ਮੋਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸਬੰਧੀ ਸੁਣਾਇਆ ਫੈਸਲਾ

Mohali Court Decision Ex DGP

ਸਾਬਕਾ ਡੀਜੀਪੀ ਦੀ ਅਗਾਊਂ ਜਮਾਨਤ ਹੋਈ ਮਨਜ਼ੂਰ

ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਮੋਹਾਲੀ, ਸੱਚ ਕਹੂੰ ਨਿਊਜ਼। ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਮੋਹਾਲੀ ਦੀ ਅਦਾਲਤ (Mohali Court) ਨੇ ਵੱਡੀ ਰਾਹਤ ਦਿੰਦਿਆਂ ਉਹਨਾਂ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ। ਜਿਸ ਤਹਿਤ ਅਗਲੇ ਹੁਕਮਾਂ ਤੱਕ ਉਹਨਾਂ ਦੀ ਗ੍ਰਿਫਤਾਰੀ ‘ਤੇ ਰੋਕ ਰਹੇਗੀ। ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ 29 ਸਾਲ ਪੁਰਾਣੇ ਬਲਵੰਤ ੰਿਸੰਘ ਮੁਲਤਾਨੀ ਅਗਵਾਹ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਉਹਨਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਕਾਰਨ ਉਹਨਾਂ ਨੇ ਅਦਾਲਤ ਦਾ ਸਹਾਰਾ ਲਿਆ। ਮੁਕੱਦਮਾ ਦਰਜ ਹੋਣ ‘ਤੇ ਸਾਬਕਾ ਡੀਜੀਪੀ ਨੇ ਪੰਜਾਬ ‘ਚ ਕਰਫਿਊ ਨਿਯਮਾਂ ਦੀ ਉਲੰਘਣਾ ਕਰਦਿਆਂ ਹਿਮਾਚਲ ਦੇ ਜਿਲ੍ਹਾ ਬਿਲਾਸਪੁਰ ‘ਚ ਸਵਾਰਘਾਟ ਬਾਰਡਰ ਤੋਂ ਹਿਮਾਚਲ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ ਜਿਸ ਨੂੰ ਹਿਮਾਚਲ ਪੁਲਿਸ ਨੇ ਨਾਕਾਮ ਕਰ ਦਿੱਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here