ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਇਆ ਜਾਵੇਗਾ
ਸਰਸਾ (ਸੱਚ ਕਹੂੰ ਨਿਊਜ਼) ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਨਾਮ ਚਰਚਾ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ
ਪਵਿੱਤਰ ਅਵਤਾਰ ਦਿਵਸ ਮੌਕੇ ਅੱਜ 12 ਨਵੰਬਰ ਨੂੰ ਸ਼ਾਹ ਸਤਿਨਾਮ ਜੀ ਧਾਮ ਵਿਖੇ ਹੋਣ ਵਾਲੀ ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ‘ਚ ਭਾਰੀ ਉਤਸ਼ਾਹ ਹੈ ਸਾਧ-ਸੰਗਤ ਆਪਣੇ ਮੁਰਸ਼ਿਦ-ਕਾਮਲ ਦਾ ਪਵਿੱਤਰ ਅਵਤਾਰ ਦਿਵਸ ਨਾਮ ਚਰਚਾ ਤੇ ਮਾਨਵਤਾ ਭਲਾਈ ਕਾਰਜ ਕਰਕੇ ਮਨਾ ਰਹੀ ਹੈ ਇਸ ਮੌਕੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਨਾਮ ਚਰਚਾ ਕੀਤੀ ਜਾਵੇਗੀ ਇਸ ਮੌਕੇ ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਏ ਜਾਣਗੇ ਇਨ੍ਹਾਂ ਕੈਂਪਾਂ ‘ਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਸਮੇਤ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਨਾਮ ਚਰਚਾ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਤੇ ਸੇਵਾ ਕਾਰਜਾਂ ‘ਚ ਜੁਟ ਗਏ ਹਨ ਪਵਿੱਤਰ ਅਵਤਾਰ ਮਹੀਨੇ ਦਿਵਸ ਮੌਕੇ ਸਾਧ-ਸੰਗਤ ਦੀ ਸਹੂਲਤ ਲਈ ਸ਼ਾਹ ਸਤਿਨਾਮ ਜੀ ਧਾਮ ਤੇ ਸ਼ਾਹ ਮਸਤਾਨਾ ਜੀ ਧਾਮ ‘ਚ ਸਾਧ-ਸੰਗਤ ਦੇ ਰਹਿਣ-ਸਹਿਣ ਤੇ ਖਾਣ-ਪੀਣ ਤੇ ਪਾਰਕਿੰਗ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ
ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 ਕੱਤਕ ਮਹੀਨੇ ਦੀ ਪੂਰਨਮਾਸ਼ੀ ਦੇ ਦਿਨ (ਸਾਲ 1891) ‘ਚ ਪਿੰਡ ਕੋਟੜਾ, ਤਹਿਸੀਲ ਗੰਧੇਅ ਜ਼ਿਲ੍ਹਾ ਕਲਾਇਤ, ਬਿਲੋਚਿਸਤਾਨ (ਜੋ ਹੁਣ ਪਾਕਿਸਤਾਨ ‘ਚ ਹੈ) ‘ਚ ਅਵਤਾਰ ਧਾਰਨ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।