ਕਾਂਸਟੇਬਲ ਅੰਮ੍ਰਿਤਪਾਲ ਦੇ ਕਾਤਲ ਗੈਂਗਸਟਰ ਦਾ ਪੰਜਾਬ ਪੁਲਿਸ ਵੱਲੋਂ Encounter

Gangster Encounter

ਬੀਤੇ ਦਿਨੀਂ CIA ਟੀਮ ਦੇ ਕਾਂਸਟੇਬਲ ਅੰਮ੍ਰਿਤਪਾਲ ਦੀ ਗੋਲੀ ਲੱਗਣ ਕਾਰਨ ਹੋਈ ਸੀ ਮੌਤ | Gangster Encounter

  • ਛਾਉਣੀ ’ਚ ਤਬਦੀਲ ਹੋ ਗਿਆ ਸੀ ਪਿੰਡ ਮਨਸੂਰਪੁਰ

ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁਕੇਰੀਆਂ ਨੇੜੇ ਮਨਸੂਰਪੁਰ ’ਚ ਐਤਵਾਰ ਨੂੰ ਪੁਲਿਸ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਕਤਲ ਕਰਨ ਵਾਲੇ ਗੈਂਗਸਟਰ ਸੁਖਵਿੰਦਰ ਸਿੰਘ ਉਰਫ ਰਾਣਾ ਮਨਸੂਰਪੁਰੀਆ ਨੂੰ ਰਾਸ਼ਟਰੀ ਰਾਜ ਮਾਰਗ ’ਤੇ ਮੁਕੇਰੀਆਂ ਦੇ ਪਿੰਡ ਪੁਰਾਣਾ ਭੰਗਾਲਾ ਨੇੜੇ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਨੂੰ ਉਸ ਦਾ ਟਿਕਾਣਾ ਨੈਸ਼ਨਲ ਹਾਈਵੇਅ ਨੇੜੇ ਪੁਰਾਣਾ ਭੰਗਾਲਾ ਦੇ ਕੋਲ ਖੇਤਾਂ ’ਚ ਮਿਲਿਆ। ਜਿਵੇਂ ਹੀ ਪੁਲਿਸ ਉਥੇ ਪਹੁੰਚੀ ਤਾਂ ਗੋਲੀਬਾਰੀ ਸ਼ੁਰੂ ਹੋ ਗਈ ਤੇ ਜਵਾਬੀ ਕਾਰਵਾਈ ’ਚ ਰਾਣਾ ਦੀ ਮੌਤ ਹੋ ਗਈ। (Gangster Encounter)

ਡਾ. ਦਵਿੰਦਰ ਕੁਮਾਰ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ

ਪੰਜਾਬ ’ਚ ਸ਼ਾਂਤਮਈ ਢੰਗ ਨਾਲ ਚੋਣਾਂ ਕਰਾਉਣ ਦੀਆਂ ਤਿਆਰੀਆਂ ਤਹਿਤ ਐਤਵਾਰ ਨੂੰ ਮੁਕੇਰੀਆਂ ਦੇ ਪਿੰਡ ਮਨਸੂਰਪੁਰ ’ਚ ਗੈਂਗਸਟਰ ਦੇ ਘਰ ਹਥਿਆਰ ਬਰਾਮਦ ਕਰਨ ਗਈ ਪੁਲਿਸ ਟੀਮ ’ਤੇ ਇੱਕ ਗੈਂਗਸਟਰ ਨੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ’ਚ ਸੀਆਈਏ ਸਟਾਫ ਦੇ ਇੱਕ ਸੀਨੀਅਰ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ ਗੈਂਗਸਟਰ ਮੌਕੇ ਤੋਂ ਫਰਾਰ ਹੋ ਗਿਆ। ਮੁਕੇਰੀਆਂ ਦੇ ਡੀਐਸਪੀ ਵਿਪਨ ਕੁਮਾਰ ਨੇ ਦੱਸਿਆ ਕਿ ਸੀਆਈਏ ਸਟਾਫ ਨੂੰ ਨਾਜਾਇਜ ਹਥਿਆਰਾਂ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮਨਸੂਰਪੁਰ ’ਚ ਛਾਪੇਮਾਰੀ ਕੀਤੀ ਗਈ। ਗੈਂਗਸਟਰ ਸੁਖਵਿੰਦਰ ਰਾਣਾ ਨੇ ਪੁਲਿਸ ਫੋਰਸ ਨੂੰ ਆਉਂਦੀ ਦੇਖ ਕੇ ਗੋਲੀਆਂ ਚਲਾ ਦਿੱਤੀਆਂ।

ਇਸ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਛਾਤੀ ’ਚ ਗੋਲੀ ਲੱਗੀ ਤੇ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੁਕੇਰੀਆਂ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਗੈਂਗਸਟਰ ਦੇ ਘਰ ’ਤੇ ਗੋਲੀਬਾਰੀ ਦੌਰਾਨ ਜਦੋਂ ਪੁਲਿਸ ਨੇ ਚਾਰਜ ਸੰਭਾਲਿਆ ਤਾਂ ਮੁਲਜ਼ਮ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਏ ਸਨ। (Gangster Encounter)