ਅੰਮ੍ਰਿਤਸਰ ‘ਚ 10 ਸਾਲ ਦੇ ਬੱਚੇ ‘ਤੇ ਐਫਆਈਆਰ ਦਰਜ

ਗੰਨ ਕਲਚਰ ਖਿਲਾਫ ਪੰਜਾਬ ਸਰਕਾਰ ਸਖਤ

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਗੰਨ ਕਲਚਰ ਖਿਲਾਫ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ‘ਚ 10 ਸਾਲ ਦੇ ਬੱਚੇ ‘ਤੇ ਬੰਦੂਕ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਪੁਲਿਸ ਨੇ ਬੱਚੇ ਦੇ ਨਾਲ-ਨਾਲ ਉਸ ਦੇ ਪਿਤਾ ਅਤੇ ਦੋ ਹੋਰਾਂ ਖਿਲਾਫ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਤਥੂਨੰਗਲ ਥਾਣੇ ਵਿੱਚ ਇੱਕ 10 ਸਾਲ ਦੇ ਬੱਚੇ ਉੱਤੇ ਹੋਇਆ ਹੈ। ਬੱਚੇ ਦੇ ਪਿਤਾ ਭੁਪਿੰਦਰ ਸਿੰਘ ਨੇ ਆਪਣੇ ਫੇਸਬੁੱਕ ਪ੍ਰੋਫਾਈਲ ‘ਤੇ ਆਪਣੇ ਬੇਟੇ ਦੀ ਬੰਦੂਕ ਲੈ ਕੇ ਖੜ੍ਹੇ ਅਤੇ ਮੋਢਿਆਂ ‘ਤੇ ਗੋਲੀਆਂ ਦੀ ਪੱਟੀ ਬੰਨ੍ਹੀ ਹੋਈ ਫੋਟੋ ਪੋਸਟ ਕੀਤੀ ਸੀ। ਜਿਸ ਤੋ ਬਾਅਦ ਪੁਲਿਸ ਨੇ ਬੱਚੇ, ਉਸਦੇ ਪਿਤਾ ਭੁਪਿੰਦਰ ਪਤਾ ਲਾਇਆ। ਇਸ ਤੋਂ ਬਾਅਦ ਇਸੇ ਮਾਮਲੇ ਵਿੱਚ ਦੋ ਹੋਰ ਵਿਕਰਮਜੀਤ ਅਤੇ ਵਿਸਾਰਤ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ