ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ, ਪ੍ਰਧਾਨ ਮੰਤਰੀ ਨੇ ਦਿੱਤੀ ਜਾਣਕਾਰੀ

Lal Krishna Advani

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਕਸ (ਸਾਬਕਾ ਟਵੀਟ) ਕਰਕੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਟਵੀਟ ਮੁਤਾਬਿਕ ਭਾਰਤ ਦੇ ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰ ਦੀ ਮੋਦੀ ਸਰਕਾਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। (Lal Krishna Advani)

ਪੀਐੱਮ ਮੋਦੀ ਨੇ ਟਵਿੱਟਰ ’ਤੇ ਲਿਖਿਆ ਕਿ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਮੈਂ ਉਨ੍ਹਾਂ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸ ਸਨਮਾਨ ਨਾਲ ਸਨਮਾਨਿਤ ਹੋਦ ’ਤੇ ਵਧਾਈ ਦਿੱਤੀ। ਸਾਡੇ ਸਮਿਆਂ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ, ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਅਭੁੱਲ ਹੈ। ਉਨ੍ਹਾਂ ਦਾ ਜੀਵਨ ਜ਼ਮੀਨੀ ਪੱਧਰ ’ਤੇ ਕੰਮ ਕਰਨ ਤੋਂ ਸ਼ੁਰੂ ਹੋ ਕੇ ਸਾਡੇ ਉੱਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨਾ ਹੈ। ਉਨ੍ਹਾਂ ਨੇ ਸਾਡੇ ਗ੍ਰਹਿ ਮੰਤਰੀ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਵੀ ਆਪਣੀ ਪਛਾਣ ਬਣਾਈ ਹੈ। ਉਸ ਦੇ ਸੰਸਦੀ ਦਖਲ ਹਮੇਸ਼ਾ ਮਿਸਾਲੀ ਅਤੇ ਅਮੀਰ ਸੂਝ ਨਾਲ ਭਰਪੂਰ ਰਹੇ ਹਨ। (Lal Krishna Advani)

Also Read : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ