ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ ਨੇ ਲਗਵਾਈ ਕੋਰੋਨਾ ਵੈਕਸੀਨ

ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ ਨੇ ਲਗਵਾਈ ਕੋਰੋਨਾ ਵੈਕਸੀਨ

ਸਰਸਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਐਤਵਾਰ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪੂਜਨੀਕ ਮਾਤਾ ਨਸੀਬ ਕੌਰ  ਜੀ (86 ਸਾਲ) ਨੇ ਕੋਰੋਨਾ ਟੀਕਾ ਲਗਵਾਇਆ। ਪੂਜਨੀਕ ਮਾਤਾ ਜੀ ਨੂੰ ਡਾ. ਗੌਰਵ ਇੰਸਾਂ, ਸੀ.ਐੱਮ.ਓ.,ਦੀ ਦੇਖਰੇਖ ’ਚ ਕੋਰੋਨਾ ਟੀਕਾ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਪੂਜਨੀਕ ਮਾਤਾ ਨਸੀਬ ਕੌਰ ਜੀ ਪਿਛਲੇ ਕਾਫ਼ੀ ਸਮੇਂ ਤੋਂ ਗੁਰੂਗ੍ਰਾਮ ਵਿਚ ਦਿਲ ਦਾ ਇਲਾਜ ਕਰਵਾ ਰਹੇ ਹਨ। ਹਸਪਤਾਲ ਦੇ ਸੀਐਮਓ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ ਅਤੇ ਗੰਭੀਰ ਰੋਗਾਂ ਤੋਂ ਪੀੜਤ (45-60) ਦੇ ਨਾਗਰਿਕਾਂ ਨੂੰ ਕੋਰੋਨਾ ਟੀਕਾ ਲਗਾਇਆ ਜਾ ਰਿਹਾ ਹੈ। ਕੋਰੋਨਾ ਟੀਕਾ ਲਗਵਾਉਣ ਸਮੇਂ, ਪੂਜਨੀਕ ਮਾਤਾ ਜੀ ਦੇ ਨਾਲ, ਸ਼ਾਹੀ ਪਰਿਵਾਰ ਤੋਂ ਜਸਮੀਤ ਜੀ ਇੰਸਾਂ ਵੀ ਮੌਜੂਦ ਸਨ। ਆਮ ਨਾਗਰਿਕਾਂ ਦੀ ਸਹੂਲਤ ਲਈ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ਵਿਖੇ ਕੋਰੋਨਾ ਪੀੜਤਾਂ ਲਈ ਇਕ ਸਪੈਸ਼ਲ ਵਾਰਡ ਰਾਖਵਾਂ ਰੱਖਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.