ਨਸ਼ਾ ਵੇਚਣ ਵਾਲਿਆਂ ’ਤੇ ਹੋਣਗੇ ਹੁਣ ਕਤਲ ਦੇ ਪਰਚੇ ਦਰਜ

Drug, Traffickers, Have, Submit, Murder, FIR

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿਚ ਮੁੱਫਤ ਇਲਾਜ ਦਾ ਐਲਾਨ

  • ਕਾਂਗਰਸ ਪਾਰਟੀ ਦੇ ਨੇਤਾ ਨਸ਼ਾ ਤਸਕਰਾਂ ਦੀ ਕਦੇ ਸਿਫਾਰਸ਼ ਨਹੀਂ ਕਰਨਗੇ-ਡੈਨੀ

ਅੰਮ੍ਰਿਤਸਰ (ਰਾਜ਼ਨ ਮਾਨ)। ਅੰਮ੍ਰਿਤਸਰ ਜਿਲ੍ਹੇ ਨੂੰ ਨਸ਼ੇ ਤੋਂ ਮੁੱਕਤ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਅੱਜ ਇਕ ਵਿਸ਼ੇਸ ਪ੍ਰੋਗਰਾਮ ਜੰਡਿਆਲਾ ਗੁਰੂ ਵਿਚ ਕਰਵਾਇਆ ਗਿਆ, ਜਿਸ ਵਿਚ ਸੱਤਾਧਾਰੀ ਧਿਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਪ ਦੇ ਹਮਾਇਤੀ ਵੀ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਸ ਕਲੰਕ ਨੂੰ ਗਲੋਂ ਲਾਹੁਣ ਲਈ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਆ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਵਿਅਕਤੀ ਦੇ ਦਾਖਲ ਹੋਣ ’ਤੇ ਜੋ 2500 ਰੁਪਏ ਫੀਸ ਲਈ ਜਾਂਦੀ ਸੀ, ਉਹ ਪੰਜਾਬ ਸਰਕਾਰ ਵੱਲੋਂ ਮੁਆਫ ਕਰ ਦਿੱਤੀ ਗਈ ਹੈ ਅਤੇ ਹੁਣ ਨਸ਼ਾ ਛੱਡਣ ਵਾਲੇ ਵਿਅਕਤੀ ਕੋਲੋਂ ਕੋਈ ਵੀ ਪੈਸਾ ਵਸੂਲ ਨਹÄ ਕੀਤਾ ਜਾਵੇਗਾ।

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜੋ ਡੈਪੋ ਮੁਹਿੰਮ ਸ਼ੁੁਰੂ ਕੀਤੀ ਗਈ ਸੀ, ਉਸਦੇ ਸਿੱਟੇ ਸਾਹਮਣੇ ਆਉਣ ਲੱਗੇ ਹਨ ਅਤੇ ਆਸ ਹੈ ਕਿ ਲੋਕ ਜਿਸ ਤਰਾਂ ਨਸ਼ੇ ਪ੍ਰਤੀ ਜਾਗਰੂਕ ਹੋਏ ਹਨ, ਛੇਤੀ ਹੀ ਸਾਡਾ ਜਿਲ੍ਹਾ ਨਸ਼ੇ ਤੋਂ ਮੁੱਕਤ ਹੋ ਜਾਵੇਗਾ। ਇਸ ਮੌਕੇ ਸੰਬੋਧਨ ਕਰਦੇ ਵਿਧਾਇਕ ਸ੍ਰੀ. ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਜਿਸ ਤਰਾਂ ਪੰਜਾਬ ਨੂੰ ਅੱਤਵਾਦ ਤੋਂ ਮੁੱਕਤ ਕਰਵਾਇਆ ਸੀ, ਉਸੇ ਤਰਾਂ ਹੁਣ ਨਸ਼ੇ ਤੋਂ ਮੁੱਕਤੀ ਦਿਵਾਏਗੀ, ਪਰ ਇਸ ਲਈ ਲੋਕਾਂ ਦਾ ਸਾਥ ਦੇਣਾ ਬੇਹੱਦ ਜ਼ਰੂਰੀ ਹੈ। ਉਨਾਂ ਪੁਲਿਸ ਨੂੰ ਭਰੋਸਾ ਦਿਵਾਇਆ ਕਿ ਉਹ ਜਾਂ ਉਨਾਂ ਦੀ ਪਾਰਟੀ ਦਾ ਕੋਈ ਵਿਅਕਤੀ ਨਸ਼ੇ ਵੇਚਣ ਵਾਲੇ ਵਿਅਕਤੀ ਦੀ ਕਦੇ ਹਮਾਇਤ ਨਹÄ ਕਰਨਗੇ, ਤੁਸÄ ਉਨਾਂ ਖਿਲਾਫ ਸਖਤ ਕਾਰਵਾਈ ਕਰੋ।

ਪਾਰਟੀਬਾਜ਼ੀ ਤੋਂ ਉਪਰ ਉਠ ਕੇ ਲੋਕ ਨਸ਼ੇ ਵਿਰੁੱਧ ਲਾਮਬੰਦ ਹੋਏ | Drug Sellers

ਜਿਲ੍ਹਾ ਪੁਲਿਸ ਮੁੱਖੀ ਸ੍ਰੀ ਪਰਮਪਾਲ ਸਿੰਘ ਨੇ ਇਸ ਮੌਕੇ ਕਿਹਾ ਕਿ ਹੁਣ ਜਿਸ ਵੀ ਵਿਅਕਤੀ ਕੋਲੋਂ ਖ੍ਰੀਦੇ ਨਸ਼ੇ ਕਾਰਨ ਕਿਸੇ ਵਿਅਕਤੀ ਦੀ ਮੌਤ ਹੋਈ ਤਾਂ ਉਸ ਨਸ਼ੇ ਦੇ ਸੌਦਾਗਰ ਵਿਰੁੱਧ ਕਤਲ ਕੇਸ ਦਰਜ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਜਿਲ੍ਹੇ ਵਿਚ 4 ਅਜਿਹੇ ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ ਅੱਗੇ ਤੋਂ ਵੀ ਅਜਿਹੇ ਕੇਸਾਂ ਵਿਚ ਕਤਲ ਦਾ ਦੋਸ਼ ਮੜਿਆ ਜਾਵੇਗਾ। ਉਨਾਂ ਦਵਾਈ ਵਿਕਰੇਤਾ ਨੂੰ ਵੀ ਤਾੜਨਾ ਕਰਦੇ ਕਿਹਾ ਕਿ ਤੁਹਾਡੇ ਵੱਲੋਂ ਕੀਤੇ ਜਾਂਦੇ ਧੰਦੇ ਦੀ ਸਾਨੂੰ ਪੂਰੀ ਖਬਰ ਹੈ ਤੇ ਤੁਸÄ ਅੱਜ ਤੋਂ ਨਸ਼ੇ ਵੇਚਣੇ ਬੰਦ ਕਰ ਦਿਉ, ਨਹÄ ਤਾਂ ਪੁਲਿਸ ਦੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹੋ। (Drug Sellers)

ਉਨਾਂ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਜਿਸ ਵੀ ਪੁਲਿਸ ਅਧਿਕਾਰੀ ਦੇ ਇਲਾਕੇ ਵਿਚ ਨਸ਼ਾ ਵਿਕਣ ਦੀ ਖ਼ਬਰ ਮਿਲੀ, ਉਸ ਅਧਿਕਾਰੀ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿਹਾਤੀ ਪੁਲਿਸ ਵਲੋ ਦੋ ਹੈਲਪਲਾਈਨ ਨੰ: 98882-00062 ਅਤੇ 0183-2704705 ਜਾਰੀ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਨੰਬਰਾਂ ਤੇ ਨਸ਼ਾ ਵੇਚਣ ਵਾਲਿਆਂ ਬਾਰੇ ਦੱਸ ਸਕਦੇ ਹਨ ਅਤੇ ਦੱਸਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। (Drug Sellers)