ਪੰਜਾਬ ਵਿੱਚ ਵੀਆਈਪੀ ਸੁਰੱਖਿਆ ‘ਤੇ ਚੱਲੀ ਕੈਂਚੀ

VIP security in Punjab Sachkahoon

ਪੰਜਾਬ ਵਿੱਚ ਵੀਆਈਪੀ ਸੁਰੱਖਿਆ ‘ਤੇ ਚੱਲੀ ਕੈਂਚੀ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਦੇ ਪਰਿਵਾਰਾਂ ਸਮੇਤ ਕਈ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਸੀਐਮ ਮਾਨ ਨੇ ਪੰਜਾਬ ਦੇ 184 ਨੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਗੰਨਮੈਨ ਅਤੇ ਪਾਇਲਟ ਜਿਪਸੀਆਂ ਵਾਪਸ ਲੈ ਲਈਆਂ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ, ਸੇਵਾਮੁਕਤ ਪੁਲਿਸ ਅਧਿਕਾਰੀ ਸ਼ਾਮਲ ਹਨ। VIP security in Punjab

ਪ੍ਰਮੁੱਖ ਚਿਹਰਿਆਂ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਵਿਰਸਾ ਸਿੰਘ ਵਲਟੋਹਾ, ਕਾਂਗਰਸ ਦੇ ਕੌਮੀ ਬੁਲਾਰੇ ਅਚਾਰੀਆ ਪ੍ਰਮੋਦ ਕ੍ਰਿਸ਼ਨਨ ਸ਼ਾਮਲ ਹਨ। ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦੀ ਸਭ ਤੋਂ ਵੱਧ ਸੁਰੱਖਿਆ 6 ਮੁਲਾਜ਼ਮਾਂ ਦੀ ਸੀ। ਇਸ ਤੋਂ ਇਲਾਵਾ ਇਕ ਕਾਰ ਵੀ ਸੀ, ਜਿਸ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ। VIP security in Punjab

VIP security in PunjabVIP security in PunjabVIP security in PunjabVIP security in PunjabVIP security in PunjabVIP security in Punjab

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ