ਮੋਗਾ ਦੇ ਸਿਵਲ ਹਸਪਤਾਲ ‘ਚੋਂ ਪੁੱਜਾ ਕੋਰੋਨਾ ਦਾ ਸ਼ੱਕੀ ਮਰੀਜ਼

ਚੈਕਅਪ ਤੋਂ ਬਾਅਦ ਬਿਨਾਂ ਟੈਸਟ ਤੋਂ ਹੋਇਆ ਗਾਇਬ, ਪੁਲਿਸ ਨੇ ਲਿਆਂਦਾ ਹਸਪਤਾਲ

ਮੋਗਾ, (ਵਿੱਕੀ ਕੁਮਾਰ/ ਭੁਪਿੰਦਰ ਸਿੰਘ) ਮੋਗਾ ਦੇ ਸਿਵਲ ਹਸਪਤਾਲ ‘ਚ ਕੋਰੋਨਾ ਦੇ ਸ਼ੱਕੀ ਮਰੀਜ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ  ਉਕਤ ਮਰੀਜ ਚੈਕਅਪ ਕਰਵਾਉਣ ਤੋਂ ਬਾਅਦ ਡਾਕਟਰਾਂ ਵੱਲੋਂ ਟੈਸਟ ਕਰਵਾਉਣ ਦੀ ਹਦਾਇਤ ਦੇਣ ਦੇ ਬਾਵਜੂਦ ਹਸਪਤਾਲ ‘ਚੋਂ ਚਲਾ ਗਿਆ, ਜਿਸ ਨੂੰ ਬਾਅਦ ‘ਚ ਪੁਲਿਸ ਨੇ ਉਸ ਦੇ ਘਰੋਂ ਸਿਵਲ ਹਸਪਤਾਲ ਮੋਗਾ ‘ਚ ਭਰਤੀ ਕਰਵਾਇਆ

ਦਰਅਸਲ ਗੁਰਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਬੱਧਨੀ ਕਲਾਂ ਬੀਤੇ ਦਿਨੀਂ ਦੁਬਈ ਤੋਂ ਪਰਤਿਆ ਸੀ ਜਿਸ ਨੂੰ ਨਿਮੋਨੀਆ ਹੋ ਗਿਆ ਅਤੇ ਉਹ ਇਲਾਜ ਕਰਵਾਉਣ ਲਈ ਮੋਗਾ ਦੇ ਸਿਵਲ ਹਸਪਤਾਲ ਪੁੱਜਾ ਇਸ ਦੌਰਾਨ ਡਾਕਟਰਾਂ ਵੱਲੋਂ ਉਸ ਦੇ ਲੋੜੀਂਦੇ ਟੈਸਟ ਕੀਤੇ ਗਏ ਟੈਸਟ ਤੋਂ ਬਾਅਦ ਡਾਕਟਰਾਂ ਵੱਲੋਂ ਉਸ ‘ਚ ਕੋਰੋਨਾ ਵਾਇਰਸ ਹੋਣ ਦਾ ਖਦਸ਼ਾ ਪ੍ਰਗਟਾਇਆ ਗਿਆ ਅਤੇ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਨਿਗਰਾਨੀ ਹੇਠ ਰੱਖਣ ਦੀ ਸਲਾਹ ਦਿੱਤੀ ਪਰ ਇਸ ਤੋਂ ਪਹਿਲਾਂ ਹੀ ਉਕਤ ਨੌਜਵਾਨ ਬਿਨਾਂ ਦੱਸੇ ਕਿਤੇ ਚਲਾ ਗਿਆ

ਇਸ ਤੋਂ ਬਾਅਦ ਸਿਵਲ ਸਰਜਨ ਨੇ ਇੱਕ ਪੱਤਰ ਰਾਹੀਂ ਡੀਐਸਪੀ ਬੱਧਨੀ ਕਲਾਂ ਨੂੰ ਸੂਚਿਤ ਕੀਤਾ ਅਤੇ ਉਕਤ ਮਰੀਜ ਨੂੰ ਟਰੇਸ ਕਰਕੇ ਸਿਵਲ ਹਸਪਤਾਲ ਮੋਗਾ ਵਿਖੇ ਲਿਆਉਣ ਦੀ ਅਪੀਲ ਕੀਤੀ ਤਾਂ ਕਿ ਉਸ ਦੇ ਸੈਂਪਲ ਲੈ ਕੇ ਇਲਾਜ ਕੀਤਾ ਜਾ ਸਕੇ ਤੇ ਹੋਰ ਲੋਕਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਉਸ ਦੇ ਘਰੋਂ ਲੱਭ ਕੇ ਸਿਵਲ ਹਸਪਤਾਲ ਲਿਆਂਦਾ ਜਿੱਥੇ ਉਸ ਦੇ ਖੂਨ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ ਤੇ ਰਿਪੋਰਟ ਆਉਣ ਤੋਂ ਬਾਅਦ ਹੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਸਕੇਗੀ ਫਿਲਹਾਲ ਉਕਤ ਨੌਜਵਾਨ ਨੂੰ ਸਖ਼ਤ ਨਿਗਰਾਨੀ ਹੇਠ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ

ਗੁਰਦਾਸਪੁਰ ਤੋਂ ਵੀ ਗਾਇਬ ਹੋਇਆ ਸੀ ਸ਼ੱਕੀ ਮਰੀਜ਼

ਇਸ ਤੋਂ ਪਹਿਲਾਂ 20 ਫਰਵਰੀ ਨੂੰ ਗੁਰਦਾਸਪੁਰ ਦੇ ਹਸਪਤਾਲ ‘ਚੋਂ ਵੀ ਇਕ ਸ਼ੱਕੀ ਮਰੀਜ਼ ਇਸੇ ਤਰ੍ਹਾਂ ਚਲਾ ਗਿਆ ਸੀ ਦਰਅਸਲ ਕਲਾਨੌਰ ਨਿਵਾਸੀ ਇੱਕ 26 ਸਾਲਾ ਨੌਜਵਾਨ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਵਾਇਰਸ ਦਾ ਸ਼ੱਕੀ ਪਾਇਆ ਗਿਆ ਸੀ ਡਾਕਟਰਾਂ ਨੇ ਤੁਰੰਤ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖ ਦਿੱਤਾ ਇਸ ਦੌਰਾਨ ਮਰੀਜ਼ ਨੂੰ ਜਦੋਂ ਕੋਰੋਨਾ ਵਾਇਰਸ ਦੇ ਸ਼ੱਕੀ ਹੋਣ ਦਾ ਪਤਾ ਲੱਗਾ ਤਾਂ ਉਹ ਹਸਪਤਾਲ ਤੋਂ ਚਲਾ ਗਿਆ ਡਾਕਟਰਾਂ ਮੁਤਾਬਕ ਉਨ੍ਹਾਂ ਨੇ ਏਅਰਪੋਰਟ ਤੋਂ ਸੂਚੀ ਦੇ ਅਧਾਰ ‘ਤੇ  ਮਰੀਜ਼ ਨੂੰ ਦਾਖਲ ਕਰਵਾਇਆ ਸੀ ਉਸ ਦੇ ਬਲੱਡ ਸੈਂਪਲ ਜਾਂਚ ਲਈ ਭੇਜੇ ਗਏ ਹਨ ਪਰ ਇਸ ਸਮੇਂ ਦੌਰਾਨ ਉਹ ਕਿਸੇ ਨੂੰ ਦੱਸੇ ਬਿਨਾਂ ਹਸਪਤਾਲ ਤੋਂ ਚਲਾ ਗਿਆ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।