ਮੋਹਾਲੀ ‘ਚ ਡਿਫੈਂਸ ਅਕੈਡਮੀ ਸ਼ੁਰੂ,  28 ਮਈ ਤੱਕ ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ

Defense Academy
ਮੁਹਾਲੀ : ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਡਿਫੈਸ ਅਕੈਡਮੀ ਸਬੰਧੀ ਜਾਣਕਾਰੀ ਦਿੰਦੇ ਹੋਏ।

ਮੋਹਾਲੀ (ਐੱਮ ਕੇ ਸ਼ਾਇਨਾ) ਸਰਕਾਰ ਨੇ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਲਈ ਇਸ ਅਕਾਦਮਿਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਮੁਹਾਲੀ ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਪੰਜਾਬ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਮੌਕੇ ਪ੍ਰਦਾਨ ਕਰਨ ਵਿੱਚ ਮੋਹਰੀ ਸੂਬਾ ਬਣਿਆ ਹੋਇਆ ਹੈ। Defense Academy Mohali

ਪ੍ਰਵੇਸ਼ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਔਰਤਾਂ ਦੇ ਸਸ਼ਕਤੀਕਰਨ ਵਿੱਚ ਸਹਾਈ ਸਿੱਧ ਹੋਵੇਗੀ। ਕਿਉਂਕਿ ਇਸ ਨਾਲ ਰਾਜ ਦੀਆਂ ਹਜ਼ਾਰਾਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸੇਵਾ ਕਰਨ ਦਾ ਆਪਣਾ ਸੁਪਨਾ ਪੂਰਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। (Defense Academy Mohali )

ਇਹ ਵੀ ਪੜ੍ਹੋ : ਜਲੰਧਰ ਉਪ ਚੋਣ ਜਿੱਤਣ ਦੀ ਖੁਸ਼ੀ ‘ਚ ਵਿਧਾਇਕ ਦੇਵਮਾਨ ਨੇ ਪਾਇਆ ਭੰਗੜਾ ਅਤੇ ਬੋਲੀਆਂ

ਆਖਰੀ ਮਿਤੀ 28 ਮਈ, 2023 ਹੈ। ਮੋਹਾਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਪਹਿਲਾਂ ਹੀ ਪੰਜਾਬ ਦੇ ਲੜਕਿਆਂ ਲਈ ਇੱਕ ਸਿਖਲਾਈ ਕੋਰਸ ਚਲਾ ਰਿਹਾ ਹੈ ਜੋ ਰਾਸ਼ਟਰੀ ਸੇਵਾ ਲਈ ਐਨਡੀਏ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਮਾਈ ਭਾਗੋ ਏਐਫਪੀਆਈ ਨੇ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀ ਚਾਹਵਾਨ ਲੜਕੀਆਂ ਲਈ ਵਿਸ਼ੇਸ਼ ਤੌਰ ‘ਤੇ ਐਨਡੀਏ ਸਿਖਲਾਈ ਕੋਰਸ ਦੀ ਪੇਸ਼ਕਸ਼ ਕੀਤੀ ਹੈ।

ਦਿਲਪ੍ਰੀਤ ਨੇ ਦੇਸ਼ ਭਰ ਵਿੱਚ ਲੜਕੇ ਅਤੇ ਲੜਕੀਆਂ ਦੀ ਸੰਯੁਕਤ ਮੈਰਿਟ ਵਿੱਚ 27ਵਾਂ ਰੈਂਕ ਹਾਸਲ ਕੀਤਾ (Defense Academy Mohali )

ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਔਰਤਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ‘ਚ ਸ਼ਾਮਲ ਹੋਣ ਦਾ ਰਸਤਾ ਸਾਫ ਕਰ ਦਿੱਤਾ ਸੀ। ਇਸ ਸਮੇਂ ਐਨਡੀਏ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡੇਟ ਦਿਲਪ੍ਰੀਤ ਕੌਰ ਵੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਸਿਖਲਾਈ ਲੈ ਰਹੀਆਂ 19 ਲੜਕੀਆਂ ਦੇ ਪਹਿਲੇ ਬੈਚ ਦਾ ਹਿੱਸਾ ਹੈ। ਦਿਲਪ੍ਰੀਤ ਨੇ ਦੇਸ਼ ਭਰ ਵਿੱਚ ਲੜਕੇ ਅਤੇ ਲੜਕੀਆਂ ਦੀ ਸੰਯੁਕਤ ਮੈਰਿਟ ਵਿੱਚ 27ਵਾਂ ਰੈਂਕ ਹਾਸਲ ਕੀਤਾ ਹੈ। ਉਹ ਲੜਕੀਆਂ ਦੀ ਸਮੁੱਚੀ ਮੈਰਿਟ ਵਿੱਚ ਚੋਟੀ ਦੇ ਤਿੰਨ ਰੈਂਕਾਂ ਵਿੱਚੋਂ ਸੀ ਅਤੇ ਪੰਜਾਬ ਵਿੱਚੋਂ ਪਹਿਲਾ ਰੈਂਕ ਪ੍ਰਾਪਤ ਕੀਤਾ।

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ.ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਐਨਡੀਏ ਸਿਖਲਾਈ ਕੋਰਸ ਵਿੱਚ ਅਪਲਾਈ ਕਰਨ ਲਈ ਇਨ੍ਹਾਂ ਲੜਕੀਆਂ ਨੇ ਸਾਲ 2023 ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕੋਲ ਪੰਜਾਬ ਦੇ ਵਸਨੀਕ ਹੋਣ ਦਾ ਸਬੂਤ ਹੋਣਾ ਚਾਹੀਦਾ ਹੈ। ਸੰਸਥਾ ਵਿੱਚ ਚੁਣੀਆਂ ਗਈਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।