ਸੰਸਦ ’ਚ ਹੰਗਾਮੇ ਤੋਂ ਬਾਅਦ ਐਕਸ਼ਨ: ਅਧੀਰ ਰੰਜਨ ਚੌਧਰੀ ਸਮੇਤ 34 ਸੰਸਦ ਮੈਂਬਰਾਂ ਨੂੰ ਕੀਤਾ ਮੁਅੱਤਲ

Parliament Winter Session

ਸੁਰੱਖਿਆ ਦੇ ਮਾਮਲੇ ਸਬੰਧੀ ਕਰ ਰਹੇ ਸਨ ਹੰਗਾਮਾ (Parliament Winter Session)

  • ਹੁਣ ਤੱਕ 47 ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ
  • ਪੰਜਾਬ ਤੋਂ ਸਾਂਸਦ ਅਮਰ ਸਿੰਘ ਨੂੰ ਵੀ ਕੀਤਾ ਮੁਅੱਤਲ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੰਸਦ ਦੇ ਸਰਦ ਰੁੱਤ ਸੈਸ਼ਨ ਦਾ 11ਵਾਂ ਦਿਨ ਵੀ ਸੁਰੱਖਿਆ ਨੂੰ ਲੈ ਕੇ ਰੌਲੇ-ਰੱਪ ਦੀ ਭੇਂਟ ਚਡ਼੍ਹ ਗਿਆ। ਸੰਸਦ ‘ਚ ਸੁਰੱਖਿਆ ਕੁਤਾਹੀ ਦੇ ਮੁੱਦੇ ‘ਤੇ ਲੋਕ ਸਭਾ ‘ਚ ਲਗਾਤਾਰ ਚੌਥੇ ਦਿਨ ਵੀ ਰੌਲਾ-ਰੱਪਾ ਜਾਰੀ ਰਿਹਾ। ਸਪੀਕਰ ਓਮ ਬਿਰਲਾ ਨੇ ਹੰਗਾਮਾ ਕਰਨ ਵਾਲੇ 34 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ। ਇਸ ਵਿੱਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ, ਪੰਜਾਬ ਤੋਂ ਸਾਂਸਦ ਅਮਰ ਸਿੰਘ ਵੀ ਸ਼ਾਮਲ ਹਨ। Parliament Winter Session

ਇਹ ਵੀ ਪਡ਼੍ਹੋ: ਤੁਹਾਡਾ ਵੀ ਹੈ ਜਨਧਨ ਖਾਤਾ ਤਾਂ ਖ਼ਬਰ ਤੁਹਾਡੇ ਕੰਮ ਦੀ, ਹੋਣ ਵਾਲਾ 10 ਹਜ਼ਾਰ ਦਾ ਫ਼ਾਇਦਾ, ਜਾਣੋ ਕਿਵੇਂ?

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ 15 ਮਿੰਟ ਦਾ ਭਾਸ਼ਣ ਦਿੱਤਾ। ਉਨਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਘਟਨਾ ਨੂੰ ਲੈ ਕੇ ਰਾਜਨੀਤੀ ਹੋ ਰਹੀ ਹੈ। ਹੰਗਾਮਾ ਵਧਣ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬਾਅਦ ਵਿਚ ਦੁਪਹਿਰ 2 ਵਜੇ ਤੱਕ ਅਤੇ ਫਿਰ ਭਲਕੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਸੰਸਦ ਮੈਂਬਰਾਂ ਦੀ ਮੁਅੱਤਲੀ ਤੋਂ ਬਾਅਦ ਸਦਨ ਕੱਲ੍ਹ (ਮੰਗਲਵਾਰ) ਤੱਕ ਮੁਲਤਵੀ ਕਰ ਦਿੱਤਾ ਗਿਆ

ਹੁਣ ਤੱਕ ਕੁੱਲ 47 ਲੋਕ ਸਭਾ ਸਾਂਸਦਾਂ ਨੂੰ ਪੂਰੇ ਸਰਦ ਰੁੱਤ ਸੈਸ਼ਨ ਲਈ ਮੁਅੱਤਲ ਕੀਤਾ

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਦਸੰਬਰ ਨੂੰ 13 ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਤੱਕ ਕੁੱਲ 47 ਲੋਕ ਸਭਾ ਸਾਂਸਦਾਂ ਨੂੰ ਪੂਰੇ ਸਰਦ ਰੁੱਤ ਸੈਸ਼ਨ ਲਈ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਵੀ 14 ਦਸੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। Parliament Winter Session