ਦੇਸ਼ ‘ਚ 13 ਸੂਬਿਆਂ ‘ਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ

ਭਾਰਤ ਦੁਨੀਆਂ ਭਰ ‘ਚ ਦੂਜੇ ਨੰਬਰ ‘ਤੇ, ਸਿਹਤ ਮੰਤਰੀ ਬੋਲੇ, ਕੋਰੋਨਾ ਵਾਇਰਸ ਦੀ ਦਰ ਭਾਰਤ ‘ਚ ਹੋਰ ਦੇਸ਼ਾਂ ਦੇ ਮੁਕਾਬਲੇ ਘੱਟ

ਏਜੰਸੀ, ਨਵੀਂ ਦਿੱਲੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਸੋਮਵਾਰ ਨੂੰ ਲੋਕ ਸਭਾ ‘ਚ ਕਿਹਾ ਕਿ ਭਾਰਤ ‘ਚ ਕੋਰੋਨਾ ਵਾਇਰਸ ਦੀ ਦਰ ਹੋਰ ਦੇਸ਼ਾਂ ਦੇ ਮੁਕਾਬਲੇ ਘੱਟ ਹੈ ਤੇ ਸਰਕਾਰ ਇਸ ਮਹਾਂਮਾਰੀ ਦਾ ਰਾਣਨੀਤਿਕ ਤਰੀਕੇ ਨਾਲ ਮੁਕਾਬਲਾ ਕਰਨ ‘ਚ ਸਫਲ ਰਹੀ ਹੈ ਡਾ. ਹਰਸ਼ਵਰਧਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਦੇਸ਼ ‘ਚ ਕੋਵਿਡ-19 ਦੇ ਨਵੇਂ ਮਾਮਲੇ ਤੇ ਇਸ ਮਹਾਂਮਾਰੀ ਨਾਲ ਹੋਣ ਵਾਲੀਆਂ ਮੌਤਾਂ ‘ਤੇ ਰੋਕ ਲਾਉਣ ‘ਚ ਸਫਲਤਾ ਮਿਲੀ ਹੈ ਸਿਹਤ ਮੰਤਰੀ ਨੇ 18 ਦਿਨ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਕੋਰੋਨਾ ਵਾਇਰਸ ਦੇ ਮਾਮਲੇ ‘ਚ ਦੇਸ਼ ਦੀ ਸਥਿਤੀ ਤੇ ਇਸ ਨਾਲ ਲੜਨ ਲਈ ਸਰਕਾਰ ਦੀ ਰਣਨੀਤੀ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਇੱਥੇ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਘੱਟ ਹੈ ਤੇ ਇਸ ਦੇ ਲਾਗ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਜੋ ਕਦਮ ਚੁੱਕੇ ਗਏ ਹਨ ਉਹ ਕਾਰਗਰ ਸਾਬਿਤ ਹੋਏ ਹਨ ਉਨ੍ਹਾਂ ਕਿਹਾ ਕਿ ਦੇਸ਼ ‘ਚ 13 ਸੂਬਿਆਂ ‘ਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਹਨ ਪਰ ਦੁਨੀਆਂ ਦੇ ਹੋਰ ਦੇਸ਼ਾਂ ਦੀ ਤੁਲਨਾ ‘ਚ ਇਹ ਸਥਿਤੀ ਜ਼ਿਆਦਾ ਵਧੀਆ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਜ਼ਿਆਦਾਤਰ ਮਾਮਲੇ ਤੇ ਮੌਤਾਂ ਮਹਾਂਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ, ਉੱਤਰ ਪ੍ਰਦੇਸ਼, ਦਿੱਲੀ, ਅਸਾਮ, ਕੇਰਲ, ਪੱਛਮੀ ਬੰਗਾਲ, ਬਿਹਾਰ, ਤੇਲੰਗਾਨਾ, ਉੜੀਸ਼ਾ ਤੇ ਗੁਜਰਾਤ ਤੋਂ ਹਨ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਨਾਲ ਕੋਰੋਨਾ ‘ਤੇ ਰੋਕ ਲੱਗੀ ਹੈ ਕੇਂਦਰੀ ਮੰਤਰੀ ਨੇ ਕਿਹਾ ਕਿ ਕੋਰੋਨਾ ਮਰੀਜ਼ਾਂ ਦੇ ਮਾਮਲੇ ਭਾਰਤ ਦੁਨੀਆਂ ‘ਚ ਦੂਜੇ ਸਥਾਨ ‘ਤੇ ਹੈ ਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲੇ ‘ਚ ਤੀਜੇ ਸਥਾਨ ‘ਤੇ ਹੈ, ਜਦੋਂ ਕਿ ਸਭ ਤੋਂ ਜ਼ਿਆਦਾ ਕੋਰੋਨਾ ਦੇ ਤਾਜ਼ਾ ਮਾਮਲੇ ਹਨ ਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ‘ਚ ਦੁਨੀਆਂ ‘ਚ ਤੀਜੇ ਨੰਬਰ ‘ਤੇ ਹੈ।

ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 48 ਲੱਖ ਤੋਂ ਜ਼ਿਆਦਾ

ਉਨ੍ਹਾਂ ਕਿਹਾ ਕਿ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਰੀਜਾਂ ਦਾ ਅੰਕੜਾ 48 ਲੱਖ ਤੋਂ ਜ਼ਿਆਦਾ ਹੋ ਗਿਆ ਹੈ ਬੀਤੇ 24 ਘੰਟਿਆਂ ਦੇ ਅੰਦਰ 92 ਹਜ਼ਾਰ 71 ਲੋਕ ਕੋਰੋਨਾ ਪਾਜ਼ਿਟਿਵ ਪਾਏ ਗਏ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ 48 ਲੱਖ 46 ਹਜ਼ਾਰ 428 ਪਹੁੰਚ ਗਈ, ਹੁਣ ਦੇਸ਼ ‘ਚ 9 ਲੱਖ 86 ਹਜ਼ਾਰ 598 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ।