ਮੁੱਖ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ’ਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ

CM Mann

ਪੰਜਾਬ ਕੋਲ ਆਰਥਿਕ ਵਿਕਾਸ ਦੀ ਅਥਾਹ ਸਮਰੱਥਾ, ਹੁਣ ਦੁਨੀਆ ਅੱਗੇ ਆਪਣੀ ਸਮਰੱਥਾ ਦਿਖਾਉਣ ਦਾ ਵੇਲਾ ਆ ਚੁੱਕਾ

  • ਪੰਜਾਬ ਨਿਵੇਸ਼ ਸੰਮੇਲਨ ਵਿਚ ਸਥਾਨਕ ਉਦਯੋਗ ਨੂੰ ਮੇਜਬਾਨ ਬਣ ਕੇ ਵਿਚਰਨਾ ਚਾਹੀਦਾ

(ਰਘਬੀਰ ਸਿੰਘ/ਜਸਵੀਰ ਗਹਿਲ) ਲੁਧਿਆਣਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann ) ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਉਦਯੋਪਤੀਆਂ ਨੂੰ ਸੰਮੇਲਨ ਲਈ ਸੱਦਾ ਦੇਣ ਨਹੀਂ ਆਏ ਸਗੋਂ ਸਨਅਤਕਾਰਾਂ ਨੂੰ ਸੂਬਾ ਸਰਕਾਰ ਦਾ ਸਹਿਯੋਗ ਕਰਦੇ ਹੋਏ ਸੰਮੇਲਨ ਵਿਚ ਪਹੁੰਚਣ ਵਾਲੇ ਸਨਅਤੀ ਸ਼ਖਸੀਅਤਾਂ ਦੀ ਮੇਜ਼ਬਾਨੀ ਕਰਨ ਲਈ ਵਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਕੌਮੀ ਜੀ.ਡੀ.ਪੀ. ਵਿੱਚ ਸੂਬੇ ਦਾ ਤਿੰਨ ਫੀਸਦੀ ਯੋਗਦਾਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਟੈਂਪ ਪੇਪਰਾਂ ਲਈ ਕਲਰ ਕੋਡਿੰਗ (ਵਿਸ਼ੇਸ਼ ਰੰਗਾਂ ਵਾਲੇ ਸਟੈਂਪ ਪੇਪਰ) ਲਾਗੂ ਕਰੇਗੀ ਤਾਂ ਜੋ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਨਵੇਂ ਪ੍ਰੋਜੈਕਟਾਂ ਲਈ ਛੇਤੀ ਮਨਜੂਰੀ ਦਿੱਤੀ ਜਾ ਸਕੇ।

ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ

ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਉਹ ਸਨਅਤਕਾਰਾਂ ਨੂੰ ਸੰਮੇਲਨ ਲਈ ਸੱਦਾ ਦੇਣ ਵਾਸਤੇ ਚੇਨਈ, ਹੈਦਰਾਬਾਦ ਅਤੇ ਮੁੰਬਈ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨਗਰਾਂ ਦੇ ਉਦਯੋਗਿਕ ਅਦਾਰੇ ਸੂਬੇ ਵਿੱਚ ਉਦਯੋਗਿਕ ਵਿਕਾਸ ਦੀਆਂ ਅਸੀਮ ਸੰਭਾਵਨਾਵਾਂ ਬਾਰੇ ਜਾਣ ਕੇ ਹੈਰਾਨ ਸਨ। ਮੁੱਖ ਮੰਤਰੀ ਨੇ ਕਿਹਾ ਕਿ ਅਰਥਚਾਰੇ ਵਿਚ ਬਿਜਲੀ ਮੁੱਖ ਭੂਮਿਕਾ ਅਦਾ ਕਰਦੀ ਹੈ ਅਤੇ ਸੂਬੇ ਨੇ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸੁਰੂ ਹੋਣ ਤੋਂ ਬਾਅਦ ਵਾਧੂ ਬਿਜਲੀ ਉਤਪਾਦਨ ਵਧਾਉਣ ਵੱਲ ਪੁਲਾਂਘ ਪੁੱਟੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਯਕੀਨੀ ਹੋ ਜਾਵੇਗਾ ਕਿ ਸੂਬੇ ਵਿੱਚ ਕਿਸੇ ਵੀ ਥਰਮਲ ਪਾਵਰ ਪਲਾਂਟ ਨੂੰ ਕੋਲੇ ਦੀ ਕਿਸੇ ਕਿਸਮ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਪੰਜਾਬ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰੇਗੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈੱਸ ਹੋਣਗੇ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ 23-24 ਫਰਵਰੀ ਨੂੰ ਹੋਣ ਜਾ ਰਿਹਾ ‘ਨਿਵੇਸ਼ ਪੰਜਾਬ ਸੰਮੇਲਨ’ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਤੋਂ ਪਹਿਲਾਂ ਨਿਵੇਸ਼ ਹੱਲਾਸ਼ੇਰੀ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਖਸੀਅਤਾਂ ਦਾ ਸਵਾਗਤ ਕੀਤਾ।

ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ, ਤਰੁਨਪ੍ਰੀਤ ਸਿੰਘ ਸੌਂਦ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਰਵੀ ਭਗਤ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ.ਯਾਦਵ, ਐਡੀਸਨਲ ਸੀ.ਈ.ਓ ਇਨਵੈਸਟ ਪੰਜਾਬ ਡਾ. ਸੁਮਿਤ ਜਾਰੰਗਲ, ਸੀਆਈਆਈ ਪੰਜਾਬ ਦੇ ਮੁਖੀ ਅਮਿਤ ਥਾਪਰ, ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ, ਵਾਈਸ ਚੇਅਰਮੈਨ ਵਰਧਮਾਨ ਸਪੈਸਲ ਸਟੀਲਜ ਲਿਮਟਿਡ ਸਚਿਤ ਜੈਨ, ਹੀਰੋ ਸਾਈਕਲ ਦੇ ਡਾਇਰੈਕਟਰ ਅਭਿਸੇਕ ਮੁੰਜਾਲ, ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸੀਅਲ ਅੰਡਰਟੇਕਿੰਗਜ (ਸੀ.ਆਈ.ਸੀ.ਯੂ.) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ, ਚੇਅਰਮੈਨ ਸੁਰੇਸ ਗੋਇਲ, ਚੇਅਰਮੈਨ ਨਵਜੋਤ ਸਿੰਘ ਜਰਗ, ਚੇਅਰਮੈਨ ਸਰਨਪਾਲ ਸਿੰਘ ਮੱਕੜ, ਜ?ਿਲ੍ਹਾ ‘ਆਪ‘ ਦਿਹਾਤੀ ਪ੍ਰਧਾਨ ਹਰਭੁਪਿੰਦਰ ਸਿੰਘ ਧਾਰੌੜ, ਡਿਪਟੀ ਕਮਿਸਨਰ ਸੁਰਭੀ ਮਲਿਕ ਅਤੇ ਹੋਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ