ਪਲਾਟ ਮਾਮਲਾ : ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਦਾ ਦੋ ਦਿਨ ਦਾ ਮਿਲਿਆ ਹੋਰ ਪੁਲਿਸ ਰਿਮਾਂਡ

Plot Case
ਬਠਿੰਡਾ : ਗਿ੍ਰਫ਼ਤਾਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਨ ਲਈ ਲਿਜਾਂਦੇ ਵਿਜੀਲੈਂਸ ਅਧਿਕਾਰੀ ਤਸਵੀਰ : ਸੱਚ ਕਹੂੰ ਨਿਊਜ਼

(ਸੁਖਜੀਤ ਮਾਨ) ਬਠਿੰਡਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਇੱਥੋਂ ਦੇ ਮਾਡਲ ਟਾਊਨ ਫੇਜ਼-1 ਟੀਵੀ ਟਾਵਰ ਕੋਲ ਕਥਿਤ ਤੌਰ ’ਤੇ ਬੇਨਿਯਮੀਆਂ ਨਾਲ ਖਰੀਦੇ ਦੋ ਪਲਾਟਾਂ ਦੇ ਮਾਮਲੇ ’ਚ ਨਾਮਜ਼ਦ ਪੰਜ ਵਿਅਕਤੀਆਂ ’ਚੋਂ ਤਿੰਨ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿੰਨ੍ਹਾਂ ਦਾ ਅੱਜ ਦੋ ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਹੈ । (Plot Case ) ਵੇਰਵਿਆਂ ਮੁਤਾਬਿਕ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਵੱਲੋਂ ਕਰੀਬ ਪੰਜ ਦਿਨ ਪਹਿਲਾਂ ਪਰਚਾ ਦਰਜ਼ ਕੀਤਾ ਗਿਆ ਹੈ। ਇਸ ਕੇਸ ’ਚ ਮਨਪ੍ਰੀਤ ਬਾਦਲ ਤੋਂ ਇਲਾਵਾ ਰਾਜੀਵ ਗੋਇਲ, ਅਮਨਦੀਪ ਸਿੰਘ, ਬੀਡੀਏ ਦੇ ਤੱਤਕਾਲੀ ਪ੍ਰਸ਼ਾਸ਼ਨਿਕ ਅਧਿਕਾਰੀ ਬਿਕਰਮ ਸ਼ੇਰਗਿੱਲ ਅਤੇ ਬੀਡੀਏ ਦੇ ਸੁਪਰਡੈਂਟ ਪ੍ਰਦੀਪ ਕਾਲੀਆ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਨ੍ਹਾਂ ਮੁਲਜ਼ਮਾਂ ’ਚੋਂ ਵਿਜੀਲੈਂਸ ਨੇ ਤਿੰਨ ਜਣਿਆਂ ਰਾਜੀਵ ਕੁਮਾਰ ਵਿਕਾਸ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਸੀ ਜੋ ਪੁਲਿਸ ਰਿਮਾਂਡ ’ਤੇ ਸਨ। ਅੱਜ ਰਿਮਾਂਡ ਖਤਮ ਹੋਣ ’ਤੇ ਮੁਲਜ਼ਮਾਂ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਤਾਂ ਦੋ ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲਿਆ ਹੈ। ਵਿਜੀਲੈਂਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਿ੍ਰਫ਼ਤਰ ਮੁਲਜ਼ਮਾਂ ਕੋਲੋਂ ਮਾਮਲੇ ਦੀ ਪੜਤਾਲ ਦੌਰਾਨ ਕੰਪਿਊਟਰ ਸਮੇਤ ਹੋਰ ਸਾਮਾਨ ਬਰਾਮਦ ਕਰਵਾਉਣਾ ਹੈ। (Plot Case )

 ਇਹ ਵੀ ਪੜ੍ਹੋ : ਢਾਈ ਕਿੱਲੋ ਤੋਂ ਵੱਧ ਅਫ਼ੀਮ ਸਮੇਤ ਦੋ ਕਾਰ ਸਵਾਰ ਕਾਬੂ

ਮਨਪ੍ਰੀਤ ਸਿੰਘ ਬਾਦਲ ਦੇ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਜਿਸ ਆਧਾਰ ’ਤੇ ਵਿਜੀਲੈਂਸ ਨੇ ਪਹਿਲਾਂ ਵੀ ਬਰਾਮਦਗੀਆਂ ਕਰਵਾਉਣ ਦੇ ਨਾਂਅ ’ਤੇ ਪੁਲਿਸ ਰਿਮਾਂਡ ਮੰਗਿਆ ਸੀ ਤੇ ਉਸੇ ਆਧਾਰ ’ਤੇ ਅੱਜ ਰਿਮਾਂਡ ਮੰਗਿਆ ਹੈ। ਮਨਪ੍ਰੀਤ ਬਾਦਲ ਦੀ ਜਮਾਨਤ ਸਬੰਧੀ ਅਰਜੀ ਲਾਉਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਦੱਸਿਆ ਕਿ ਇਹ ਹਾਲੇ ਦੇਖ ਰਹੇ ਹਾਂ ਕਿ ਕਿੱਥੇ ਲਾਉਣੀ ਹੈ।

ਜਾਂਚ ਦੌਰਾਨ ਜੋ ਸਾਹਮਣੇ ਆਇਆ, ਉਸੇ ਤਰ੍ਹਾਂ ਹੋਵੇਗੀ ਕਾਰਵਾਈ : ਡੀਐੱਸਪੀ (Plot Case )

ਡੀਐੱਸਪੀ ਵਿਜੀਲੈਂਸ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਮੁਲਜ਼ਮਾਂ ਦਾ ਮਾਣਯੋਗ ਅਦਾਲਤ ’ਚੋਂ ਚਾਰ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ, ਜੋ ਦੋ ਦਿਨ ਦਾ ਮਿਲਿਆ ਹੈ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਜੋ ਕੰਪਿਊਟਰ ਬਾਰੇ ਪਹਿਲਾਂ ਪੁੱਛਗਿੱਛ ਕੀਤੀ ਗਈ ਸੀ, ਉਨ੍ਹਾਂ ਨੇ ਹੁਣ ਕੰਪਿਊਟਰ ਕਿਸੇ ਹੋਰ ਥਾਂ ’ਤੇ ਦੱਸਿਆ ਹੈ ਉਹ ਬਰਾਮਦ ਕਰਵਾਇਆ ਜਾਵੇਗਾ ਇਸ ਮਾਮਲੇ ’ਚ ਹੋਰਨਾਂ ਦੀ ਸ਼ਮੂਲੀਅਤ ਸਬੰਧੀ ਪੁੱਛੇ ਜਾਣ ’ਤੇ ਡੀਐੱਸਪੀ ਵੱਲੋਂ ਦੱਸਿਆ ਗਿਆ ਕਿ ਹਾਲੇ ਜਾਂਚ ਚੱਲ ਰਹੀ ਹੈ, ਜਾਂਚ ਦੌਰਾਨ ਜੋ ਕੁੱਝ ਸਾਹਮਣੇ ਆਵੇਗਾ ਉਸ ਮੁਤਾਬਿਕ ਅਗਲੀ ਕਾਰਵਾਈ ਕੀਤੀ ਜਾਵੇਗੀ।