ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਪੁਲਿਸ ਦੀ ਰਾਜ ਜਾਂਚ ਏਜੰਸੀ (ਐਸ.ਆਈ.ਏ.) ਨੇ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦੀ ਹੱਤਿਆ (Target Killing) ਦੀ ਜਾਂਚ ਦੇ ਸਿਲਸਿਲੇ ’ਚ ਵੀਰਵਾਰ ਨੂੰ ਦੱਖਣੀ ਕਸ਼ਮੀਰ ’ਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਏਟੀਐਮ ਗਾਰਡ ਵਜੋਂ ਕੰਮ ਕਰਨ ਵਾਲੇ ਸੰਜੇ (40) ਦੀ 26 ਫਰਵਰੀ ਨੂੰ ਦੱਖਣੀ ਕਸਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਚਨ ਇਲਾਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸਮੀਰ ਦੇ ਤਿੰਨ ਜ਼ਿਲ੍ਹਿਆਂ ’ਚ ਐਸਆਈਏ ਦੀ ਤਲਾਸ਼ੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਵਾਮਾ ਦੇ ਏਟੀਐਮ ਗਾਰਡ ਦੀ ਹੱਤਿਆ ਦੇ ਮਾਮਲੇ ਵਿੱਚ ਇਹ ਤਲਾਸ਼ੀ ਜਾਰੀ ਹੈ।
ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਵੀਰਵਾਰ ਸਵੇਰੇ ਜੰਮੂ ਦੇ ਸਾਂਬਾ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ। ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ। “ਅੱਜ ਸਵੇਰੇ ਬੀਐਸਐਫ ਦੇ ਜਵਾਨਾਂ ਨੇ ਸਾਂਬਾ ਖੇਤਰ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਪਾਕਿਸਤਾਨ ਵਾਲੇ ਪਾਸਿਓਂ ਇੱਕ ਵਿਅਕਤੀ ਦੀ ਸ਼ੱਕੀ ਹਰਕਤ ਵੇਖੀ।
ਇਹ ਵੀ ਪੜ੍ਹੋ : ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਿਆ, ਲਾਲਜੀਤ ਭੁੱਲਰ ’ਤੇ ਮੁੱਖ ਮੰਤਰੀ ਹੋਏ ਮਿਹਰਬਾਨ
ਉਨ੍ਹਾਂ ਕਿਹਾ ਕਿ ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ ਪਰ ਉਹ ਸਰਹੱਦੀ ਵਾੜ ਵੱਲ ਵਧਦਾ ਰਿਹਾ। ਬੁਲਾਰੇ ਨੇ ਦੱਸਿਆ ਕਿ ਫਿਰ ਫੌਜੀਆਂ ਨੇ ਉਸ ’ਤੇ ਗੋਲੀ ਚਲਾ ਦਿੱਤੀ ਅਤੇ ਉਸ ਨੂੰ ਮਾਰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਬਰਾਮਦ ਨਹੀਂ ਹੋਏ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।