ਖੰਡ ਮਿਲ ਮਾਲਕਾ ਅੱਗੇ ਝੂਕੀ ਸਰਕਾਰ, 25 ਰੁਪਏ ਪ੍ਰਤੀ ਕੁਇੰਟਲ ਸਰਕਾਰ ਦੇਵੇਗੀ ਸਬਸਿਡੀ

Sugar Mill owner will be given next to the bowl government, Rs 25 per quintal subsidy

ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੂੰ ਗੰਨਾ ਪੀੜਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ

ਚੰਡੀਗੜ| ਗੰਨੇ ਦੀ ਪਿੜਾਈ ‘ਚ ਹੋ ਰਹੀਂ ਦੇਰੀ ਅਤੇ ਕਿਸਾਨਾ ਦੇ ਧਰਨੇ ਦੇ ਕਾਰਨ ਪੰਜਾਬ ਦੀ ਅਮਰਿੰਦਰ ਸਿੰਘ ਆਖਰਕਾਰ ਝੁਕ ਹੀ ਗਈ। ਪੰਜਾਬ ਸਰਕਾਰ ਆਪਣੀ ਜੇਬ ਵਿੱਚੋਂ 25 ਰੁਪਏ ਪ੍ਰਤੀ ਕੁਇੰਟਲ ਸਿੱਧਾ ਗੰਨਾ ਉਤਪਾਦਕ ਕਿਸਾਨਾਂ ਨੂੰ ਅਦਾ ਕਰੇਗੀ, ਜਦੋਂ ਕਿ 285 ਰੁਪਏ ਪ੍ਰਤੀ ਕੁਇੰਟਲ ਖੰਡ ਮਿਲ ਵੱਲੋਂ ਦਿੱਤੇ ਜਾਣਗੇ। ਇਸ ਵਿੱਚ ਚੀਨੀ ਮਿੱਲ ਮਾਲਕਾਂ ਦੀ ਜਿਆਦਾ ਸੁਣਵਾਈ ਹੋਈ ਹੈ, ਕਿਉਂਕਿ ਮਿਲ ਮਾਲਕ ਹੀ ਪਿਛਲੇ ਦਿਨਾਂ ਤੋਂ ਪਿੜਾਈ ਕਰਨ ‘ਤੇ ਇਸ ਲਈ ਅੜੇ ਹੋਏ ਸਨ ਕਿ ਉਹ 275 ਤੋਂ ਜਿਆਦਾ ਪ੍ਰਤੀ ਕੁਇੰਟਲ ਕਿਸਾਨਾ ਨੂੰ ਦੇਣ ਲਈ ਨਹੀਂ ਤਿਆਰ ਸਨ, ਜਦੋਂ ਕਿ ਪੰਜਾਬ ਸਰਕਾਰ ਨੇ 310 ਰੁਪਏ ਰੇਟ ਤੈਅ ਕੀਤਾ ਹੋਇਆ ਸੀ। ਕਿਸਾਨਾ ਵੱਲੋਂ ਧਰਨਾ ਲਗਾਉਣ ਤੋਂ ਬਾਅਦ ਬੁੱਧਵਾਰ ਨੂੰ ਸਾਰਾ ਦਿਨ ਹੀ ਮੀਟਿੰਗਾਂ ਚੱਲਦੀ ਰਹੀਆ, ਜਿਸ ਦੌਰਾਨ ਪਹਿਲਾਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਮਿੱਲ ਮਾਲਕਾ ਨਾਲ ਮੀਟਿੰਗ ਕੀਤੀ ਤਾਂ ਬਾਅਦ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨ ਤੋਂ ਬਾਅਦ ਫੈਸਲਾ ਕਰ ਲਿਆ ਗਿਆ। ਇਸ ਦੇ ਨਾਲ ਕਿਸਾਨਾਂ ਦੇ ਬਕਾਏ ਦੇ ਭੁਗਤਾਨ ਲਈ ਨਿਜੀ ਖੰਡ ਮਿੱਲ ਮਾਲਕਾਂ ਵੱਲੋਂ ਚੁੱਕੇ ਗਏ ਕਰਜ਼ੇ ‘ਤੇ ਵਿਆਜ ਦੇ ਰੂਪ ਵਿੱਚ 65 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਨੇ ਪ੍ਰਾਈਵੇਟ ਖੰਡ ਮਿੱਲਾਂ ਨੂੰ ਗੰਨੇ ਦੀ ਪਿੜਾਈ ਤੁਰੰਤ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ ਜੋ ਪਹਿਲਾਂ ਹੀ ਦੋ ਹਫ਼ਤੇ ਪਛੜ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਟੇਟ ਐਸ਼ੋਰਡ ਪ੍ਰਾਈਸ (ਐਸ.ਏ.ਪੀ.) ਦੇ 310 ਰੁਪਏ ਪ੍ਰਤੀ ਕੁਇੰਟਲ ਵਿੱਚੋਂ 25 ਰੁਪਏ ਪ੍ਰਤੀ ਕੁਇੰਟਲ ਸਿੱਧੇ ਤੌਰ ‘ਤੇ ਕਿਸਾਨਾਂ ਨੂੰ ਅਦਾ ਕੀਤਾ ਜਾਣਗੇ, ਜਦਕਿ ਬਾਕੀ 285 ਰੁਪਏ ਪ੍ਰਤੀ ਕੁਇੰਟਲ ਦਾ ਭੁਗਤਾਨ ਕਿਸਾਨਾਂ ਨੂੰ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਬਾਅਦ ਦੁਪਹਿਰ ਇੱਥੇ ਉਨਾਂ ਦੀ ਸਰਕਾਰੀ ਰਿਹਾਇਸ਼ ‘ਤੇ ਪ੍ਰਾਈਵੇਟ ਮਿੱਲ ਮਾਲਕਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ। ਸਾਲ 2015-16 ਦੇ ਪਿੜਾਈ ਸੀਜ਼ਨ ਲਈ ਕਿਸਾਨਾਂ ਦੀ ਅਦਾਇਗੀ ਦੇ ਨਿਪਟਾਰੇ ਲਈ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਵੱਲੋਂ ਚੁੱਕੇ 200 ਕਰੋੜ ਰੁਪਏ ਦੇ ਕਰਜ਼ੇ ਦੇ ਵਿਆਜ ਨੂੰ ਸਹਿਣ ਕਰਨ ਲਈ ਸਾਲ 2015 ਵਿੱਚ ਸੂਬਾ ਸਰਕਾਰ ਦੁਆਰਾ ਪ੍ਰਗਟਾਈ ਵਚਨਬੱਧਤਾ ਦੀ ਲੀਹ ‘ਤੇ ਮੁੱਖ ਮੰਤਰੀ ਨੇ ਵਿਆਜ ਦੀ ਲਗਪਗ 65 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਤੌਰ ‘ਤੇ ਕਿਸਾਨਾਂ ਨੂੰ ਜਾਰੀ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਪ੍ਰਾਈਵੇਟ ਮਿੱਲ ਮਾਲਕਾਂ ਵੱਲ 192 ਕਰੋੜ ਰੁਪਏ ਦੇ ਬਕਾਏ ‘ਚੋਂ ਕੁਝ ਅਦਾਇਗੀ ਕੀਤੀ ਜਾ ਸਕੇ।  ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਾਲ 2017-18 ਦੇ ਪਿੜਾਈ ਸੀਜ਼ਨ ਦੀ ਕਿਸਾਨਾਂ ਦੀ ਬਕਾਇਆ ਰਾਸ਼ੀ ਉਨਾਂ ਵੱਲੋਂ ਸਿੱਧੇ ਤੌਰ ‘ਤੇ ਛੇਤੀ ਤੋਂ ਛੇਤੀ ਅਦਾ ਕਰ ਦਿੱਤੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ