ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ

 ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕੀਤਾ ਮੁੱਖ ਮੰਤਰੀ ਨਾਲ ਮੁਲਾਕਾਤ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਹੁਣ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਹੋਵੇਗਾ। ਇਸ ਦੇ ਲਈ ਪੰਜਾਬ-ਹਰਿਆਣਾ ਦੀ ਸਹਿਮਤੀ ਬਣੀ ਗਈ। ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਿਆ ਜਾਵੇ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ’ਤੇ ਟਵੀਟ ਕੀਤਾ। ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਜੀ ਦੇ ਨਾਂਅ ’ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ.. ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਿਅੰਤ ਚੌਟਾਲਾ ਨਾਲ ਹੋਈ ਮੀਟਿੰਗ…

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ