ਵਿਧਾਇਕਾਂ ਦੇ ਪੁੱਤਰਾਂ ਨੂੰ ਮਿਲੀ ਨੌਕਰੀ, ਸੁਖਬੀਰ ਬਾਦਲ ਨੇ ਕਿਹਾ, ਸੱਤਾ ’ਚ ਆਉਂਦੇ ਸਾਰ ਕਰਾਂਗੇ ਨਿਯੁਕਤੀਆਂ ਰੱਦ

Htet 2023

ਹਰਸਿਮਰਤ ਕੌਰ ਬਾਦਲ ਦਾ ਹਮਲਾ, ਬਾਗੀ ਵਿਧਾਇਕਾਂ ਨੂੰ ਮਨਾਉਣ ਦਾ ਨਵਾਂ ਤਰੀਕਾ

  • ਅਰਜੁਨ ਬਾਜਵਾ ਨੂੰ ਇੰਸਪੈਕਟਰ ਅਤੇ ਭੀਸਮ ਪਾਂਡੇ ਨੂੰ ਲਗਾਇਆ ਗਿਆ ਨਾਇਬ ਤਹਿਸੀਲਦਾਰ

ਅਸ਼ਵਨੀ ਚਾਵਲਾ, ਚੰਡੀਗੜ। ਪੰਜਾਬ ਸਰਕਾਰ ਵਲੋਂ 2 ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ’ਤੇ ਵਿਰਾਜ ਦਿੱਤਾ ਗਿਆ ਹੈ, ਅਰਜੁਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ਵਿੱਚ ਇੰਸਪੈਕਟਰ (ਗਰੁੱਪ ਬੀ) ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਭੀਸ਼ਮ ਪਾਂਡੇ ਨੂੰ ਮਾਲ ਵਿਭਾਗ ਵਿੱਚ ਨਾਇਬ ਤਹਿਸੀਲਦਾਰ (ਗਰੁੱਪ-ਬੀ) ਵਜੋਂ ਨਿਯੁਕਤੀ ਦਿੱਤੀ ਗਈ ਹੈ। ਇਨਾਂ ਦੋਹਾਂ ਨੂੰ ਨਿਯੁਕਤੀ ਦੇਣ ਤੋਂ ਬਾਅਦ ਸੁਖਬੀਰ ਬਾਦਲ ਨੇ ਐਲਾਨ ਕਰ ਦਿੱਤਾ ਹੈ ਕਿ ਇਸ ਤਰ੍ਹਾਂ ਦੀ ਹਰ ਨਿਯੁਕਤੀ ਨੂੰ ਸੱਤਾ ਵਿੱਚ ਆਉਣ ’ਤੇ ਉਹ ਰੱਦ ਕਰਨਗੇ। ਉਨਾਂ ਕਿਹਾ ਕਿ ਜੇਕਰ ਇਨ੍ਹਾਂ ਨੂੰ ਨੌਕਰੀ ਦੇਣੀ ਬਣਦੀ ਤਾਂ 2002 ਤੋਂ 2007 ਦੀ ਸਰਕਾਰ ਦੌਰਾਨ ਅਮਰਿੰਦਰ ਸਿੰਘ ਨੂੰ ਯਾਦ ਕਿਉਂ ਨਹੀਂ ਆਇਆ।

ਇਸ ਤਰ੍ਹਾਂ ਦੀ ਹਰ ਨਿਯੁਕਤੀ ਨੂੰ ਉਨ੍ਹਾਂ ਦੀ ਸਰਕਾਰ ਵਿੱਚ ਗੈਰ ਕਾਨੂੰਨੀ ਕਰਾਰ ਦਿੱਤਾ ਜਾਏਗਾ। ਇਥੇ ਹੀ ਹਰਸਿਮਰਤ ਕੌਰ ਬਾਦਲ ਨੇ ਵੀ ਹਮਲਾ ਕਰਦੇ ਹੋਏ ਕਿਹਾ ਕਿ ਅਮਰਿੰਦਰ ਸਿੰਘ ਨੂੰ ਮੁਬਾਰਕਬਾਦ ਹੋਵੇ, ਉਨਾਂ ਨੇ ਬਾਗੀ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਨਿਵੇਕਲਾ ਤਰੀਕਾ ਲੱਭ ਲਿਆ ਹੈ। ਉਹ ਬਾਗੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਵੰਡਣ ਵਿੱਚ ਲਗੇ ਹੋਏਗਾ।

ਮੰਤਰੀ ਮੰਡਲ ਵਿੱਚ ਸ਼ੁੱਕਰਵਾਰ ਨੂੰ ਅਰਜੁਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ਵਿੱਚ ਇੰਸਪੈਕਟਰ (ਗਰੁੱਪ ਬੀ) ਵਜੋਂ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਿਨੈਕਾਰ ਪੰਜਾਬ ਦੇ ਸਾਬਕਾ ਮੰਤਰੀ ਸਤਨਾਮ ਸਿੰਘ ਬਾਜਵਾ ਦਾ ਪੋਤਰਾ ਹੈ, ਜਿਨਾਂ ਨੇ ਸੂਬੇ ਵਿਚ ਅਮਨ ਅਤੇ ਸਦਭਾਵਨਾ ਦੀ ਖਾਤਰ 1987 ਵਿਚ ਆਪਣੀ ਜਾਨ ਵਾਰ ਦਿੱਤੀ ਸੀ। ਉਨਾਂ ਦੀ ਨਿਯੁਕਤੀ ਮੌਜੂਦਾ ਨਿਯਮਾਂ ਵਿਚ ਇਸ ਨੂੰ ਪ੍ਰਥਾ ਬਣਾਏ ਬਿਨਾਂ ਇਕ-ਵਾਰ ਲਈ ਮੁਆਫੀ/ਢਿੱਲ ਦਿੰਦੇ ਹੋਏ ਕੀਤੀ ਗਈ ਹੈ। ਇਕ ਹੋਰ ਫੈਸਲੇ ਵਿਚ ਮੰਤਰੀ ਮੰਡਲ ਨੇ 1987 ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਜੋਗਿੰਦਰ ਪਾਲ ਪਾਂਡੇ ਦੇ ਪੋਤਰੇ ਭੀਸਮ ਪਾਂਡੇ ਦੀ ਮਾਲ ਵਿਭਾਗ ਵਿਚ ਨਾਇਬ ਤਹਿਸੀਲਦਾਰ (ਗਰੁੱਪ-ਬੀ) ਵਜੋਂ ਨਿਯੁਕਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਅਰਜੁਨ ਪ੍ਰਤਾਪ ਸਿੰਘ ਬਾਜਵਾ ਕਾਦੀਆ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਹਨ ਤਾਂ ਭੀਸਮ ਪਾਂਡੇ ਲੁਧਿਆਣਾ ਉੱਤਰੀ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।