ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਕਿਸ ਨੂੰ ਮਿਲੇਗਾ ਫ਼ਾਇਦਾ

Gas cylinder

ਨਵੀਂ ਦਿੱਲੀ (ਏਜੰਸੀ)। ਪਹਿਲੀ ਜੂਨ ਨੂੰ ਮਹੀਨੇ ਦੇ ਪਹਿਲੇ ਹੀ ਦਿਨ ਸਿਲੰਡਰ ਦੀ ਕੀਮਤ (Gas cylinder) ’ਚ ਵੱਡੀ ਕਟੌਤੀ ਦੇਖਣ ਨੂੰ ਮਿਲ ਰਹੀ ਹੈ। ਤੇਲ ਕੰਪਨੀਆਂ ਨੇ 1 ਜੂਨ ਨੂੰ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਰਾਹਤ ਦਿੱਤੀ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਤੀ ਗਈ ਕੀਮਤ ਮੁਤਾਬਕ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 83.50 ਰੁਪਏ ਦੀ ਕਮੀ ਆਈ ਹੈ। 19 ਕਿੱਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਲਈ ਹੁਣ 1773 ਰੁਪਏ ਦੇਣੇ ਪੈਣਗੇ। ਪਹਿਲਾਂ ਇਹ ਸਿਲੰਡਰ 1856.50 ਰੁਪਏ ਦਾ ਸੀ। ਹਾਲਾਂਕਿ ਘਰੇਲੂ ਗੈਸ ਸਿਲੰਡਰ ਪਹਿਲਾਂ ਵਾਂਗ ਹੀ ਕੀਮਤ ’ਤੇ ਮਿਲੇਗਾ।

ਵਪਾਰਕ ਗੈਸ ਸਿਲੰਡਰਾਂ ਦੀਆਂ ਨਵੀਆਂ ਦਰਾਂ | Gas cylinder

ਦਿੱਲੀ ’ਚ ਗੈਸ ਸਿਲੰਡਰ 1856.50 ਰੁਪਏ ਤੋਂ ਘੱਟ ਕੇ 1773 ਰੁਪਏ ’ਤੇ ਆ ਗਿਆ ਹੈ। ਕੋਲਕਾਤਾ ’ਚ ਪਹਿਲਾਂ 1960.50 ਰੁਪਏ ਦੇ ਮੁਕਾਬਲੇ ਹੁਣ 1875.50 ਰੁਪਏ ਦੇਣੇ ਪੈਣਗੇ। ਇਸੇ ਤਰ੍ਹਾਂ, ਪਹਿਲਾਂ ਇਹ ਮੁੰਬਈ ਵਿੱਚ 1808.50 ਰੁਪਏ ਵਿੱਚ ਉਪਲੱਬਧ ਸੀ, ਜੋ ਹੁਣ 1725 ਰੁਪਏ ਵਿੱਚ ਉਪਲੱਬਧ ਹੋਵੇਗਾ। ਚੇਨਈ ਵਿੱਚ ਕੀਮਤ 2021.50 ਰੁਪਏ ਤੋਂ ਘੱਟ ਕੇ 1937 ਰੁਪਏ ਹੋ ਗਈ ਹੈ।

ਹਵਾਈ ਯਾਤਰਾ ਹੋ ਸਕਦੀ ਹੈ ਪ੍ਰਭਾਵਿਤ

ਵਪਾਰਕ ਐਲਪੀਜੀ ਸਿਲੰਡਰਾਂ ਵਿੱਚ ਰਾਹਤ ਦੇਣ ਤੋਂ ਇਲਾਵਾ ਤੇਲ ਕੰਪਨੀਆਂ ਨੇ ਜੈੱਟ ਫਿਊਲ (ਹਵਾਈ ਬਾਲਣ) ਦੀਆਂ ਕੀਮਤਾਂ ਵਿੱਚ ਵੀ ਕਟੌਤੀ ਕੀਤੀ ਹੈ। ਦੀ ਕੀਮਤ ’ਚ ਕਰੀਬ 6,600 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦਾ ਅਸਰ ਆਉਣ ਵਾਲੇ ਸਮੇਂ ’ਚ ਹਵਾਈ ਯਾਤਰਾ ’ਤੇ ਪੈ ਸਕਦਾ ਹੈ। ਨਵੀਆਂ ਦਰਾਂ 1 ਜੂਨ ਤੋਂ ਲਾਗੂ ਹੋ ਗਈਆਂ ਹਨ। ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ’ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਦੇ ਲਈ ਰਾਜਧਾਨੀ ਦਿੱਲੀ ’ਚ ਪਹਿਲਾਂ ਦੀ ਤਰ੍ਹਾਂ 1103 ਰੁਪਏ ਦੇਣੇ ਹੋਣਗੇ।

ਵਪਾਰਕ ਗੈਸ ਸਿਲੰਡਰਾਂ ਦੀਆਂ ਨਵੀਆਂ ਦਰਾਂ

ਦਿੱਲੀ ’ਚ ਗੈਸ ਸਿਲੰਡਰ 1856.50 ਰੁਪਏ ਤੋਂ ਘੱਟ ਕੇ 1773 ਰੁਪਏ ’ਤੇ ਆ ਗਿਆ ਹੈ। ਕੋਲਕਾਤਾ ’ਚ ਪਹਿਲਾਂ 1960.50 ਰੁਪਏ ਦੇ ਮੁਕਾਬਲੇ ਹੁਣ 1875.50 ਰੁਪਏ ਦੇਣੇ ਪੈਣਗੇ। ਇਸੇ ਤਰ੍ਹਾਂ, ਪਹਿਲਾਂ ਇਹ ਮੁੰਬਈ ਵਿੱਚ 1808.50 ਰੁਪਏ ਵਿੱਚ ਉਪਲਬਧ ਸੀ, ਜੋ ਹੁਣ 1725 ਰੁਪਏ ਵਿੱਚ ਉਪਲੱਬਧ ਹੋਵੇਗਾ। ਚੇਨਈ ਵਿੱਚ ਕੀਮਤ 2021.50 ਰੁਪਏ ਤੋਂ ਘੱਟ ਕੇ 1937 ਰੁਪਏ ਹੋ ਗਈ ਹੈ।

ਇਹ ਵੀ ਪੜ੍ਹੋ : ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਿਆ, ਲਾਲਜੀਤ ਭੁੱਲਰ ’ਤੇ ਮੁੱਖ ਮੰਤਰੀ ਹੋਏ ਮਿਹਰਬਾਨ