ਪੰਜਾਬ ਵਿੱਚ ਰਿਸ਼ਵਤ ਮੰਗਣ ਵਾਲਿਆਂ ਦੀ ਖੈਰ ਨਹੀਂ, ਭ੍ਰਿਸ਼ਟਾਚਾਰ ਵਿਰੋਧੀ ਨੰਬਰ ਜਾਰੀ

Punjab Anti-corruption Number Sachkahoon

ਪੰਜਾਬ ਵਿੱਚ ਰਿਸ਼ਵਤ ਮੰਗਣ ਵਾਲਿਆਂ ਦੀ ਖੈਰ ਨਹੀਂ, ਭ੍ਰਿਸ਼ਟਾਚਾਰ ਵਿਰੋਧੀ ਨੰਬਰ ਜਾਰੀ

ਜੇਕਰ ਕੋਈ ਰਿਸ਼ਵਤ ਮੰਗੇ ਤਾਂ ਆਡੀਓ/ਵੀਡੀਓ ਭੇਜੋ, ਮੰਤਰੀ ਨੂੰ ਵੀ ਨਹੀਂ ਬਖਸ਼ਾਂਗੇ : ਸੀਐਮ ਮਾਨ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦੀ ਦਿਵਸ ਮੌਕੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਹੈ। ਮਾਨ ਨੇ ਕਿਹਾ ਕਿ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ ਤਾਂ ਤੁਸੀਂ ਉਨ੍ਹਾਂ ਨੂੰ ਸਿੱਧੇ ਤੌਰ ‘ਤੇ 9501 200 200 ‘ਤੇ ਆਡੀਓ ਜਾਂ ਵੀਡੀਓ ਰਿਕਾਰਡਿੰਗ ਭੇਜ ਸਕਦੇ ਹੋ। ਸਬੰਧਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਰਿਸ਼ਵਤ ਦੇਣ ਤੋਂ ਨਾਂਹ ਨਾ ਕਰੋ ਸਗੋਂ ਉਸ ਦੀ ਵੀਡੀਓ ਬਣਾ ਕੇ 9501200200 ‘ਤੇ ਭੇਜੋ। ਉਨ੍ਹਾਂ ਦਾ ਸਟਾਫ਼ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ