ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਮਹਾਰਾਸ਼ਟਰ ਦਿਵਸ ‘ਤੇ ਵਧਾਈ

Congratulates, President, Prime Minister, Maharashtra Day

ਸੂਬੇ ਦੇ ਵਿਕਾਸ ਲਈ ਕੀਤੀ ਅਰਦਾਸ

ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦਿਵਸ ‘ਤੇ ਸੂਬੇ ਦੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਸ੍ਰੀ ਕੋਵਿੰਦ ਨੇ ਟਵੀਟ ਕਰਕੇ ਕਿਹਾ ਕਿ ਮਹਾਂਰਾਸ਼ਟਰ ਦਿਵਸ ਦੇ ਮੌਕੇ ‘ਤੇ ਮੈਂ ਮਹਾਰਾਸ਼ਟਰ ਦੇ ਲੋਕਾਂ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਦਿੰਦਾ ਹਾਂ।  ਆਸ ਕਰਦਾ ਹਾਂ ਕਿ ਆਉਣ ਵਾਲੇ ਸਾਲਾਂ ‘ਚ ਰਾਜ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਪਾਰ ਕਰੇ। ਸ੍ਰੀ ਮੋਦੀ ਨੇ  ਕਿਹਾ ਕਿ ਮਹਾਰਾਸ਼ਟਰ ਦੇ ਭਾਈਆਂ ਤੇ ਭੇਣਾਂ ਨੂੰ ਰਾਜ ਦੇ ਸਥਾਪਨਾ ਦਿਵਸ ‘ਤੇ ਸ਼ੁੱਭਕਾਮਨਾਵਾਂ। ਮਹਾਰਾਸ਼ਟਰ ਕ੍ਰਾਂਤੀਕਾਰੀਆਂ ਤੇ ਸੁਧਾਰਕਾਂ ਦੀ ਧਰਤੀ ਹੈ ਜਿਨ੍ਹਾਂ ਨੇ ਭਾਰਤ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਵਧਾਇਆ ਹੈ। ਪ੍ਰਾਰਥਨਾ ਕਰਦਾ ਹਾਂ ਕਿ ਆਉਣ ਵਾਲੇ ਸਮੇਂ ‘ਚ ਵੀ ਰਾਜ ਇੰਝ ਹੀ ਵਿਕਸਿਤ ਹੁੰਦਾ ਰਹੇ। ਜੈ ਮਹਾਂਰਾਸ਼ਟਰ! (Maharashtra)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।