ਸਾਡੇ ਨਾਲ ਸ਼ਾਮਲ

Follow us

13.9 C
Chandigarh
Sunday, February 1, 2026
More
    Home Breaking News ਕੈਨੇਡਾ ’ਚ ਪੰਜ...

    ਕੈਨੇਡਾ ’ਚ ਪੰਜਾਬ ਦੀ ਸਿੱਖ ਲੜਕੀ ਦਾ ਕਤਲ

    Murder

    ਓਂਟਾਰਿਓ (ਕੈਨੇਡਾ)। ਕੈਨੇਡਾ ਤੋਂ ਵੱਡੀ ਖਬਰ ਆਈ ਹੈ। ਰਿਪੋਰਟਾਂ ਮੁਤਾਬਕ ਕੈਨੇਡਾ ਦੇ ਓਨਟਾਰੀਓ ਸੂਬੇ ‘ਚ 21 ਸਾਲਾ ਕੈਨੇਡੀਅਨ-ਸਿੱਖ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਦਾ ਦਾਅਵਾ ਹੈ ਕਿ ਇਹ ਟਾਰਗੇਟ ਕਿਲਿੰਗ ਦਾ ਮਾਮਲਾ ਹੋ ਸਕਦਾ ਹੈ। ਪੁਲਿਸ ਅਨੁਸਾਰ ਪੀੜਤਾ ਦੀ ਪਛਾਣ ਬਰੈਂਪਟਨ ਦੀ ਰਹਿਣ ਵਾਲੀ ਪਵਨਪ੍ਰੀਤ ਕੌਰ ਵਜੋਂ ਹੋਈ ਹੈ, ਜਿਸ ਦੀ ਸ਼ਨਿਚਰਵਾਰ ਰਾਤ ਓਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿੱਚ ਇੱਕ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਉਸ ਸਮੇਂ ਵਾਪਰੀ ਜਦੋਂ ਪਵਨਪ੍ਰੀਤ ਕੌਰ ਗੈਸ ਸਟੇਸ਼ਨ ਦੇ ਬਾਹਰ ਖੜ੍ਹੀ ਸੀ।

    ਪੁਲਿਸ ਨੂੰ ਰਾਤ 10:39 ਵਜੇ ਦੇ ਕਰੀਬ ਇੱਕ ਔਰਤ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪੀੜਤਾ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਗੂੜ੍ਹੇ ਰੰਗ ਦੇ ਕੱਪੜੇ ਪਾਏ ਹੋਏ ਮੁਲਜ਼ਮ ਮੌਕੇ ਤੋਂ ਭੱਜਦਾ ਦੇਖਿਆ ਗਿਆ। ਇਕ ਚਸ਼ਮਦੀਦ ਕੈਮਰਲਾ ਸੈਂਡੋਵਾਲ ਨੇ ਦੱਸਿਆ ਕਿ ਅਸੀਂ ਲੜਕੀ ਨੂੰ ਡਿੱਗਦੇ ਦੇਖਿਆ ਅਤੇ ਦੋਸ਼ੀ ਭੱਜ ਗਏ। ਕੁਝ ਦਿਨ ਪਹਿਲਾਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਇਕ ਸਕੂਲ ਕੈਂਪਸ ਵਿਚ ਭਾਰਤੀ ਮੂਲ ਦੀ 18 ਸਾਲਾ ਵਿਦਿਆਰਥਣ ਮਹਿਕਪ੍ਰੀਤ ਸੇਠੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੋਲੰਬੀਆ ਸੂਬੇ ਦੇ ਸਰੀ ‘ਚ ਇਕ ਸੈਕੰਡਰੀ ਸਕੂਲ ਦੀ ਪਾਰਕਿੰਗ ‘ਚ ਇਕ ਹੋਰ ਵਿਦਿਆਰਥੀ ਨੇ ਮਹਿਕਪ੍ਰੀਤ ‘ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਹਸਪਤਾਲ ‘ਚ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here