ਬਿਜਲੀ ਸਬਸਿਡੀ: ਸੇਵਾ-ਮੁਕਤੀ ਲਾਭਾਂ ਤੇ ਹੋਰ ਸਕੀਮਾਂ ਲਈ 1353 ਕਰੋੜ ਰੁਪਏ ਜਾਰੀ

Electricity, Subsidy, Rleased , Sschemes

Electricity ਸਬਸਿਡੀ: ਸੇਵਾ-ਮੁਕਤੀ ਲਾਭਾਂ ਤੇ ਹੋਰ ਸਕੀਮਾਂ ਲਈ 1353 ਕਰੋੜ ਰੁਪਏ ਜਾਰੀ

ਸੱਚ ਕਹੂੰ ਨਿਊਜ਼/ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ ਨੂੰ ਬਿਜਲੀ ਸਬਸਿਡੀ, ਸਥਾਨਕ ਸਰਕਾਰਾਂ ਬਾਰੇ ਵਿਭਾਗ ਅਤੇ ਪੰਜਾਬ ਰਾਜ ਗੁਦਾਮ ਨਿਗਮ ਤੋਂ ਇਲਾਵਾ 30 ਸਤੰਬਰ, 2019 ਤੱਕ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਸੇਵਾ-ਮੁਕਤੀ ਦੇ ਲਾਭਾਂ ਦੀ ਅਦਾਇਗੀ ਲਈ 1353.03 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਅੱਜ ਇੱਥੇ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਦਿੱਤੀ ਜਾਂਦੀ ਖੇਤੀ ਸਬਸਿਡੀ ਲਈ ਪਾਵਰਕੌਮ ਨੂੰ 400 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ 30 ਸਤੰਬਰ, 2019 ਤੱਕ ਸੇਵਾ ਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਜੀ.ਪੀ.ਐਫ./ਲੀਵ ਇਨਕੈਸ਼ਮੈਂਟ ਸਮੇਤ ਸੇਵਾ ਮੁਕਤੀ ਦੇ ਲਾਭ ਦੀ ਅਦਾਇਗੀ ਲਈ 181.63 ਕਰੋੜ ਰੁਪਏ ਜਾਰੀ ਕੀਤੇ ਹਨ। ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਪੰਜਾਬ ਮਿਊਂਸਪਲ ਫੰਡ ਲਈ 153.90 ਕਰੋੜ ਰੁਪਏ ਦਿੱਤੇ ਗਏ ਹਨ।  Electricity

ਇਸੇ ਦੌਰਾਨ 18 ਦਸੰਬਰ, 2019 ਤੱਕ ਮੈਡੀਕਲ, ਪੈਟਰੋਲ ਤੇ ਗਰੀਸ, ਪਾਣੀ/ਬਿਜਲੀ, ਵਸਤਾਂ ਦੀ ਸਪਲਾਈ ਅਤੇ ਹੋਰ ਦਫ਼ਤਰੀ ਖਰਚਿਆਂ ਵਾਸਤੇ 121.82 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਪੰਜਾਬ ਰਾਜ ਗੁਦਾਮ ਨਿਗਮ ਨੂੰ 100 ਕਰੋੜ ਰੁਪਏ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਜਾਬ ਮਿਊਂਸਪਲ ਬੁਨਿਆਦੀ ਢਾਂਚਾ ਵਿਕਾਸ ਫੰਡ ਵਾਸਤੇ 33.32 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਦੌਰਾਨ 18 ਦਸੰਬਰ, 2019 ਤੱਕ ਮੈਡੀਕਲ, ਪੈਟਰੋਲ ਤੇ ਗਰੀਸ, ਪਾਣੀ/ਬਿਜਲੀ, ਵਸਤਾਂ ਦੀ ਸਪਲਾਈ ਅਤੇ ਹੋਰ ਦਫ਼ਤਰੀ ਖਰਚਿਆਂ ਵਾਸਤੇ 121.82 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।