ਪੰਜਾਬ ਕਾਂਗਰਸ ਦੇ ਆਗੂ ਨਾਕਾਮੀ ਤੋਂ ਡਰਦੇ ਮਨਮੋਹਨ ਸਿੰਘ ਕੋਲ ਪੁੱਜੇ: ਮਜੀਠੀਆ

Punjab, Congress, Leaders, Manmohan, Fearing, Failure, Majithia

ਕਿਹਾ ਕਿ ਕਾਂਗਰਸ ਨੇ ਪੁਰਾਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ, ਇਸ ਲਈ ਕਿਸੇ ਨੂੰ ਇਸ ਦੇ ਚੋਣ ਮੈਨੀਫੈਸਟੋ ‘ਤੇ ਭਰੋਸਾ ਨਹੀਂ

ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੇ ਮਹਿਸੂਸ ਕਰ ਲਿਆ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਟਾਕਰਾ ਨਹੀਂ ਕਰ ਸਕਦੇ, ਇਸ ਲਈ ਉਹ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਗੇ ਅਰਜ਼ੋਈਆਂ ਕਰ ਰਹੇ ਹਨ, ਪਰੰਤੂ ਅਜਿਹਾ ਕਰਨ ਨਾਲ ਵੀ ਚੋਣਾਂ ਦੇ ਨਤੀਜੇ ਨਹੀਂ ਬਦਲਣਗੇ। ਇੱਥੇ ਅਨਾਜ ਮੰਡੀ ‘ਚ ਯੂਥ ਅਕਾਲੀ ਦਲ ਵੱਲੋਂ ਮਾਲਵਾ ਜ਼ੋਨ 2 ਦੇ ਪ੍ਰਧਾਨ ਐਡਵੋਕੇਟ ਸਤਬੀਰ ਸਿੰਘ ਖੱਟੜਾ ਦੀ ਅਗਵਾਈ ‘ਚ ਕੀਤੀ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ 2017 ‘ਚ ਵਿਧਾਨ ਸਭਾ ਚੋਣਾਂ ਮੌਕੇ ਵੀ ਕਾਂਗਰਸ ਨੇ ਚੋਣ ਮੈਨੀਫੈਸਟੋ ਬਣਾਉਣ ‘ਚ ਸਾਬਕਾ ਪ੍ਰਧਾਨ ਮੰਤਰੀ ਦੇ ਨਾਂਅ ਦਾ ਇਸਤੇਮਾਲ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸ ਉਮੀਦ ਨਾਲ ਡਾ. ਮਨਮੋਹਨ ਸਿੰਘ ਕੋਲ ਪਹੁੰਚ ਕੀਤੀ ਜਾ ਰਹੀ ਹੈ ਕਿ ਉਹ ਸੂਬੇ ਅੰਦਰ ਪਾਰਟੀ ਦੇ ਹੋ ਰਹੇ ਨਿਘਾਰ ਨੂੰ ਰੋਕ ਦੇਣਗੇ। ਉਨ੍ਹਾਂ ਕਿਹਾ ਕਿ ਪਰ ਇਹ ਸੰਭਵ ਨਹੀਂ ਹੈ, ਕਿਉਂਕਿ ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਪਹਿਲਾਂ ਵੀ ਸਾਬਕਾ ਪ੍ਰਧਾਨ ਮੰਤਰੀ ਦਾ ਅਜਿਹੇ ਵਾਅਦੇ ਕਰਨ ਵਾਸਤੇ ਇਸਤੇਮਾਲ ਕੀਤਾ ਗਿਆ ਸੀ, ਜਿਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕ ਹੁਣ ਕਾਂਗਰਸ ‘ਤੇ ਭਰੋਸਾ ਕਰਨ ਲਈ ਤਿਆਰ ਨਹੀਂ ਹਨ, ਕਿਉਂਕਿ ਇਸ ਨੇ ਆਪਣੇ ਪੁਰਾਣੇ ਵਾਅਦਿਆਂ ‘ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਆਪਣੀਆਂ ਪ੍ਰਾਪਤੀਆਂ ਬਾਰੇ ਅਖ਼ਬਾਰਾਂ ‘ਚ ਝੂਠੇ ਇਸ਼ਤਿਹਾਰ ਦਿਵਾ ਕੇ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਉਹ ਇਨ੍ਹਾਂ ਸਾਰੇ ਇਸ਼ਤਿਹਾਰ ਦੀ ਜਾਂਚ ਕਰਵਾਉਣਗੇ ਤੇ ਜਾਂਚ ਤੋਂ ਬਾਅਦ ਫਜ਼ੂਲ ਖਰਚ ਕੀਤੇ ਗਏ ਜਨਤਕ ਪੈਸੇ ਦੀ ਕਾਂਗਰਸੀ ਆਗੂਆਂ ਦੀਆਂ ਜੇਬਾਂ ‘ਚੋਂ ਭਰਪਾਈ ਕਰਵਾਉਣਗੇ।

ਅਕਾਲੀ ਦਲ ਵੱਲੋਂ ਸਿਟ ਦੇ ਕੀਤੇ ਬਾਈਕਾਟ ਸਬੰਧੀ ਇੱਕ ਸਵਾਲ ਦਾ ਜਵਾਬ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਸਿਟ ਮੈਂਬਰਾਂ ਕੋਲ ਕੋਈ ਤਾਕਤ ਨਹੀਂ ਹੈ, ਉਨ੍ਹਾਂ ਨੂੰ ਕੁਝ ਖਾਸ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਲਈ ਮੁੱਖ ਮੰਤਰੀ ਤੇ ਉਨ੍ਹਾਂ ਦੇ ਝੋਲੀ ਚੁੱਕਾਂ ਵੱਲੋਂ ਨਿਰਦੇਸ਼ ਦਿੱਤੇ ਜਾ ਰਹ ਹਨ। ਫਿਰੋਜ਼ਪੁਰ ‘ਚ ਇੱਕ ਪੁਲਿਸ ਸਟੇਸ਼ਨ ਅੰਦਰ ਪੁਲਿਸ ਅਧਿਕਾਰੀਆਂ ‘ਤੇ ਹੋਏ ਹਮਲੇ ਬਾਰੇ ਮਜੀਠੀਆ ਨੇ ਕਿਹਾ ਕਿ ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।