀ ਗਈ ਸੀ।
NIA | 11 ਜਨਵਰੀ 2020 ਤੋਂ ਡੀ. ਐੱਸ. ਪੀ. ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਸ਼੍ਰੀਨਗਰ। ਰਾਸ਼ਟਰੀ ਜਾਂਚ ਏਜੰਸੀ (NIA) ਨੇ ਜੰਮੂ-ਕਸ਼ਮੀਰ ਦੇ ਬਰਖਾਸਤ ਡੀ. ਐੱਸ. ਪੀ. ਦੀ ਗ੍ਰਿਫਤਾਰੀ ਨਾਲ ਜੁੜੇ ਮਾਮਲੇ ਸਬੰਧੀ ਕਸ਼ਮੀਰ ‘ਚ ਐਤਵਾਰ ਦੀ ਸਵੇਰ ਨੂੰ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਕਈ ਥਾਵਾਂ ‘ਤੇ ਐੱਨ. ਆਈ. ਏ. ਦੀ ਟੀਮ ਗਈ ਅਤੇ ਕੁਝ ਪ੍ਰਾਈਵੇਟ ਦਫਤਰਾਂ ਅਤੇ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਪੁਲਿਸ ਦਾ ਡੀ. ਐੱਸ. ਪੀ. ਦਵਿੰਦਰ ਸਿੰਘ 11 ਜਨਵਰੀ 2020 ਨੂੰ ਦੋ ਅੱਤਵਾਦੀਆਂ ਨੂੰ ਕਸ਼ਮੀਰ ਤੋਂ ਬਾਹਰ ਪਹੁੰਚਾਉਣ ‘ਚ ਮਦਦ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ।
ਦਵਿੰਦਰ ਨੇ ਇਸ ਲਈ ਅੱਤਵਾਦੀਆਂ ਨਾਲ ਲੱਖਾਂ ਦੀ ਡੀਲ ਵੀ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਚੰਡੀਗੜ੍ਹ ਜਾਂ ਦਿੱਲੀ ‘ਚ ਕਿਸੇ ਵੱਡੀ ਅੱਤਵਾਦੀ ਸਾਜਿਸ਼ ਨੂੰ ਅੰਜ਼ਾਮ ਦੇਣਾ ਚਾਹੁੰਦੇ ਸਨ। ਦਵਿੰਦਰ ਦੇ ਅਫਜ਼ਲ ਗੁਰੂ ਨਾਲ ਵੀ ਤਾਰ ਜੁੜੇ ਹੋਣ ਦੀ ਗੱਲ ਸਾਹਮਣੇ ਆਈ ਸੀ, ਜਿਸ ਨੇ ਸੰਸਦ ਭਵਨ ‘ਤੇ ਹਮਲਾ ਕੀਤਾ ਸੀ। ਦੇਸ਼ ਨਾਲ ਗੱਦਾਰੀ ਕਰਨ ਨੂੰ ਲੈ ਕੇ ਦਵਿੰਦਰ ਸਿੰਘ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾ ਚੁੱਕਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਸ ਹਾਰਨ ਦਾ ਰਿਕਾਰਡ ਕਾਇਮ ਕਰ ਰਹੀ ਐ ਸਰਕਾਰ, ਹੁਣ ਡੀ.ਜੀ.ਪੀ. ਦਾ ਕੇਸ ਵੀ ਹਾਰੀ
government | ਹੁਣ ਅਤੁਲ ਨੰਦਾ ਦੁਆਲੇ ਹੋਏ ਬਾਜਵਾ ਹਟਾਉਣ ਲਈ ਕਿਹਾ
ਸੁਰੇਸ਼ ਕੁਮਾਰ ਦਾ ਕੇਸ ਹਾਰਨ ਤੋਂ ਬਾਅਦ ਡੀਜੀਪੀ ਦਾ ਵੀ ਕੇਸ ਹਾਰੇ ਨੰਦਾ, ਇੱਕ ਵੀ ਕੇਸ ਨਹੀਂ ਜਿੱਤੇ : ਬਾਜਵਾ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਉੱਚ ਅਦਾਲਤਾਂ ਵਿੱਚ ਜਿਆਦਾ ਕੇਸ ਹਾਰਨ ਵਿੱਚ ਰਿਕਾਰਡ ਬਣਾਉਣ ਵਿੱਚ ਲਗੀ ਹੋਈ ਹੈ। ਇੱਕ ਕੇਸ ਤੋਂ ਬਾਅਦ ਇੱਕ ਕੇਸ ਹਾਰਨ ਵਾਲੀ ਪੰਜਾਬ ਸਰਕਾਰ ਹੁਣ ਆਪਣੇ ਡੀਜੀਪੀ ਨੂੰ ਵੀ ਬਚਾਉਣ ਵਿੱਚ ਕਾਮਯਾਬ ਸਾਬਤ ਨਹੀਂ ਹੋਈ ਹੈ। ਸਰਕਾਰ ਨੂੰ ਅਦਾਲਤਾਂ ਵਿੱਚ ਕੇਸ ਜਿਤਾਉਣ ਦੀ ਭੂਮਿਕਾ ਨਿਭਾਉਣ ਵਿੱਚ ਅਸਫ਼ਲ ਹੁੰਦੇ ਨਜ਼ਰ ਆ ਰਹੇ ਐਡਵੋਕੇਟ ਅਤੁਲ ਨੰਦਾ ਦੇ ਦੁਆਲੇ ਹੁਣ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਹੋ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅਤੁਲ ਨੰਦਾ ‘ਤੇ ਤਿੱਖਾ ਹਮਲਾ ਕੀਤਾ ਸੀ।
ਅਤੁਲ ਨੰਦਾ ‘ਤੇ ਹਰ ਕੇਸ ਹਾਰਨ ਦਾ ਦੋਸ਼ ਲਗਾਉਂਦੇ ਹੋਏ ਪ੍ਰਤਾਪ ਬਾਜਵਾ ਨੇ ਉਨਾਂ ਨੂੰ ਐਡਵੋਕੇਟ ਜਨਰਲ ਦੀ ਕੁਰਸੀ ਤੋਂ ਲਾਂਭੇ ਕਰਨ ਦੀ ਹੀ ਮੰਗ ਕਰ ਦਿੱਤੀ ਹੈ। ਪ੍ਰਤਾਪ ਬਾਜਵਾ ਨੇ ਇਸ ਮਾਮਲੇ ਵਿੱਚ ਇੱਕ ਖੁੱਲਾ ਪੱਤਰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਲਿਖਿਆ ਹੈ। ਪ੍ਰਤਾਪ ਬਾਜਵਾ ਨੇ ਲਿਖਿਆ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਨਜਦੀਕੀ ਹੋਣ ਕਰਕੇ ਅਤੁਲ ਨੰਦਾ ਦੀ ਨਿਯੁਕਤੀ ਬਤੌਰ ਐਡਵੋਕੇਟ ਜਨਰਲ ਕੀਤੀ ਗਈ ਸੀ ਪਰ ਇਹ ਨਿਯੁਕਤੀ ਪੰਜਾਬ ਨੂੰ ਕਾਫ਼ੀ ਜਿਆਦਾ ਭਾਰੀ ਪੈ ਰਹੀਂ ਹੈ,
ਧੁਆਈ ਮਾਮਲੇ ਵਿੱਚ ਕੇਸ ਹਾਰਦੇ ਹੋਏ ਅਤੁਲ ਨੰਦਾ ਨੇ ਪੰਜਾਬ ਦੇ ਲੋਕਾਂ ‘ਤੇ ਵਾਧੂ ਬੋਝ ਪਵਾ ਦਿੱਤਾ
ਪ੍ਰਤਾਪ ਬਾਜਵਾ ਨੇ ਲਿਖਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦਾ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਰਕਾਰ ਨੂੰ ਹਰ ਹਾਲਤ ਵਿੱਚ ਜਿੱਤਣਾ ਚਾਹੀਦਾ ਸੀ ਪਰ ਪੰਜਾਬ ਸਰਕਾਰ ਇਸ ਕੇਸ ਨੂੰ ਹਾਰ ਗਈ। ਇਸ ਤੋਂ ਬਾਅਦ ਕੋਲੇ ਦੀ ਧੁਆਈ ਮਾਮਲੇ ਵਿੱਚ ਕੇਸ ਹਾਰਦੇ ਹੋਏ ਅਤੁਲ ਨੰਦਾ ਨੇ ਪੰਜਾਬ ਦੇ ਲੋਕਾਂ ‘ਤੇ ਵਾਧੂ ਬੋਝ ਪਵਾ ਦਿੱਤਾ ਹੈ।
ਪ੍ਰਤਾਪ ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਹੀ ਪੁਲਿਸ ਮੁੱਖੀ ਨੂੰ ਹਟਾਉਣ ਦਾ ਆਦੇਸ਼ ਆ ਗਿਆ ਹੈ ਕੈਟ ਵਿੱਚ ਪੰਜਾਬ ਸਰਕਾਰ ਜਿੱਤ ਨਹੀਂ ਪਾਈ ਹੈ। ਪ੍ਰਤਾਪ ਬਾਜਵਾ ਨੇ ਕਿਹਾ ਇਸ ਦੇ ਨਾਲ ਹੀ ਡਰਗਜ਼ ਦੇ ਮਾਮਲੇ ਵਿੱਚ ਕੇਸ ਸਰਕਾਰ ਹਾਈ ਕੋਰਟ ਵਿੱਚ ਲਗਵਾ ਨਹੀਂ ਸਕੀ ਤਾਂ ਮਾਈਨਿੰਗ ਦੇ ਮਾਮਲੇ ਵਿੱਚ ਵੀ ਸਰਕਾਰ ਦੀ ਕਿਰਕਿਰੀ ਹੋਈ ਹੈ। ਇਸ ਤੋਂ ਇਲਾਵਾ ਲੈਦਰ ਕੰਪਲੈਕਸ ਜਲੰਧਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿੱਚ ਵੀ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਸੀ।
ਅਤੁਲ ਨੰਦਾ ਬਾਰੇ ਕਿੰਤੂ-ਪ੍ਰੰਤੂ ਕਰਨਾ ਤੁਹਾਡਾ ਕੰਮ ਨਹੀਂ : ਅਮਰਿੰਦਰ ਸਿੰਘ
ਰਾਜ ਸਭਾ ਮੈਂਬਰ ਵੱਲੋਂ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਹਟਾਉਣ ਲਈ ਕੀਤੀ ਗਈ ਮੰਗ ਨੂੰ ਬੇਤੁਕੀ ਅਤੇ ਗਲਤ ਦੱਸਦੇ ਹੋਏ ਇਸ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਆਖਿਆ ਕਿ ਉਹ ਮੇਰੀ ਸਰਕਾਰ ਦੇ ਕੰਮਕਾਜ ਤੋਂ ਪਾਸੇ ਰਹਿਣ ਜਿਸ ਤੋਂ ਉਹ ਪੂਰੀ ਤਰਾਂ ਅਣਜਾਣ ਹੋ।
ਬਾਜਵਾ ਦੇ ਖੁੱਲੇ ਪੱਤਰ ਜਿਸ ਵਿੱਚ ਐਡਵੋਕੇਟ ਜਨਰਲ ਦੀਆਂ ਕਥਿਤ ਨਾਕਾਮੀਆਂ ਦਾ ਜ਼ਿਕਰ ਕੀਤਾ ਗਿਆ ਹੈ, ਉਪਰ ਸਖ਼ਤ ਰੁਖ ਅਪਣਾਉਂਦਿਆਂ ਮੁੱਖ ਮੰਤਰੀ ਨੇ ਇਸ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਮੁਖੀ ਵੱਲੋਂ ਸਿਆਸੀ ਸ਼ੋਹਰਤ ਖੱਟਣ ਲਈ ਤੜਫਣ ਦੀ ਨਿਸ਼ਾਨੀ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਮੈਨੂੰ ਐਡਵੋਕੇਟ ਜਨਰਲ ਵਿੱਚ ਪੂਰਨ ਵਿਸ਼ਵਾਸ ਹੈ।” ਮੁੱਖ ਮੰਤਰੀ ਨੇ ਸ੍ਰੀ ਬਾਜਵਾ ਨੂੰ ਕਿਹਾ,”ਅਤੁਲ ਨੰਦਾ ਦੀ ਕਾਬਲੀਅਤ ਨੂੰ ਸਮਝਣ ਦੇ ਤੁਸੀਂ ਨਾ ਤਾਂ ਸਮਰੱਥ ਹੋ ਅਤੇ ਨਾ ਹੀ ਯੋਗ ਅਤੇ ਜਿਨਾਂ ਮਸਲਿਆਂ ਬਾਰੇ ਤੁਹਾਨੂੰ ਕੁਝ ਪਤਾ ਹੀ ਨਹੀਂ ਹੈ, ਉਨਾਂ ਉਪਰ ਕਿੰਤੂ-ਪ੍ਰੰਤੂ ਜਾਂ ਦਖ਼ਲ-ਅੰਦਾਜ਼ੀ ਕਰਨ ਦਾ ਤੁਹਾਡਾ ਕੋਈ ਕੰਮ ਨਹੀਂ।”
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
27 ਸਾਲ ਪੁਰਾਣੇ ਮਾਮਲੇ ‘ਚ ਅਦਾਲਤ ਵੱਲੋਂ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ
ਕੁਲਵੰਤ ਕੋਟਲੀ(ਮੋਹਾਲੀ) ਮੋਹਾਲੀ ਦੀ ਸੀਬੀਆਈ ਅਦਾਲਤ ਵੱਲੋਂ ਅੱਜ ਇੱਕ 27 ਸਾਲ ਪੁਰਾਣੇ ਮਾਮਲੇ ਵਿੱਚ ਛੇ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਤਿੰਨ ਨੂੰ ਬਰੀ ਕਰ ਦਿੱਤਾ ਗਿਆ ਇਹ ਫੈਸਲਾ ਬਾਬਾ ਚਰਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ 6 ਮੈਂਬਰਾਂ ਦੇ ਫਰਜ਼ੀ ਐਨਕਾਊਂਟਰ ਮਾਮਲੇ ਵਿਚ ਸੁਣਾਇਆ ਗਿਆ ਅਦਾਲਤ ਨੇ ਸਾਬਕਾ ਇੰਸਪੈਕਟਰ ਸੂਬਾ ਸਿੰਘ ਨੂੰ 10–10 ਸਾਲ, ਬਿਕਰਮਜੀਤ ਸਿੰਘ ਨੂੰ 10 ਸਾਲ ਅਤੇ ਦੂਜੇ ਨੂੰ ਦੋ ਸਾਲ, ਸੁਖਦੇਵ ਸਿੰਘ ਨੂੰ ਇੱਕ ਮਾਮਲੇ ਵਿੱਚ ਦਸ ਸਾਲ ਅਤੇ ਦੂਜੇ ਨੂੰ 10 ਸਾਲ, ਸੁਖਦੇਵ ਸਿੰਘ ਜੋਸ਼ੀ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ।
ਦੋ ਮਾਮਲਿਆਂ ਵਿੱਚ ਪੰਜ-ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ, ਸੂਬਾ ਸਿੰਘ ਅਤੇ ਹੈੱਡ ਕਾਂਸਟੇਬਲ ਲੱਖਾ ਸਿੰਘ ਨੂੰ ਦੋ ਮਾਮਲਿਆਂ ਵਿਚ ਦੋ–ਦੋ ਸਾਲਾਂ ਦੀ ਸਜ਼ਾ ਸੁਣਾਈ ਗਈ ਹੈ ਚਰਨ ਸਿੰਘ ਕੇਸ ਵਿੱਚ ਦੋਸ਼ੀ ਇੰਸਪੈਕਟਰ ਸੂਬਾ ਸਿੰਘ ਨੂੰ 10 ਸਾਲ ਦੀ ਸਜ਼ਾ, 20 ਹਜ਼ਾਰ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ ਪੀੜਤ ਦੇ ਵਕੀਲ ਸਤਨਾਮ ਸਿੰਘ ਬੈਂਸ ਨੇ ਕਿਹਾ ਕਿ  27 ਸਾਲ ਬਾਅਦ ਫੈਸਲਾ ਆਇਆ ਹੈ ਤੇ ਜੋ ਤਿੰਨ ਪੁਲਿਸ ਮੁਲਾਜ਼ਮ ਡਿਪਟੀ ਗੁਰਮੀਤ ਸਿੰਘ ਰੰਧਾਵਾ, ਐਸਪੀ ਕਸ਼ਮੀਰ ਸਿੰਘ ਗਿੱਲ, ਨਿਰਮਲ ਸਿੰਘ ਐਸ ਆਈ ਬਰੀ ਕੀਤੇ ਗਏ ਹਨ, ਉਨ੍ਹਾਂ ਖਿਲਾਫ ਹਾਈਕੋਰਟ ਵਿਚ ਅਪੀਲ ਕੀਤੀ ਜਾਵੇਗੀ।
ਗੈਰ ਕਾਨੂੰਨੀ ਤੌਰ ‘ਤੇ ਹਿਰਾਸਤ ‘ਚ ਲੈ ਕੇ ਉਨ੍ਹਾਂ ਦਾ ਫਰਜ਼ੀ ਐਨਕਾਊਂਟਰ ਕਰ ਦਿੱਤਾ ਸੀ
ਦੱਸਣਯੋਗ ਹੈ ਕਿ ਸਾਲ 1992-93 ‘ਚ ਪੁਲਿਸ ਨੇ ਬਾਬਾ ਚਰਨ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ, ਮੇਜਾ ਸਿੰਘ, ਗੁਰਮੇਜ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਗੈਰ ਕਾਨੂੰਨੀ ਤੌਰ ‘ਤੇ ਹਿਰਾਸਤ ‘ਚ ਲੈ ਕੇ ਉਨ੍ਹਾਂ ਦਾ ਫਰਜ਼ੀ ਐਨਕਾਊਂਟਰ ਕਰ ਦਿੱਤਾ ਸੀ ਬਾਬਾ ਚਰਨ ਸਿੰਘ ਦੀ ਪਤਨੀ ਨੇ 1994 ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਇਨਸਾਫ ਲਈ ਸਾਲ 1997 ‘ਚ ਅਦਾਲਤ ਨੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ ਸੀ. ਬੀ. ਆਈ. ਨੇ ਸਾਲ 2001 ‘ਚ ਚਾਰਜਸ਼ੀਟ ਤਿਆਰ ਕਰਕੇ ਅਦਾਲਤ ਨੂੰ ਸੌਂਪ ਦਿੱਤਾ।
ਜਿਸ ‘ਚ 15 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਨ੍ਹਾਂ ‘ਚੋਂ 6 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ ਦੋਸ਼ੀ ਧਿਰ ਵੱਲੋਂ ਸੁਪਰੀਮ ਕੋਰਟ ‘ਚ ਦਾਇਰ ਕੀਤੀ ਪਟੀਸ਼ਨ ਦੌਰਾਨ ਸੁਣਵਾਈ ਲੰਬੀ ਪੈਂਦੀ ਗਈ 2 ਸਾਲ ਪਹਿਲਾਂ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕੀਤੀ ਇਸ ਤੋਂ ਬਾਅਦ ਮੋਹਾਲੀ ਸਥਿਤ ਸੀ. ਬੀ. ਆਈ. ਦੀ ਅਦਾਲਤ ‘ਚ ਟ੍ਰਾਇਲ ਚੱਲਿਆ, ਜਿਸ ‘ਚ 100 ਤੋਂ ਜ਼ਿਆਦਾ ਵਿਅਕਤੀਆਂ ਨੇ ਗਵਾਹੀ ਦਿੱਤੀ ਸੀ, ਇਸ ਤੋਂ ਬਾਅਦ ਅਦਾਲਤ ਨੇ ਆਪਣਾ ਅੱਜ ਆਪਣਾ ਫੈਸਲਾ ਸੁਣਾ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੇਰਾਬੱਸੀ ਤੋਂ ਅਕਾਲੀ ਦਲ ਦੇ ਵਿਧਾਇਕ ਨੇ ਡੀਸੀ ਤੋਂ ਕੀਤੀ ਗਊਸ਼ਾਲਾ ਪ੍ਰਬੰਧਕਾਂ ਖਿਲਾਫ਼ ਕਾਰਵਾਈ ਦੀ ਮੰਗ
ਗਊਸ਼ਾਲਾ ਪ੍ਰਬੰਧਕਾਂ ਨੇ ਵਿਧਾਇਕ ਦੇ ਦੋਸ਼ਾਂ ਨੂੰ ਨਕਾਰਿਆ
ਕੁਲਵੰਤ ਕੋਟਲੀ/ਮੋਹਾਲੀ। ਮੋਹਾਲੀ ਜ਼ਿਲ੍ਹੇ ਵਿੱਚ ਪੈਂਦੇ ਲਾਲੜੂ ਦੇ ਨੇੜਲੇ ਪਿੰਡ ਮਗਰਾ ਦੀ ਗਊਸ਼ਾਲਾ ਵਿੱਚ ਬੀਤੇ ਦਿਨਾਂ ਵਿੱਚ ਹੋਈ ਗਊਆਂ ਦੀ ਮੌਤ ਦਾ ਮਾਮਲਾ ਇੱਕ ਵੱਡਾ ਵਿਵਾਦ ਬਣ ਰਿਹਾ ਹੈ, ਡੇਰਾਬੱਸੀ ਤੋਂ ਅਕਾਲੀ ਦਲ ਦੇ ਵਿਧਾਇਕ ਐਲ ਕੇ ਸ਼ਰਮਾ ਨੇ ਅੱਜ ਜ਼ਿਲ੍ਹਾ ਡਿਪਟੀ ਕਮਿਸ਼ਨਰ ਤੋਂ ਗਊਸ਼ਾਲਾ ਪ੍ਰਬੰਧਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਦੂਜੇ ਪਾਸੇ ਗਊਸ਼ਾਲਾ ਪ੍ਰਬੰਧਕਾਂ ਨੇ ਵਿਧਾਇਕ ਵੱਲੋਂ ਲਾਏ ਗਏ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਸਿਆਸੀ ਆਗੂਆਂ ਦੀ ਆਪਸੀ ਲੜਾਈ ਵਿੱਚ ਉਨ੍ਹਾਂ ਨੂੰ ਮੋਹਰਾ ਬਣਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੂੰ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਨ ਕੇ ਸ਼ਰਮਾ ਨੇ ਦੋਸ਼ ਲਾਇਆ ਕਿ ਪਿੰਡ ਮਗਰਾ ਦੀ ਗਊਸ਼ਾਲਾ ਵਿੱਚ ਭੁੱਖ, ਠੰਢ ਅਤੇ ਗਲਿਆ-ਸੜਿਆ ਚਾਰਾ ਖਾਣ ਕਾਰਨ ਪਿਛਲੇ ਇੱਕ ਮਹੀਨੇ ਵਿੱਚ 100 ਦੇ ਕਰੀਬ ਗਊਆਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਗਊਸ਼ਾਲਾ ਦਾ ਪ੍ਰਬੰਧ ਧਿਆਨ ਫਾਊਂਡੇਸ਼ਨ ਕੋਲ ਹੈ ਜਿਸ ਦਿਨ ਤੋਂ ਇਸ ਸੰਸਥਾ ਨੇ ਗਊਸ਼ਾਲਾ ਦਾ ਪ੍ਰਬੰਧ ਸੰਭਾਲਿਆ ਹੈ, ਉਸ ਦਿਨ ਤੋਂ ਗਊਸ਼ਾਲਾ ਦੇ ਪ੍ਰਬੰਧਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ ।
ਉਨ੍ਹਾਂ ਦੋਸ਼ ਲਾਇਆ ਕਿ ਪਸ਼ੂਆਂ ਨੂੰ ਲੋੜੀਂਦੀ ਖੁਰਾਕ ਨਹੀਂ ਮਿਲ ਰਹੀ ਉਨ੍ਹਾਂ ਮੰਗ ਕੀਤੀ ਕਿ ਪ੍ਰਬੰਧਕਾਂ ਖਿਲਾਫ ਐਫਆਈ ਆਰ ਦਰਜ ਕਰਕੇ ਉੱਚ ਪੱਧਰੀ ਜਾਂਚ ਕੀਤੀ ਜਾਵੇ ਗਊਸ਼ਾਲਾ ਦਾ ਪ੍ਰਬੰਧ ਚਲਾ ਰਹੀ ਸੰਸਥਾ ਧਿਆਨ ਫਾਊਂਡੇਸ਼ਨ ਦੇ ਅਜੀਤ ਲਾਕੜਾ, ਰਾਜੂ ਵਿਲੀਅਮ, ਅਮਿ ਜੌਨ ਅਤੇ ਮਨੋਜ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਵਿਧਾਇਕ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਗਿਆ ਕਿ ਉਨ੍ਹਾਂ ‘ਤੇ ਲਾਏ ਗਏ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ ਉਨ੍ਹਾਂ ਕਿਹਾ ਕਿ ਵਿਧਾਇਕ ਸਾਨੂੰ ਮੰਤਰੀ ਸਾਹਿਬ ਦੇ ਸਮੱਰਥਕ ਸਮਝਦੇ ਹਨ।
ਜਦੋਂ ਕਿ ਮੰਤਰੀ ਨੇ ਛਾਪੇਮਾਰੀ ਕੀਤੀ ਸੀ ਤਾਂ ਉਸ ਵੇਲੇ ਉਨ੍ਹਾਂ ਨੂੰ ਅਕਾਲੀ ਸਮੱਰਥਕ ਕਿਹਾ ਗਿਆ ਸੀ ਉਨ੍ਹਾਂ ਕਿਹਾ ਕਿ ਸਿਆਸੀ ਰੰਜਿਸ਼ ਵਿਚ ਉਨ੍ਹਾਂ ਨੂੰ ਮੋਹਰਾ ਬਣਾਇਆ ਜਾ ਰਿਹਾ ਹੈ ਉਨ੍ਹਾਂ ਦਾਅਵਾ ਕੀਤਾ ਕਿ ਇਸ ਗਊਸ਼ਾਲਾ ਵਿਚ ਜੋ ਗਊਆਂ ਦੀ ਮੌਤ ਹੋਈ ਹੈ ਉਹ ਗਊਆਂ ਠੰਢ ਕਾਰਨ ਮਰੀਆਂ ਹਨ।
ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਭੁੱਖਮਰੀ ਤੇ ਖ਼ੂਨ ਦੀ ਕਮੀ
ਲਾਲੜੂ ਦੇ ਨੇੜਲੇ ਪਿੰਡ ਮਗਰਾ ਸਥਿਤ ਗਊਸ਼ਾਲਾ ਵਿੱਚ ਮਰੀਆਂ ਗਾਵਾਂ ਦੀ ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਭੁੱਖ, ਖ਼ੂਨ ਦੀ ਕਮੀ ਤੇ ਤਣਾਅ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀਆਂ ਹਦਾਇਤਾਂ ‘ਤੇ ਕਾਰਜਕਾਰੀ ਐਸ. ਡੀ. ਐਮ. ਡੇਰਾਬੱਸੀ ਮੇਜਰ ਗੁਰਜਿੰਦਰ ਬੈਨੀਪਾਲ ਨੇ ਗਊਸ਼ਾਲਾ ਦਾ ਪ੍ਰਬੰਧ ਚਲਾ ਰਹੀ ਧਿਆਨ ਫਾਊਂਡੇਸ਼ਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਗਊਸ਼ਾਲਾ ਵਿੱਚ ਪਿਛਲੇ ਦਿਨਾਂ ਤੋਂ 50 ਤੋਂ ਵੱਧ ਗਾਵਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 22 ਗਾਵਾਂ ਦਾ ਪੋਸਟ ਮਾਰਟਮ ਸੀਨੀਅਰ ਵੈਟਰਨਰੀ ਡਾਕਟਰ ਡਾ. ਵਿਮਲ ਸ਼ਰਮਾ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਟੀਮ ਨੇ ਕੀਤਾ ਸੀ
ਪੋਸਟ ਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਭੁੱਖਮਰੀ, ਖ਼ੂਨ ਦੀ ਕਮੀ, ਤਣਾਅ ਤੇ ਠੰਢ ਆਇਆ ਹੈ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਜਕਾਰੀ ਐਸ.ਡੀ.ਐਮ. ਮੇਜਰ ਬੈਨੀਪਾਲ ਰਾਹੀਂ ਗਾਵਾਂ ਦੀ ਮੌਤ ਦੇ ਮਾਮਲੇ ਦੀ ਮੁੱਢਲੀ ਜਾਂਚ ਕਰਵਾਈ ਸੀ। ਜਿਸ ਵਿੱਚ ਕਈ ਊਣਤਾਈਆਂ ਪਾਈਆਂ ਗਈਆਂ ਸਨ ਐਸ. ਡੀ. ਐਮ. ਨੇ ਆਪਣੇ ਦੌਰੇ ਦੌਰਾਨ ਪਾਇਆ ਕਿ ਗਊਸ਼ਾਲਾ ਵਿੱਚ ਸਫ਼ਾਈ ਦੀ ਘਾਟ ਸੀ ਅਤੇ ਪਸ਼ੂਆਂ ਦੇ ਹੇਠਾਂ ਤੋਂ ਗੋਹਾ ਵੀ ਚੁੱਕਿਆ ਨਹੀਂ ਗਿਆ ਸੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ. ਡੀ. ਐਮ. ਦੀ ਰਿਪੋਰਟ ਮੁਤਾਬਕ ਗਊਸ਼ਾਲਾ ਵਿੱਚ ਗਾਵਾਂ ਨੂੰ ਰੱਖਣ ਲਈ ਪੂਰੇ ਸ਼ੈੱਡ ਨਹੀਂ ਬਣਾਏ ਗਏ ਅਤੇ ਨਾ ਹੀ ਉਨ੍ਹਾਂ ਨੂੰ ਪੂਰਾ ਚਾਰਾ ਪਾਇਆ ਜਾਂਦਾ ਹੈ ਗਊਆਂ ਦੇ ਇਲਾਜ ਲਈ ਵੀ ਢੁੱਕਵੇਂ ਪ੍ਰਬੰਧ ਨਹੀਂ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜੂ ਖੰਨਾ ਨੂੰ ਧਮਕੀਆਂ ਦੇਣ ਦਾ ਮਾਮਲਾ ਦਰਜ
ਧਮਕੀਆਂ ਦੇਣ ਵਾਲਾ ਹਲਕਾ ਅਮਲੋਹ ਦੇ ਪਿੰਡ ਕਪੂਰਗੜ ਦਾ ਹੈ ਵਸਨੀਕ
ਰਾਜੂ ਖੰਨਾ, ਬਾਬਾ ਦਲਬਾਰਾ ਸਿੰਘ ਤੇ ਰਣਧੀਰ ਸਿੰਘ ਪੱਪੀ ਨੂੰ ਦਿੱਤੀਆਂ ਸਨ ਧਮਕੀਆਂ
ਅਨਿਲ ਲੁਟਾਵਾ/ਅਮਲੋਹ। ਯੂਥ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਾਬਾ ਦਲਬਾਰਾ ਸਿੰਘ ਰੋਹੀਸਰ ਮਾਲੋਵਾਲ ਵਾਲੇ ਤੇ ਐਸ ਸੀ ਵਿੰਗ ਮੰਡੀ ਗੋਬਿੰਦਗੜ ਦੇ ਪ੍ਰਧਾਨ ਰਣਧੀਰ ਸਿੰਘ ਪੱਪੀ ਨੂੰ ਮੋਬਾਈਲ ਫੋਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਖਿਲਾਫ ਥਾਣਾ ਅਮਲੋਹ ਦੀ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਰਣਧੀਰ ਸਿੰਘ ਪੱਪੀ ਵਾਸੀ ਮੰਡੀ ਗੋਬਿੰਦਗੜ੍ਹ ਨੇ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੀ 10 ਦਸੰਬਰ ਨੂੰ ਉਨ੍ਹਾਂ ਨੂੰ ਇੱਕ ਅਣਜਾਣ ਵਿਅਕਤੀ ਨੇ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। Case
ਜਾਨੋਂ ਮਾਰਨ ਦੀ ਧਮਕੀ ਮਿਲੀ
ਰਾਜੂ ਖੰਨਾ ਨੇ ਇਹ ਵੀ ਦੱਸਿਆ ਸੀ ਕਿ ਉੱਕਤ ਨੰਬਰ ਤੋਂ ਲਗਭਗ 2 ਮਹੀਨੇ ਪਹਿਲਾਂ ਵੀ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਰਣਧੀਰ ਸਿੰਘ ਪੱਪੀ ਮੰਡੀ ਗੋਬਿੰਦਗੜ੍ਹ ਨੇ ਦੱਸਿਆ ਕਿ ਉਸ ਨੂੰ ਇੱਕ ਵਿਅਕਤੀ ਨੇ ਆਪਣੇ-ਆਪ ਨੂੰ ਡੀਆਈਜੀ ਮਨਪ੍ਰੀਤ ਸਿੰਘ ਦੱਸ ਕੇ ਬਹੁਤਾ ਮਾੜਾ ਬੋਲਿਆ ਇਸ ਮਾਮਲੇ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਜਾਂਚ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ‘ਤੇ ਪੱਤਾ ਲਾ ਕੇ ਉਕਤ ਮੋਬਾਇਲ ਨੰਬਰ ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਕਪੂਰਗੜ੍ਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਵਾਸੀ ਪਿੰਡ ਚਹਿਲ ਦੇ ਨਾਂ ‘ਤੇ ਚੱਲਦਾ ਸੀ।
ਜਾਂਚ ਦੌਰਾਨ ਪਤਾ ਲੱਗਾ ਕਿ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਵਾਲਾ ਸਿਮ ਕਾਰਡ ਨੰਬਰ ਗੁਰਮੀਤ ਸਿੰਘ ਨੇ ਲਲਹੇੜੀ ਰੋਡ ਖੰਨਾ ਵਿਖੇ ਇੱਕ ਮੋਬਾਇਲਾਂ ਦੀ ਦੁਕਾਨ ਤੋਂ ਖ਼ਰੀਦਿਆ ਸੀ ਜਦਕਿ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਨੇ ਬਿਆਨ ਦਿੱਤਾ ਕਿ ਉਸ ਦਾ ਆਈ ਡੀ ਪਰੂਫ਼ ਲਾ ਕੇ ਕਿਸੇ ਨੇ ਉਸ ਦੇ ਨਾਂ ‘ਤੇ ਨੰਬਰ ਲਿਆ ਹੋਇਆ ਹੈ। ਪਰ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਹ ਤਿੰਨੇ ਮੋਬਾਇਲ ਫੋਨ ਗੁਰਮੀਤ ਸਿੰਘ ਪਾਸ ਹੀ ਚੱਲ ਰਹੇ ਸਨ ਇਸ ਲਈ ਗੁਰਮੀਤ ਸਿੰਘ ਕਪੂਰਗੜ ਖਿਲਾਫ ਆਈ ਪੀ ਸੀ ਦੀ ਧਾਰਾ 419, 420 ਅਤੇ 506 ਦੇ ਤਹਿਤ ਥਾਣਾ ਅਮਲੋਹ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਸਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਬੁੱਗਾ ਕਲਾਂ ਹਵਾਲੇ ਕਰ ਦਿੱਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
7 ਸਾਲ ਪਹਿਲਾਂ ਹਰਿਆਣਾ ਪੁਲਿਸ ਦੀ ਵੈਨ ਘੇਰ ਚਾਰ ਬਦਮਾਸ਼ਾਂ ਦਾ ਕੀਤਾ ਸੀ ਕਤਲ
ਸ੍ਰੀ ਮੁਕਤਸਰ ਸਾਹਿਬ (ਸੱਚ ਕਹੂੰ ਨਿਊਜ਼)। ਬੀਤੀ ਸ਼ਾਮ ਮਲੋਟ ਦੇ ਸਕਾਈ ਮਾਲ ‘ਚ ਬਣੇ ਜਿੰਮ ਦੇ ਬਾਹਰ ਮਨਪ੍ਰੀਤ ਮੰਨਾ ਦੇ ਕਤਲ Murder ਦੀ ਘਟਨਾ ਨੂੰ ਅੰਜਾਮ ਦੇਣ ਮਗਰੋਂ ਫੇਸਬੁੱਕ ‘ਤੇ ਇਸ ਦੀ ਜ਼ਿੰਮੇਵਾਰੀ ਲੈ ਬਦਮਾਸ਼ਾਂ ਨੇ ਪੁਲਸ ਨੂੰ ਲਲਕਾਰਿਆ ਹੈ। ਮੰਨਾ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਫੇਸਬੁੱਕ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਾਰੇਂਸ ਬਿਸ਼ਨੋਈ ਗੈਂਗ ਨੇ ਲਈ ਹੈ।
ਇਸ ਕਾਰਨ ਹਰਿਆਣਾ ਦੀ ਪੁਲਿਸ ਨੇ ਬਿਸ਼ੋਦੀ ਪਿੰਡ ਦੇ ਰਹਿਣ ਵਾਲੇ ਰਾਜ ਕੁਮਾਰ ਉਰਫ ਰਾਜੂ ‘ਤੇ 1 ਲੱਖ ਰੁਪਏ ਦੇ ਇਨਾਮ ਰੱਖਿਆ। ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਲਸ ਰਿਕਾਰਡ ਮੁਤਾਬਕ ਰਾਜੂ ਦੇ ਖਿਲਾਫ 15 ਅਪਰਾਧਿਕ ਮਾਮਲੇ ਹਨ। ਉਹ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ‘ਚ ਕਤਲ, ਲੁੱਟ-ਖੋਹ ਆਦਿ ਦੇ ਮਾਮਲਿਆਂ ‘ਚ ਸ਼ਾਮਲ ਰਿਹਾ ਹੈ।
ਦੂਜੇ ਪਾਸੇ ਪੁਲਸ ਨੇ ਦੱਸਿਆ ਕਿ ਮੰਨਾ ਦਾ ਕਤਲ ਕਰਨ ਮਗਰੋਂ ਲਾਰੇਂਸ ਬਿਸ਼ਨੋਈ ਗੈਂਗ ਨੇ ਫੇਸਬੁੱਕ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੱਸ ਦੇਈਏ ਕਿ ਫੇਸਬੁੱਕ ‘ਤੇ ਲਾਰੇਂਸ ਬਿਸ਼ਨੋਈ ਦੇ ਨਾਂਅ ਤੋਂ ਬਣੇ ਪੇਜ ‘ਤੇ ਲਿਖਿਆ ਗਿਆ ਹੈ ਕਿ ” ਜੋ ਮੰਨਾ ਮਲੋਟ ਵਿਖੇ ਜਿੰਮ ਦੇ ਬਾਹਰ ਮਾਰਿਆ ਗਿਆ ਹੈ, ਉਸ ਨੂੰ ਮੈਂ (ਰਾਜੂ) ਖੁਦ ਆਪਣੇ ਹੱਥਾਂ ਨਾਲ ਮਾਰ ਕੇ ਗਿਆ ਹਾਂ। ਇਹ ਕੰਮ ਮੈਂ ਤੇ ਲਾਰੇਂਸ ਬਿਸ਼ਨੋਈ ਨੇ ਮਿਲ ਕੇ ਕੀਤਾ ਹੈ। ਮੰਨਾ ਦਾ ਕਤਲ ਮੈਂ ਇਸ ਕਰਕੇ ਕੀਤਾ, ਕਿਉਂਕਿ ਉਸਨੇ ਮੇਰੇ ਭਰਾ ਅੰਕਿਤ ਦੀ ਮੁਖਬਰੀ ਕੀਤੀ ਸੀ।
ਸੋਨੀਪਤ ‘ਚ ਇੱਕ ਵਿਅਕਤੀ ਦੇ ਕਤਲ ਮਾਮਲੇ ‘ਚ ਵੀ ਸ਼ਾਮਲ ਹੈ ਰਾਜੂ
ਰਾਜੂ ਬਿਸ਼ੋਦੀ ‘ਤੇ ਚੰਡੀਗੜ੍ਹ ਵਿਖੇ ਸੋਨੂੰ ਸ਼ਾਹ ਅਤੇ ਕੁਝ ਦਿਨ ਪਹਿਲਾ ਸੋਨੀਪਤ ‘ਚ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲੇ ‘ਚ ਵੀ ਸ਼ਾਮਲ ਹੈ। ਫੇਸਬੁੱਕ ‘ਤੇ ਧਮਕੀ ਦਿੰਦਿਆਂ ਉਸਨੇ ਲਿਖਿਆ ਕਿ ਅੰਕਿਤ ਭਾਦੂ ਦੀ ਮੁਖਬਰੀ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ। ਭਾਵੇ ਉਹ ਪੁਲਸ ਦੀ ਗੋਦ ‘ਚ ਜਾ ਕੇ ਬੈਠ ਜਾਣ। ਉਸਨੇ ਲਿਖਿਆ ਕਿ ਮੇਰਾ ਹਰਿਆਣਾ ‘ਚ ਰਿਕਾਰਡ ਚੈੱਕ ਕੀਤਾ ਜਾ ਸਕਦਾ ਹੈ।
ਵਰਨਣਯੋਗ ਹੈ ਕਿ ਇਹ ਉਹੀ ਰਾਜੂ ਬਿਸ਼ੋਦੀ ਹੈ, ਜਿਸਨੇ ਕਰੀਬ 7 ਸਾਲ ਪਹਿਲਾਂ ਹਰਿਆਣਾ ਪੁਲਿਸ ਦੀ ਵੈਨ ਘੇਰ ਚਾਰ ਬਦਮਾਸ਼ਾਂ ਦਾ ਕਤਲ ਕੀਤਾ ਸੀ, ਜਿਸ ਮਾਮਲੇ ਦੇ ਸਬੰਧ ‘ਚ ਰਾਜੂ ਬਿੰਦੀ ਵਾਟੇਂਡ ਹੈ। ਹੁਣ ਮਨਪ੍ਰੀਤ ਮੰਨਾ ਦੇ ਕਤਲ ਦੇ ਮਾਮਲੇ ਦੀ ਜਿੰਮੇਵਾਰੀ ਲੈਣ ਵਾਲੇ ਰਾਜੂ ਬਿਸ਼ੋਦੀ ਦਾ ਇਸ ਕਤਲ ‘ਚ ਹੱਥ ਹੈ ਜਾਂ ਨਹੀਂ, ਇਹ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਮੰਨਾ ਦਾ ਕਤਲ ਇਸ ਕਰਕੇ ਕੀਤਾ, ਕਿਉਂਕਿ ਉਸਨੇ ਮੇਰੇ ਭਰਾ ਅੰਕਿਤ ਦੀ ਮੁਖਬਰੀ ਕੀਤੀ ਸੀ : ਰਾਜੂ
ਮੰਨਾ ਦਾ ਕਤਲ ਕਰਨ ਮਗਰੋਂ ਲਾਰੇਂਸ ਬਿਸ਼ਨੋਈ ਗੈਂਗ ਨੇ ਫੇਸਬੁੱਕ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜੀਨਾਮਾ ਹੋਣ ‘ਤੇ ਹੋਇਆ ਜਗਮੇਲ ਦਾ ਪੋਸਟਮਾਰਟਮ, ਸਸਕਾਰ ਅੱਜ
ਸੰਗਰੂਰ (ਸੱਚ ਕਹੂੰ ਨਿਊਜ਼)। ਪਿੰਡ ਚੰਗਾਲੀਵਾਲਾ ਵਿੱਚ ਅਣਮਨੁੱਖੀ ਵਤੀਰੇ ਦੇ ਸ਼ਿਕਾਰ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰ ਨੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਉਨ੍ਹਾਂ ਦੀਆਂ ਸ਼ਰਤਾਂ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾ ਲਿਆ ਹੈ। ਹੁਣ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋ ਜਗਮੇਲ ਸਿੰਘ ਦੀ ਲਾਸ਼ ਨੂੰ ਸਸਕਾਰ ਵਾਸਤੇ ਚੰਡੀਗੜ੍ਹ ਦੇ ਪੀਜੀਆਈ ਤੋਂ ਸੰਗਰੂਰ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਪੰਜਾਬ ਸਰਕਾਰ ਨੇ ਜਗਮੇਲ ਸਿੰਘ ਦੇ ਪਰਿਵਾਰ ਨੂੰ 20 ਲੱਖ ਦਾ ਮੁਆਵਜ਼ਾ ਤੇ ਪਤਨੀ ਮਨਜੀਤ ਕੌਰ ਨੂੰ ਸਰਕਾਰੀ ਨੌਕਰੀ ਦਾ ਵਾਅਦਾ ਕੀਤਾ ਹੈ। ਇਸ ਤੋਂ ਬਾਅਦ ਪਰਿਵਾਰ ਨੇ ਧਰਨਾ ਖਤਮ ਕਰ ਦਿੱਤਾ ਸੀ। Jagmel
ਮੁਆਵਜ਼ੇ ਵਿੱਚ ਪੰਜਾਬ ਸਰਕਾਰ ਨੇ ਜਗਮੇਲ ਸਿੰਘ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦੀ ਵੀ ਗੱਲ ਕੀਤੀ ਤੇ ਉਸ ਦੇ ਘਰ ਦੀ ਮੁਰੰਮਤ ਲਈ ਵੀ 1.25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪਰਿਵਾਰ ਨੂੰ ਮੁਆਵਜ਼ੇ ਵਿੱਚ ਸਭ ਕੁਝ ਦੇਣ ਦਾ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਕੈਪਟਨ ਸੰਦੀਪ ਸੰਧੂ ਤੇ ਹੋਰ ਕੈਬਨਿਟ ਮੰਤਰੀਆਂ ਵੱਲੋਂ ਕੀਤਾ ਗਿਆ ਸੀ। ਇਹ ਸਭ ਸ਼ਰਤਾਂ ਮਨਜ਼ੂਰ ਹੋਣ ਤੋਂ ਬਾਅਦ ਜਗਮੇਲ ਸਿੰਘ ਦੇ ਪਰਿਵਾਰ ਨੇ ਧਰਨਾ ਪ੍ਰਦਰਸ਼ਨ ਖਤਮ ਕਰਨ ਦਾ ਫੈਸਲਾ ਕੀਤਾ ਸੀ।
ਜਗਮੇਲ ਸਿੰਘ ਦੇ ਪਰਿਵਾਰ ਨੂੰ 20 ਲੱਖ ਦਾ ਮੁਆਵਜ਼ਾ।
ਪਤਨੀ ਮਨਜੀਤ ਕੌਰ ਨੂੰ ਸਰਕਾਰੀ ਨੌਕਰੀ।
ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦੀ ਵੀ ਗੱਲ ਕੀਤੀ ਹੈ।
ਮੁਆਵਜ਼ਾ ਦੇਣ ਦਾ ਵਾਅਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਕੈਪਟਨ ਸੰਦੀਪ ਸੰਧੂ ਤੇ ਹੋਰ ਕੈਬਨਿਟ ਮੰਤਰੀਆਂ ਨੇ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਚਕੂਲਾ (ਸੱਚ ਕਹੂੰ ਨਿਊਜ਼) ਪੰਚਕੂਲਾ ਹਿੰਸਾ ਮਾਮਲੇ ਵਿੱਚ ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ ਤੋਂ ਦੇਸ਼ ਧ੍ਰੋਹ ਦੀ ਧਾਰਾ ਹਟਾ ਦਿੱਤੀ ਗਈ ਹੈ। ਹੁਣ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ‘ਤੇ ਆਈਪੀਸੀ ਦੀ ਧਾਰਾ 216, 145, 150, 151, 152, 153 ਅਤੇ 120 ਬੀ ਦੇ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੰਚਕੂਲਾ ਹਿੰਸਾ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ ਦੀ ਸੁਣਵਾਈ ਹੋਈ ਸੀ। ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ਨੂੰ ਪੰਚਕੂਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਨੀਪ੍ਰੀਤ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਇਹ ਸੁਣਵਾਈ ਵਧੀਕ ਸੈਸ਼ਨ ਜੱਜ ਸੰਜੇ ਸੰਧੀਰ ਦੀ ਅਦਾਲਤ ਵਿੱਚ ਹੋਈ। ਪੂਰਾ ਮਾਮਲਾ 25 ਅਗਸਤ, 2017 ਨੂੰ ਪੰਚਕੂਲਾ ਵਿੱਚ ਦਰਜ ਹੋਈ ਐਫਆਈਆਰ 345 ਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਵੱਲੋਂ ਦਾਇਰ ਇੱਕ ਕੇਸ ਵਿੱਚ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ। ਚਿਦੰਬਰਮ ਨੂੰ ਇਸ ਦੇ ਬਾਵਜੂਦ ਰਿਹਾ ਨਹੀਂ ਕੀਤਾ ਜਾਵੇਗਾ, ਕਿਉਂਕਿ ਉਹ ਇਸ ਮੀਡੀਆ ਸਮੂਹ ਨਾਲ ਜੁੜੇ ਕਾਲੇ ਧਨ ਨੂੰ ਸਫੇਦ ਬਣਾਉਣ ਦੇ ਇਕ ਹੋਰ ਮਾਮਲੇ ਵਿੱਚ 24 ਅਕਤੂਬਰ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ। Chidambaram
ਜਸਟਿਸ ਆਰ ਭਾਨੂਮਤੀ ਦੀ ਅਗਵਾਈ ਵਾਲੇ ਬੈਂਚ ਨੇ ਮੰਗਲਵਾਰ ਨੂੰ ਚਿੰਦਾਬਰਮ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ। ਬੈਂਚ ਨੇ ਕਿਹਾ, “ਪਟੀਸ਼ਨਕਰਤਾ ਨੂੰ ਜ਼ਮਾਨਤ ‘ਤੇ ਰਿਹਾ ਕੀਤਾ ਜਾ ਸਕਦਾ ਹੈ, ਬਸ਼ਰਤੇ ਉਸ ਨੂੰ ਕਿਸੇ ਹੋਰ ਕੇਸ ਵਿੱਚ ਗ੍ਰਿਫਤਾਰ ਨਾ ਕੀਤਾ ਜਾਵੇ”। ਸਾਬਕਾ ਵਿੱਤ ਮੰਤਰੀ ਨੇ ਦਿੱਲੀ ਹਾਈ ਕੋਰਟ ਤੋਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਦਿੱਲੀ ਹਾਈ ਕੋਰਟ ਦਾ ਫੈਸਲਾ ਰੱਦ ਕਰ ਦਿੱਤਾ ਜਾਵੇਗਾ। Chidambaram
ਚਿਦੰਬਰਮ ਫਿਲਹਾਲ ਇਸੇ ਕੇਸ ਵਿੱਚ ਈਡੀ ਦੀ ਹਿਰਾਸਤ ਵਿੱਚ ਹਨ। ਸੁਪਰੀਮ ਕੋਰਟ ਦਾ ਇਹ ਫੈਸਲਾ ਸੀਬੀਆਈ ਕੇਸ ਨਾਲ ਜੁੜਿਆ ਹੋਇਆ ਹੈ ਅਤੇ ਇਸ ਦਾ ਈਡੀ ਕੇਸ ਉੱਤੇ ਕੋਈ ਅਸਰ ਨਹੀਂ ਹੋਏਗਾ। ਚਿਦੰਬਰਮ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸਾਬਕਾ ਵਿੱਤ ਮੰਤਰੀ ਨੂੰ ਨਿਰਦੇਸ਼ ਦਿੱਤਾ ਕਿ ਜਦੋਂ ਵੀ ਜਾਂਚ ਏਜੰਸੀ ਨੇ ਉਸਨੂੰ ਪੁੱਛਗਿੱਛ ਲਈ ਬੁਲਾਉਦੀ ਹੈ ਤਾਂ ਉਸਨੂੰ ਹਾਜ਼ਰ ਹੋਣਾ ਪਵੇਗਾ। ਇਸ ਤੋਂ ਇਲਾਵਾ ਉਹ ਦੇਸ਼ ਤੋਂ ਬਾਹਰ ਨਹੀਂ ਜਾ ਸਕੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਸੀਬੀਆਈ ਨੇ ਚਿਦੰਬਰਮ ਨੂੰ 21 ਅਗਸਤ ਦੀ ਰਾਤ ਨੂੰ ਉਸਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਸੀਬੀਆਈ ਨੇ 15 ਮਈ 2017 ਨੂੰ ਮੀਡੀਆ ਕੰਪਨੀ ਆਈ ਐਨ ਐਕਸ ਮੀਡੀਆ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿਲਾਈ ਕਢਾਈ ਤੇ ਅਵੈਰਨੈੱਸ ਕੈਂਪ ਦੇ ਨਾਂਅ ‘ਤੇ 800 ਤੋਂ ਵੱਧ ਲੜਕੀਆਂ ਤੋਂ 9,38,750 ਹੜੱਪੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਲੜਕੀਆਂ ਨੂੰ ਸਿਲਾਈ ਕਢਾਈ ਦਾ ਕੋਰਸ ਕਰਵਾਉਣ ਦੇ ਨਾਂਅ ‘ਤੇ ਇੱਕ ਕੰਪਨੀ ਵੱਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਵੱਲੋਂ ਕੰਪਨੀ ਦੇ ਡਾਇਰੈਕਟਰ ਸਮੇਤ ਹੋਰਨਾਂ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ। Company
ਗੁਪਿੰਦਰ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਅਜੀਤ ਬਾਗ ਮੇਨ ਰੋਡ ਪਟਿਆਲਾ ਵੱਲੋਂ ਥਾਣਾ ਸਿਵਲ ਲਾਇਨ ਵਿਖੇ ਸ਼ਿਕਾਇਤ ਦਰਜ਼ ਕਰਵਾਈ ਗਈ ਹੈ ਕਿ ਮਦਨ ਯਾਦਵ ਡਾਇਰੈਕਟਰ ਵਨ ਵੇਅ ਸਕਿਲ ਮੈਨੇਜਮੈਂਟ ਐਡ ਟੈਕਨੋਲੋਜੀ ਪ੍ਰਾਈਵੇਟ ਲਿਮ. ਵਾਸੀ ਨਵਾਂ ਗਾਓਂ ਕਲੋਨੀ ਚੰਡੀਗੜ੍ਹ, ਸੋਹਿਤ ਸ਼ਰਮਾ ਵਲੰਟੀਅਰ, ਵਿਨੀਤ ਬਿੰਦਰਾ ਐਗਜਾਮਿਨੀ ਅਤੇ ਵਲੰਟੀਅਰ ਨੇ ਉਸ ਨੂੰ ਕਿਹਾ ਸੀ ਕਿ ਉਨ੍ਹਾਂ ਦੀ ਕੰਪਨੀ ਵੱਲੋਂ ਕੁੜੀਆਂ ਨੂੰ ਸਿਲਾਈ ਕਢਾਈ ਦਾ ਕੋਰਸ ਕਰਵਾਇਆ ਜਾਂਦਾ ਹੈ ਤੇ ਫੀਸ 690 ਰੁਪਏ ਪ੍ਰਤੀ ਬੱਚਾ ਰੱਖੀ ਹੋਈ ਹੈ। Company
ਇਸ ਦੇ ਨਾਲ ਹੀ ਅਖੀਰਲੇ ਮਹੀਨੇ 2500 ਰੁਪਏ ਪ੍ਰਤੀ ਬੱਚੇ ਦੇ ਹਿਸਾਬ ਨਾਲ ਵਾਪਿਸ ਕੀਤੇ ਜਾਣਗੇ ਤੇ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਗੁਪਿੰਦਰ ਕੌਰ ਨੇ ਕਿਹਾ ਕਿ ਉਸ ਨੇ 400 ਲੜਕੀਆਂ ਇੱਕਠੀਆਂ ਕਰਕੇ ਬਣਦੀ ਫੀਸ ਦੇ 4 ਲੱਖ 26 ਹਜਾਰ ਰੁਪਏ ਜਮ੍ਹਾ ਕਰਵਾ ਦਿੱਤੇ। ਬਾਅਦ ‘ਚ ਉਕਤ ਵਿਕਅਤੀਆਂ ਨੇ ਅਵੈਰਨੈਸ ਕੈਂਪ ਲਾਉਣ ਬਹਾਨੇ ਵੀ 150 ਰੁਪਏ ਪ੍ਰਤੀ ਬੱਚੇ ਦੇ ਹਿਸਾਬ ਨਾਲ ਪੈਸੇ ਲੈ ਲਏ। ਉਕਤ ਕੰਪਨੀ ਵਾਲਿਆਂ ਵੱਲੋਂ ਮਿਲ ਕੇ ਸਿਲਾਈ ਕਢਾਈ ਤੇ ਅਵੈਰਨੈਸ ਦਾ ਕੈਂਪ ਲਾ 800/900 ਲੜਕੀਆਂ ਤੋਂ 9,38,750 ਰੁਪਏ ਇੱਕਠੇ ਕਰਕੇ ਠੱਗੀ ਮਾਰੀ ਹੈ।
ਇਨ੍ਹਾਂ ਵੱਲੋਂ ਬਾਅਦ ਵਿੱਚ ਕੋਈ ਪੈਸਾ ਵਾਪਸ ਨਹੀਂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਵਲ ਲਾਇਨ ਪੁਲਿਸ ਵੱਲੋਂ ਉਕਤ ਕੰਪਨੀ ਦੇ ਮਾਲਕ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਖਿਲਾਫ਼ ਧਾਰਾ 406,420,120 ਆਈਪੀਸੀ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਾਂਚ ਜਾਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਬਹੁਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਮਹਿਮਦਪੁਰ ਦੀ ਦਾਣਾ ਮੰਡੀ ਵਿਖੇ ਚੱਲ ਰਿਹਾ ਪੱਕਾ ਮੋਰਚਾ ਚੌਥੇ ਦਿਨ ‘ਚ ਦਾਖਲ ਹੋ ਗਿਆ। ਅੱਜ ਪੱਕੇ ਮੋਰਚੇ ਵਾਲੀ ਥਾਂ ਉੱਪਰ ਹੀ ਸੰਘਰਸ਼ ਕਮੇਟੀ ਪੰਜਾਬ ਨੇ ਆਪਣੀ ਮੀਟਿੰਗ ਕਰਕੇ ਐਲਾਨ ਕੀਤਾ ਕਿ 26 ਸਤੰਬਰ ਤੱਕ ਇਹ ਮੋਰਚਾ ਜਾਰੀ ਰਹੇਗਾ।ਅੱਜ ਦੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਵਿਉਂਤਬੰਦੀ ਬਣਾ ਲਈ ਗਈ ਹੈ ਪਰ ਇਸ ਰਣਨੀਤੀ ਦਾ ਐਲਾਨ 26 ਸਤੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਫੌਰੀ ਬਾਅਦ ਕੀਤਾ ਜਾਵੇਗਾ। (Manjit Dhaner Case)
ਇਹ ਵੀ ਪੜ੍ਹੋ : ਸੁਨਾਮ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ
ਇਸ ਮੌਕੇ ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜਗਿੱਲ, ਝੰਡਾ ਸਿੰਘ ਜੇਠੂਕੇ, ਰਮਿੰਦਰ ਸਿੰਘ ਪਟਿਆਲਾ, ਨਰਾਇਣ ਦੱਤ, ਅਮਰਜੀਤ ਸ਼ਾਸਤਰੀ, ਜਗਮੋਹਨ ਸਿੰਘ, ਰਣਬੀਰ ਸਿੰਘ ਰੰਧਾਵਾ, ਗੁਰਮੀਤ ਸੁਖਪੁਰ, ਤਰਸੇਮ ਲਾਲ ਨੇ ਕਿਹਾ ਕਿ 20 ਸਤੰਬਰ ਤੋਂ ਮਹਿਮਦਪੁਰ ਦੀ ਦਾਣਾ ਮੰਡੀ ‘ਚ ਸ਼ੁਰੂ ਹੋਏ ਪੱਕੇ ਮੋਰਚੇ ਨੇ ਹਾਕਮਾਂ ਦਾ ਇਹ ਭਰਮ ਤੋੜ ਦਿੱਤਾ ਹੈ ਕਿ ਇਹ ਸ਼ਾਹੀ ਮਹਿਲਾਂ ਤੋਂ 15-20 ਕਿਲੋਮੀਟਰ ਦੂਰ ਬੈਠਕੇ ਵਾਪਸ ਮੁੜ ਜਾਣਗੇ, ਪਰ ਇਹ ਕਾਫ਼ਲੇ ਦਾਣਾ ਮੰਡੀ ਵਿੱਚ ਬੈਠਣ ਲਈ ਨਹੀਂ ਆਏ ਸਗੋਂ ਇਹ ਧਾਰ ਕੇ ਆਏ ਹਨ ਕਿ ਗੁੰਡਾ-ਪੁਲਿਸ-ਸਿਆਸੀ ਗੱਠਜੋੜ ਦੀ ਚੁਣੌਤੀ ਸਵੀਕਾਰ ਹੈ।  ਇਸ ਪੱਕੇ ਮੋਰਚੇ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕਰੜੇ ਇੰਤਜਾਮ ਕੀਤੇ ਹੋਏ ਹਨ। ਇਕੱਠ ਨੂੰ ਗੁਰਮੇਲ ਠੁੱਲੀਵਾਲ, ਗੁਰਚਰਨ ਸਿੰਘ, ਜਮੇਰਦੀਨ, ਹਰਪ੍ਰੀਤ ਕੌਰ, ਬਲਦੇਵ ਸਿੰਘ ਭਾਈਰੂਪਾ, ਦਰਸ਼ਨ ਸਿੰਘ ਉੱਗੋਕੇ, ਜਸਪਾਲ ਕੌਰ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। (Manjit Dhaner Case)