ਸੋਨੀ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜੀ ਲਿਆਉਣ ਦੇ ਹੁਕਮ

OP Soni Sachkahoon

ਸੋਨੀ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜੀ ਲਿਆਉਣ ਦੇ ਹੁਕਮ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਮੌਜੂਦਾ ਸਮੇਂ ਕਰੋਨਾ ਦੇ ਮਾਮਲਿਆਂ ਦੀ ਸਥਿਤੀ ਦਾ ਜਾਇਜਾ ਲਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ ਕਰੋਨਾ ਸਬੰਧੀ ਟੈਸਟਿੰਗ ਦੇ ਪਾਜੇਟਿਵ ਨਤੀਜੇ 0.3 ਫੀਸਦੀ ਹਨ ਜਿਸ ਵਿੱਚ ਬੀਤੇ ਕੁਝ ਦਿਨਾਂ ਦੌਰਾਨ ਵਾਧਾ ਹੋਇਆ ਹੈ।

ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਸਿਰਫ 1 ਓਮੀਕਰੋਨ ਦਾ ਮਾਮਲਾ ਸਾਹਮਣੇ ਆਇਆ ਸੀ ਜੋ ਕਿ ਅਸਿਮਟੋਮੈਟਿਕ ਸੀ ਅਤੇ 13 ਦਿਨ ਬਾਅਦ ਟੈਸਟ ਕਰਨ ਦੌਰਾਨ ਨੈਗਟਿਵ ਪਾਇਆ ਗਿਆ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਹਰ ਘਰ ਦਸਤਕ ਮੁਹਿੰਮ ਤਹਿਤ 1205069 ਘਰਾਂ ਦਾ ਦੌਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਇਸ ਸਮੇਂ 84 ਫੀਸਦੀ ਨੂੰ ਪਹਿਲੀ ਡੋਜ ਅਤੇ 44 ਫੀਸਦੀ ਲੋਕਾਂ ਨੂੰ ਦੂਜੀ ਡੋਜ ਲੱਗ ਚੁੱਕੀ ਹੈ। ਉਹਨਾਂ ਦੱਸਿਆ ਕਿ ਸੰਭਾਵੀ ਲਹਿਰ ਦੇ ਮੱਦੇਨਜਰ ਐਲ1 ਅਤੇ ਐਲ2 ਸ਼੍ਰੇਣੀ ਦੇ 7840 ਬੈੱਡ ਅਤੇ ਐਲ3 ਸ਼੍ਰੇਣੀ ਦੇ 977 ਬੈੱਡ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ 70 ਦੇ ਕਰੀਬ ਸਿਹਤ ਸੰਸਥਾਵਾਂ ਵਿਖੇ ਆਕਸੀਜਨ ਪਲਾਂਟ ਸਥਾਪਤ ਕਰ ਦਿੱਤੇ ਗਏ ਹਨ ਜਿਹਨਾਂ ਦੀ ਟੈਸਟਿੰਗ ਵੀ ਸਫਲਤਾਪੂਰਕ ਕਰ ਲਈ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ