ਅਨੰਤਨਾਗ ਮੁਕਾਬਲੇ ‘ਚ ਦੋ ਅੱਤਵਾਦੀ ਢੇਰ

ਅਨੰਤਨਾਗ ਮੁਕਾਬਲੇ ‘ਚ ਦੋ ਅੱਤਵਾਦੀ ਢੇਰ

ਅਨੰਤਨਾਗ, ਏਜੰਸੀ। ਦੱਖਣ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸੋਮਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਨੇ ਅਨੰਤਨਾਗ ਦੇ ਇੱਕ ਪਿੰਡ ‘ਚ ਸਾਰੇ ਨਿਕਾਸ ਮਾਰਗਾਂ ਨੂੰ ਸੀਲ ਕਰਕੇ ਸਾਂਝਾ ਤਲਾਸੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਜਦੋਂ ਸੁਰੱਖਿਆ ਬਲ ਦੇ ਜਵਾਨ ਪਿੰਡ ਦੇ ਇੱਕ ਖਾਸ ਇਲਾਕੇ ਵੱਲ ਵਧ ਰਹੇ ਸਨ ਤਾਂ ਉੱਥੇ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਸੁਰੱਖਿਆ ਬਲਾਂ ਵੱਲੋਂ ਜਵਾਬੀ ਕਾਰਵਾਈ ਤੋਂ ਬਾਅਦ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਗਏ ਅਤੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਇਸ ਤੋਂ ਬਾਅਦ ਜਦੋਂ ਸੁਰੱਖਿਆ ਬਲ ਦੇ ਜਵਾਨ ਇਲਾਕੇ ਦੀ ਤਲਾਸ਼ੀ ਲੈ ਰਹੇ ਸਨ ਤਾਂ ਉਥੇ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਫਿਰ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।