ਤਾਜਪੁਰੀ ਨੇ ਭਾਜਪਾ ਛੱਡੀ, ਕਾਂਗਰਸ ’ਚ ਹੋਏ ਸ਼ਾਮਲ
(ਸੱਚ ਕਹੂੰ ਨਿਊਜ਼) ਲੁਧਿਆਣਾ। ਲ਼ੁਧਿਆਣਾ ਤੋਂ ਭਾਜਪਾ ਆਗੂ ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਕਾਂਗਰਸ ’ਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। Ludhiana News
ਇਹ ਵੀ ਪੜ੍ਹੋ: Indian Railways: ਰੇਲਗੱਡੀ ਪਟੜੀ ਤੋਂ ਲੱਥੀ, 20 ਤੋਂ ਵੱਧ ਟਰੇਨਾਂ ਪ੍ਰਭਾਵਿਤ, ਹੈਲਪਲਾਈਨ ਨੰਬਰ ਜਾਰੀ

ਤਾਜਪੁਰੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ’ਤੇ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਕਿਹਾ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਦੱਸ ਦੇਈਏ ਕਿ ਸਤਿੰਦਰਪਾਲ ਸਿੰਘ ਤਾਜਪੁਰੀ ਨੇ ਲੁਧਿਆਣਾ ਦੱਖਣੀ ਤੋਂ 2022 ’ਚ ਭਾਜਪਾ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਲੜੀ ਸੀ ਅਤੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।