ਹਿਮਾਚਲ ਤੇ ਰਾਜਸਥਾਨ ਦੇ ਭੰਡਾਰੇ ਦੀ ਨਾਮ ਚਰਚਾ 16 ਨੂੰ

Dera Sacha Sauda

 ਸੰਗਤ-ਸੰਗਤ ’ਚ ਭਾਰੀ ਉਤਸ਼ਾਹ (Himachal Bhandara)

  • ਹਿਮਾਚਲ ਅਤੇ ਰਾਜਸਥਾਨ ਦੇ ਭੰਡਾਰੇ ਦੀ ਨਾਮ ਚਰਚਾ 16 ਨੂੰ
  • ਚਾਚੀਆ ਨਗਰੀ ਅਤੇ ਸ੍ਰੀਗੰਗਾਨਗਰ ਵਿੱਚ ਤਿਆਰੀਆਂ ਸ਼ੁਰੂ 

(ਸੱਚ ਕਹੂੰ ਨਿਊਜ਼) ਚਚਿਆ ਨਗਰੀ/ਸ਼੍ਰੀਗੰਗਾਨਗਰ। ਹਿਮਾਚਲ ਪ੍ਰਦੇਸ਼ ਦੀ ਸਾਧ-ਸੰਗਤ ਵੱਲੋਂ 16 ਅਪ੍ਰੈਲ ਦਿਨ ਐਤਵਾਰ ਨੂੰ ਪਰਮ ਪਿਤਾ ਸ਼ਾਹ ਸਤਿਨਾਮ ਜੀ ਸੱਚਖੰਡ ਧਾਮ, ਚਾਚੀਆ ਨਗਰੀ, ਪਾਲਮਪੁਰ (ਕਾਂਗੜਾ) ’ਚ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਪਵਿੱਤਰ ਭੰਡਾਰਾ (Himachal Bhandara) ਮਨਾਇਆ ਜਾ ਰਿਹਾ ਹੈ। ਦੂਜੇ ਪਾਸੇ ਰਾਜਸਥਾਨ ਦੀ ਸਾਧ-ਸੰਗਤ ਵੱਲੋਂ ਇਸੇ ਦਿਨ ਸ੍ਰੀਗੰਗਾਨਗਰ ਵਿਖੇ ਪਵਿੱਤਰ ਭੰਡਾਰੇ ਦੀ ਨਾਮਚਰਚਾ ਹੋਵੇਗੀ। ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਭੰਡਾਰੇ ਦੀ ਨਾਮ ਚਰਚਾ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਧ-ਸੰਗਤ ਦੇ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਨਾਲ ਸਬੰਧਿਤ ਹਰ ਪਵਿੱਤਰ ਮਹੀਨੇ ਦੀ ਖੁਸ਼ੀ ਲੋੜਵੰਦਾਂ ਦੀ ਮੱਦਦ ਕਰਕੇ ਮਨਾਈ ਜਾਂਦੀ ਹੈ ਤੇ ਪਵਿੱਤਰ ਭੰਡਾਰੇ ਮੌਕੇ ਵੀ ਭਲਾਈ ਕਾਰਜਾਂ ਤਹਿਤ ਲੋੜਵੰਦਾਂ ਦੀ ਮੱਦਦ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਸਾਈਂ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ਼ ਨੇ 29 ਅਪ੍ਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਨੀਂਹ ਰੱਖੀ ਸੀ। ਸਾਧ ਸੰਗਤ ਅਪ੍ਰੈਲ ਮਹੀਨੇ ਨੂੰ ਰੂਹਾਨੀ ਸਥਾਪਨਾ ਮਹੀਨੇ ਦੇ ਰੂਪ ’ਚ ਭਲਾਈ ਕਾਰਜ ਕਰਕੇ ਮਨਾਉਂਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ