ਪੰਜਾਬ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਸ਼ਾਹ ਵਿਚਾਲੇ ਮੀਟਿੰਗ

Captain Amarinder Singh Sachkahoon

ਪੰਜਾਬ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਸ਼ਾਹ ਵਿਚਾਲੇ ਮੀਟਿੰਗ

ਨਵੀਂ ਦਿੱਲੀ। (ਸੱਚ ਕੰਹੂ ਨਿਊਜ) ਪੰਜਾਬ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਅਮਿਤ ਸ਼ਾਹ ਦੇ ਘਰ ਪਹੁੰਚੇ। ਸੂਤਰਾ ਮੁਤਾਬਕ ਬੈਠਕ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਤੇ ਸ਼ਾਹ ਵਿਚਾਲੇ ਵਿਧਾਨ ਸਭਾ ਚੋਣਾਂ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਮੀਟਿੰਗ ਹੋ ਰਹੀ ਹੈ। ਧਿਆਨਯੋਗ ਹੈ ਕਿ ਇਸ ਵਾਰ ਪੰਜਾਬ ਵਿਧਾਨ ਸਭ ਚੋਣਾਂ ਵਿੱਚ ਕਿਸਾਨ ਜਥੇਵੰਦੀਆਂ ਨੇ ਵੀ ਚੋਣ ਲੜਣ ਦਾ ਐਲਾਨ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ ਭਾਜਪਾ 70 ਤੋਂ 82 ਸੀਟਾਂ ’ਤੇ ਚੋਣ ਲੜ ਸਕਦੀ ਹੈ ਅਤੇ ਬਾਕੀ ਸੀਟਾਂ ’ਤੇ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਢੀਂਡਸਾ ਦੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ