ਮੁਕੇਰੀਆਂ ਹਾਦਸੇ ’ਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਲਈ ਪੰਜਾਬ CM ਵੱਲੋਂ ਸਹਾਇਤਾ ਰਾਸ਼ੀ ਦਾ ਐਲਾਨ

Punjab

1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ | Road Accident

  • ਮਹਿਲਾ ਮੁਲਾਜ਼ਮ ਸਮੇਤ ਹੋਈ ਹੈ 4 ਪੁਲਿਸ ਮੁਲਾਜ਼ਮਾਂ ਦੀ ਮੌਤ | Road Accident

ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਅੱਜ ਸਵੇਰੇ ਮੁਕੇਰਿਆਂ ਵਿਖੇ ਜਲੰਧਰ-ਪਠਾਨਕੋਟ ਰੋੜ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਸਮੇਤ 4 ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਪੁਲਿਸ ਦੀ ਬੱਸ ਸੜਕ ਕਿਨਾਰੇ ਖੜ੍ਹੇ ਇੱਕ ਟਰਾਲੇ ਨਾਲ ਟਕਰਾ ਗਈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਜਦਕਿ ਬੱਸ ’ਚ ਸਵਾਰ 13 ਦੇ ਕਰੀਬ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਜ਼ਖਮੀ ਹੋਏ ਮੁਲਾਜ਼ਮਾਂ ਨੂੰ ਮੁਕੇਰੀਆਂ ਅਤੇ ਦਸੂਹਾ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। (Road Accident)

ਹਰਿਆਣਾ ਦੇ ਸਾਬਕਾ CM ਭੁਪਿੰਦਰ ਹੁੱਡਾ ਤੋਂ ED ਦੀ ਪੂੱਛਗਿੱਛ

ਕੁਝ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਉੱਧਰ ਇਸ ਮਾਮਲੇ ਨੂੰ ਵੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮ੍ਰਿਤਕ ਪੁਲਿਸ ਮੁਲਾਜ਼ਮਾਂ ਲਈ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਐਲਾਨ 1 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ’ਤੇ ਦਿੱਤੀ। (Road Accident)

ਉਨ੍ਹਾਂ ਕਿਹਾ ‘ਅੱਜ ਮੁਕੇਰੀਆਂ ਵਿਖੇ ਹੋਏ ਸੜਕੀ ਹਾਦਸੇ ’ਚ ਸਾਡੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਜਾਣ ਚੱਲੀ ਗਈ.. ਨੀਤੀ ਮੁਤਾਬਕ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਅਤੇ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਐੱਚਡੀਐੱਫਸੀ ਬੈਂਕ ਵੱਲੋਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ… ਪੰਜਾਬ ਪੁਲਿਸ ਸਾਡਾ ਮਾਣਾ ਹੈ ਤੇ ਸਾਰੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਅਸੀਂ ਹਮੇਸ਼ਾ ਖੜ੍ਹੇ ਹਾਂ….