ਪੰਜਾਬ-ਹਰਿਆਣਾ ’ਚ ਪਿਆ ਮੀਂਹ, ਚੰਡੀਗੜ੍ਹ ’ਚ ਹਲਕੀ ਬਾਰਿਸ਼, ਹਿਮਾਚਲ ’ਚ ਬਰਫ਼ਬਾਰੀ

Heavy Rain

ਸੋਨੀਪਤ-ਪਾਨੀਪਤ ਅਤੇ ਕਰਨਾਲ ’ਚ ਸੰਘਣੀ ਧੁੰਦ | Heavy Rain

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਦੇ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਆਉਣੀ ਸ਼ੁਰੂ ਹੋ ਗਈ ਸੀ, ਜਿਸ ਦਾ ਅਸਰ ਸਵੇਰੇ ਵੀ ਵੇਖਣ ਨੂੰ ਮਿਲਿਆ। ਸੋਨੀਪਤ, ਪਾਨੀਪਤ, ਕਰਨਾਲ ਤੇ ਹੋਰ ਜ਼ਿਲ੍ਹਿਆਂ ’ਚ ਸਵੇਰੇ ਵਿਜ਼ੀਬਲਿਟੀ ਜੀਰੋ ਦੇ ਹੀ ਬਰਾਬਰ ਹੈ। ਅੰਬਾਲਾ, ਹਿਸਾਰ, ਸਰਸਾ ਅਤੇ ਜੀਂਦ ਦੇ ਨਰਵਾਨਾ ਖੇਤਰ ’ਚ ਸਵੇਰੇ ਮੀਂਹ ਵੀ ਪਿਆ। 6 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਸ਼ਾਮਲ ਹਨ। ਉੱਧਰ ਪੰਜਾਬ ’ਚ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ’ਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ।

ਇੱਥੇ 11 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦਾ ਇਹ ਅਲਰਟ ਆਰੈਂਜ ਅਲਰਟ ਹੈ। ਜਿਸ ਵਿੱਚ ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਅੰਮ੍ਰਿਤਸਰ, ਅਤੇ ਪਠਾਨਕੋਟ ਸ਼ਾਮਲ ਹਨ। ਇੱਥੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਅੱਜ ਸਵੇਰੇ ਸੰਘਣੀ ਧੁੰਦ ਛਾਈ ਰਹੀ। ਦਿਨ ਚੜ੍ਹਦੇ ਹੀ ਹਲਕਾ ਮੀਂਹ ਸ਼ੁਰੂ ਹੋ ਗਿਆ। (Heavy Rain)

Road Accident : ਜਲੰਧਰ-ਅੰਮ੍ਰਿਤਸਰ ਰੋੜ ’ਤੇ Audi ਤੇ ਈ-ਰਿਕਸ਼ਾ ਦੀ ਭਿਆਨਕ ਟੱਕਰ, 3 ਦੀ ਮੌਤ

ਅਗਲੇ 2 ਦਿਨ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ। 40 ਕਿਲੋਮੀਟਰ ਦੀ ਰਫਤਾਰ ਨਾਲ ਸ਼ੀਤ ਲਹਿਰ ਚੱਲੇਗੀ। ਜੇਕਰ ਹਿਮਾਚਲ ਦੀ ਗੱਲ ਕੀਤੀ ਜਾਵੇ ਤਾਂ ਹਿਮਾਚਲ ਪ੍ਰਦੇਸ਼ ਦੇ 7 ਜ਼ਿਲ੍ਹਿਆਂ ’ਚ ਬਰਫ਼ਬਾਰੀ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁਲੂ ਅਤੇ ਮੰਡੀ ਸ਼ਾਮਲ ਹਨ। ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹੇ ਦੇ ਹੇਠਲੇ ਇਲਾਕਿਆਂ ’ਚ ਅਗਲੇ ਤਿੰਨ-ਚਾਰ ਦਿਨਾਂ ਅੰਦਰ ਚੰਗਾ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। (Heavy Rain)