ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜੇ ਹਟਾਉਣ ਦੀ ਮੁਹਿੰਮ ਦਾ ਆਗਾਜ਼

28_Chandigarh_01

ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਮੌਜੂਦਗੀ ਵਿੱਚ ਸਿਸਵਾਂ ਵਿਖੇ 29 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ

  • 31 ਮਈ ਤੱਕ ਪੰਚਾਇਤੀ ਜ਼ਮੀਨਾਂ  (Panchayat Lands) ਤੋਂ 5000 ਏਕੜ ਕਬਜ਼ੇ ਛੁਵਾਉਣ ਦੀ ਮਹਿੰਮ ਦੀ ਸ਼ੁਰੂਆਤ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾੳੇੁਣ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਮੁਹਾਲੀ ਜ਼ਿਲੇ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਸ਼ਿਵਾਲਿਕ ਪਹਾੜੀਆਂ ਦੀਆਂ ਜੜਾਂ ਵਿਚ ਨਿਊ ਚੰਡੀਗੜ ਦੇ ਬਿਲਕੁਲ ਨੇੜੇ ਬਲਾਕ ਮਾਜਰੀ ਦੇ ਪਿੰਡ ਅਭੀਪੁਰ ਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ (Panchayat Lands) ਦਾ ਕਬਜ਼ਾ ਪਿੰਡ ਦੀ ਪੰਚਾਇਤ ਵੱਲੋਂ ਲੈ ਲਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਕਬਜ਼ਾ ਲੈਣ ਦੀ ਇਹ ਕਾਰਵਾਈ ਪੂਰੀ ਕੀਤੀ ਗਈ।

ਇਸ ਮੌਕੇ ਕੁਲਦੀਪ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਿਕਰਮ ਸਿੰਘ ਨਾਮੀ ਵਿਅਕਤੀ ਵਲੋਂ 2007 ਤੋਂ ਇਸ ਜ਼ਮੀਨ ਉਪਰ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਉਨਾਂ ਦੱਸਿਆ ਕਿ ਕੁਲੈਕਟਰ ਐਸ.ਏ.ਐਸ ਨਗਰ ਵੱਲੋਂ ਇਸ ਜ਼ਮੀਨ ਤੋਂ ਨਜ਼ਾਇਜ ਕਬਜ਼ਾ ਹਟਾਉਣ ਲਈ 2014 ਵਿਚ ਹੁਕਮ ਜਾਰੀ ਕੀਤੇ ਗਏ ਸਨ।

ਪਰ ਕੁਝ ਕਾਨੂੰਨੀ ਅੜਚਣਾ ਕਾਰਨ ਵਿਭਾਗ ਦੇ ਅਧਿਕਾਰੀ ਅਤੇ ਪੰਚਾਇਤ ਇਹ ਕਬਜ਼ਾ ਛੁਡਵਾ ਨਹੀਂ ਸਕੇ ਸਨ। ਪੰਚਾਇਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਦਿਆਂ ਪਹਿਲੇ ਮਹੀਨੇ ਹੀ ਇਹ ਵੱਡੀ ਕਰਾਵਾਈ ਕਰਦਿਆਂ ਅੱਜ ਐਸ.ਏ.ਐਸ ਨਗਰ ਜ਼ਿਲੇ ਦੀ ਇਹ ਬੇਸ਼ਕੀਮਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੱਜ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ 31 ਮਈ ਤੱਕ 5000 ਹਜ਼ਾਰ ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ