ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਆਂਗਣਵਾੜੀ ਸੈਂਟਰ ਵਿੱਚ “ ਉਡਾਰੀਆਂ-ਬਾਲ ਵਿਕਾਸ ਮੇਲੇ ਵਿੱਚ ਮਨੋਰੰਜਕ ਗਤੀਵਿਧੀਆਂ ਦੀ ਪੇਸ਼ਕਸ਼ ਕੀਤੀ

ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਆਂਗਣਵਾੜੀ ਸੈਂਟਰ ਵਿੱਚ “ ਉਡਾਰੀਆਂ-ਬਾਲ ਵਿਕਾਸ ਮੇਲੇ ਵਿੱਚ ਮਨੋਰੰਜਕ ਗਤੀਵਿਧੀਆਂ ਦੀ ਪੇਸ਼ਕਸ਼ ਕੀਤੀ

ਕੋਟਕਪੂਰਾ (ਅਜੈ ਮਨਚੰਦਾ)। ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਕਾਰਜਕਾਰੀ ਪਿ੍ਰੰਸੀਪਲ ਡਾ. ਹਰੀਸ਼ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਵਾਰਡ ਨੰ. 3 ਕੋਟਕਪੂਰਾ ਵਿਖੇ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਸ਼ ਕੀਤੀ ਗਈ। ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋ ਰਾਸ਼ਟਰੀ ਬਾਲ ਦਿਵਸ ਮਨਾਉਣ ਲਈ ਆਂਗਣਵਾੜੀ ਸੈਂਟਰਾਂ ਵਿੱਚ ਉਡਾਰੀਆਂ-ਬਾਲ ਵਿਕਾਸ ਮੇਲੇ ਆਯੋਜਿਤ ਕੀਤੇ ਗਏ।

ਇਸ ਮੇਲੇ ਵਿੱਚ ਕਾਲਜ ਦੇ ਐਨ.ਐਸ.ਐਸ ਕੋਅਰਡੀਨੇਟਰ ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਪਿੱਪਲ ਸਿੰਘ, ਪ੍ਰੋ. ਅਨੀਤਾ ਬੇਦੀ ਅਤੇ ਵਲੰਟੀਅਰਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਦੀ ਪੇਸ਼ਕਸ਼ ਕਰਨ ਲਈ ਸ਼ਿਰਕਤ ਕੀਤੀ ਗਈ। ਕਾਲਜ ਵਿਦਿਆਰਥੀਆਂ ਨੇ ਆਂਗਣਵਾੜੀ ਦੇ ਬੱਚਿਆ ਨੂੰ ਸੇਧ ਦੇਣ ਤੇ ਅਧਾਰਿਤ ਕਵਿਤਾਂਵਾਂ, ਭਾਸ਼ਣ, ਗੀਤ ਅਤੇ ਰਚਨਾਵਾਂ ਦੀ ਪੇਸ਼ਕਾਰੀ ਦੇ ਕੇ ਆਂਗਣਵਾੜੀ ਦੀ ਰੌਣਕ ਵਧਾਈ। ਆਂਗਣਵਾੜੀ ਦੇ ਸਟਾਫ ਵੱਲੋ ਕਾਲਜ ਦੇ ਸਟਾਫ ਦਾ ਤਹਿ ਦਿਲੋ ਧੰਨਵਾਦ ਕੀਤਾ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਡਾ. ਹਰੀਸ਼ ਸ਼ਰਮਾ ਵੱਲੋਂ ਐਨ.ਐਸ.ਐਸ ਦੇ ਵਲੰਟੀਅਰਾਂ ਦੁਆਰਾ ਬੱਚਿਆਂ ਦੇ ਵਿਕਾਸ ਸਬੰਧੀ ਆਯੋਜਿਤ ਕੀਤੀਆਂ ਗਈਆਂ। ਮਨੋਰੰਜਨ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਆਂਗਣਵਾੜੀ ਅਤੇ ਪ੍ਰਾਇਮਰੀ ਸਕੂਲ ਦਾ ਸਟਾਫ ਹਾਜ਼ਰ ਰਿਹਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ