ਉਡੀਕਦੀ ਰਹੀਂ ਵਿਧਾਨ ਸਭਾ ਕਮੇਟੀ, ਸੁਖਬੀਰ ਬਾਦਲ ਨਹੀਂ ਹੋਏ ਪੇਸ਼

Waiting, Committee, Badal

 ਵਿਸ਼ੇਸ਼ ਅਧਿਕਾਰ ਕਮੇਟੀ ਨੇ ਦਿੱਤਾ ਸੁਖਬੀਰ ਬਾਦਲ ਨੂੰ ਹੋਰ ਮੌਕਾ, 11 ਫਰਵਰੀ ਲਈ ਜਾਰੀ ਕੀਤੇ ਸੰਮਨ

ਹੁਣ ਸੁਖਬੀਰ ਬਾਦਲ ਨੂੰ 4 ਦਿਨਾਂ ਬਾਅਦ ਹੋਣਾ ਪਏਗਾ ਕਮੇਟੀ ਅੱਗੇ ਪੇਸ਼

ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਬੁੱਧਵਾਰ ਨੂੰ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਨਾਂਂ ਆਉਣ ਬਾਰੇ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਮੀਟਿੰਗ ਸ਼ੁਰੂ ਹੋਣ ਮੌਕੇ ਹੀ ਜਾਣਕਾਰੀ ਤਾਂ ਮਿਲ ਗਈ ਸੀ ਫਿਰ ਵੀ ਸੁਖਬੀਰ ਬਾਦਲ ਦੀ ਲਗਭਗ ਇੱਕ ਘੰਟਾ ਤੱਕ ਉਡੀਕ ਕੀਤੀ ਗਈ। ਉਨ੍ਹਾਂ ਵੱਲੋਂ ਬਿਨਾਂ ਸੂਚਨਾ ਦਿੱਤੇ ਕਮੇਟੀ ਅੱਗੇ ਪੇਸ਼ ਨਾਂ ਹੋਣ ਦੇ ਬਾਵਜੂਦ ਵੀ ਮੁੜ ਤੋਂ ਸੁਖਬੀਰ ਬਾਦਲ ਨੂੰ ਕਮੇਟੀ ਨੇ ਇੱਕ ਮੌਕਾ ਦਿੱਤਾ ਹੈ। ਹੁਣ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ 11 ਫਰਵਰੀ ਨੂੰ 12 ਵਜੇ ਕਮੇਟੀ ਅੱਗੇ ਪੇਸ਼ ਹੋਣਾ ਪਏਗਾ।
ਜਾਣਕਾਰੀ ਅਨੁਸਾਰ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾਂ ਨੇ 23 ਜੂਨ 2017 ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਇੱਕ ਵਿਸ਼ੇਸ਼ ਅਧਿਕਾਰ ਦਾ ਮਤ ਪੇਸ਼ ਕਰਕੇ ਹੋਏ ਸੁਖਬੀਰ ਬਾਦਲ ‘ਤੇ ਦੋਸ਼ ਲਗਾਇਆ ਸੀ ਕਿ ਸੁਖਬੀਰ ਬਾਦਲ ਨੇ ਨਾਲ ਸਿਰਫ਼ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਖ਼ਿਲਾਫ਼ ਗਲਤ ਅਤੇ ਮਰਿਆਦਾ ਤੋਂ ਬਾਹਰ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਸਗੋਂ ਕਾਗ਼ਜ਼ ਤੱਕ ਸਪੀਕਰ ਰਾਣਾ ਕੇ.ਪੀ. ਸਿੰਘ ਵੱਲ ਸੁੱਟੇ ਸਨ। ਇਸ ਮਤੇ ਨੂੰ ਪੰਜਾਬ ਵਿਧਾਨ ਸਭਾ ਨੇ ਬਹੁਸੰਮਤੀ ਨਾਲ ਪਾਸ ਕਰਕੇ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਵਿਸ਼ੇਸ਼ ਅਧਿਕਾਰ ਕਮੇਟੀ ਨੇ 23 ਫਰਵਰੀ ਨੂੰ ਸੁਖਬੀਰ ਬਾਦਲ ਨੂੰ ਤਬਲ ਕਰਨ ਸਬੰਧੀ ਨੋਟਿਸ ਜਾਰੀ ਕਰਦੇ ਹੋਏ 15 ਦਿਨਾਂ ਦਾ ਸਮਾਂ ਦੇ ਕੇ 6 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।