ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ

ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ (Sudhir Suri Murder Case)

(ਰਾਜਨ ਮਾਨ) ਅੰਮ੍ਰਿਤਸਰ ।  ਅੰਮ੍ਰਿਤਸਰ ‘ਚ ਹਿੰਦੂ ਆਗੂ ਸੁਧੀਰ ਸੂਰੀ (Sudhir Suri ) ਦਾ ਦਿਨ ਦਿਹਾੜੇ ਗੋਲੀ ਮਾਰ ਕਤਲ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਕਾਤਲ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਵਾਰਦਾਤ ਮੌਕਾ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ੂਟਰ ਇਕੱਲਾ ਸੀ ਜਦੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੋ ਕਤਲ ’ਚ ਸ਼ਾਮਲ ਹਨ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਹਾਲਾਂਕਿ ਹਾਲੇ ਤੱਕ ਕਾਤਲ ਦਾ ਨਾਂਅ ਸਾਹਮਣੇ ਨਹੀਂ ਅਇਆ ਹੈ। (Sudhir Suri Murder Case)

ਸ਼ਾਂਤੀ ਮਈ ਧਰਨਾ ਦੇ ਰਹੇ ਸਨ ਸੁਧੀਰ ਸੂਰੀ

ਸੁਧੀਰ ਸੂਰੀ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਸਨ ਤੇ ਜਦੋਂ ਇਹ ਘਟਨਾ ਵਾਪਰੀ ਤਾਂ ਉਹ  ਸ਼੍ਰੀ ਗੋਪਾਲ ਮੰਦਰ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ  ਵਿਚ ਸੁੱਟੀਆਂ ਹੋਈਆਂ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਦੇ ਰੋਸ ਵਜੋਂ ਸ਼ਾਂਤੀ ਮਈ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਸਨ। ਫਿਰ ਅਚਾਨਕ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਉਸ ਨੂੰ ਜ਼ਖਮੀ ਹਾਲਤ ‘ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਵਾਂ ਦੀ ਮੌਤ ਹੋ ਗਈ ਸੂਰੀ ਦੇ ਨਾਲ ਆਏ ਅਹੁਦੇਦਾਰਾਂ ਤੇ ਵੱਖ-ਵੱਖ ਸ਼ਿਵ ਸੈਨਾ ਵਰਕਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ, ਜਿਸਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਿਆ ਤੇ ਬਜ਼ਾਰਾਂ ਵਿਚ ਦੁਕਾਨਾਦਾਰਾਂ ਨੇ ਦੁਕਾਨਾਂ ਬੰਦ ਕਰ ਕੀਤੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ