ਵਿਸ਼ਵ ਸਿਹਤ ਦਿਵਸ ‘ਤੇ ਚੰਗੀ ਸਿਹਤ ਲਈ ਸੁਚੇਤ ਰਹਿਣ ਦਾ ਪ੍ਰਣ ਲਓ: ਯੋਗੀ
ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀਰਵਾਰ ਨੂੰ ਵਿਸ਼ਵ ਸਿਹਤ ਦਿਵਸ (World Health Day) ਦੇ ਮੌਕੇ ‘ਤੇ ਸੂਬੇ ਦੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ ਹੈ। ਯੋਗੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਚੰਗੀ ਸਿਹਤ ਜੀਵਨ ਲਈ ਸਭ ਤੋਂ ਵੱਡਾ ਵਰਦਾਨ ਅਤੇ ਅਨਮੋਲ ਖਜ਼ਾਨਾ ਹੈ। ਆਓ ਅੱਜ ‘ਵਿਸ਼ਵ ਸਿਹਤ ਦਿਵਸ’ ਦੇ ਮੌਕੇ ‘ਤੇ ਅਸੀਂ ਸਾਰੇ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦਾ ਸੰਕਲਪ ਕਰੀਏ।
ਦੱਸਣਯੋਗ ਹੈ ਕਿ 7 ਅਪ੍ਰੈਲ ਦਾ ਦਿਨ ਪੂਰੀ ਦੁਨੀਆ ‘ਚ ਵਿਸ਼ਵ ਸਿਹਤ ਦਿਵਸ (World Health Day) ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬ੍ਰਜੇਸ਼ ਪਾਠਕ ਨੇ ਵੀ ਸੂਬੇ ਦੇ ਲੋਕਾਂ ਨੂੰ ਵਿਸ਼ਵ ਸਿਹਤ ਦਿਵਸ ਦੀ ਵਧਾਈ ਦਿੱਤੀ। ਸੋਸ਼ਲ ਮੀਡੀਆ ‘ਤੇ ਜਾਰੀ ਆਪਣੇ ਸੰਦੇਸ਼ ‘ਚ ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਸੂਬੇ ਦੇ ਸਾਰੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਆਓ ਰਲ ਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰੀਏ ਅਤੇ ਸਿਹਤਮੰਦ ਸਮਾਜ ਦੀ ਉਸਾਰੀ ਵਿੱਚ ਭਾਈਵਾਲ ਬਣੀਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ