ਕੋਰੋਨਾ ਦੇ ਇਲਾਜ਼ ਵਿੱਚ ਜਿਆਦਾ ਖ਼ਰਚਾ ਨਹੀਂ ਲੈ ਸਕਣਗੇ ਹਸਪਤਾਲ, ਮੁੜ ਤੋਂ ਮਿੱਥੀ ਖ਼ਰਚੇ ਦੀ ਹੱਦ

Corona

ਕੋਰੋਨਾ ਦੇ ਇਲਾਜ਼ ਵਿੱਚ ਜਿਆਦਾ ਖ਼ਰਚਾ ਨਹੀਂ ਲੈ ਸਕਣਗੇ ਹਸਪਤਾਲ, ਮੁੜ ਤੋਂ ਮਿੱਥੀ ਖ਼ਰਚੇ ਦੀ ਹੱਦ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾ ‘ਚ  ਕੋਵਿਡ ਦੇ ਇਲਾਜ ਲਈ ਖ਼ਰਚੇ ਦੀ ਹੱਦ ਨਿਰਧਾਰਿਤ ਕਰ ਦਿੱਤੀ ਹੈ।ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਨ ਮਗਰੋਂ ਕੀਤਾ ਗਿਆ।ਨਿੱਜੀ ਮੈਡੀਕਲ ਕਾਲਜਾਂ ਤੇ ਹਸਪਤਾਲਾ ਲਈ ਵੱਧ ਤੋਂ ਵੱਧ ਫੀਸ ਦਸ ਹਜਾਰ ਤੈਅ ਕੀਤੀ ਗਈ ਹੈ

ਮਰੀਜ ਦੀ ਹਾਲਤ ਤੇ ਹਸਪਤਾਲਾਂ ਅਨੁਸਾਰ ਖਰਚੇ ਲਈ ਤਿੰਨ ਦਰਜੇ ਬਣਾਏ ਜਾਣਗੇ ਸਧਾਰਨ ਬੁਖਾਰ ਜਿਸ ਵਿੱਚ ਆਈਸੋਲੇਸ਼ਨ ਬੈੱਡਜ਼ ਦੀ ਲੋੜ ਪੈਂਦੀ ਹੋਵੇ ਅਤੇ ਜਿਸ ਵਿੱਚ ਸਾਂਭ-ਸੰਭਾਲ ਅਤੇ ਆਕਸੀਜ਼ਨ ਵੀ ਸ਼ਾਮਲ ਹੋਵੇ, ਲਈ ਦਾਖਲ ਹੋਣ ਤੋਂ ਬਾਅਦ ਪ੍ਰਤੀਦਿਨ ਦੇ ਖਰਚੇ ਸਾਰੇ ਪ੍ਰਾਈਵੇਟ ਮੈਡੀਕਲ ਕਾਲਜਾਂ/ਐਨ.ਬੀ.ਈ. ਦੇ ਟੀਚਿੰਗ ਪ੍ਰੋਗਰਾਮ ਵਾਲੇ ਐਨ.ਏ.ਬੀ.ਐਚ. ਨਿੱਜੀ ਹਸਪਤਾਲਾਂ ਲਈ 10 ਹਜ਼ਾਰ ਰੁਪਏ ਦੇ ਹਿਸਾਬ ਨਾਲ ਨਿਰਧਾਰਤ ਕੀਤੇ ਗਏ ਹਨ ਜਦਕਿ ਐਨ.ਏ.ਬੀ.ਐਚ. ਤੋਂ ਮਾਨਤਾ ਪ੍ਰਾਪਤ ਹਸਪਤਾਲਾਂ (ਨਿੱਜੀ ਮੈਡੀਕਲ ਕਾਲਜਾਂ ਜਿਨਾਂ ਵਿੱਚ ਪੀ.ਜੀ./ਡੀ.ਐਨ.ਬੀ. ਕੋਰਸ ਨਹੀਂ ਹੈ ਸਮੇਤ) ਹਸਪਤਾਲਾਂ ਲਈ 9 ਹਜ਼ਾਰ ਰੁਪਏ ਅਤੇ ਐਨ.ਏ.ਬੀ.ਐਚ. ਤੋਂ ਗੈਰ-ਮਨਜੂਰਸ਼ੁਦਾ ਹਸਪਤਾਲਾਂ ਲਈ 8 ਹਜ਼ਾਰ ਰੁਪਏ ਦੀ ਹਿਸਾਬ ਨਾਲ ਨਿਰਧਾਰਤ ਕੀਤੇ ਗਏ ਹਨ।

ਇਨਾਂ ਦੇ ਹਸਪਤਾਲਾਂ ਲਈ ਗੰਭੀਰ ਬੁਖਾਰ (ਆਈ.ਸੀ.ਯੂ. ਵਿੱਚ ਪਰ ਵੈਂਟੀਲੇਟਰ ਦੀ ਲੋੜ ਤੋਂ ਬਗੈਰ) ਲਈ ਕ੍ਰਮਵਾਰ 15 ਹਜ਼ਾਰ, 14 ਹਜ਼ਾਰ ਅਤੇ 13 ਹਜ਼ਾਰ ਰੁਪਏ ਤੱਕ ਹੱਦ ਨਿਰਧਾਰਤ ਕੀਤੀ ਗਈ ਹੈ ਜਦਕਿ ਬਹੁਤ ਹੀ ਨਾਜ਼ੁਕ ਸਥਿਤੀ ਵਾਲੇ ਮਰੀਜ਼ਾਂ ਲਈ ਇਹ ਦਰਾਂ ਕ੍ਰਮਵਾਰ 18 ਹਜ਼ਾਰ, 16 ਹਜ਼ਾਰ 500 ਰੁਪਏ ਅਤੇ 15 ਹਜ਼ਾਰ ਨਿਰਧਾਰਤ ਕੀਤੀਆਂ ਗਈਆਂ ਹਨ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨਾਂ ਸਾਰੀਆਂ ਕੀਮਤਾਂ ਵਿੱਚ ਪੀ.ਪੀ.ਈ. ਦੀ ਕੀਮਤ ਵੀ ਸ਼ਾਮਲ ਕੀਤੀ ਗਈ ਹੈ।

CoronaCorona

ਨਿੱਜੀ ਹਸਪਤਾਲਾਂ ਨੂੰ ਮਾਮੂਲੀ ਬੁਖਾਰ ਦੇ ਮਾਮਲਿਆਂ ਦੇ ਇਲਾਜ ਲਈ ਹੱਲਾਸ਼ੇਰੀ ਦੇਣ ਹਿੱਤ ਡਾ. ਤਲਵਾਰ ਕਮੇਟੀ ਨੇ ਅਜਿਹੇ ਕੇਸਾਂ ਲਈ ਪ੍ਰਤੀਦਿਨ ਦਾਖਲਾ ਫੀਸ ਕ੍ਰਮਵਾਰ 6500 ਰੁਪਏ, 5500 ਰੁਪਏ ਅਤੇ 4500 ਰੁਪਏ ਨਿਰਧਾਰਤ ਕੀਤੀ ਹੈ। ਸਰਕਾਰ ਵੱਲੋਂ ਇਹ ਕਦਮ ਕੋਵਿਡ ਦੇ ਇਲਾਜ ਸਬੰਧੀ ਨਿੱਜੀ ਹਸਪਤਾਲਾਂ ਵੱਲੋਂ ਵਸੂਲ ਕੀਤੇ ਜਾਂਦੇ ਹੱਦੋਂ ਵੱਧ ਖਰਚਿਆਂ ਤੋਂ ਬਾਅਦ ਚੁੱਕਿਆ ਗਿਆ ਹੈ। ਮੁੱਖ ਮੰਤਰੀ ਨੂੰ ਨਿੱਜੀ ਤੌਰ ‘ਤੇ ਇਸ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ ਅਤੇ ਉਨਾਂ ਨੇ ਡਾ. ਤਲਵਾਰ ਕਮੇਟੀ ਅਤੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਨਿੱਜੀ ਹਸਪਤਾਲਾਂ ਨਾਲ ਗੱਲਬਾਤ ਕਰਨ ਮਗਰੋਂ ਵਾਜਬ ਕੀਮਤਾਂ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ