ਜੁਮਲੇ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਕਰ ਸਕਦੇ : ਮਨਮੋਹਨ

Double, Income, Farmers, Says, Manmohan Singh

ਪ੍ਰਧਾਨ ਮੰਤਰੀ ਨੂੰ ਖੁਦ ਦੀ ਪ੍ਰਸੰਸਾ ਕਰਨ ਵਾਲਾ ਅਤੇ ਜੁਮਲੇਬਾਜ਼ ਦੱਸਿਆ | Manmohan Singh

ਨਵੀਂ ਦਿੱਲੀ, (ਏਜੰਸੀ)। ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸ੍ਰ. ਮਨਮੋਹਨ ਸਿੰਘ ਨੇ ਅੱਜ ਕਾਂਗਰਸ ਵਰਕਿੰਗ ਕਮੇਟੀ ‘ਚ ਪ੍ਰਧਾਨ ਮੰਤਰੀ ‘ਤੇ ਤਿੱਖੇ ਹਮਲੇ ਕੀਤੇ। ਮੀਟਿੰਗ ‘ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਖੁਦ ਦੀ ਪ੍ਰਸੰਸਾ ਕਰਨ ਵਾਲਾ ਅਤੇ ਜੁਮਲੇਬਾਜ਼ ਦੱਸਿਆ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ‘ਤੇ ਸਿੰਘ ਨੇ ਕਿਹਾ ਕਿ ਖੇਤੀ ‘ਚ 14 ਫੀਸਦੀ ਦੀ ਵਿਕਾਸ ਦਰ ਹਾਸਲ ਕੀਤੇ। ਬਿਨਾ ਅਜਿਹਾ ਹੋਣਾ ਸੰਭਵ ਨਹੀਂ ਹੈ। (Manmohan Singh)

ਮਨਮੋਹਨ ਸਿੰਘ ਨੇ ਪੀਐਮ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਵਿਕਾਸ ਲਈ ਮਜ਼ਬੂਤ ਨੀਤੀਆਂ ਦੀ ਬਣਾਉਣ ਦੀ ਬਜਾਇ ਪੀਐਮ ਜੁਮਲੇਬਾਜ਼ੀ ਕਰਦੇ ਹਨ। ਸਾਬਕਾ ਪ੍ਰਧਾਨ ਮੰਤਰੀ ਨੇ ਮੋਦੀ ਵੱਲੋਂ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦੇ ਵਾਅਦੇ ‘ਤੇ ਟਿੱਪਣੀ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ 2022 ਤੱਕ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨੀ ਹੈ ਤਾਂ ਖੇਤੀ ‘ਚ 14 ਫੀਸਦੀ ਵਿਕਾਸ ਦਰ ਹੋਣੀ ਚਾਹੀਦੀ ਹੈ, ਜਿਸ ਦੀ ਫਿਲਹਾਲ ਕੋਈ ਸੰਭਾਵਨਾ ਨਜਰ ਨਹੀਂ ਆਉਂਦੀ ਹੈ। ਇਸ ਸਾਲ ਵਿੱਤ ਮੰਤਰੀ ਅਰੁਣ ਜੇਤਲੀ ਨੇ 2018 ਲਈ ਪੇਸ਼ ਕੀਤੇ ਗਏ। ਆਰਥਿਕ ਸਰਵੇ ‘ਚ ਖੇਤੀ ਖੇਤਰ ‘ਚ 2.1 ਫੀਸਦੀ ਵਿਕਾਸ ਦਰ ਹੋਣ ਦਾ ਅਨੁਮਾਨ ਲਾਇਆ ਸੀ।