NHAI ਦੇ ਚੇਅਰਮੈਨ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

Congress government

NHAI ਦੇ ਚੇਅਰਮੈਨ ਨੂੰ ਮਿਲੇ ਕੈਪਟਨ amrinder singh

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (amrinder singh) ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (NHAI) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ ‘ਤੇ ਸਹਿਮਤੀ ਜ਼ਾਹਰ ਕੀਤੀ।

ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਐਨ.ਐਚ.ਏ.ਆਈ. ਦੇ ਚੇਅਰਮੈਨ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ 30,000 ਕਰੋੜ ਰੁਪਏ ਦੇ ਪ੍ਰਾਜੈਕਟ ਲਈ ਜ਼ਮੀਨ ਐਕੁਵਾਇਰ ਕਰਨ ਦਾ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚੋਂ 10,000 ਕਰੋੜ ਰੁਪਏ ਐਨ.ਐਚ.ਆਈ.ਏ. ਵੱਲੋਂ ਪੰਜਾਬ ਵਿੱਚ 300 ਕਿਲੋਮੀਟਰ ਮਾਰਗ ਲਈ ਖਰਚੇ ਜਾਣਗੇ।
ਐਨ.ਐਚ.ਏ.ਆਈ. ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਅਥਾਰਟੀ ਵੱਲੋਂ ਪ੍ਰਸਤਾਵਿਤ ਸੇਧ ਨੂੰ ਹੁਣ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ, ਜਿਸ ਨਾਲ ਇਸ ਪ੍ਰਾਜੈਕਟ ਦੇ ਰਾਹ ਵਿੱਚ ਅੜਿੱਕੇ ਦੂਰ ਹੋ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।