ਜੇਕਰ ਪੰਜਾਬ ਸਰਕਾਰ ਵੱਲੋਂ ਨਜਾਇਜ਼ ਮਾਈਨਿੰਗ ਖ਼ਿਲਾਫ਼ ਸ਼ਿਕੰਜਾ ਕਸ ਰਹੀ ਹੈ ਤਾਂ ਉਸ ਦਾ ਸਵਾਗਤ : ਖੰਨਾ

Arvind Khanna Sachkahoon

ਕਿਹਾ, ਆਮ ਲੋਕਾਂ ਨੂੰ ਮਿਲੇ ਰੇਤਾ 40 ਰੁਪਏ ਫੁੱਟ ਕੀ ਇਹ ਕਾਲਾਬਾਜ਼ਾਰੀ ਨਹੀਂ

(ਗੁਰਪ੍ਰੀਤ ਸਿੰਘ) ਸੰਗਰੂਰ। ਸਾਬਕਾ ਵਿਧਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਰਵਿੰਦ ਖੰਨਾ (Arvind Khanna) ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕੀਤਾ ਜਾ ਰਿਹਾ ਅਤੇ ਲੋਕਾਂ ਨੂੰ ਭਾਜਪਾ ਦੀਆਂ ਲੋਕ ਹਿੱਤ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਜਿਸ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਲੋਕ ਭਾਜਪਾ ਨਾਲ ਜੁੜ ਰਹੇ ਹਨ। ਇਸੇ ਕੜੀ ਤਹਿਤ ਅੱਜ ਖੰਨਾ ਵੱਲੋਂ ਭਵਾਨੀਗੜ੍ਹ ਸ਼ਹਿਰ, ਘਰਾਚੋਂ, ਬਾਲੀਆਂ ਅਤੇ ਸੰਗਰੂਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। Arvind Khanna

ਭਵਾਨੀਗੜ੍ਹ ਵਿਖੇ ਸਾਬਕਾ ਕੌਂਸਲਰ ਅਵਤਾਰ ਸਿੰਘ ਤੂਰ ਦੇ ਨਿਵਾਸ ਸਥਾਨ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਨਜਾਇਜ਼ ਮਾਈਨਿੰਗ ਦੇ ਕਾਰੋਬਾਰ ’ਤੇ ਸ਼ਿਕੰਜਾ ਕੱਸਣ ਦੇ ਦਿੱਤੇ ਬਿਆਨ ਦਾ ਉਹ ਸਵਾਗਤ ਕਰਦੇ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਸਰਕਾਰ ਆਪਣੇ ਇਸ ਬਿਆਨ ਉੱਤੇ ਕਾਇਮ ਰਹਿੰਦੇ ਹੋਏ ਨਜਾਇਜ ਮਾਈਨਿੰਗ ਮਾਫੀਆਂ ਖ਼ਿਲਾਫ਼ ਠੋਸ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਬਿਆਨ ਤਾਂ ਦੇ ਰਹੀ ਪ੍ਰੰਤੂ ਮਾਰਕੀਟ ਵਿਚ ਆਮ ਲੋਕਾਂ ਨੂੰ 40 ਰੁਪਏ ਫੁੱਟ ਰੇਤਾ ਖਰੀਦਣਾ ਪੈ ਰਿਹਾ ਹੈ, ਕਿ ਇਹ ਕਾਲਾਬਾਜ਼ਾਰੀ ਨਹੀਂ ਹੈ? ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੀ ਇਹ ਨਜ਼ਰ ਨਹੀਂ ਆ ਰਿਹਾ ਕੀ ਮਾਰਕੀਟ ਵਿਚ ਰੇਤੇ ਦੇ ਭਾਅ ਅਸਮਾਨ ਛੂ ਰਹੇ ਹਨ ਅਤੇ ਆਮ ਲੋਕਾਂ ਦੀ ਪਹੁੰਚ ਤੋਂ ਬਹੁਤ ਦੂਰ ਹਨ।

ਪੰਜਾਬ ਸਰਕਾਰ ਨੂੰ ਇਹ ਚਾਹੀਦਾ ਹੈ ਕਿ ਉਹ ਮਾਈਨਿੰਗ ਮਾਫੀਆਂ ’ਤੇ ਨਕੇਲ ਕੱਸਣ ਦੇ ਨਾਲ-ਨਾਲ ਰੇਤੇ ਦੇ ਵਧੇ ਭਾਅ ’ਤੇ ਵੀ ਕੰਟਰੋਲ ਕਰੇ ਤਾਂ ਜੋ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਖੰਨਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਾੜੀ ਦੀ ਫਸਲ ਲਈ 24 ਹਜ਼ਾਰ 773 ਕਰੋੜ ਦੀ ਨਗਦ ਕਰਜ਼ਾ ਹੱਦ ਜਾਰੀ ਕਰਨ ਲਈ ਉਨ੍ਹਾਂ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਅਨਾਜ ਦਾ ਇਕ-ਇਕ ਦਾਣਾ ਚੁੱਕਣ ਅਤੇ ਸਮੇਂ ਸਿਰ ਭੁਗਤਾਨ ਕਰਨ ਲਈ ਸੰਜੀਦਾ ਹੈ। ਇਸ ਮੌਕੇ ਪ੍ਰਸ਼ੋਤਮ ਕਾਂਸਲ, ਕਿ੍ਰਸ਼ਨ ਕੁਮਾਰ ਗੋਇਲ, ਦਿਲਪ੍ਰੀਤ ਸਿੰਘ ਰਾਮਪੁਰਾ, ਕੁਲਦੀਪ ਸਿੰਘ ਫੌਜੀ ਰੇਤਗੜ, ਨੀਟਾ ਤੂਰ ਭਵਾਨੀਗੜ੍ਹ, ਹਰੀ ਸਿੰਘ ਫੱਗੂਵਾਲਾ ਅਤੇ ਬਲਜਿੰਦਰ ਸਿੰਘ ਮੱਲੀ ਪੀਏ ਟੂ ਖੰਨਾ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ